Wednesday, November 25, 2026

ਪੰਜਾਬੀ

ਬੇਅਦਬੀ ਮਾਮਲੇ ਵਿੱਚ ਪੂਰੇ ਤਿੰਨ ਦਿਨ ਬੰਦ ਰਹੀ ਗਹਿਰੀ ਮੰਡੀ

ਗਹਿਰੀ ਮੰਡੀ, 25 ਅਕਤੂਬਰ (ਡਾ. ਨਰਿੰਦਰ ਸਿੰਘ)- ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਪੂਰੇ ਤਿੰਨ ਦਿਨ ਗਹਿਰੀ ਮੰਡੀ ਦੀਆਂ ਦੁਕਾਨਾਂ ਬੰਦ ਰਹੀਆਂ ਅਤੇ ਸਰਕਾਰੀ ਸਕੂਲ ਤੇ ਪ੍ਰਾਈਵੇਟ ਸਕੂਲ ਵੀ ਤਿੰਨ ਦਿਨ ਬੰਦ ਰਹੇ। ਇਸ ਬੰਦ ਦੌਰਾਨ ਇੱਥੋਂ ਦਾ ਮਹੌਲ ਸ਼ਾਂਤੀ ਪੂਰਵਕ ਰਿਹਾ।ਗਹਿਰੀ ਦੇ ਨਿਵਾਸੀਆਂ ਸੁਖਦੇਵ ਸਿੰਘ ਕੰਬੋਜ਼, ਗੁਲਜਾਰ ਸਿੰਘ, ਸੁਰਜੀਤ ਸਿੰਘ, …

Read More »

ਜਥੇ: ਅਵਤਾਰ ਸਿੰਘ ਵਲੋਂ ਪੰਜਾਂ ਪਿਆਰਿਆਂ ਦੀਆਂ ਸੇਵਾਵਾਂ ਬਹਾਲ – ਬੇਦੀ

ਅੰਮ੍ਰਿਤਸਰ, 25 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਦਫਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਂ ਪਿਆਰਿਆਂ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ।

Read More »

ਪਿੰਡ ਮਾਣਕੂ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਜਥੇ: ਅਵਤਾਰ ਸਿੰਘ ਵਲੋਂ ਵਿਰੋਧ

ਅੰਮ੍ਰਿਤਸਰ, 25 ਅਕਤੂਬਰ (ਗੁਰਪ੍ਰੀਤ ਸਿੰਘ)  – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਿੰਡ ਮਾਣਕੂ ਦੇ ਇਕ ਗੁਰਦੁਆਰੇ ਵਿੱਚ ਰਾਮਪੁਰ ਪਿੰਡ ਦੇ ਇਕ ਤਬਲਾ ਵਾਦਕ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕਰਨ ਤੇ ਸਖ਼ਤ ਸ਼ਬਦਾਂ ਵਿਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪੰਥ ਦੋਖੀ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ …

Read More »

ਆਮ ਆਦਮੀ ਪਾਰਟੀ ਹਲਕਾ ਸਮਰਾਲਾ ਵੱਲੋਂ ਫੜ੍ਹੇ ਸਿੰਘਾਂ ਸਬੰਧੀ ਸੁਪਰੀਮ ਕੋਰਟ ਤੋਂ ਸਮਾਂਬੱਧ ਜਾਂਚ ਦੀ ਮੰਗ

ਸਮਰਾਲਾ, 25 ਅਕਤੂਬਰ (ਪ. ਪ) – ਅੱਜ ਸਮਰਾਲਾ ਵਿਖੇ ਆਮ ਆਦਮੀ ਪਾਰਟੀ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਵਿੱਚ ਦੇ ਦਿਨੋਂ ਦਿਨ ਖਰਾਬ ਹੋ ਰਹੇ ਹਾਲਾਤਾਂ ਸਬੰਧੀ ਚਰਚਾ ਕੀਤੀ ਗਈ। ਜਿਸ ਤਰ੍ਹਾਂ ਪੰਜਾਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੇ ਹਾਲਾਤ ਮਾੜੇ ਪਾਸੇ ਲਿਜਾਣ ਲਈ ਕੋਝੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ। …

Read More »

ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਵਿੱਦਿਅਕ ਮੁਕਾਬਲੇ 3 ਨਵੰਬਰ ਤੋਂ ਸ਼ੁਰੂ, ਤਿਆਰੀਆਂ ਮੁਕੰਮਲ

ਸਮਰਾਲਾ, 25 ਅਕਤੂਬਰ (ਪ. ਪ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਇੱਕ ਮੀਟਿੰਗ ਮੰਚ ਦੇ ਸਰਪ੍ਰਸਤ ਡਾ. ਪਰਮਿੰਦਰ ਸਿੰਘ ਬੈਨੀਪਾਲ ਅਤੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਈ। ਡਾ. ਪਰਮਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਅਧਿਆਪਕ ਚੇਤਨਾ ਮੰਚ ਵੱਲੋਂ ਨਵੰਬਰ ਦਾ ਪਹਿਲਾ ਹਫਤਾ ਪੰਜਾਬੀ ਭਾਸ਼ਾ ਨੂੰ ਸਮਰਪਿਤ ‘ਪੰਜਾਬੀ ਸਪਤਾਹ’ ਮਨਾਉਣ ਦਾ …

Read More »

ਬੁਢਾਪਾ ਅਤੇ ਹੋਰ ਪੈਨਸ਼ਨਾਂ ਦੇ ਫਾਰਮ ਭਰਨ ਲਈ ਕੌਂਸਲਰਾਂ ਤੇ ਭਾਜਪਾ ਵਰਕਰਾਂ ਦੇ ਸਹਿਯੋਗ ਨਾਲ ਲਗਾਏ ਕੈਂਪ

ਪਠਾਨਕੋਟ, 25 ਅਕਤੂਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਬੁਢਾਪਾ ਅਤੇ ਹੋਰ ਪੈਨਸ਼ਨ ਦਾ ਲਾਭ ਪਠਾਨਕੋਟ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਦੇਣ ਲਈ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਦੀ ਯੋਗ ਅਗਵਾਈ ਹੇਠ ਯੋਗ ਵਿਅਕਤੀਆਂ ਦੇ ਫਾਰਮ ਭਰਨ ਵਾਸਤੇ ਵੱਖ ਵੱਖ ਵਾਰਡਾਂ ਦੇ ਨਗਰ ਕੌਂਸਲਰਾਂ ਅਤੇ ਭਾਜਪਾ ਵਰਕਰਾਂ ਦੇ ਸਹਿਯੋਗ ਨਾਲ ਕੈਂਪ ਲਗਾਏ ਗਏ। ਇਸ ਪ੍ਰੋਗਰਾਮ ਤਹਿਤ …

Read More »

ਪਟਾਕਿਆਂ ਦੀਆਂ ਦੁਕਾਨਾਂ ਲੱਗਣਗੀਆਂ ਦੁਸ਼ਹਿਰਾ ਗਰਾਊਂਡ ਵਿੱਚ- ਥਾਣਾ ਮੁੱਖੀ ਪੱਟੀ

ਪੱਟੀ, 25 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਵੇਚਣ ਵਾਲੀਆਂ ਸਾਰੀਆਂ ਦੁਕਾਨਾਂ ਇਸ ਵਾਰ ਦੁਸ਼ਹਿਰਾ ਗਰਾਉਡ ਵਿਚ ਲਗਣਗੀਆਂ।ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਐਸ.ਐਚ.ਓ ਰਾਜਵਿੰਦਰ ਕੌਰ ਬਾਜਵਾ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਪ੍ਰਸ਼ਾਸ਼ਨ ਦੁਆਰਾ ਸਖਤ ਕਦਮ ਚੁਕੇ ਗਏ ਹਨ, ਉਹਨਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਘਾਟੀ ਬਜਾਰ ਅਤੇ ਹੋਰ ਬਜਾਰਾਂ ਵਿਚ …

Read More »

ਜਥੇ: ਭਾਟੀਆ ਵੱਲੋਂ ਕੈਂਸਰ ਪੀੜਤਾਂ ਨੂੰ ਚੈੱਕ ਭੇਟ

ਪੱਟੀ, 25 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਪੀੜਤਾਂ ਲਈ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦੇ ਤਹਿਤ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਸ਼ਮੀਰ ਸਿੰਘ ਪੁੱਤਰ ਮੁਖਤਾਰ ਸਿੰਘ ਅਤੇ ਨਛੱਤਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਦੁਬਲੀ ਨੂੰ 20-20 ਹਜਾਰ ਦੇ ਚੈੱਕ ਭੇਂਟ ਕੀਤੇ ਤੇ ਕਿਹਾ ਕਿ ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਪਾਵਨ ਸਰੂਪਾਂ ਦੀ ਬੇਹੁਰਮਤੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ- ਡਾ. ਢਿਲੋਂ

ਪੱਟੀ, 25 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਪੰਜਾਬ ਦੇ ਵੱਖ- ਵੱਖ ਪਿੰਡਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕੀਤੀ ਗਈ ਬੇਹੁਰਮਤੀ, ਸ਼ਾਤਮਈ ਧਰਨਿਆਂ ਦੌਰਾਨ ਸਿੱਖ ਸੰਗਤਾਂ ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਮੁਲਾਜਮਾਂ ਦੇ ਖਿਲਾਫ ਪ੍ਰਸ਼ਾਸ਼ਨ ਸਖਤ ਕਾਰਵਾਈ ਕਰੇ।ਇਹ ਸ਼ਬਦ ਭਾਈ ਲਾਲ੍ਹੋ ਸਮਾਜ ਸੇਵਾ ਸੰਸਥਾ ਦੇ ਚੇਅਰਮੈਨ ਡਾ. ਹਰਜਿੰਦਰ ਸਿੰਘ ਢਿਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ …

Read More »

ਅੰਮ੍ਰਿਤਸਰ ਵਿੱਚ ਮੇਅਰਾਂ ਦੀ ਦੋ ਰੋਜ਼ਾ ਸਰਬ ਭਾਰਤੀ ਕਾਨਫਰੰਸ ਸ਼ੁਰੂ

ਸਥਾਨਕ ਸਰਕਾਰਾਂ ਦੀ ਮਜ਼ਬੂਤੀ ਅਤੇ ਕੰਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਹੋਈਆਂ ਵਿਚਾਰਾਂ ਅੰਮ੍ਰਿਤਸਰ, 25 ਅਕਤੂਬਰ (ਗੁਰਚਰਨ ਸਿੰਘ)- ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਅਖਿਲ ਭਾਰਤੀ ਮੇਅਰ ਪ੍ਰੀਸ਼ਦ (ਏ. ਆਈ. ਸੀ. ਐਮ) ਦੀ ਕਾਰਜਕਾਰਨੀ ਸਮਿਤੀ ਦੀ 108ਵੀਂ ਦੋ ਰੋਜ਼ਾ ਕਾਨਫਰੰਸ ਅੱਜ ਸਥਾਨਕ ਐਮ. ਕੇ ਇੰਟਰਨੈਸ਼ਨਲ ਹੋਟਲ ਵਿਖੇ ਸ਼ੁਰੂ ਹੋ ਗਈ। ਇਸ ਬੈਠਕ ਵਿਚ ਮੁਲਕ ਭਰ ਵਿੱਚੋਂ 50 ਤੋਂ ਵੱਧ ਉੱਚ ਸ਼ਖਸੀਅਤਾਂ ਸ਼ਿਕਰਤ …

Read More »