Wednesday, November 25, 2026

ਪੰਜਾਬੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵੱਜੋਂ ਗੋਲਡੀ ਵਲੋਂ ਦੁਸਹਿਰਾ ਮੇਲਾ ਰੱਦ

ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ ਸੱਗੂ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਕਾਰਨ ਸਮੁੱਚੇ ਪੰਜਾਬ ਵਾਸੀਆਂ ਦੇ ਹਿਰਦੇ ਬੁਰੀ ਤਰਾਂ ਵਲੂੰਧਰੇ ਗਏ ਹਨ ਅਤੇ ਪੰਜਾਬ ਦੇ ਲੋਕ ਬੇਹੱਦ ਪੀੜਾਦਾਇਕ ਸਥਿਤੀ ਵਿੱਚੋਂ ਗੁਜਰ ਰਹੇ ਹਨ, ਸੋ ਅਜਿਹੇ ਸਮੇਂ ਹਲਕਾ ਦੱਖਣੀ ਵਿੱਚ ਮਨਾਏ ਜਾ ਰਹੇ ਦੁਸਹਿਰਾ ਮੇਲੇ ਨੂੰ ਸੰਗਤਾਂ ਦੇ ਮਨ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆ ਰੱਦ ਕਰਨ ਦਾ ਫੈਸਲਾ …

Read More »

ਜ਼ਿਲ੍ਹੇ ਵਿਚ ਅਮਨ-ਸ਼ਾਤੀ ਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ – ਡੀ.ਸੀ

ਫਾਜ਼ਿਲਕਾ 19 ਅਕਤੂਬਰ (ਵਿਨੀਤ ਅਰੋੜਾ) – ਬੀਤੇ ਦਿਨੀਂ ਪੰਜਾਬ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਅਣਸੁਖਾਵੀਂਆਂ ਘਟਨਾਵਾਂ ਉਪਰੰਤ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਅਤੇ ਅਮਨ ਸ਼ਾਂਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੀਆਂ ਧਾਰਮਿਕ, ਸਮਾਜਿਕ ਸੰਸਥਾਵਾਂ, ਸਭਾਵਾਂ, ਸੰਗਠਨਾਂ ਆਦਿ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ, ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ …

Read More »

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪਿੰਡਾਂ ਦੇ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨਾਲ ਸ਼ਾਂਤੀ ਲਈ ਮੀਟਿੰਗ

ਫਾਜ਼ਿਲਕਾ 19 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹੇ ਦੇ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਅਤੇ ਅਮਨ ਸ਼ਾਂਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਦੇ ਧਾਰਮਿਕ ਸਥਾਨਾਂ ਦੇ ਗ੍ਰੰਥੀ ਸਿੰਘਾਂ, ਪੁਜਾਰੀਆਂ ਅਤੇ ਹੋਰਨਾਂ ਸੰਗਠਨਾਂ ਦੇ ਨਮੁਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਸੰਜੀਵ ਪੈਲੇਸ ਵਿਚ ਕੀਤਾ ਗਿਆ, ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਅਤੇ ਜ਼ਿਲ੍ਹਾ …

Read More »

ਸਮੂਹ ਧਰਮਾਂ ਦੇ ਪ੍ਰਤੀਨਿਧਾਂ ਵਲੋਂ ਪੰਜਾਬ ਦੇ ਅਮਨ-ਚੈਨ ਦੀ ਰੱਖਿਆ ਦਾ ਅਹਿਦ

ਅੰਮ੍ਰਿਤਸਰ, 19 ਅਕਤੂਬਰ (ਗੁਰਚਰਨ ਸਿੰਘ) – ਸਮੂਹ ਧਰਮਾਂ, ਸਿੱਖ-ਹਿੰਦੂ-ਮੁਸਲਿਮ ਅਤੇ ਇਸਾਈ, ਵਲੋਂ ਅੱਜ ਸੂਬੇ ਵਿਚ ਕਰੜੀ ਘਾਲਣਾ ਘਾਲ ਕੇ ਸਥਾਪਿਤ ਕੀਤੇ ਅਮਨ-ਚੈਨ ਦੀ ਰਾਖੀ ਕਰਨ ਅਤੇ ਵੰਡ ਪਾਊ ਤਾਕਤਾਂ ਦੇ ਕੋਝੇ ਮਨਸੂਬਿਆਂ ਨੂੰ ਸਫਲ ਨਾ ਹੋਣ ਦੇਣ ਦਾ ਅਹਿਦ ਕੀਤਾ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕਰੜੀ ਨਿੰਦਾ ਕਰਦੇ ਹੋਏ ਵਖੋ -ਵੱਖ ਧਾਰਮਿਕ ਸੰਗਠਨਾਂ ਦੇ ਮੈਂਬਰਾਂ ਨੇ …

Read More »

ਡੇਂਗੂ ਨਾਲ ਪਿੰਡ ਸੁਲਤਾਨਵਿੰਡ ‘ਚ ਹੋਈ ਦੂਜੀ ਮੌਤ

ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ ਸੱਗੂ) ਡੇਂਗੂ ਤੋਂ ਬਚਾਅ ਲਈ ਕਈ ਉਪਰਾਲਿਆਂ ਦੇ ਪ੍ਰਸਾਸ਼ਨ ਤੇ ਸਿਹਤ ਵਿਭਾਗ ਵਲੋਂ ਦਾਅਵੇ ਕੀਤੇ ਜਾਂਦੇ ਹਨ, ਲੇਕਿਨ ਇਹ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਇਸ ਦੀ ਜ਼ਿੰਦਾ ਮਿਸਾਲ ਅੱਜ ਉਸ ਸਮੇਂ ਦੇਖਣ ਨੂੰ ਮਿਲੀ ਜਦ ਡੇਂਗੂ ਤੋਂ ਪੀੜ੍ਹਤ ਸੁਲਤਾਨਵਿੰਡ ਵਾਸੀ ਇੱਕ ਵਿਅਕਤੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਪਿੰਡ ਸੁਲਾਤਨਵਿੰਡ ਲਿੰਕ ਰੋਡ ਸਥਿਤ ਪੱਤੀ ਬਹਿਣੀਵਾਲ …

Read More »

ਸਕੂਲੀ ਸਟੇਟ ਖੇਡਾਂ ਵਿੱਚ ਸਰਕਾਰੀ ਸਪੋਰਟਸ ਸਕੂਲ ਘੁੱਦਾ, ਬਠਿੰਡਾ ਦੀ ਚੜ੍ਹਤ ਬਰਕਰਾਰ

ਬਠਿੰਡਾ, 19 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – 61 ਵੀਆਂ ਪੰਜਾਬ ਸਕੂਲੀ ਸਟੇਟ ਖੇਡਾਂ 2015 ਵਿੱਚ ਅੰਡਰ-19 ਲੜਕੀਆਂ ਦੀ ਕੁਸ਼ਤੀ ਦੇ ਫਰੀਦਕੋਟ ਵਿੱਚ ਹੋਏ ਮੁਕਾਬਲਿਆਂ ਵਿੱਚ ਸਪੋਰਟਸ ਸਕੂਲ, ਘੁੱਦਾ ਦੀਆਂ ਲੜਕੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਅਤੇ ਓਵਰਾਲ ਚੈਂਪਿਅਨਸ਼ਿਪ ਆਪਣੇ ਨਾਮ ਕੀਤੀ।ਇਨ੍ਹਾਂ ਮੁਕਾਬਲਿਆਂ ਵਿੱਚ ਰਮਨਦੀਪ ਕੌਰ ਨੇ 72 ਕਿਲੋ ਵਰਗ ਵਿੱਚ ਗੋਲਡ ਮੈਡਲ, ਰਣਦੀਪ ਕੌਰ ਨੇ 67 …

Read More »

ਮਾਨਯੋਗ ਗਵਰਨਰ ਸਾਹਿਬ ਪੰਜਾਬ ਨੂੰ ਜ਼ਿਲਾ ਬਾਰ ਐੋਸੋਸੀਏਸ਼ਨ ਮੈਮੋਰੰਡਮ

ਬਠਿੰਡਾ, 19 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਅਣਸੁਖਾਵੀਆਂ ਘਟਨਾਵਾਂ ਵਾਪਰਣ ਅਤੇ ਜ਼ਿਲਾ ਫਰੀਦਕੋਟ ਦੇ ਪਿੰਡ ਬਰਗਾੜੀ ਅਤੇ ਹੋਰ ਕਈ ਥਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਦੇਹ ਦੇ ਅੰਗਾਂ ਦੀ ਬੇਅਦਬੀ ਹੋਣ ਦੀ ਅਤਿ ਨਿੰਦਨਯੋਗ ਘਟਨਾ ਨਾਲ ਪੂਰੇ ਸੰਸਾਰ ਵਿਚ ਸਮੁੱਚੀ ਮਾਨਵਤਾ ਦਾ ਹਿਰਦਾ ਵਲੂੰਧਰਿਆ ਗਿਆ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ …

Read More »

ਸੰਤ ਬਾਬਾ ਰਾਮ ਸਿੰਘ ਜੀ ਦਾ ਸਲਾਨਾ ਨਾਨਾਕਸਰ ਬੀੜ ਬਹਿਮਣ ਬਰਸੀ 24 ਨੂੰ

ਬਠਿੰਡਾ, 19 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਬਠਿੰਡਾ ਨੇੜਲੇ ਪਿੰਡ ਬੀੜ ਬਹਿਮਣ ਵਿਖੇ ਸੰਤ ਬਾਬਾ ਰਾਮ ਸਿੰਘ ਜੀ ਦੀ ਸ਼ਲਾਨਾ ਬਰਸੀ ਦੀ ਯਾਦ ਨੂੰ ਸਮਰਪਿਤ ਹਰ ਸਾਲ ਤਰ੍ਹਾਂ ਇਸ ਵਾਰ ਵੀ ਸਮਾਗ਼ਮ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਅਗਵਾਈ ਮੁੱਖ ਸੇਵਾਦਾਰ ਸੰਤ ਬਾਬਾ ਮੁਖਤਿਆਰ ਸਿੰਘ ਗੁਰੂਦੁਆਰਾ ਨਾਨਕਸਰ ਬੀੜ ਬਹਿਮਣ ਕਰਨਗੇ। ਇਸ ਮੌਕੇ 18 …

Read More »

ਬੰਦ ਦੌਰਾਨ ਸ਼ਹਿਰ ਵਿੱਚ ਅਮਨ ਤੇ ਸ਼ਾਂਤੀ ਰਹੀ

ਜਬਰਦਸਤੀ ਦੁਕਾਨਾਂ ਬੰਦ ਕਰਵਾ ਰਹੇ ਕੁੱਝ ਨੌਜਵਾਨ ਪੁਲਿਸ ਵਲੋਂ ਗ੍ਰਿਫਤਾਰ ਅੰਮ੍ਰਿਤਸਰ, 19 ਅਕਤੂਬਰ (ਗੁਰਚਰਨ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਸਿੱਖ ਸੰਗਤਾਂ ਵਿੱਚ ਪਾਇਆ ਜਾ ਰਿਹਾ ਰੋਸ ਅੱਜ ਉਸ ਸਮੇਂ ਖੱਲ ਕੇ ਸਾਹਮਣੇ ਆਇਆ, ਜਦ ਸ਼ੋਸ਼ਲ ਮੀਡੀਆ ਤੇ ਦਿੱਤੀ ਹੋਈ ਬੰਦ ਦੀ ਕਾਲ ‘ਤੇ ਆਪ ਮੁਹਾਰੇ ਕੀਤੇ ਗਏ ਬੰਦ ਦਾ ਭਰਵਾਂ ਅਸਰ ਗੁਰੂ ਨਗਰੀ ਵਿੱਚ ਦੇਖਣ ਨੂੂੰ …

Read More »