ਪੰਜਾਬੀ
ਤਿੰਨ ਪਿੰਡਾਂ ਦੇ ਕਿਸਾਨਾਂ ਨੂੰ ਨਰਮਾ ਮੁਆਵਜ਼ੇ ਦੇ ਵੰਡੇ ਚੈੱਕ
ਸੰਦੌੜ/ਨਥਾਣਾ, 1 ਅਕਤੂਬਰ (ਹਰਮਿੰਦਰ ਸਿੰਘ ਭੱਟ/ਸਿੱਧੂ)- ਚਿੱਟੇ ਮੱਛਰ ਨਾਲ ਨਰਮੇ ਦੀ ਫ਼ਸਲ ਖਰਾਬ ਹੋਣ ਕਾਰਨ ਜ਼ਿਆਦਾਤਰ ਕਿਸਾਨਾਂ ਨੂੰ ਨਰਮੇ ਦੀ ਖੜ੍ਹੀ ਫਸਲ ਵਹੁਣੀ ਪਈ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਇਸ ਕੜੀ ਤਹਿਤ ਨਥਾਣਾ ਬਲਾਕ ਦੇ ਤਿੰਨ ਪਿੰਡਾਂ ਨੂੰ ਮੁਆਵਜ਼ੇ ਦੇ ਚੈੱਕ ਤਕਸੀਮ ਕੀਤੇ ਗਏ। ਇਹ ਮੁਆਵਜਾ ਪ੍ਰਤੀ ਏਕੜ ਅੱਠ …
Read More »ਪਿੰਡ ਫਰਵਾਹੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਆਯੋਜਿਤ
ਮਾਲੇਰਕੋਟਲਾ (ਸੰਦੌੜ), 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਨੇੜਲੇ ਪਿੰਡ ਫਰਵਾਹੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਹੋਇਆ। ਮੀਟਿੰਗ ਦੋਰਾਨ ਇੰਚਾਰਜ਼ ਮੁਹੰਮਦ ਲਿਆਕਤ ਨੇ ਮਾਪਿਆਂ ਦਾ ਸਵਾਗਤ ਕਰਦਿਆਂ ਇਕੱਲੇ-ਇਕੱਲੇ ਵਿਦਿਆਰਥੀ ਦੀਆਂ ਕਾਰਗੁਜਾਰੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਦੇ ਅਗਾਂਹ ਵਧੂ ਵਿਕਾਸ ਲਈ ਯੋਗਦਾਨ ਦੀ ਵੀ ਬੇਨਤੀ ਕੀਤੀ। ਉਨ੍ਹਾਂ ਨਸ਼ਿਆਂ ਤੋਂ ਦੂਰ …
Read More »ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਰੋਜ਼ਾ ਐਨ.ਐਸ.ਐਸ ਕੈਂਪ
ਮਾਲੇਰਕੋਟਲਾ (ਸੰਦੌੜ), 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਿੰਸੀਪਲ ਸ.ਹਰਜਿੰਦਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਕੈਂਪ ਇੰਚਾਰਜ਼ ਸ਼੍ਰੀ ਹਰਬੰਸ ਕੌਰ ਸੋਹੀ ਦੀ ਦੇਖ-ਰੇਖ ਹੇਠ ਇੱਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ। ਕੈਂਪ ਵਿੱਚ ਲਗਭਗ 100 ਦੇ ਕਰੀਬ ਵਿਦਿਆਰਥਣਾਂ ਨੇ ਭਾਗ ਲਿਆ। ਕੈਂਪ ਦੋਰਾਨ ਵਿਦਿਆਰਥਣਾਂ ਵੱਲੋਂ ਸਕੂਲ ਦੀਆਂ ਛੱਤਾਂ ਤੇ ਕਮਰਿਆਂ ਆਦਿ ਦੀ ਸਫਾਈ ਕੀਤੀ …
Read More »ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਵਲੋਂ ਨਰਮੇ ਦੇ ਪ੍ਰਭਾਵਿਤ ਕਿਸਾਨਾਂ ਨੂੰੰ ਮੁਆਵਜ਼ੇ ਦੇ ਚੈੱਕ ਵੰਡੇ ਗਏ
ਮਾਲੇਰਕੋਟਲਾ (ਸੰਦੌੜ), 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਅੰਦਰ ਚਿੱਟੇ ਮੱਛਰ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦੇ ਪ੍ਰਭਾਵਿਤ ਕਿਸਾਨਾਂ ਨੂੰੰ ਪੰਜਾਬ ਦੀ ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਅਤੇ ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਦਮ ਸ਼੍ਰੀ ਇਜ਼ਹਾਰ ਆਲਮ ਵੱਲੋਂ ਅੱਜ ਆਪਣੀ ਰਿਹਾਇਸ਼ਗਾਹ ਆਲਮ ਹਾਊਸ ਵਿਖੇ ਮੁਆਵਜ਼ੇ ਦੇ ਚੈੱਕ ਵੰਡੇ ਗਏ। ਐਸ.ਡੀ.ਐਮ. ਮਲੇਰਕੋਟਲਾ ਸ਼੍ਰੀ ਅਮਿੱਤ ਬੈਂਬੀ …
Read More »ਐਸ.ਡੀ.ਐਮ ਮਾਲੇਰਕੋਟਲਾ ਸ਼੍ਰੀ ਅਮਿਤ ਬੈਂਬੀ ਵੱਲੋ ਅਧਿਕਾਰੀਆਂ ਤੇ ਆੜਤੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਮਾਲੇਰਕੋਟਲਾ (ਸੰਦੌੜ), 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਦੀਆਂ ਮੰਡੀਆਂ ਅੰਦਰ ਸਰਕਾਰੀ ਤੌਰ ‘ਤੇ ਇੱਕ ਅਕਤੂਬਰ ਨੂੰ ਸ਼ੁਰੂ ਹੋ ਰਹੀ ਝੋਨੇ ਦੀ ਖ੍ਰੀਦ ਨੂੰ ਲੈ ਕੇ ਖ੍ਰੀਦ ਪ੍ਰਬੰਧਾਂ ਦੀਆਂ ਤਿਆਰੀਅ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ. ਮਾਲੇਰਕੋਟਲਾ ਸ਼੍ਰੀ ਅਮਿਤ ਬੈਂਬੀ ਵੱਲੋਂ ਅੱਜ ਮਾਲੇਰਕੋਟਲਾ ਕਲੱਬ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਆੜਤੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਵਿਚ ਵਿਸ਼ੇਸ਼ …
Read More »ਟਰੱਕ ਯੂਨੀਅਨ ਸੰਦੌੜ ਦੀ ਅਹਿਮ ਮੀਟਿੰਗ ਹੋਈ
ਸੰਦੌੜ, 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸੰਤ ਬਾਬਾ ਅਤਰ ਸਿੰਘ ਖਾਲਸਾ ਟਰੱਕ ਯੂਨੀਅਨ ਸੰਦੌੜ ਦੀ ਅਹਿਮ ਮੀਟਿੰਗ ਯੂਨੀਅਨ ਦੇ ਦਫਤਰ ਵਿਖੇ ਹੋਈ। ਯੂਨੀਅਨ ਦੇ ਪ੍ਰਧਾਨ ਬਾਰਾ ਸਿੰਘ ਖੁਰਦ ਦੀ ਅਗਵਾਈ ਹੇਠ ਮੀਟਿੰਗ ਦੌਰਾਨ 1 ਅਕਤੂਬਰ ਤੋਂ ਸ਼ੂੁਰੂ ਹੋਏ ਝੋਨੇ ਦੀ ਸੀਜਨ ਲਈ ਵਿਚਾਰ ਚਰਚਾ ਕੀਤੀ ਗਈ।ਪ੍ਰਧਾਨ ਬਾਰਾ ਸਿੰਘ ਖੁਰਦ ਨੇ ਕਿਹਾ ਕਿ ਯੂਨੀਅਨ ਵੱਲੋਂ ਸੀਜਨ ਦੌਰਾਨ ਕਿਸੇ ਵੀ ਪ੍ਰਕਾਰ …
Read More »ਪੰਜਾਬ ਪੁਲਿਸ ਵੱਲੋਂ ਵੱਡੀ ਗਿਣਤੀ ਵਿਚ ਪੰਥਕ ਆਗੂ ਵੱਖ-ਵੱਖ ਥਾਂਵਾਂ ਤੋਂ ਕੀਤੇ ਗ੍ਰਿਫ਼ਤਾਰ
ਸੰਦੌੜ, 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਿਰਸਾ ਵਾਲੇ ਡੇਰੇਦਾਰ ਨੂੰ ਸਿਆਸੀ ਪ੍ਰਭਾਵ ਹੇਠ ਜਥੇਦਾਰਾਂ ਵਲੋਂ ਮੁਆਫ਼ੀ ਦੇਣ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਦੇ ਸੱਦੇ ‘ਤੇ ਅੱਧੇ ਦਿਨ ਲਈ ਪੰਜਾਬ ਬੰਦ ਰਿਹਾ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਸ. ਹਰਭਜਨ ਸਿੰਘ ਕਸ਼ਮੀਰੀ, ਮੀਤ ਪ੍ਰਧਾਨ ਸ. ਬਲਵਿੰਦਰ ਸਿੰਘ ਅਤੇ ਸਮਾਣਾ ਤੋਂ ਸ. ਕੁਲਦੀਪ ਸਿੰਘ ਖ਼ਾਲਸਾ, ਰਾਜਪੁਰਾ …
Read More »ਗੁੱਟ ਵਰਗ ਅੰਡਰ 17 ‘ਚ ਬੈੱਡਮਿੰਟਨ ਲੜਕੇ ਤੇ ਲੜਕੀਆਂ ਦੀ ਚੋਣ
ਅਨੁਸਾਸ਼ਨ ਤੇ ਬਿੰਨਾ ਪੱਖ ਪਾਤ ਦੇ ਖੇਡਾਂ ਕਰਵਾਉਣੀਆਂ ਮੁੱਖ ਫਰਜ਼-ਏ.ਈ.ਓ ਬੈਂਸ ਬਟਾਲਾ, 1 ਅਕਤੂਬਰ (ਨਰਿੰਦਰ ਬਰਨਾਲ) – ਵਿਦਿਆਰਥੀਆਂ ਵਿਚ ਪੜਾਈ ਦੇ ਨਾਲ ਨਾਲ ਉਹਨਾ ਦੀ ਖੇਡਾਂ ਵਿੱਚ ਹਰਮਨ ਪਿਆਰਤਾ ਤੇ ਅਨੁਸ਼ਾਸ਼ਨ ਪੈਦਾ ਕਰਨ ਦੇ ਨਾਲ ਜਿਲ੍ਹਾਂ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਦੇ ਪ੍ਰਧਾਨ ਸ੍ਰੀ ਅਮਰਦੀਪ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਂਨ ਅਨਿਲ ਸਰਮਾ, ਏ ਈ ਓ ਸ੍ਰੀ ਬੂਟਾ ਸਿੰਘ ਬੈਂਸ ਤੇ ਜਨਰਲ ਸਕੱਤਰ …
Read More »’ਭਾਈ ਵੀਰ ਸਿੰਘ ਸਾਹਿਤ : ਵਰਤਮਾਨ ਪਰਿਪੇਖ’ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਫਰਵਰੀ ਦੇ ਪਹਿਲੇ ਹਫਤੇ
ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ) – ਭਾਈ ਸਾਹਿਬ ਭਾਈ ਵੀਰ ਸਿੰਘ ਜੀ ਵੱਲੋਂ ਸਥਾਪਿਤ ਕੀਤੀ ਗਈ, ਖਾਲਸਾ ਟ੍ਰੈਕਟ ਸੁਸਾਇਟੀ, ਚੀਫ਼ ਖ਼ਾਲਸਾ ਦੀਵਾਨ ਵੱਲੋਂ ਭਾਈ ਵੀਰ ਸਿੰਘ ਬਾਰੇ ਅਧਿਐਨ ਤੇ ਖੋਜ ਕਰਨ ਲਈ, ਸ. ਚਰਨਜੀਤ ਸਿੰਘ ਚੱਢਾ ਪ੍ਰਧਾਨ ਅਤੇ ਚੇਅਰਮੈਨ ਸ.ਪ. ਸਿੰਘ ਦੇ ਉਦਮਾਂ ਸਦਕਾ ਭਾਈ ਵੀਰ ਸਿੰਘ ਖੋਜ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ।ਇਸ ਕੇਂਦਰ ਵੱਲੋਂ ਖੋਜ ਸਬੰਧੀ ਵਿਉਂਤੇ …
Read More »
Punjab Post Daily Online Newspaper & Print Media