Saturday, August 29, 2026

ਪੰਜਾਬੀ

ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 24 ਲੱਖ ਤੋਂ ਵੱਧ ਦੇ ਜ਼ੁਰਮਾਨੇ ਪਾਏ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਰੁਝਾਨ ਨੂੰ ਮੁਕੰਮਲ ਤੌਰ ‘ਤੇ ਬੰਦ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠਾਂ ਟੀਮਾਂ ਅਜੇ ਵੀ ਲਗਾਤਾਰ ਸਰਗਰਮ ਹਨ ਅਤੇ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 2432500/- ਰੁਪਏ ਦਾ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ।ਟੀਮਾਂ ਨੂੰ ਲਗਾਤਾਰ ਅੱਗ ਲੱਗਣ ਵਾਲੇ ਖੇਤਾਂ …

Read More »

ਆਈ.ਆਈ.ਐਮ ‘ਚ ਆਉਂਦੇ ਪੰਚਾਇਤੀ ਰਸਤੇ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਵੇਖਿਆ ਮੌਕਾ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਮਾਨਾਂਵਾਲਾ ਵਿਖੇ ਬਣ ਰਹੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਦੇ ਕੰਪਲੈਕਸ ਵਿੱਚ ਲੰਘਦੇ ਪੰਚਾਇਤੀ ਰਸਤੇ ਦੇ ਹੱਲ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੌਕਾ ਵੇਖਿਆ ਗਿਆ।ਦੱਸਣਯੋਗ ਹੈ ਕਿ 61 ਏਕੜ ਦੇ ਇਸ ਕੰਪਲੈਕਸ ਵਿੱਚ ਲੰਘਦਾ ਇਕ ਪੰਚਾਇਤੀ ਰਸਤੇ ਦਾ ਫੈਸਲਾ ਅਦਾਲਤ ਨੇ ਸਬੰਧਤ ਪੰਚਾਇਤ ਦੇ ਹੱਕ ਵਿੱਚ ਕੀਤਾ ਹੈ।ਥੋਰੀ ਨੇ …

Read More »

ਗੁਰੂ ਨਗਰੀ ‘ਚ 7 ਦਸੰਬਰ ਤੋਂ ਸ਼ੁਰੂ ਹੋਵੇਗਾ 17ਵਾਂ ਪਾਈਟੈਕਸ ਮੇਲਾ-ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਹੋਣ ਵਾਲੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ ਮਾਧਿਅਮ ਰਾਹੀਂ ਜਿਥੇ ਕਈ ਦੇਸ਼ਾਂ ਵਿੱਚ ਉਦਯੋਗਿਕ ਸੰਬੰਧ ਮਜ਼ਬੂਤ ਹੋਣਗੇ, ਉਥੇ ਹੀ ਉਦਯੋਗ ਜਗਤ ਦੇ ਖੇਤਰ ‘ਚ ਅੰਮ੍ਰਿਤਸਰ ਦਾ ਗ੍ਰਾਫ ਵੀ ਵਧੇਗਾ।ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ …

Read More »

ਮੰਚ ਵਲੋਂ ਨਾਮਵਰ ਅਫ਼ਸਰ ਤੇ ਪੰਜਾਬੀ ਲੇਖਕ ਨ੍ਰਿਪਇੰਦਰ ਸਿੰਘ ਰਤਨ ਦੇ ਅਕਾਲ ਚਲਾਣੇ `ਤੇ ਦੁੱਖ਼ ਪ੍ਰਗਟ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਨਾਮਵਰ ਅਫ਼ਸਰ ਤੇ ਪੰਜਾਬੀ ਲੇਖਕ ਨ੍ਰਿਪਇੰਦਰ ਸਿੰਘ ਰਤਨ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ।ਜਾਰੀ ਇੱਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਤੇ ਹਰਦੀਪ ਸਿੰਘ ਚਾਹਲ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ, ਸੀਨੀਅਰ ਮੀਤ …

Read More »

ਬਾਰ ਐਸੋਸੀਏਸ਼ਨ ਸਮਰਾਲਾ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ 6 ਸਾਥੀਆਂ ਨੂੰ ਸ਼ਰਧਾਂਜਲੀ ਭੇਂਟ

ਸਮਰਾਲਾ, 16 ਨਵੰਬਰ (ਇੰਦਰਜੀਤ ਸਿੰਘ ਕੰਗ) – ਬਾਰ ਐਸੋਸੇਸ਼ਨ ਸਮਰਾਲਾ ਵਲੋਂ ਅੱਜ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਨਾਲ ਸ਼ਹੀਦ ਕੀਤੇ 6 ਹੋਰ ਸ਼ਹੀਦਾਂ ਵਿਸ਼ਨੂੰ ਗਣੇਸ਼ ਪਿੰਗਲੇ, ਜਗਤ ਸਿੰਘ, ਹਰਨਾਮ ਸਿੰਘ ਸਿਆਲਕੋਟੀ, ਬਖਸ਼ੀਸ਼ ਸਿੰਘ, ਸੁਰੈਣ ਸਿੰਘ (ਵੱਡਾ) ਅਤੇ ਸੁਰੈਣ ਸਿੰਘ (ਛੋਟਾ) ਦੇ ਸ਼ਹੀਦੀ ਦਿਨ ਮੌਕੇ ਇਕੱਠੇ ਹੋ ਕੇ ਸ਼ਰਧਾਂਜਲੀ ਭੇਟ ਕੀਤੀ ਗਈ।ਬਾਰ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਨੇ …

Read More »

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਸ਼ਹੀਦੇ ਆਜ਼ਮ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਸਮਾਗਮ

ਸਮਰਾਲਾ, 16 ਨਵੰਬਰ (ਇੰਦਰਜੀਤ ਸਿੰਘ ਕੰਗ) – 16 ਨਵੰਬਰ 1915 ਨੂੰ ਸੈਂਟਰਲ ਜੇਲ੍ਹ ਲਾਹੌਰ ਵਿੱਚ ਭਾਈ ਕਰਤਾਰ ਸਿੰਘ ਸਰਾਭਾ (ਜੋ ਸਿਰਫ਼ 19 ਵਰ੍ਹਿਆਂ ਦੇ ਭਰ ਜੁਆਨ ਗਭਰੂ ਸਨ) ਨੇ ਫਾਂਸੀ ਦਾ ਰੱਸਾ ਚੁੰਮ ਕੇ, ਆਪਣੇ 6 ਹੋਰ ਸਾਥੀਆਂ ਨਾਲ ਸ਼ਹਾਦਤ ਦਾ ਜਾਮ ਪੀਤਾ।ਇਹਨਾਂ ਅਮਰ ਸ਼ਹੀਦਾਂ ਕੁਰਬਾਨੀ ਨੂੰ ਪ੍ਰਣਾਮ ਕਰਦੇ ਹੋਏ ਐਸ.ਏ.ਐਸ ਇੰਟਰਨੈਸਨਲ ਸਕੂਲ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ-2022’ ਸਮਾਗਮ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਖ਼ਾਲਸਾ ਗਲੋਬਲ ਰੀਚ ਫਾਊਡੇਸ਼ਨ (ਯੂ.ਐਸ) ਦੇ ਸਹਿਯੋਗ ਨਾਲ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ-2022’ ਸਬੰਧੀ ਸੈਮੀਨਾਰ ਕਰਵਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਅਤੇ ਅਲਾਹਬਾਦ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਪੀ.ਕੇ ਸਾਹੂ ਨੇ ਵਿਸ਼ੇਸ਼ ਮਹਿਮਾਨ ਵਜੋਂ …

Read More »

ਖ਼ਾਲਸਾ ਕਾਲਜ ਵਿਖੇ 7-ਰੋਜ਼ਾ ਟੂਰਨਾਮੈਂਟ ’ਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 7 ਰੋਜ਼ਾ ਵੱਖ-ਵੱਖ ਖੇਡ ਮੁਕਾਬਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇੰਨ੍ਹਾਂ ਮੁਕਾਬਲਿਆਂ ’ਚ ਖ਼ਾਲਸਾ ਸੰਸਥਾਵਾਂ ਦਰਮਿਆਨ ਕਿ੍ਰਕਿਟ, ਬਾਸਕਟਬਾਲ, ਬੈਡਮਿੰਟਨ, ਵਾਲੀਵਾਲ, ਟੱਗ-ਆਫ-ਵਾਰ ਅਤੇ ਅਥਲੈਟਿਕਸ ਆਦਿ ਨੂੰ ਮੁੱਖ ਰੂਪ ’ਚ ਸ਼ਾਮਿਲ ਕੀਤਾ ਗਿਆ।ਉਕਤ 7 ਰੋਜ਼ਾ ਦੀਵਾਲੀ ਟੂਰਨਾਮੈਂਟ ’ਚ ਗੁਰੂ ਨਾਨਕ ਦੇਵ ਯੁਨੀਵਰਸਿਟੀ …

Read More »

ਖਾਲਸਾ ਕਾਲਜ ਨਰਸਿੰਗ ਨੇ ਬਰੈਸਟ ਕੈਂਸਰ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ਖ਼ਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਰੈਸਟ ਕੈਂਸਰ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਮੈਡੀਕਲ ਸਰਜੀਕਲ ਵਿਭਾਗ ਦੇ ਹੋਰਨਾਂ ਅਧਿਆਪਕਾਂ ਡਾ. ਤਰਨਦੀਪ ਕੌਰ (ਐਸੋਸੀਏਟ ਪ੍ਰੋਫੈਸਰ), ਅਸਿਸਟੈਂਟ ਪ੍ਰੋਫੈਸਰ ਡਾ. ਭਾਵਨਾ ਗੁਪਤਾ, ਰਵਨੀਤ ਕੌਰ, ਜਸਮੀਤ ਕੌਰ, ਕਲੀਨੀਕਲ ਇਨਸਟਰਕਟਰ ਵੰਦਨਾ, ਅਵਨੀਤ ਕੌਰ ਸਮੇਤ ਵਿਸ਼ਵ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 21 ਅਤੇ 22 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ 21 ਅਤੇ 22 ਨਵੰਬਰ 2023 ਨੂੰ ਹੋਵੇਗੀ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਸ ਸਾਲ ਪੂਰੇ ਭਾਰਤ ਦੇ ਸਕੂਲਾਂ/ਕਾਲਜਾਂ ਦੇ ਤਕਰੀਬਨ 50 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਲਈ ਦਾਖ਼ਲਾ ਪ੍ਰਾਪਤ ਕੀਤਾ ਹੈ।ਦੇਸ਼ ਭਰ ਵਿਚ …

Read More »