Wednesday, November 25, 2026

ਪੰਜਾਬੀ

ਟੋਲ ਫਰੀ ਨੰ: 168 ਜਾਂ 1800-1800-168 ਤੇ ਆਮ ਲੋਕ ਲੈ ਸਕਣਗੇ ਮਾਲ ਵਿਭਾਗ ਦੇ ਕੰਮਾਂ ਦੀ ਜਾਣਕਾਰੀ – ਡਿਪਟੀ ਕਮਿਸ਼ਨਰ

ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਵੀ ਕਰਵਾਈ ਜਾ ਸਕੇਗੀ ਦਰਜ਼ ਫਾਜ਼ਿਲਕਾ 10 ਅਗਸਤ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਭੌਂ ਅਤੇ ਜਾਇਦਾਦ ਸਬੰਧੀ ਸੇਵਾਂਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਆਮ ਲੋਕਾਂ ਦੀ ਸਹੂਲਤ ਅਤੇ ਵਧੇਰੇ ਪਾਰਦਰਸ਼ਤਾ ਲਈ ਮਾਲ ਅਤੇ ਮੁੜ ਵਸੇਬਾ ਵਿਭਾਗ ਪੰਜਾਬ ਵੱਲੋਂ ਇਕ ਵਿਸ਼ੇਸ਼ ਟੌਲ ਫਰੀ ਹੈਲਪਲਾਈਨ ਨੰਬਰ 168 ਅਤੇ 1800-1800-168 ਦੀ ਸ਼ੁਰੂਆਤ ਕੀਤੀ ਗਈ …

Read More »

ਵਧੀਕ ਡਿਪਟੀ ਕਮਿਸ਼ਨਰ ਨੇ ਅਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ ਨੇ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਜ਼ਿਲ੍ਹੇ ਵਿਚ ਆਜ਼ਾਦੀ ਦਿਹਾੜਾ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ …

Read More »

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਨੂੰ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੌਰਾਨ ਤਿਆਰੀਆਂ ਦਾ ਜਾਇਜ਼ਾ ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਅਗਸਤ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ …

Read More »

ਰੈਡ ਕਰਾਸ ਦੇ ਪੰਘੂੜੇ ਵਿਚ ਦੋ ਹੋਰ ਬੱਚੀਆਂ ਆਉਣ ਨਾਲੇ ਕੁੱਲ ਗਿਣਤੀ 105 ਹੋਈ

ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਜਨਵਰੀ 2008 ਤੋਂ ਪੰਘੂੜਾ ਸਕੀਮ ਸੁਰੂ ਕੀਤੀ ਗਈ ਸੀ।ਇਸ ਸਕੀਮ ਅਧੀਨ ਰੈਡ ਕਰਾਸ ਦਫਤਰ ਦੇ ਬਾਹਰ ਇਕ ‘ਪੰਘੂੜਾ’ ਸਥਾਪਿਤ ਕੀਤਾ ਗਿਆ ਹੈ, ਕੋਈ ਵੀ ਲਾਵਾਰਿਸ ਅਤੇ ਪਾਲਣ-ਪੋਸ਼ਣ ਤੋਂ ਅਸਮਰਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿਚ ਰੱਖ ਸਕਦੇ ਹਨ।ਪੰਘੂੜੇ ਵਿਚ ਪ੍ਰਾਪਤ ਹੋਣ ਉਪਰੰਤ ਬੱਚੇ …

Read More »

ਡੇਅਰੀ ਉਦਮ ਸਿਖਲਾਈ ਕੋਰਸ ਲਈ ਇੰਟਰਵਿਊ 13 ਨੂੰ

ਅੰਮ੍ਰਿਤਸਰ, 10 ਅਗਸਤ (ਗੁਰਚਰਨ ਸਿੰਘ)- ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦੀ ਯੋਗ ਅਗਵਾਈ ਹੇਠ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਆਧੁਨਿਕ ਸ਼ੈੱਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ ‘ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਉਟੀ ਗਰਭਦਾਨ …

Read More »

ਜੇਮਜ਼ ਪੌਟਰ ਸੀਨੀਅਰਜ਼ ਕਲੱਬ ਵੱਲੋਂ ਕਮਿਉਨਿਟੀ ਮੇਲਾ 15 ਅਗਸਤ ਨੂੰ

ਅੰਮ੍ਰਿਤਸਰ (ਬਰੈਂਪਟਨ) 10 ਅਗਸਤ (ਪ.ਪ) – ਜੇਮਜ਼ ਪੌਟਰ ਸੀਨੀਅਰਜ਼ ਕਲੱਬ ਵੱਲੋਂ ਪੰਦਰਾਂ ਅਗਸਤ ਦਿਨ ਸ਼ਨਿਚਰਵਾਰ ਨੂੰ ਡਾਮਾਟਾ ਪਾਰਕ (ਵਿਲੀਅਮ ਪਾਰਕ ਵੇ ਅਤੇ ਜੇਮਜ਼ ਪੌਟਰ ਦੇ ਇੰਟਰਸੈਕਸ਼ਨ ਨੇੜੇ) ਵਿਖੇ ਮਲਟੀ ਕਲਚਰ ਮੇਲਾ ਕਰਵਾਇਆ ਜਾ ਰਿਹਾ ਹੈ।ਇਸ ਬਾਬਤ ਇਥੇ ਪੁੱਜੀ ਈ ਮੇਲ ਅਨੁਸਾਰ ਕਮਿਉਨਿਟੀ ਮੇਲੇ ਦਾ ਮਕਸਦ ਕਮਿਉਨਿਟੀ ਦੀ ਸਭਿਆਚਾਰਕ ਸਾਂਝ ਦੀਆ ਤੰਦਾਂ ਨੂੰ ਮਜਬੂਤ ਕਰਨਾ ਹੈ ਤਾਂ ਕਿ ਲੋਕ ਇੱਕ ਦੂਸਰੇ …

Read More »

ਮਾਣਕੀ ਵਿਖੇ ਕਰਿਆਨੇ ਦੀ ਦੁਕਾਨ ਤੇ ਹੋਈ ਚੋਰੀ – ਕੈਮਰੇ ਵਿੱਚ ਕੈਦ ਹੋਏ ਚੋਰ

ਸੰਦੌੜ, 10 ਅਗਸਤ (ਹਰਮਿੰਦਰ ਸਿੰਘ ਭੱਟ) – ਪ੍ਰੋਫੈਕਟ ਕਰਿਆਨਾ ਸਟੋਰ ਮਾਣਕੀ ਵਿਖੇ ਸਥਿਤ ਇਕ ਕਰਿਆਨਾ ਦੁਕਾਨ ਤੇ ਰਾਤ ਵੇਲੇ ਹੋਈ ਚੋਰੀ ਦੇ ਮਾਮਲੇ ਵਿਚ ਸੰਦੌੜ ਪੁਲਿਸ ਨੇ ਮਾਮਲਾ ਹੱਲ ਕਰ ਲਿਆ ਹੈ ਅਤੇ ਇਸ ਮਾਮਲੇ ਵਿਚ ਦੋ ਚੋਰਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।ਜਾਣਕਾਰੀ ਅਨੁਸਾਰ ਮਾਣਕੀ ਵਿਖੇ ਸਥਿਤ ਪ੍ਰੋਫੈਕਟ ਕਰਿਆਨਾ ਸਟੋਰ ਦੇ ਮਾਲਕ ਦਾ ਰੇਤਾ, ਬਜਰੀ ਅਤੇ ਸੀਮਿੰਟ ਦਾ ਕੰਮ …

Read More »

 ਮਾਇਨੌਰਟੀ ਪੀਸ ਕਮੇਟੀ ਜ਼ਿਲਾ ਸੰਗਰੂਰ ਵੱਲੋਂ ਈਦ ਮਿਲਨ ‘ਤੇ ਆਜ਼ਾਦੀ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ

ਮਾਲੇਰਕੋਟਲਾ/ ਸੰਦੌੜ, 10 ਅਗਸਤ (ਹਰਮਿੰਦਰ ਸਿੰਘ ਭੱਟ) – ਮਾਇਨੌਰਟੀ ਪੀਸ ਕਮੇਟੀ ਜ਼ਿਲਾ ਸੰਗਰੂਰ ਵੱਲੋਂ ਸਥਾਨਕ ਕੁੰਦਨ ਲਾਲ ਧਰਮਸ਼ਾਲਾ ਵਿਖੇ ਈਦ ਮਿਲਨ ‘ਤੇ ਆਜ਼ਾਦੀ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਪ੍ਰੋਗ੍ਰਾਮ ਮੌਕੇ ਪਹੁੰਚੇ ਮਹਿਮਾਨਾਂ ‘ਚ ਪਦਮ ਸ਼੍ਰੀ ਮੁਹੰਮਦ ਇਜ਼ਹਾਰ ਆਲਮ ਸਾਬਕਾ ਚੇਅਰਮੈਨ ਪੰਜਾਬ ਵਕਫ ਬੋਰਡ, ਹਜ਼ਰਤ ਮੌਲਾਨਾ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ ਮੁਫਤੀ ਏ ਆਜ਼ਮ ਪੰਜਾਬ, ਸ. ਮਨਦੀਪ ਸਿੰਘ ਸਿੱਧੂ ਐਸ.ਐਸ.ਪੀ ਅਤੇ …

Read More »

ਮਾਡਰਨ ਸੈਕੂਲਰ ਪਬਲਿਕ ਸਕੂਲ ਚੀਮਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੰਦੌੜ, 10 ਅਗਸਤ (ਹਰਮਿੰਦਰ ਸਿੰਘ ਭੱਟ) – ਪੰਜਾਬ ਭਰ ਵਿੱਚ ਮਾਡਰਨ ਸੰਸ਼ਥਾਵਾਂ ਦੇ ਰੂਪ ਵਿੱਚ ਵਿਦਿਆ ਦਾ ਪ੍ਰਸਾਰ ਕਰ ਰਹੀ ਮਾਡਰਨ ਸੈਕੂਲਰ ਪਬਲਿਕ ਸਕੂਲ ਚੀਮਾਂ ਵਿਖੇ ਚੈਅਰਮੈਨ ਸ: ਹਰਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਸਭਿਆਚਾਰ ਦਾ ਪ੍ਰਸਿੱਧ ਤਿਉਹਾਰ ‘ਤੀਆਂ ਤੀਜ ਦੀਆਂ’ ਮਨਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਜਮਾਤਾਂ ਦੀਆ ਲੜਕੀਆਂ ਦੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ ਤੇ ਲੜਕੀਆਂ ਦੁਆਰਾ ਰੰਗਾਰੰਗ ਸਭਿਆਚਾਰ ਪ੍ਰੋਗਰਾਮ …

Read More »

ਬਾਪੂ ਸੂਰਤ ਸਿੰਘ ਖ਼ਾਲਸਾ ਜੀ ਨੂੰ ਮਿਲਣ ਲਈ ਜਥਾ ਰਵਾਨਾ

ਸੰਦੌੜ, 10 ਅਗਸਤ (ਹਰਮਿੰਦਰ ਸਿੰਘ ਭੱਟ) – ਬੰਦੀ ਕੈਦੀਆਂ ਦੇ ਰਿਹਾਈ ਲਈ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਹਸਪਤਾਲ ਵਿਚੋਂ ਹੋਈ ਰਿਹਾਈ ਉਪਰੰਤ ਵਾਹਿਗੁਰੂ ਪ੍ਰਚਾਰ ਸੇਵਾ ਦਲ ਅਲੀਪੁਰ ਖ਼ਾਲਸਾ ਦੇ ਜਥੇ ਦੇ ਸਿੰਘਾਂ ਦਾ ਜਥਾ ਉਨਾਂ ਦਾ ਹਾਲ ਜਾਨਣ ਲਈ ਰਵਾਨਾ ਹੋਇਆ। ਇਸ ਮੌਕੇ ਦਲ ਦੇ ਮੁੱਖ ਬੁਲਾਰੇ ਭਾਈ ਜਗਜੀਤ ਸਿੰਘ ਹੇੜੀਕੇ ਨੇ ਕਿਹਾ ਕਿ ਘੱਟ ਗਿਣਤੀ ਵਾਲੀਆਂ …

Read More »