Monday, August 24, 2026

ਪੰਜਾਬੀ

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਸੀਵਰੇਜ਼ ਸਮੱਸਿਆ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਇੱਕ ਖੇਤਰ ਕਿਸ਼ਨਕੋਟ ਦੇ ਵਸਨੀਕਾਂ ਨੂੰ ਸੀਵਰੇਜ ਸਮੱਸਿਆ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ …

Read More »

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ‘ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ‘ਚ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ

ਅੰਬਾਲਾ/ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਸ਼ਾਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ ਦੇ ਸਟਾਫ ਅਤੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਹਸਪਤਾਲ ਸਬੰਧੀ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ …

Read More »

ਉਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ‘ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, …

Read More »

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰੀ ਕੁਲਚੇ ਨੂੰ ਭੂਗੋਲਿਕ ਸੰਕੇਤ (ਜੀ.ਆਈ) ਟੈਗ ਦਿਵਾਉਣ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਕੁਲਚਾ ਨਿਰਮਾਤਾਵਾਂ, ਰੈਸਟੋਰੈਂਟ ਸੰਚਾਲਕਾਂ ਅਤੇ ਹੋਰ ਸਬੰਧਤ ਹਿੱਸੇਦਾਰਾਂ ਨਾਲ ਲਗਾਤਾਰ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਮੀਟਿੰਗਾਂ ਦੌਰਾਨ ਹਿੱਸੇਦਾਰਾਂ ਨੂੰ ਜੀ.ਆਈ ਟੈਗ ਦੀ ਮਹੱਤਤਾ, ਇਸ ਨਾਲ ਹੋਣ ਵਾਲੇ ਲਾਭਾਂ ਅਤੇ ਅੰਮ੍ਰਿਤਸਰੀ ਕੁਲਚੇ ਲਈ ਇਸ …

Read More »

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀਜ਼ਾ ਕੰਸਲਟੈਂਸੀ ਦਾ ਲਾਇਸੈਂਸ ਰੱਦ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਪੱਲਵੀ ਮਿਸ਼ਰਾ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਹਿਊਮਨ ਸਮਗਲਿੰਗ (ਪ੍ਰੀਵੈਨਸ਼ਨ) ਐਕਟ, 2012 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਕਾਰਵਾਈ ਕਰਦਿਆਂ ‘ਵੀਜ਼ਾ ਵਿਜ਼ਨ ਇਮੀਗ੍ਰੇਸ਼ਨ ਸਰਵਿਸ’ ਐਸ.ਸੀ.ਓ 89 ਚੌਥੀ ਮੰਜ਼ਿਲ ਰਣਜੀਤ ਐਵੀਨਿਊ ਅੰਮ੍ਰਿਤਸਰ ਦਾ ਵੀਜ਼ਾ ਕੰਸਲਟੈਂਸੀ ਚਲਾਉਣ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ।ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ …

Read More »

ਜ਼ਿਲ੍ਹਾ ਅੰਮ੍ਰਿਤਸਰ ਦੀਆਂ ਅਦਾਲਤਾਂ ਵਿੱਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ 12 ਸਤੰਬਰ,  2026 ਨੂੰ ਲਗਾਈ ਜਾ ਰਹੀ ਹੈ।ਕੌਮੀ ਲੋਕ ਅਦਾਲਤ ਦੀਆਂ ਤਿਆਰੀਆਂ ਸਬੰਧੀ ਸਕੱਤਰ-ਕਮ-ਸੀ.ਜੇ.ਐੱਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੰਮ੍ਰਿਤਸਰ ਸ੍ਰੀ ਅਮਰਦੀਪ ਸਿੰਘ ਬੈਂਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ …

Read More »

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ ਲੋੜਾਂ ਮੁਤਾਬਿਕ ਪੂਰੀ ਤਰ੍ਹਾਂ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਨਹੀਂ ਜੂਝ ਰਿਹਾ ਸੀ।ਅਣਸੋਧਿਆ ਪਾਣੀ ਨਾਲ ਨਾਲੀਆਂ ਭਰੀਆਂ ਰਹਿੰਦੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਨਜਿੱਠਣ ਲਈ ਹੁਣ – ਅਮਰੁਤ 2.0 ਸਕੀਮ ਤਹਿਤ ਇੱਕ ਨਵੇਂ 60 ਐਮ.ਐਲ.ਡੀ (ਮਿਲੀਅਨ ਲੀਟਰ ਪ੍ਰਤੀ …

Read More »

ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮ ਸੰਪਨ

ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ ੩੪ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮ ਦੇ ਅੰਤਿਮ ਦਿਨ ਪਿੰਗਲਵਾੜਾ ਦੇ ਮੁੱਖ ਦਫ਼ਤਰ ਨੇੜੇ ਬੱਸ ਸਟੈਂਡ ਅੰਮ੍ਰਿਤਸਰ ਵਿਖੇ 27 ਜੁਲਾਈ ਤੋਂ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਪਾਏ ਗਏ।ਪਿੰਗਲਵਾੜਾ ਸੰਸਥਾ ਦੇ ਬੱਚਿਆਂ ਵੱਲੋਂ ਗੁਰਬਾਣੀ ਦਾ ਕੀਰਤਨ …

Read More »

ਨਗਰ ਨਿਗਮ ਵੱਲੋਂ ਦਾਲ ਮੰਡੀ ਵਿੱਚ ਗੈਰ-ਕਾਨੂੰਨੀ ਡੇਅਰੀ ਖ਼ਿਲਾਫ਼ ਵਿਸ਼ੇਸ਼ ਕਾਰਵਾਈ, ਦੋ ਪਸ਼ੂ ਗਊਸ਼ਾਲਾ ਭੇਜੇ

ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਜ ਦਾਲ ਮੰਡੀ ਇਲਾਕੇ ਵਿੱਚ ਚੱਲ ਰਹੀ ਇੱਕ ਗੈਰ-ਕਾਨੂੰਨੀ ਡੇਅਰੀ ਵਿਰੁੱਧ ਵਿਸ਼ੇਸ਼ ਕਾਰਵਾਈ ਕੀਤੀ ਗਈ।ਨਗਰ ਨਿਗਮ ਦੀ ਟੀਮ ਨੇ ਨਿਯਮਾਂ …

Read More »

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬੈਂਕ ਆਫ਼ ਇੰਡੀਆ ਵੱਲੋਂ ਅੱਜ 12 ਵਾਟਰ ਕੂਲਰ ਭੇਟ ਕੀਤੇ ਗਏ।ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਰਾਜੇਸ਼ ਕੁਮਾਰ ਬੈਂਸ ਮਾਰਕੀਟਿੰਗ ਮੈਨੇਜਰ ਅਭੀਜੀਤ ਰੰਜਨ, ਬ੍ਰਾਚ ਮੈਨੇਜਰ ਵਿਕਰਮਜੀਤ ਸਿੰਘ, ਬ੍ਰਾਚ ਆਫੀਸਰ ਕੇਸ਼ਵ ਸਿੰਘ ਸਿੰਗਲਾ, ਗੁਰਮੁੱਖ ਸਿੰਘ ਅਤੇ ਹੋਰ ਬੈਂਕ ਅਧਿਕਾਰੀਆਂ ਨੂੰ ਓ.ਐਸ.ਡੀ ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ …

Read More »