Wednesday, November 25, 2026

ਪੰਜਾਬੀ

ਅਪੰਗ ਵਿਅਕਤੀਆਂ ਨੂੰ ਅਪੰਗਤਾ ਸਰਟੀਫਿਕੇਟ ਦੇਣ ਸਬੰਧੀ ਬਲਾਕ ਪੱਧਰੀ ਕੈਂਪ 25 ਤੋਂ 29 ਮਈ ਤੱਕ

ਪਠਾਨਕੋਟ, 01 ਜੂਨ (ਪ.ਪ) – ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਅਪੰਗ ਵਿਅਕਤੀਆਂ ਨੂੰ ਅਪੰਗਤਾ ਸਰਟੀਫਿਕੇਟ ਦੇਣ ਸਬੰਧੀ 25 ਤੋਂ 29 ਮਈ, 2015 ਤੱਕ ਵੱਖ ਵੱਖ ਬਲਾਕਾਂ ਵਿੱਚ ਲਗਾਏ ਗਏ ਕੈਂਪਾਂ ਵਿੱਚ ਜ਼ਿਲ੍ਹੇ ਦੇ 661 ਅਪੰਗ ਵਿਅਕਤੀਆਂ ਨੂੰ ਅਪੰਗਤਾ ਸਰਟੀਫਿਕੇਟ ਦਿੱਤੇ …

Read More »

ਪਿੰਡ ਧੋਬੜਾ ਵਿਖ ਬਲਾਕ ਪੱਧਰ ਦਾ ਕੈਂਪ ਕਿਸਾਨ ਸਿਖਲਾਈ ਕੈਂਪ ਲਗਾਇਆ

ਪਠਾਨਕੋਟ, 01 ਜੂਨ (ਪ.ਪ) – ਕਿਸਾਨਾਂ ਨੂੰ ਅਧੁਨਿਕ ਖੇਤੀਬਾੜੀ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਬਲਾਕ ਪੱਧਰ ਦਾ ਕੈਂਪ ਪਿੰਡ ਧੋਬੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਇਸ ਕੈਂਪ ਵਿੱਚ ਲਗਭਗ 150 ਵੱਧ ਜਿਮੀਦਾਰਾਂ ਨੇ ਹਿੱਸਾ ਲਿਆ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਨਾਈਟਿਡ ਨੇਸ਼ਨ ਆਰਗੇਨਾਈਜੇਸ਼ਨ …

Read More »

ਸੂਰਜੀ ਊਰਜਾ ਤੋਂ 500 ਮੈਗਾਵਾਟ ਬਿਜਲੀ ਪੈਦਾ ਕਰਨ ਦਾ ਟੀਚਾ ਮਿਥਿਆ ਗਿਆ -ਸੰਧੂ

ਕਿਸਾਨਾਂ ਲਈ ਨਵੇਕਲੀ ਸਕੀਮ ਲਾਗੂ, ਘਰਾਂ ਦੀਆਂ ਛੱਤਾਂ ‘ਤੇ ਪਲਾਂਟ ਨਾਲ 85 ਫੀਸਦੀ ਬਿਜਲੀ ਦੀ ਬੱਚਤ ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਬਿਜਲੀ ਦੀ ਵੱਧ ਰਹੀ ਮੰਗ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ 31 ਮਾਰਚ 2016 ਤੱਕ ਸੂਰਜੀ ਊਰਜਾ ਤੋਂ 500 ਮੈਗਾਵਾਟ ਬਿਜਲੀ ਪੈਦਾ ਕਰਨ ਦਾ ਟੀਚਾ ਮਿਥਿਆ ਗਿਆ ਹੈ। ਕੋਈ ਵੀ ਕਿਸਾਨ ਜਿਸ ਦੇ ਨਾਮ ‘ਤੇ …

Read More »

ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਗੁਰਦੁਆਰਾ ਪ੍ਰਬੰਧਕਾਂ ਤੇ ਜਬਰਦਸਤੀ ਪਰਚਾ ਦਰਜ ਕਰਵਾਉਣਾ ਗਲਤ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 1 ਜੂਨ (ਗੁਰਪ੍ਰੀਤ ਸਿੰਘ) -ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਨਾਲ ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਚੀਮਾਂ ਤੇ ਸ. ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਲੈ ਕੇ ਜਲੰਧਰ ਜ਼ਿਲ੍ਹੇ ਵਿੱਚ ਸੁੱਚੀ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਸ਼ਾਰਟ ਸਰਕਟ ਹੋਣ ਕਰਕੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਤੇ …

Read More »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 3 ਜੂਨ ਨੂੰ

ਅੰਮ੍ਰਿਤਸਰ, 1 ਜੂਨ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 3 ਜੂਨ 2015 ਨੂੰ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ …

Read More »

ਕਾਂਗਰਸ ਨੇ ਸ਼ੁਰੂ ਤੋਂ ਦੇਸ਼ ਨੂੰ ਲੁੱਟਿਆ – ਮੇਨਿਕਾ ਗਾਂਧੀ

ਕਿਹਾ, ਔਰਤਾਂ ਦੀ ਸੁਰੱਖਿਆ ਲਈ ਭਾਜਪਾ ਯਤਨਸ਼ੀਲ ਪੱਟੀ, 1 ਜੂਨ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) -ਕਾਂਗਰਸ ਨੇ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਦੀ ਰਾਜਨੀਤੀ ਅਪਣਾ ਕੇ ਸ਼ੁਰੂ ਤੋਂ ਹੀ ਦੇਸ਼ ਨੂੰ ਲੁੱਟਿਆ ਹੈ ਅਤੇ ਪਿਛਲੇ ਦਸ ਸਾਲਾਂ ਦੌਰਾਨ ਕਾਂਗਰਸ ਦੀ ਅਗਵਾਈ ਵਿੱਚ ਦੇਸ਼ ਦੀ ਰਾਜਨੀਤੀ ‘ਤੇ ਕਾਬਜ਼ ਰਹਿਣ ਵਾਲੀ ਯੂਪੀਏ ਸਰਕਾਰ ਨੇ ਦੇਸ਼ ਨੂੰ ਹਰ ਪੱਖੋਂ ਤਬਾਹ ਕਰਕੇ ਦੇਸ਼ ਨੂੰ ਭ੍ਰਿਸ਼ਟਾਚਾਰ ਦਾ …

Read More »

ਪੱਤਰਕਾਰਾਂ ਉੱਪਰ ਕੋਈ ਵੀ ਪੁਲਿਸ ਕਾਰਵਾਈ ਡੀ. ਐਸ. ਪੀ ਰੈਂਕ ਦੇ ਅਧਿਕਾਰੀ ਦੀ ਜਾਂਚ ਤੋਂ ਬਾਅਦ ਹੋਵੇ – ਮਲਹੋਤਰਾ

ਜੰਡਿਆਲਾ ਗੁਰੂ, 1 ਜੂਨ (ਵਰਿੰਦਰ ਸਿੰਘ, ਹਰਿੰਦਰਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ ਦੀ ਇੱਕ ਜਰੂਰੀ ਮੀਟਿੰਗ ਵਰਿੰਦਰ ਸਿੰਘ ਮਲਹੋਤਰਾ ਦੀ ਪ੍ਰਧਾਨਗੀ ਹੇਠ ਉਹਨਾਂ ਦੀ ਫੈਕਟਰੀ ਸਥਿਤ ਦਫਤਰ ਵਿੱਚ ਹੋਈ।ਇਸ ਮੋਕੇ ਪਿਛਲੇ ਕੁਝ ਸਮੇਂ ਤੋਂ ਪੱਤਰਕਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਬਿਨਾਂ ਕਾਰਨ ਉਹਨਾਂ ਉੱਪਰ ਕੀਤੇ ਜਾ ਰਹੇ ਝੂਠੇ ਪਰਚਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿੱਚ ਸਮੂਹ ਪੱਤਰਕਾਰ ਭਾਈਚਾਰੇ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜਨਰਲ ਓਰੀਐਂਟੇਸ਼ਨ ਪ੍ਰੋਗਰਾਮ-97 ਸੰਪੰਨ

ਅੰਮ੍ਰਿਤਸਰ, 1 ਜੂਨ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਜਨਰਲ ਓਰੀਐਂਟੇਸ਼ਨ ਪ੍ਰੋਗਰਾਮ-97 ਅੱਜ ਇਥੇ ਸਮਾਪਤ ਹੋ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸ੍ਰੋਤ ਵਿਕਾਸ ਕੇਂਦਰ ਵੱਲੋਂ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ 47 ਅਧਿਆਪਕਾਂ ਨੇ ਭਾਗ ਲਿਆ। ਨੈਕ, ਬੰਗਲੌਰ ਦੇ ਸਾਬਕਾ ਡਾਇਰੈਕਟਰ ਅਤੇ ਨਾਰਥ ਈਸਟਰਨ ਹਿਲ ਯੂਨੀਵਰਸਿਟੀ, …

Read More »

 ਯੂਨੀਵਰਸਿਟੀ ਵੱਲੋਂ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਲਈ ਸਕਰੀਨਿੰਗ ਟੈਸਟ 13 ਜੂਨ ਨੂੰ

ਅੰਮ੍ਰਿਤਸਰ, 1 ਜੂਨ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕੰਟਰੈਕਟ ਦੇ ਆਧਾਰ ‘ਤੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਲਈ 13 ਜੂਨ, 2015 ਨੂੰ ਸਕਰੀਨਿੰਗ ਟੈਸਟ ਦਾ ਆਯੋਜਨ ਕੀਤਾ ਜਾਣਾ ਹੈ। ਇਹ ਟੈਸਟ ਕੰਪਿਊਟਰ ਇੰਜੀਨਿਅਰਿੰਗ ਐਂਡ ਟੈਕਨਾਲੋਜੀ, ਕੰਪਿਊਟਰ ਸਾਇੰਸ ਐਂਡ ਇਲੈਕਟ੍ਰੌਨਿਕਸ ਟੈਕਨਾਲੋਜੀ ਦੇ ਵਿਸ਼ਿਆਂ ਲਈ ਕਰਵਾਇਆ ਜਾਵੇਗਾ। ਡੀਨ, ਵਿਦਿਅਕ ਮਾਮਲੇ, ਪ੍ਰੋ. ਪਰਮਜੀਤ ਸਿੰਘ ਨੇ ਦੱਸਿਆ ਕਿ ਜਿਹੜੇ ਉਮੀਦਵਾਰਾਂ ਨੇ ਯੂ.ਜੀ.ਸੀ.ਨੈੱਟ …

Read More »

ਭਾਈ ਘਨ੍ਹਈਆ ਜੀ ਸੁਸਾਇਟੀ ਵਲੋਂ ਨਿਸ਼ਾਨ ਸਾਹਿਬ ਤੋਂ ਡਿੱਗੇ ਨੌਜਵਾਨ ਨੂੰ ਤੰਦਰੁਸਤ ਹੋਣ ‘ਤੇ ਸਿਰੋਪਾ ਭੇਟ

ਅੰਮ੍ਰਿਤਸਰ, 1 ਜੂਨ (ਗੁਰਚਰਨ ਸਿੰਘ) – ਪਿਛਲੇ ਮਹੀਨੇ ਦੀ 13 ਅਪ੍ਰੈਲ ਨੂੰ ਪਿੰਡ ਚੂਹੇਵਾਲ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਗੁਰਦੁਆਰੇ ਵਿੱਚ ਨਿਸ਼ਕਾਮ ਤੌਰ ਤੇ ਸੇਵਾ ਕਰਨ ਵਾਲੇ 25 ਸਾਲਾ ਨੌਜਵਾਨ ਸੁਰਿੰਦਰ ਸਿੰਘ ਟਿੰਕੂ, 60 ਫੁੱਟ ਉੱਚੇ ਨਿਸ਼ਾਨ ਸਾਹਿਬ ਤੋਂ ਰੱਸੀ ਟੁੱਟਣ ਕਾਰਨ ਡਿੱਗ ਪਿਆ ਸੀ।ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.), ਸ੍ਰੀ ਅੰਮ੍ਰਿਤਸਰ ਵੱਲੋਂ ਭਾਈ ਮਨਜੀਤ ਸਿੰਘ ਦੀ ਰਹਿਨੁਮਾਈ ਹੇਠ ਪਿੰਡ …

Read More »