Wednesday, November 25, 2026

ਪੰਜਾਬੀ

ਸਰਕਾਰੀ ਹਾਈ ਸਕੂਲ ਤੱਤਲਾ ਵਿਖੇ ਵਾਤਾਵਰਨ ਦਿਵਸ ਮਨਾਇਆ

ਬਟਾਲਾ, 27 ਮਈ (ਨਰਿੰਦਰ ਸਿੰਘ ਬਰਨਾਲ) – ਸਿਖਿਆ ਵਿਭਾਗ ਦੀਆਂ ਹਦਾਇਤਾ ਦੀ ਪਾਲਣਾ ਕਰਦਿਆਂ ਸਰਕਾਰੀ ਹਾਈ ਸਕੂਲ ਤੱਤਲਾ ਗੁਰਦਾਸਪੁਰ ਵਿਖੇ ਵਾਤਾਵਰਨ ਦਿਵਸ ਮਨਾਇਆ। ਮੁੱਖ ਅਧਿਆਪਕਾ ਸ੍ਰੀ ਮਤੀ ਵੀਰਪਾਲ ਦੀ ਅਗਵਾਈ ਹੇਠ ਮਨਾਏ ਗਏ ਵਾਤਾਵਰਨ ਦਿਵਸ ਦੌਰਾਨ ਵਿਦਿਆਰਥੀਆਂ ਵੱਲੋ ਚਾਰਟ ਤਿਆਰ ਕੀਤੇ ਗਏ ਤੇ ਸਕੂਲ ਵਿਦਿਆਰਥੀਆਂ ਵੱਲੋ ਕਵਿਤਾ ਤੇ ਭਾਸਣ ਮੁਕਾਬਲੇ ਕਰਵਾਏ ਗਏ।ਮੁੱਖ ਅਧਿਆਪਕਾ ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ …

Read More »

ਗੁਰਦਾਸਪੁਰ ਦੀਆਂ ਸੰਗਤਾਂ ਨੂੰ ਨਿਹਾਲ ਕਰਨ ਉਪਰੰਤ ਦਰਸ਼ਨ ਯਾਤਰਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਰਵਾਨਾ

ਜ਼ਿਲ੍ਹੇ ਦੀਆਂ ਸੰਗਤਾਂ ਨੇ ਕੀਤੇ ਗੁਰੂ ਸਾਹਿਬਾਨ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਖੁੱਲੇ ਦਰਸ਼ਨ ਬਟਾਲਾ, 27 ਮਈ (ਨਰਿੰਦਰ ਸਿੰਘ ਬਰਨਾਲ) – ਤਿੰਨ ਦਿਨ ਜ਼ਿਲ੍ਹਾ ਗੁਰਦਾਸਪੁਰ ਦੀਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨਾਂ ਨਾਲ ਨਿਹਾਲ ਕਰਨ ਤੋਂ ਬਾਅਦ ਅੱਜ ਸ਼ਾਮ ਧਾਰਮਿਕ ਦਰਸ਼ਨ ਯਾਤਰਾ ਆਪਣੇ ਅਗਲੇ ਪੜਾਅ ਜ਼ਿਲ੍ਹਾ ਹੁਸ਼ਿਆਰਪੁਰ ਲਈ ਰਵਾਨਾ ਹੋ ਗਈ। ਤਿੰਨ ਦਿਨ ਲਗਾਤਾਰ ਜ਼ਿਲ੍ਹੇ ਦੀਆਂ ਹਜ਼ਾਰਾਂ …

Read More »

ਤੰਬਾਕੂ ਵਿਰੋਧੀ ਦਿਵਸ ‘ਤੇ ਬਟਾਲਾ ਵਿਖੇ ਹੋਵੇਗੀ ਵਿਸ਼ਾਲ ਰੈਲੀ – ਰਾਜੀਵ ਕਮਲ

ਬੱਚਿਆਂ ਦੇ ਭਾਸ਼ਣ, ਲੇਖ, ਕਵਿਤਾ, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਹੋਣਗੇ ਬਟਾਲਾ, 27 ਮਈ (ਨਰਿੰਦਰ ਸਿੰਘ ਬਰਨਾਲ) – ਵਿਸ਼ਵ ਤੰਬਾਕੂ ਵਿਰੋਧੀ ਦਿਵਸ ‘ਤੇ ਸਨਅਤੀ ਸ਼ਹਿਰ ਬਟਾਲਾ ਵਿਖੇ ਵਿਸ਼ਾਲ ਰੈਲੀ 29 ਮਈ ਨੂੰ ਹੋਵੇਗੀ, ਜਿਸ ਵਿੱਚ ਸਰਕਾਰੀ ਅਤੇ ਗ਼ੈਰ ਸਰਕਾਰੀ 20 ਸਕੂਲਾਂ ਤੋਂ ਵਿਦਿਆਰਥੀ  ਰੈਲੀ ਵਿੱਚ ਹਿੱਸਾ ਲੈਣਗੇ।’ ਜਿਲ੍ਹਾ ਨੋਡਲ ਅਫ਼ਸਰ ਸ਼੍ਰੀ ਰਾਜੀਵ ਕਮਲ ਸਿੰਘ (ਨੈਸ਼ਨਲ ਅਵਾਰਡੀ’ ਅਤੇ ਬੀ.ਪੀ.ਈਉ ਬਟਾਲਾ.2) ਨੇ ਇੱਥੇ …

Read More »

ਡੀ.ਡੀ.ਆਈ ਸਕੂਲ ਫਤਿਹਗੜ੍ਹ ਚੂੜੀਆਂ ਦੇ ਵਿਦਿਆਰਥੀਆਂ ਨੇ ਮਲੇਸ਼ੀਆ ‘ਚ ਜਿੱਤੇ ਸੋਨ ਤਗਮੇ

ਜ਼ਿਲ੍ਹਾ ਪ੍ਰਸ਼ਾਸਨ ਤੇ ਸਕੂਲ ਪ੍ਰਬੰਧਕਾਂ ਵੱਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਫਤਿਹਗੜ੍ਹ ਚੂੜੀਆਂ, 27 ਮਈ (ਨਰਿੰਦਰ ਸਿੰਘ ਬਰਨਾਲ) – ਡੀ.ਡੀ.ਆਈ. ਸਕੂਲ ਫਤਹਿਗੜ੍ਹ ਚੂੜੀਆਂ ਦੇ ਦੋ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰ ਕੇ ਆਪਣੇ ਦੇਸ਼, ਸੂਬੇ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਸ਼ੁਭਮ ਕਾਲੀਆ ਅਤੇ ਬਬਲਪ੍ਰੀਤ ਸਿੰਘ ਨੇ ਮਲੇਸ਼ੀਆ …

Read More »

 ਪੰਜ ਸਿੰੰਘ ਸਾਹਿਬਾਨ ਵਲੋਂ ਗ੍ਰੰਥੀਆਂ ‘ਤੇ ਗੁਰੂ ਮਹਾਰਾਜ ਦੀ ਤਾਬਿਆ ਬੈਠਿਆਂ ਮੋਬਾਇਲ ਰੱਖਣ ‘ਤੇ ਰੋਕ

ਰਾਗੀ ਜਥਿਆਂ ਵਲੋਂ ਵੀ ਗੁਰਬਾਣੀ ਕੀਰਤਨ ਕਰਦੇ ਸਮੇਂ ਮੋਬਾਇਲ ਦੀ ਵਰਤੋਂ ਤੇ ਪਾਬੰਦੀ ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਗ੍ਰੰਥੀ ਸਿੰਘ ਵਲੋਂ ਗੁਰੂ ਮਹਾਰਜ ਦੀ ਤਾਬਿਆ ਬੈਠਿਆਂ ਮੋਬਾਇਲ ਰੱਖਣ ਅਤੇ ਰਾਗੀ ਜਥਿਆਂ ਵਲੋਂ ਮੋਬਾਇਲ ਤੋਂ ਦੇਖ ਕੇ ਗੁਰਬਾਣੀ ਕੀਰਤਨ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।ਸ੍ਰੀ ਅਕਾਲ ਤਖਤ ਸਾਹਿਬ ਦੇ …

Read More »

 ਸਿੰਘ ਸਾਹਿਬ ਗਿ: ਰਘਬੀਰ ਸਿੰਘ ਤੇ ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਦਾ ਸਨਮਾਨ

ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ) – ਇਤਿਹਾਸਕ ਪਿੰਡ ਸੁਲਤਾਨਵਿੰਡ ਸਥਿਤ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੌਹ ਪ੍ਰਾਪਤ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਵਿਖੇ ਪਿੰਡ ਸੁਲਤਾਨਵਿੰਡ ਦੀਆਂ ਸੰਗਤਾਂ ਵਲੋਂ ਗ੍ਰੰਥੀ ਵਿਜੇਪਾਲ ਸਿੰਘ, ਹਰਪਾਲ ਸਿੰਘ ਦੁਸਾਂਝ ਤੇ ਜਰਮਨਜੀਤ ਸਿੰਘ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ …

Read More »

ਧਾਰਮਿਕ ਪ੍ਰੰਪਰਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਹੋਵੇ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਸਾਈਟ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਵਾਂਗ ਧਾਰਮਿਕ ਪ੍ਰੰਪਰਾਵਾਂ ਨਿਭਾਉਣ ਦੀ ਨਕਲ ਕਰਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਹੋਰ ਚੀਜ਼ ਨੂੰ ਰੱਖ ਕੇ ਕੀਤੇ ਮਜ਼ਾਕ ਭਰੇ ਲਹਿਜੇ ਵਿੱਚ ਅਰਦਾਸ ਕਰਨ ਵਾਲੀ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ …

Read More »

ਸਮਰਾਲਾ ਸਕੂਲ ਵਿੱਚ ਐਨ. ਸੀ. ਸੀ. ਕੈਡਿਟਾਂ ਤੇ ਵਿਦਿਆਰਥੀਆਂ ਨੇ ਸਵੱਛ ਭਾਰਤ ਮਿਸ਼ਨ ਤਹਿਤ ਕੀਤੀ ਸਫਾਈ

ਸਮਰਾਲਾ, 27 ਮਈ (ਪ.ਪ) – ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ 19 ਪੰਜਾਬ ਬਟਾਲੀਅਨ ਐਨ. ਸੀ. ਸੀ. ਲੁਧਿਆਣਾ ਵੱਲੋਂ ਚਲਾਏ ਜਾ ਰਹੇ ਐਨ. ਸੀ. ਸੀ. ਯੂਨਿਟ ਦੇ ਸੀਨੀ: ਅਤੇ ਜੂਨੀਅਰ ਡਵੀਜਨ ਦੇ ਐਨ. ਸੀ. ਸੀ. ਕੈਡਿਟਾਂ ਤੋਂ ਇਲਾਵਾ ਸਕੂਲ ਵਿਦਿਆਰਥੀਆਂ ਵੱਲੋਂ ਕਮਾਂਡਿੰਗ ਅਫਸਰ ਕਰਨਲ ਏ. ਐਸ. ਮਹਿਤਾ, ਪ੍ਰਬੰਧ ਅਫਸਰ ਕਰਨਲ ਰਣਜੀਤ ਸਿੰਘ ਅਤੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ …

Read More »

ਜ਼ਿਲ੍ਹਾ ਪੱਧਰੀ ਇੱਕ ਰੋਜ਼ਾ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ 29 ਮਈ ਨੂੰ

ਪਠਾਨਕੋਟ, 27 ਮਈ (ਪ.ਪ) – ਡਾ. ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ ਪੰਜਾਬ ਦੀਆਂ ਹਦਾਇਤ ਅਨੁਸਾਰ ਜ਼ਿਲ੍ਹਾ ਪੱਧਰੀ ਇੱਕ ਰੋਜ਼ਾ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ 29 ਮਈ ਨੂੰ ਸਵੇਰੇ 09:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਨੇ ਦਿੰਦਿਆ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ …

Read More »

ਐਵਲਨ ਗਰਲਜ਼ ਸੀਨੀ: ਸੈਕੰ: ਸਕੂਲ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਅਧਿਆਪਕ ਭਾਸ਼ਣ ਮੁਕਾਬਲੇ

ਪਠਾਨਕੋਟ, 27 ਮਈ (ਪ.ਪ) – ਸਿੱਖਿਆ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਮਿਆਰੀ ਸਿੱਖਿਆ ਸਬੰਧੀ ਸਥਾਨਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਅਧਿਆਪਕ ਭਾਸ਼ਣ ਮੁਕਾਬਲਿਆਂ ਵਿੱਚ ਜੇਤੂ ਰਹੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਸਬੰਧੀ ਆਯੋਜਿਤ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕੀਤੀ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ। ਸ਼੍ਰੀ ਸ਼ਰਮਾ ਨੇ …

Read More »