ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਰਣਬੀਰ ਕਾਲਜ ਸਥਿਤ ਕ੍ਰਿਕਟ ਗਰਾਊਂਡ ‘ਚ ਹਰਜੀਤ ਸਿੰਘ ਕ੍ਰਿਕਟ ਕਲੱਬ ਵਲੋਂ ਸਵ: ਹਰਜੀਤ ਸਿੰਘ ਦੀ ਯਾਦ ਵਿੱਚ 6ਵੇਂ ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨ ਲਈ ਪਹੁੰਚੇ ਹਰਪਾਲ ਸਿੰਘ ਸੋਨੂੰ ਮੁੱਖ ਬੁਲਾਰਾ ਕਾਂਗਰਸ ਕਮੇਟੀ ਸੰਗਰੂਰ ਅਤੇ ਸੂਬਾ ਚੇਅਰਮੈਨ ਓ.ਬੀ.ਸੀ ਵਿੰਗ ਕਾਂਗਰਸ ਕਮੇਟੀ ਵਲੋਂ ਖਿਡਾਰੀਆਂ ਅਤੇ ਦਰਸ਼ਕਾਂ ਨੂੰ …
Read More »ਪੰਜਾਬੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਸਾਲਾ ਪ੍ਰਕਾਸ਼ ਗੁਰਪੁਰਬ ’ਤੇ ਖਾਲਸਾ ਸੰਸਥਾਵਾਂ ਵਲੋਂ ਵਿਸ਼ਾਲ ‘ਨਗਰ ਕੀਰਤਨ’
ਨਗਰ ਕੀਰਤਨ ਖਾਲਸਾ ਕਾਲਜ ’ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਵਹਿਮਾਂ ਭਰਮਾਂ, ਕਰਮ ਕਾਂਡਾਂ, ਜਾਤ-ਪਾਤ ਅਤੇ ਊਚ ਨੀਚ ਵਰਗੀਆਂ ਸਮਾਜਿਕ ਕੁਰੀਤੀਆਂ ਤੋਂ ਕੱਢਣ ਲਈ ਆਪਣੇ ਜੀਵਨ ’ਚ ਚਾਰ ਉਦਾਸੀਆਂ ਕਰਦਿਆਂ ਸਮੂਹ ਜਗਤ ਨੂੰ ਕਿਰਤ ਕਰੋ, ਨਾਮ ਜਪੋ …
Read More »ਫੈਸਟੀਬਲ ਆਫ ਰਿਵਰਜ਼ ਸਬੰਧੀ ਡੀ.ਸੀ ਨੇ ਜਿਲ੍ਹਾ ਅਧਿਕਾਰੀਆਂ ਨਾਲ ਤਿਆਰ ਕੀਤੀ ਰੂਪ ਰੇਖਾ
ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਸੰਬਰ ਮਹੀਨੇ ਦੋਰਾਨ ਜਿਲ੍ਹਾ ਪਠਾਨਕੋਟ ਵਿਖੇ ਆਯੋਜਿਤ ਕੀਤੇ ਜਾ ਰਹੇ ਫੈਸਟੀਬਲ ਆਫ ਰਿਵਰਜ਼ ਰਾਜ ਪੱਧਰੀ ਪ੍ਰੋਗਰਾਮਾਂ ਦੇ ਸਬੰਧ ਵਿੱਚ ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਸਬੰਧ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਕੈਂਪ ਆਫਿਸ ਮਾਧੋਪੁਰ ਵਿਖੇ ਹੋਈ।ਮੀਟਿੰਗ ਵਿੱਚ ਅੰਕੁਰਜੀਤ …
Read More »ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਪ੍ਰਬੰਧਾਂ ਸਬੰਧੀ ਡੀ.ਸੀ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਹਰੇਕ ਵਿਧਾਨ ਸਭਾ ਖੇਤਰ ਵਿੱਚੋਂ ਬੱਸਾਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਚਲਾਈਆਂ ਜਾਣਗੀਆਂ।ਅੱਜ ਡਿਪਟੀ ਕਮਿਸਨਰ ਹਰਬੀਰ ਸਿੰਘ ਪਠਾਨਕੋਟ ਵਲੋਂ ਡਿਪਟੀ ਕਮਿਸ਼ਨਰ ਕੈਂਪ ਆਫਿਸ ਮਾਧੋਪੁਰ ਵਿਖੇ ਸਬੰਧਤ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ, ਡਾ. …
Read More »ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਵੀਰ ਕੌਰ ਦੇ ਪਤੀ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਵੀਰ ਕੌਰ ਦਾਤੇਵਾਸ ਦੇ ਪਤੀ ਹਰਬੰਤ ਸਿੰਘ ਦਾਤੇਵਾਸ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟਾਇਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਜਸਵੀਰ ਕੌਰ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਹਰਬੰਤ ਸਿੰਘ ਦਾਤੇਵਾਸ ਦਾ ਸੰਸਾਰ ਤੋਂ ਚਲੇ …
Read More »ਸੁਲਤਾਨਪੁਰ ਲੋਧੀ ਘਟਨਾ ’ਚ ਪੁਲਿਸ ਕਾਰਵਾਈ ’ਤੇ ਐਡਵੋਕੇਟ ਧਾਮੀ ਨੇ ਚੁੱਕੇ ਸਵਾਲ
ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਪਾਸੋਂ ਜਾਂਚ ਰਿਪੋਰਟ ਲੈਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਵਿਚ ਪੁਲਿਸ ਦੀ ਭੂਮਿਕਾ ਠੀਕ ਨਹੀਂ ਸੀ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ …
Read More »ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਲਈ ਰਵਾਨਾ
ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ।ਉਨ੍ਹਾਂ ਨਾਲ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ …
Read More »ਈ.ਟੀ.ਓ ਨੇ 33 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂਆਤੀ ਸਾਲ ਵਿੱਚ ਹੀ ਸੂਬੇ ਅੰਦਰ 37 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਜ਼ਾਰਾਂ ਕਰਮਚਾਰੀ ਪੱਕੇ ਕਰ ਦਿੱਤੇ ਹਨ।ਭਵਿੱਖ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਆਪਣੇ ਰਾਜ ਵਿਚ ਰਹਿ ਕੇ …
Read More »ਸ਼ਹੀਦੀ ਫਤਿਹ ਮਾਰਚ ਦਾ ਹੈਦਰਾਬਾਦ ਪੁੱਜਣ ‘ਤੇ ਨਿੱਘਾ ਸੁਆਗਤ
ਸੰਗਤਾਂ ਨੇ ਗੁਰੂ ਸਾਹਿਬਾਨ ਵਲੋਂ ਬਖਸ਼ਿਸ਼ ਸ਼ਸਤਰਾਂ ਦੇ ਕੀਤੇ ਦਰਸ਼ਨ ਅੰਮ੍ਰਿਤਸਰ/ ਹੈਦਰਾਬਾਦ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਪਿੱਛਲੇ ਦੋ ਹਫਤਿਆਂ ਤੋਂ ਕੱਢਿਆ ਜਾ ਰਿਹਾ ਅਕਾਲੀ ਬਾਬਾ ਫੂਲਾ ਸਿੰਘ ਫਤਿਹ ਮਾਰਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਤੋਂ ਹੁੰਦਾ ਹੋਇਆ ਤੇਲਿੰਗਾਨਾ ਹੈਦਰਾਬਾਦ ਵਿਖੇ …
Read More »
Punjab Post Daily Online Newspaper & Print Media