Wednesday, November 25, 2026

ਪੰਜਾਬੀ

ਮੰਤਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 12 ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਨੇ ਅਧਿਕਾਰੀਆਂ ਦੀ ਟੀਮ ਦੇ ਨਾਲ ਵਾਰਡ 12 ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਸ਼੍ਰੀ ਜੋਸ਼ੀ ਨੇ ਵਰਕਰਾਂ ਨੂੰ ਕਿਹਾ ਕੀ ਉਹ ਰੂਟੀਨ ਵਿਚ ਹੀ ਹਰ ਮੁਸ਼ਕਿਲਾ ਨੂੰ ਹੱਲ ਕਰਨ।ਲੋਕਾਂ ਨੇ ਸ਼੍ਰੀ ਜੋਸ਼ੀ ਨੂੰ ਬਿਜਲੀ ਦੀਆਂ ਤਾਰਾਂ ਦੇ ਜਾਲ ਨੂੰ ਖਤਮ ਕਰਨ ਲਈ ਬੇਨਤੀ ਕੀਤੀ।ਸ਼੍ਰੀ ਜੋਸ਼ੀ …

Read More »

ਜੰਡਿਆਲਾ ਗੁਰੂ ਦੇ ਪੱਤਰਕਾਰਾਂ ‘ਤੇ ਲਗਾਤਾਰ ਝੂਠੇ ਪਰਚਿਆਂ ਦਾ ਮਾਮਲਾ ਗਰਮਾਇਆ

ਜੰਡਿਆਲਾ ਗੁਰੁ, 12 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) –  ਪੱਤਰਕਾਰ ਲੋਕਤੰਤਰ ਦਾ ਚੋਥਾ ਥੰਮ੍ਹ ਹਨ ਪਰ ਕੁੱਝ ਸਿਆਸੀ ਆਗੂ ਪੁਲਿਸ ਦੇ ਸਹਿਯੋਗ ਨਾਲ ਇਸ ਥੰਮ੍ਹ ਨੂੰ ਹਿਲਾਉਣ ਅਤੇ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸੁਨੀਲ ਦੇਵਗਨ ਮੀਤ ਪ੍ਰਧਾਨ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਚੰਡੀਗੜ੍ਹ ਪੰਜਾਬ ਜਰਨਲਿਸਟ ਯੂਨੀਅਨ ਨੇ ਜੰਡਿਆਲਾ ਗੁਰੂ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ …

Read More »

ਸਪੈਸ਼ਲ ਬੱਚਿਆਂ ਨੂੰ ਆਪਣੇ ਪੈਰਾ’ਤੇ ਖੜੇ ਹੋਣ ਦਾ ਪੂਰਾ ਹੱਕ – ਸ਼੍ਰੀ ਸਾਂਪਲਾ

ਸਕੂਲ ਨੂੰ ਦੱਸਿਆ ਦੁਨੀਆਂ ਦੀ ਇਕ ਵਖਰੀ ਮਿਸਾਲ ਹੁਸ਼ਿਆਰਪੁਰ, 1 ਅਪ੍ਰੈਲ (ਸਤਵਿੰਦਰ ਸਿੰਘ) – ਸਧਾਰਣ ਬੱਚਿਆ ਵਾਂਗ ਸਪੈਸ਼ਲ ਬੱਚਿਆਂ ਨੂੰ ਵੀ ਵੱਧਣ ਫੁੱਲਣ ਦਾ ਹੱਕ ਹੋਣਾ ਜਰੂਰੀ ਹੈ ਅਤੇ ਉਨ੍ਹਾਂ ਨੂੰ ਆਮ ਲੋਕਾਂ ਵਰਗੀ ਜਿੰਦਗੀ ਦੇਣ ਲਈ ਸਮਾਜਿਕ ਅਤੇ ਹੋਰ ਸੰਸਥਾਵਾਂ ਆਪਣਾ ਯੋਗਦਾਨ ਪਾਉਣ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਵਿਜੇ ਸਾਂਪਲਾ ਕੇਂਦਰੀ ਰਾਜ ਮੰਤਰੀ ਭਾਰਤ ਸਰਕਾਰ ਨੇ ਜਗਜੀਤ ਸਿੰਘ ਸੱਚਦੇਵਾ …

Read More »

ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਸਮਾਗਮ ਜਾਰੀ

14 ਅਪ੍ਰੈਲ ਨੂੰ ਹੋਵੇਗਾ ਖਾਲਸਾ ਸਾਜਨਾ ਦਿਵਸ ਸਮਾਗਮ – ਪਰਮਾਰ ਹੁਸ਼ਿਆਰਪੁਰ, 1 ਅਪ੍ਰੈਲ (ਸਤਵਿੰਦਰ ਸਿੰਘ) – ਗੁਰਦੁਆਰਾ ਪ੍ਰਬੰਧਕ ਕਮੇਟੀ ਟਿੱਬਾ ਸਾਹਿਬ, ਸੇਵਾ ਸਿਮਰਨ ਸਭਾ (ਰਜਿ.) ਹੁੁਸ਼ਿਆਰਪੁਰ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ, ਦੋਆਬਾ ਯੂਥ ਕਲੱਬ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ …

Read More »

ਮੁੱਖ ਮੰਤਰੀ ਵੱਲੋਂ ਫ਼ਾਜ਼ਿਲਕਾ ਜਿਲ੍ਹੇ ਦੇ ਅਰਨੀਵਾਲਾ ਖੇਤਰ ਦੇ ਮੀਂਹ, ਸੇਮ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਇਸ ਮੁਸ਼ਕਿਲ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ – ਬਾਦਲ ਫ਼ਾਜ਼ਿਲਕਾ, 12 ਅਪ੍ਰੈਲ (ਵਿਨੀਤ ਅਰੋੜਾ)- ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਅੱਜ ਫ਼ਾਜ਼ਿਲਕਾ ਜਿਲ੍ਹੇ ਦੇ ਅਰਨੀਵਾਲਾ ਬਲਾਕ ਦੇ ਪਿੰਡ ਢਿੱਪਾਂ ਵਾਲੀ ਆਦਿ ਮੀਂਹ,ਸੇਮ ਅਤੇ ਗੜਿਆਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਪੀੜਿਤ ਕਿਸਾਨਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ …

Read More »

ਪਾਕਿਸਤਾਨ ਤੋਂ ਵਿਰਸਾ ਵਿਹਾਰ ਪਧਾਰੇ ਅਮਜਦ ਇਸਲਾਮ ਅਮਜਦ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪਾਕਿਸਤਾਨ ਟੈਲੀਵੀਜਨ ਦੇ ਪ੍ਰਸਿੱਧ ਨਾਟਕ ‘ਵਾਰਿਸ’ ਅਤੇ ‘ਸਮੰਦਰ’ ਜੇਹੇ ਅਨੇਕਾਂ ਯਾਦਗਾਰੀ ਲੜੀਵਾਰਾਂ ਦੇ ਰਚੇਤਾ ਪ੍ਰਸਿੱਧ ਲੇਖਕ ਸ਼ਾਇਰ ਤੇ ਚਿੰਤਕ ਜਨਾਬ ਅਮਜਦ ਇਸਲਾਮ ਅਮਜਦ ਦੀ ਆਮਦ ਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਇਕ ਨਿੱਘੀ, ਖੂਬਸੂਰਤ ਤੇ ਭਾਵਪੂਰਵਕ ਮਹਿਫਿਲ ਮੁੱਖ ਦਫ਼ਤਰ ਵਿਰਸਾ ਵਿਹਾਰ ਵਿਖੇ ਰੱਖੀ ਗਈ। ਜਿਸ ਵਿੱਚ ਵਿਰਸਾ ਵਿਹਾਰ ਦੇ ਜਨਰਲ ਸਕੱਤਰ ਜਗਦੀਸ਼ ਸਚਦੇਵਾ ਨੇ …

Read More »

ਜੈਕਾਰਿਆਂ ਦੀ ਗੂੰਜ ਵਿੱਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ, 11 ਅਪ੍ਰੈਲ (ਗੁਰਪ੍ਰੀਤ ਸਿੰਘ) – ਇਤਿਹਾਸਕ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ (ਪਾਕਿਸਤਾਨ) ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਸ. ਅਮਰੀਕ ਸਿੰਘ ਵਿਛੋਆ ਅਤੇ ਸਹਾਇਕ ਪਾਰਟੀ ਲੀਡਰ ਸ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਫੁੱਲਾਂ ਦੇ ਸਿਹਰੇ ‘ਤੇ ਸਿਰੋਪਾਓ ਪਾ ਕੇ ਸ. ਦਲਮੇਘ ਸਿੰਘ, ਸ. ਰੂਪ ਸਿੰਘ ਤੇ ਸ. …

Read More »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜ਼ਿ: ਦੀ ਹੋਈ ਮਾਸਿਕ ਮੀਟਿੰਗ

6 ਮੁਫਤ ਕੰਪਿਊਟਰ ਤੇ ਸਿਖਲਾਈ ਕੇਂਦਰ ਖੋਲਣ ਦਾ ਕੀਤਾ ਫੈਸਲਾ ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ) – ਦੁਬਈ ਸਥਿਤ ਉੱਘੇ ਉਦਯੋਗਪਤੀ ਅਤੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜ਼ਿ: ਦੀ ਅੰਮ੍ਰਿਤਸਰ (ਇਕਾਈ) ਦੀ ਮਾਸਿਕ ਮੀਟਿੰਗ ਅੱਜ ਮਾਝਾ ਜ਼ੋਨ ਦੇ ਇੰਚਾਰਜ ਸ: ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਫੈਸਲਾ …

Read More »

ਪੱਤਰਕਾਰ ਐਸੋਸ਼ੀਏਸ਼ਨ ਕਰੇਗੀ 16 ਅਪ੍ਰੈਲ ਨੂੰ ਰੋਸ ਮੁਜ਼ਾਹਰਾ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸ਼ੀਏਸ਼ਨ ਦੀ ਕਾਰਜਕਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਸz ਜਸਬੀਰ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਗੰਭੀਰਤਾ ਨਾਲ ਵਿਚਾਰ ਚਰਚਾ ਹੋਈ ਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਵੱਲੋ ਮੀਡੀਆ ਦੀ ਤੁਲਨਾ ਵੇਸ਼ਵਾਵਾਂ ਨਾਲ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ 16 …

Read More »

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 11 ਅਪ੍ਰੈਲ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਵਾਈ। ਇਸ ਮੌਕੇ ‘ਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ …

Read More »