ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਿੰਨਾ ਕੋਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੀ ਜਿੰਮੇਵਾਰੀ ਵੀ ਹੈ, ਦੇ ਯਤਨਾਂ ਨਾਲ ਬੀਤੀ ਰਾਤ ਜਾਰਡਨ ਤੋਂ ਤਲਵਣ ਨੇੜੇ ਫਿਲੌਰ ਪਿੰਡ ਦੀ ਲਾਸ਼ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜੀ।ਉਕਤ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈਣ ਲਈ ਉਸ ਦੇ ਪਰਿਵਾਰ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਰਾਤ ਕਰੀਬ 2 …
Read More »ਪੰਜਾਬੀ
ਭਾਸ਼ਾ ਵਿਭਾਗ ਵਲੋਂ ਪੰਜਾਬੀ ਨਾਟਕ `ਸਰਹੱਦਾਂ ਹੋਰ ਵੀ ਨੇ` ਦਾ ਸਫ਼ਲ ਮੰਚਨ
ਅੰਮ੍ਰਿਤਸਰ, 25 ਅਕਤੂਬਰ (ਦੀਪ ਦਵਿੰਦਰ ਸਿੰਘ) – ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਅਧੀਨ ਜਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਦੀ ਅਗਵਾਈ ਹੇਠ `ਸਾਡਾ ਨਾਟ ਘਰ` ਅੰਮ੍ਰਿਤਸਰ ਵਿਖੇ ਪੰਜਾਬੀ ਨਾਟਕ `ਸਰਹੱਦਾਂ ਹੋਰ ਵੀ ਨੇ` ਦਾ ਸਫ਼ਲ ਮੰਚਨ ਕਰਵਾਇਆ ਗਿਆ।ਨਾਟਕਕਾਰ ਸੁਰਿੰਦਰ ਨਰੂਲਾ ਦੁਆਰਾ ਲਿਖਿਆ ਗਿਆ ਨਾਟਕ ਦਰਸ਼ਕਾਂ ਅਤੇ ਸਰੋਤਿਆਂ ਨੂੰ ਨਸ਼ਿਆਂ ਵਿਰੁੱਧ ਚੇਤਨਾ ਦਾ ਸਾਰਥਕ ਸੁਨੇਹਾ ਦਿੰਦਾ ਹੋਇਆ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਰਾਸ਼ਟਰੀ ਸਮੂਹ ਗਾਨ ‘ਚ ਪਹਿਲਾ ਸਥਾਨ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਸਮੂਹ-ਗਾਨ ਪ੍ਰਤੀਯੋਗਿਤਾ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਰਾਸ਼ਟਰੀਯ ਸਮੂਹ-ਗਾਨ ਪ੍ਰਤਿਯੋਗਿਤਾ ਦਾ ਆਯੋਜਨ ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ (ਕੇਂਦਰੀ) ਵਲੋਂ 17 ਅਕਤੂਬਰ ਨੂੰ ਡੀ.ਏ.ਵੀ ਸੀ.ਸੈ ਸਕੂਲ ਹਾਥੀ ਗੇਟ ਅੰਮ੍ਰਿਤਸਰ ‘ਚ ਕਰਵਾਇਆ ਗਿਆ।ਜਿਸ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਡੀ.ਏ.ਵੀ ਇੰਟਰਨੈਸ਼ਨਲ ਸਕੂਲ …
Read More »ਡਿਪਟੀ ਕਮਿਸ਼ਨਰ ਵਲੋਂ ਮਹਾਨ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਪ੍ਰਸਿੱਧ ਸਪਿੰਨਰ ਬਿਸ਼ਨ ਸਿੰਘ ਬੇਦੀ, ਜੋ ਕਿ ਅੰਮ੍ਰਿਤਸਰ ਦੇ ਜ਼ੰਮ-ਪਲ ਸਨ, ਦੀ ਮੌਤ ‘ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਸਰਦਾਰ ਬੇਦੀ ਦੇ ਦੇਹਾਂਤ ਨੂੰ ਕ੍ਰਿਕਟ ਪ੍ਰੇਮੀਆਂ ਲਈ ਵੱਡਾ ਘਾਟਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਭਾਰਤੀ …
Read More »ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਓਹਾਰ ਹੈ ਦੁਸਹਿਰਾ – ਈ.ਟੀ.ਓ
ਜੰਡਿਆਲਾ ਗੁਰੂ ਵਿਖੇ ਦੁਸ਼ਹਿਰਾ ਧੂਮਧਾਮ ਨਾਲ ਮਨਾਇਆ ਜੰਡਿਆਲਾ ਗੁਰੂ, 24 ਅਕਤੂਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਖੇ ਸ੍ਰੀ ਰਾਮਨੌਮੀ ਉਤਸਵ ਕਮੇਟੀ ਵਲੋਂ ਅਯੋਜਿਤ ਕੀਤੇ ਗਏ ਦੁਸਿਹਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸੰਗਤ ਨੂੰ ਸੰਬੋਧਨ ਕੀਤਾ।ਹਰਭਜਨ ਸਿੰਘ ਦੀ ਅਗਵਾਈ ਵਿੱਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ …
Read More »ਬਲਾਕ ਪੱਧਰੀ ਖੇਡਾਂ ‘ਚ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ 13 ਮੈਡਲ
ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਅਤੇ ਸੁਡੋਲ ਰੱਖਣ ਵਿੱਚ ਵੀ ਮਦਦ ਕਰ ਦੀਆਂ ਹਨ।ਅਰੋਗ ਸਰੀਰ ਵਿੱਚ ਅਰੋਗ ਮਨ ਹੀ ਨਿਵਾਸ ਕਰਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਵਿਖੇ ਸਕੂਲ ਮੁਖੀ ਬਲਕਾਰ ਅੱਤਰੀ ਵਲੋਂ ਬਲਾਕ ਪੱਧਰੀ ਖੇਡਾਂ ਵਿੱਚ ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਰੱਖੇ ਸਮਰੋਹ ਦੌਰਾਨ ਕੀਤਾ ਗਿਆ।ਉਨ੍ਹਾਂ …
Read More »ਜਿਲ੍ਹਾ ਪਠਾਨਕੋਟ ਦੇ 136 ਪਿੰਡਾਂ ਨੂੰ ਪਹਿਲੇ ਫੇਜ਼ ‘ਚ ਕੀਤਾ ਓ.ਡੀ.ਐਫ ਪਲੱਸ- ਡਿਪਟੀ ਕਮਿਸ਼ਨਰ
ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ 126 ਪਿੰਡਾਂ ਨੂੰ ਓ.ਡੀ.ਐਫ ਪਲੱਸ ਕਰ ਦਿੱਤਾ ਗਿਆ ਹੈ ਅਤੇ 30 ਅਕਤੂਬਰ ਤੱਕ ਜਿਲ੍ਹਾ ਪਠਾਨਕੋਟ ਨੂੰ 50 ਪ੍ਰਤੀਸਤ ਓ.ਡੀ.ਐਫ ਪਲੱਸ ਕਰ ਦਿੱਤਾ ਜਾਵੇਗਾ।ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਵਲੋਂ ਇਹ ਪ੍ਰਗਟਾਵਾ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਪਠਾਨਕੋਟ ਦੀ ਇੱਕ ਮੀਟਿੰਗ ਕਰਨ ਮਗਰੋਂ ਕੀਤਾ।ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬੁੱਧੀ ਰਾਜ ਸਿੰਘ …
Read More »ਦੀਨ ਹੀਨ ਅਸਹਾਇ ਸੁਸਾਇਟੀ ਭੋਆ ਵਲੋਂ ਸ਼ਾਇਰ ਮਾਸਟਰ ਫਰਤੂਲ ਚੰਦ ਫੱਕਰ ਦੀ ਕਿਤਾਬ ਲੋਕ ਅਰਪਣ
ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੀਨ ਹੀਨ ਅਸਹਾਇ ਸੁਸਾਇਟੀ ਭੋਆ ਵਲੋਂ ਭਾਸ਼ਾ ਵਿਭਾਗ ਜਿਲ੍ਹਾ ਪਠਾਨਕੋਟ ਦੇ ਸਹਿਯੋਗ ਨਾਲ ਸਕੂਲ ਆਫ਼ ਐਮੀਨੈਂਸ ਭੋਆ ਵਿੱਚ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਮਾਸਟਰ ਫਰਤੂਲ ਚੰਦ ਫ਼ੱਕਰ ਹੋਰਾਂ ਦੀ ਕਿਤਾਬ `ਫ਼ੱਕਰਾਂ ਦੀਆਂ ਖੇਡਾਂ` ਦਾ ਲੋਕ ਅਰਪਣ ਅਤੇ ਮੁਸ਼ਾਇਰਾ ਕਰਵਾਇਆ ਗਿਆ।ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਵਿਨੋਦ ਸ਼ਰਾਫ ਹੋਰਾਂ ਸ਼ਮੂਲੀਅਤ ਕੀਤੀ ਤੇ ਪ੍ਰਸਿੱਧ ਸ਼ਾਇਰ ਨਰੇਸ਼ ਨਿਰਗੁਣ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਵਿਦਿਆਰਥੀਆਂ ਦਾ ਬਲੱਡ ਟੈਸਟ ਹੋਵੇਗਾ ਬਿਲਕੁੱਲ ਮੁਫ਼ਤ
ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ) – ਕੌਮਾਂਤਰੀ ਪੱਧਰ ਦੇ ਉਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨੇ ਅੱਜ ਦੁਸ਼ਹਿਰੇ ਮੌਕੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਲੋੜਵੰਦ ਵਿਦਿਆਰਥੀਆਂ ਦਾ ਬਲੱਡ ਗਰੁੱਪ ਪਤਾ ਕਰਨ ਵਾਲਾ ਟੈਸਟ ਬਿਲਕੁੱਲ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। ਡਾ. ਓਬਰਾਏ ਨੇ ਦੱਸਿਆ ਕਿ ਵੱਖ-ਵੱਖ ਸਕੂਲ ਪ੍ਰਬੰਧਕਾਂ ਤੋਂ …
Read More »ਮੰਤਰੀ ਕਟਾਰੂਚੱਕ ਨੇ ਵਿਕਾਸ ਕਾਰਜਾਂ ਲਈ 27 ਪੰਚਾਇਤਾਂ ਨੂੰ ਵੰਡੀਆਂ ਕਰੀਬ 1 ਕਰੋੜ 13 ਲੱਖ ਦੀਆਂ ਗ੍ਰਾਂਟਾਂ
ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੂਰੇ ਪੰਜਾਬ ‘ਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।ਅੱਜ ਪਿੰਡ ਜਸਵਾਲੀ ਵਿੱਚ 27 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਲਈ ਕਰੀਬ 1 ਕਰੋੜ 13 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ ਕੀਤੀ ਗਈ ਹੈ।ਇਸ ਤਰ੍ਹਾਂ ਬੀਤੇ ਦਿਨੀ ਵੀ 47 ਪਿੰਡਾਂ …
Read More »
Punjab Post Daily Online Newspaper & Print Media