Wednesday, September 9, 2026

ਪੰਜਾਬੀ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ‘ਚ ‘ਤੀਆਂ ਦਾ ਤਿਉਹਾਰ’ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ‘ਚ ਸੱਭਿਆਚਾਰ ਪ੍ਰੋਗਰਾਮ ਪੇਸ਼ ਕਰਨ ਤੋਂ ਇਲਾਵਾ ਵਿਦਿਆਰਥੀਆਂ ਦੇ ਮਹਿੰਦੀ ਮੁਕਾਬਲੇ ਵੀ ਕਰਵਾਏ।  ਪ੍ਰੋਗਰਾਮ ‘ਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੁੱਢਲੀ ਖੋਜ ਵਿਧੀ ਤੇ ਖੋਜ ਨੈਤਿਕਤਾ ਵਿਸ਼ੇ ‘ਤੇ ਵਰਕਸ਼ਾਪ ਸ਼ੁਰੂ

ਅੰਮ੍ਰਿਤਸਰ, 6 ਅਗਸਤ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੀ.ਐਚ.ਡੀ ਅਤੇ ਪੋਸਟ ਡਾਕਟਰਲ ਖੋਜਾਰਥੀਆਂ ਲਈ ਮੁੱਢਲੀ ਖੋਜ ਵਿਧੀ ਅਤੇ ਖੋਜ ਨੈਤਿਕਤਾ ਵਿਸ਼ੇ ਤੇ ਵਰਕਸ਼ਾਪ ਅੱਜ ਇਥੇ ਸ਼ੁਰੂ ਹੋ ਗਈ।ਅਕਾਦਮਿਕ ਸਟਾਫ਼ ਕਾਲਜ ਵੱਲੋ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 21 ਖੋਜਾਰਥੀ ਭਾਗ ਲੈ ਰਹੇ ਹਨ। ਖੋਜ ਡਾਇਰੈਕਟਰ, ਪ੍ਰੋ. ਟੀ.ਐਸ. ਬੇਨੀਪਾਲ ਨੇ ਵਰਕਸ਼ਾਪ ਦਾ ਉਦਘਾਟਨ …

Read More »

ਮੁੱਢਲੀ ਸਹਾਇਤਾ (ਫਸਟ ਏਡ) ਸਬੰਧੀ 10 ਰੋਜਾ ਟ੍ਰੇਨਿੰਗ ਕੈਂਪ ਸ਼ੁਰੂ

ਫਾਜਿਲਕਾ, 6 ਅਗਸਤ ( ਵਿਨੀਤ ਅਰੋੜਾ / ਸ਼ਾਇਨ ਕੁੱਕੜ ) – ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤੇ ਬੱਚਿਆਂ ਤੇ ਨੋਜਵਾਨਾਂ ਨੂੰ ਮੁੱਢਲੀ ਸਹਾਇਤਾ ਸਬੰਧੀ ਜਾਣੂ ਕਰਾਉਣ ਲਈ 10 ਰੋਜਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਰੈਡ ਕਰਾਸ ਭਵਨ ਵਿਖੇ ਸ਼ੁਰੂ ਕੀਤੀ ਗਈ । ਜਿਸ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜ) ਸ. ਕੁਲਪ੍ਰੀਤ …

Read More »

ਸਰਕਾਰੀ ਸਕੀਮਾਂ ਤੇ ਸਹੂਲਤਾ ਦਾ ਲਾਭ ਲੈਣ ਲਈ ਆਧਾਰ ਕਾਰਡ ਜਰੂਰੀ – ਬਰਾੜ

ਜਿਲ੍ਹਾ ਪੱਧਰ, ਸਬ ਡਵੀਜਨ ਤੋਂ ਇਲਾਵਾ ਤਹਿਸੀਲ ਤੇ ਸਬ ਤਹਿਸੀਲ ਪੱਧਰ ਦੇ ਸੁਵਿਧਾ ਕੇਂਦਰਾਂ ਵਿਚ ਆਧਾਰ ਕਾਰਡ ਬਣਾਉਣ ਦੀ ਸਹੂਲਤ ਸ਼ੁਰੂ ਫਾਜਿਲਕਾ, 06 ਅਗਸਤ ( ਵਿਨੀਤ ਅਰੋੜਾ / ਸ਼ਾਇਨ ਕੁੱਕੜ ) – ਜਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਜਿਲ੍ਹਾ ਪੱਧਰ ਦੇ ਸੁਵਿਧਾ ਕੇਂਦਰ ਸਮੇਤ ਸਬ ਡਵੀਜਨ, ਤਹਿਸੀਲ ਤੇ ਸਬ ਤਹਿਸੀਲ ਪੱਧਰ ਦੇ ਸੁਵਿਧਾ ਕੇਂਦਰਾਂ ਵਿਚ ਅਧਾਰ ਕਾਰਡ (ਵਿਲੱਖਣ ਪਹਿਚਾਣ …

Read More »

ਰੇਲਵੇ ਸਬੰਧੀ ਮੰਗਾਂ ਨੂੰ ਲੈ ਕੇ ਚੱਲ ਰਹੀ ਭੁੱਖ ਹੜਤਾਲ ਅੱਜ ਹੋਈ 27ਵੇਂ ਦਿਨ ‘ਚ ਦਾਖ਼ਲ

ਆਲ ਇੰਡੀਆ ਯੂਥ ਫੈਡਰੇਸ਼ਨ ਮੰਡੀ ਲਾਧੂਕਾ ਬੈਠੀ ਧਰਨੇ ਤੇ ਫਾਜਿਲਕਾ, 06 ਅਗਸਤ ( ਵਿਨੀਤ ਅਰੋੜਾ / ਸ਼ਾਇਨ ਕੁੱਕੜ ) – ਜਿਲ੍ਹਾ ਫਾਜਿਲਕਾ ਦੇ ਹਲਕਾ ਮੰਡੀ ਲਾਧੂਕਾ ਦੀ ਸਮਾਜ ਸੇਵੀ ਸੰਸਥਾਂ ਆਲ ਇੰਡੀਆ ਯੂਥ ਫੈਡਰੇਸ਼ਨ ਦੇ ਮੈਂਬਰ ਅੱਜ ਰੇਲਵੇ ਸੰਬੰਧੀ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਸਾਂਝੇ ਮੋਰਚੇ ਵੱਲੋਂ ਆਰੰਭੀ ਕੀਤੀ ਗਈ ਭੁੱਖ ਹੜਤਾਲ ਵਿੱਚ ਸਾਮਲ ਹੌਏ ਅਤੇ ਉਂਨਾਂ ਦੀ ਸਮੁਲਿਅਤ …

Read More »

ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ – ਡਿਪਟੀ ਕਮਿਸ਼ਨਰ

ਸਫਾਈ ਤੇ ਸਿਹਤ ਸੇਵਾਵਾਂ ਦੀ ਜਾਂਚ ਲਈ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਹੋਵੇਗੀ ਫਾਜਿਲਕਾ, 6 ਅਗਸਤ (ਵਿਨੀਤ ਅਰੋੜਾ/ਸ਼ਾਇਨ ਕੁੱਕੜ) – ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਉਪਲੱਬਧ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ । ਇਹ ਆਦੇਸ਼ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਸਿਹਤ ਸੁਸਾਇਟੀ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ …

Read More »

ਸਾਧੂ ਰਾਮ ਲੰਗੇਆਣਾ ਦੀ ਬਾਲ ਪੁਸਤਕ ‘ਮਾਂ ਦੀ ਮਮਤਾ’ ਦੀ ਘੁੰਡ ਚੁਕਾਈ ਹੋਈ

ਬਾਘਾਪੁਰਾਣਾ, 6 ਅਗਸਤ (ਸਾਧੂ ਰਾਮ ਲੰਗੇਆਣਾ)- ਸਾਹਿਤ ਸਭਾ ਬਾਘਾਪੁਰਾਣਾ ਦੀ ਮਾਸਿਕ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਾਘਾਪੁਰਾਣਾ ਵਿਖੇ ਹੋਈ ਮੀਟਿੰਗ ਦੀ ਕਾਰਵਾਈ ਦੌਰਾਨ ਸਭਾ ਦੇ ਮੀਤ ਪ੍ਰਧਾਨ ਸਾਧੂ ਰਾਮ ਲੰਗੇਆਣਾ ਦੀ ਚੌਥੀ ਬਾਲ ਕਹਾਣੀਆਂ ਦ ੀਨਵ ਪ੍ਰਕਾਸ਼ਿਤ ਪੁਸਤਕ ‘ਮਾਂ ਦੀ ਮਮਤਾ’  ਦੀ ਘੁੰਡ ਚੁਕਾਈ ਕਰਨ ਦੀ ਰਸਮ ਸਭਾ ਦੇ ਪ੍ਰਧਾਨ ਸਰਵਨ ਸਿੰਘ ਪਤੰਗ ਮਾਣੂੰਕੇ ਵੱਲੋਂ ਨਿਭਾਈ ਗਈ ਇਸ ਮੌਕੇ …

Read More »

ਤੀਆਂ ਦਾ ਤਿਉਹਾਰ ਮਨਾਇਆ

ਬਠਿੰਡਾ, 6 ਅਗਸਤ  (ਜਸਵਿੰਦਰ ਸਿੰਘ ਜੱਸੀ) –  ਸਥਾਨਕ ਸ਼ਹਿਰ ਦੇ ਸ਼ਹੀਦ ਮਤੀ ਦਾਸ ਨਗਰ ਵਿਖੇ ਸਮੂਹ ਨਗਰ ਨਿਵਾਸੀਆਂ ਧੀਆਂ- ਮੁਟਿਆਰਾਂ ਅਤੇ ਔਰਤਾਂ ਵਲੋਂ ਸਾਂਝੇ ਤੌਰ ‘ਤੇ ਤੀਆਂ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਕਈ ਦਿਨ ਲਗਾਤਾਰ ਮਨਾਇਆ ਗਿਆ। ਇਸ ਮੌਕੇ ਔਰਤ ਅਤੇ ਮੁਟਿਆਰਾਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਗਿੱਧਾ ਅਤੇ ਬੋਲੀਆਂ ਪਾ ਕੇ ਧਮਾਲ ਕੀਤਾ ਗਿਆ। ਇਸ ਮੌਕੇ ਪਰਮਜੀਤ ਕੌਰ, …

Read More »

ਕਾਂਗਰਸ ਦੀ ਸ਼ਹਿ ‘ਤੇ ਅੱਜ ਸ਼ੁਰੂ ਹੋਈ ਭਰਾ ਮਾਰੂ ਜ਼ੰਗ ਨੇ ਸਿੱਖ ਸੰਗਤਾਂ ਦੇ ਹਿਰਦੇ ਵਲੰਧਰੇ – ਸਿੰਘ ਸਾਹਿਬ

ਹਰਿਆਣਾ ਸਰਕਾਰ ਧੱਕੇਸ਼ਾਹੀ ਨਾਲ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ ਵਿਅਕਤੀਆਂ ਖਿਲਾਫ਼ ਤੁਰੰਤ ਕਾਰਵਾਈ ਕਰੇ ਅੰਮ੍ਰਿਤਸਰ, 6 ਅਗਸਤ (ਗੁਰਪ੍ਰੀਤ ਸਿੰਘ)- ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਬੋਲਦਿਆਂ ਕਿਹਾ ਗਿਆ ਕਿ ਅੱਜ ਆਪੋ-ਧਾਪੀ ਬਣੇ ਚੌਧਰੀਆਂ ਵੱਲੋਂ ਕੁਝ ਸੰਗਤਾਂ ਨੂੰ ਗੁਮਰਾਹ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ਾਂ ‘ਜਿਸ ਵਿਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ …

Read More »

ਭੈਣੀ ਮੱਸਾ ਸਿੰਘ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

ਅੱਡਾ ਅਲਗੋਂ ਕੋਠੀ,  5 ਅਗਸਤ (ਹਰਦਿਆਲ ਸਿੰਘ ਭੈਣੀ)- ਅੱਡਾ ਅਗਲੋਂ ਕੋਠੀ ਨਜ਼ਦੀਕ ਪੈਂਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪ੍ਰਸਿੱਧ ਕਥਾ ਵਾਚਕ ਪਹੁੰਚੇ।ਸਭ ਤੋਂ ਪਹਿਲਾਂ ਭਾਈ ਦਿਲਬਾਗ ਸਿੰਘ ਬਲੇਰ ਨੇ ਕਥਾ ਰਾਹੀਂ ਸਮੁੱਚੀ ਸੰਗਤ ਨੂੰ ਧਾਰਮਿਕ ਤੇ ਰਾਜਨੀਤਕ ਪੱਖ ਬਾਰੇ ਬੜੇ ਵਿਸਥਾਰ ਨਾਲ ਗੁਰਮਤਿ ਦੀ ਰੋਸ਼ਨੀ ਵਿੱਚ ਚਾਨਣਾ ਪਾਇਆ।ਉਪਰੰਤ ਭਾਈ ਤਾਜਿੰਦਰ ਸਿੰਘ ਨੇ ਸਮੁੱਚੀ ਸੰਗਤ ਨੂੰ …

Read More »