ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਲੋਂ ਵਿਦਿਆਰਥੀਆਂ ਨੂੰ ਸਾਈਬਰ ਅਪਰਾਧ ਦੀਆਂ ਵਧਦੀਆਂ ਚੁਣੌਤੀਆਂ ਬਾਰੇ ਸੰਵੇਦਨਸ਼ੀਲ ਬਣਾਉਣ ਲਈ ਇੱਕ ਸਾਈਬਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸੈਸ਼ਨ ਦਾ ਸੰਚਾਲਨ ਸ਼੍ਰੀਮਤੀ ਮਨਜਿੰਦਰ ਕੌਰ, ਹੈਡ ਕਾਂਸਟੇਬਲ ਦੁਆਰਾ ਕੀਤਾ ਗਿਆ, ਜਿਸ ਦੇ ਨਾਲ਼ ਹੋਰ ਦੋ ਕਾਂਸਟੇਬਲ ਵੀ ਸ਼ਾਮਲ ਸਨ, ਜਿਨ੍ਹਾਂ ਨੇ ਇੱਕ ਪਾਵਰਪੁਆਇੰਟ ਲੈਕਚਰ ਪੇਸ਼ ਕੀਤਾ, ਜਿਸ ਵਿੱਚ ਸਾਈਬਰ …
Read More »ਪੰਜਾਬੀ
ਬੁੱਢਾ ਦਲ ਵੱਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 203ਵੀਂ ਸਲਾਨਾ ਬਰਸੀ ਮਨਾਈ ਗਈ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਸ੍ਰੀ ਅਕਾਲ ਤਖ਼ਤ ਸਾਹਿਬ ਨਿਧੜਕ ਜਥੇਦਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਕਾਲੀ ਬਾਬਾ ਫੂਲਾ ਸਿੰਘ ਜੀ 203ਵੀਂ ਸਲਾਨਾ ਬਰਸੀ ਸਰਧਾ ਭਾਵਨਾ ਸਤਿਕਾਰ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ …
Read More »ਖ਼ਾਲਸਾ ਕਾਲਜ ਵਿਖੇ ‘ਪੰਜਾਬ ਅਰਥਵਿਵਸਥਾ ਦਾ ਵਾਤਾਵਰਣ ਪੁਨਰ-ਸਥਿਤੀ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਅਤੇ ਖੇਤੀਬਾੜੀ ਵਿਭਾਗ ਵੱਲੋਂ ‘ਪੰਜਾਬ ਅਰਥਵਿਵਸਥਾ ਦਾ ਵਾਤਾਵਰਣ ਪੁਨਰ-ਸਥਿਤੀ’ ਵਿਸ਼ੇ ’ਤੇ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਲੈਕਚਰ ਮੌਕੇ ਆਕਸਫੋਰਡ ਬਰੁਕਸ ਯੂਨੀਵਰਸਿਟੀ, ਯੂ.ਕੇ ਤੋਂ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਅਰਥ ਸ਼ਾਸਤਰੀ ਪ੍ਰੋ: ਪ੍ਰੀਤਮ ਸਿੰਘ ਨੇ ਉਕਤ ਵਿਸ਼ੇ ’ਤੇ ਭਾਸ਼ਣ ਦਿੱਤਾ। ਇਸ …
Read More »ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ’ਤੇ ‘ਹਰਬਿਜ਼: ਔਰਤਾਂ ਦੀ ਨਵੀਨਤਾ, ਸਿਰਜਣਾ ਅਤੇ ਬਦਲਾਅ ’ਚ ਭੂਮਿਕਾ’ (ਸਪਾਰਕ ਐਂਡ ਵਿਜ਼ਨ-ਵੁਮੈਨ ਇਨੋਵੇਟਿੰਗ, ਕਿ੍ਰਏਟਿੰਗ ਐਂਡ ਲੀਡਿੰਗ ਚੇਂਜ਼) ਵਿਸ਼ੇ ’ਤੇ ਦੋ ਦਿਨਾਂ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ਕਰਵਾਈ ਗਈ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਸਹਿਯੋਗ ਨਾਲ ਕਰਵਾਈ ਉਕਤ ਕਾਨਫਰੰਸ ’ਚ …
Read More »ਮਾਣਯੋਗ ਜਸਟਿਸ ਰੋਹਿਤ ਕਪੂਰ ਵੱਲੋਂ ਅੰਮ੍ਰਿਤਸਰ ਤੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਅਤੇ ਸੈਸ਼ਨ ਡਵੀਜ਼ਨ ਅੰਮ੍ਰਿਤਸਰ ਦੇ ਪ੍ਰਸ਼ਾਸਕੀ ਜੱਜ ਮਾਣਯੋਗ ਜਸਟਿਸ ਰੋਹਿਤ ਕਪੂਰ ਵੱਲੋਂ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ ਗਿਆ।ਜ਼ਿਲ੍ਹਾ ਤੇ ਸੈਸ਼ਨਜ ਜੱਜ ਮੈਡਮ ਜਤਿੰਦਰ ਕੌਰ, ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਬਲਜਿੰਦਰ ਸਿੰਘ, ਸੀ.ਜੀ.ਐਮ ਮੈਡਮ ਸੁਪਰੀਤ ਕੌਰ, ਏ.ਸੀ.ਜੀ.ਐਮ ਮੈਡਮ ਪਰਮਿੰਦਰ ਕੌਰ ਬੈਂਸ …
Read More »ਖਾਲਸਾ ਕਾਲਜ ਵਿਖੇ ‘ਮਟੀਰੀਅਲ ਕੈਮਿਸਟਰੀ ਅਤੇ ਨੈਨੋਮੈਟੀਰੀਅਲ’ ’ਤੇ ਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਕੈਮਿਸਟਰੀ ਵਿਭਾਗ ਵਲੋਂ ‘ਰਸਾਇਣ ਵਿਗਿਆਨ ’ਚ ਹਾਲੀਆ ਤਰੱਕੀ’ (‘ਰੀਸੈਂਟ ਅਡਵਾਂਸ ਇਨ ਕੈਮੀਕਲ ਸਾਇੰਸਸ (ਆਰ.ਏ.ਸੀ.ਐਸ-12) ਦਾ 12ਵਾਂ ਐਡੀਸ਼ਨ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਕਰਵਾਇਆ ਗਿਆ ਇਕ ਰੋਜ਼ਾ ਸੈਮੀਨਾਰ “ਮਟੀਰੀਅਲ ਕੈਮਿਸਟਰੀ ਅਤੇ ਨੈਨੋਮੈਟੀਰੀਅਲ”ਵਿਸ਼ੇ ’ਤੇ ਅਧਾਰਿਤ ਸੀ, ਜਿਸ ਨੂੰ ਸਰਗਰਮ ਅਤੇ ਇੰਟਰਐਕਟਿਵ ਸਿੱਖਣ, ਅਕਾਦਮਿਕ ਸੰਵਾਦ ਅਤੇ ਸਹਿਯੋਗੀ ਖੋਜ਼ ਨੂੰ …
Read More »ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਟਾਹਲਾ ਸਾਹਿਬ ਚੱਬਾ ਵਿਖੇ ਮੱਥਾ ਟੇਕ ਕੇ ਗੁਰੂ ਦਾ ਸ਼ੁਕਰਾਨਾ ਕੀਤਾ।ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵੱਲੋਂ ਉਹਨਾਂ ਦਾ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ …
Read More »ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਗੁਰਮਤਿ ਸਮਾਗਮ ਸਮੇਂ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ
ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਤੀਸਰੇ ਦਿਨ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ।ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਹੀਦ ਸਿੰਘ ਨੂੰ ਸਤਿਕਾਰ ਭੇਟ ਕੀਤਾ।ਸਮਾਗਮ ’ਚ ਭਾਈ ਦਲਜੀਤ ਸਿੰਘ ਵਿਛੋਆ, ਭਾਈ ਸਤਪਾਲ ਸਿੰਘ …
Read More »ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਸੰਪੂਰਨ
ਸ਼ਤਾਬਦੀ ਦਿਹਾੜੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੰਦੇ ਹਨ- ਜਥੇਦਾਰ ਕੁਲਦੀਪ ਸਿੰਘ ਗੜਗੱਜ ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ …
Read More »ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਸੇਵਾ ਨਿਭਾਉਣ ਵਾਲੇ ਹਰ …
Read More »
Punjab Post Daily Online Newspaper & Print Media