Wednesday, November 25, 2026

ਪੰਜਾਬੀ

ਖਾਲਸਾ ਕਾਲਜ ਲਾਅ ਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਲਾਅ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਲਾਅ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ …

Read More »

ਲੋਕ ਪੱਖੀ ਨਾਟਕਕਾਰ, ਲੇਖਕ ਤੇ ਅਧਿਆਪਕ ਆਗੂ ਮਾਸਟਰ ਤਰਲੋਚਨ ਸਮਰਾਲਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 23 ਅਗਸਤ (ਇੰਦਰਜੀਤ ਸਿੰਘ ਕੰਗ) – ਕੌਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਕਾਰਜ਼ਕਾਰੀ ਕਮੇਟੀ ਦੀ ਅੱਜ ਵਿਸ਼ੇਸ਼ ਮੀਟਿੰਗ ਅੱਜ ਏਥੇ ਐਡਵੋਕੇਟ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਲੋਕ ਪੱਖੀ ਨਾਟਕਕਾਰ, ਤਰਕਸ਼ੀਲ ਲੇਖਕ ਅਤੇ ਅਧਿਆਪਕ/ਮੁਲਾਜ਼ਮ ਆਗੂ ਮਾਸਟਰ ਤਰਲੋਚਨ ਸਿੰਘ ਸਮਰਾਲਾ ਦੇ ਦਰਦਨਾਕ ਸੜਕ ਹਾਦਸੇ ਰਾਹੀਂ ਅਚਾਨਕ ਹੋਏ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਨਾਮਵਰ ਆਗੂਆਂ ਮਾਸਟਰ ਜਸਦੇਵ …

Read More »

ਸੰਜੀਵਨੀ ਗਰੁੱਪ ਆਫ਼ ਨਰਸਿੰਗ ਦਾਊਦਪੁਰ ਖੰਨਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਸਮਰਾਲਾ, 23 ਅਗਸਤ (ਇੰਦਰਜੀਤ ਸਿੰਘ ਕੰਗ) – ਸਥਾਨਕ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਸੰਜੀਵਨੀ ਗਰੁੱਪ ਆਫ਼ ਨਰਸਿੰਗ ਦਾਊਦਪੁਰ ਵਿਖੇ ਸਾਉਣ ਦੇ ਮਹੀਨੇ ਦੀ ਮਹਤੱਤਾ ਨੂੰ ਪੰਜਾਬੀ ਵਿਰਸੇ ਦੇ ਰੰਗ ਵਿੱਚ ਰੰਗ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।ਮੁਟਿਆਰਾਂ ਰੰਗ ਬਰੰਗੇ ਪੰਜਾਬੀ ਪਹਿਰਾਵੇ ਵਿੱਚ ਸੱਜ ਕੇ ਆਈਆਂ।ਕਾਲਜ ਦੇ ਵਿਦਿਆਰਥੀਆਂ ਨੇ ਗਿੱਧਾ ਅਤੇ ਬੋਲੀਆਂ …

Read More »

ਸਦੀਵੀ ਵਿਛੋੜਾ ਦੇ ਗਏ ਮਾ. ਤਰਲੋਚਨ ਸਿੰਘ ਸਮਰਾਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ

ਸਮਰਾਲਾ, 23 ਅਗਸਤ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਸੜਕ ਹਾਦਸੇ ਦਾ ਸ਼ਿਕਾਰ ਹੋ ਕੇ ਸਦੀਵੀ ਵਿਛੋੜਾ ਦੇ ਗਏ ਮਾ. ਤਰਲੋਚਨ ਸਿੰਘ ਸਮਰਾਲਾ ਨਮਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪਿੰਡ ਸ਼ਾਮਗੜ੍ਹ ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ।ਸਮਾਰੋਹ ਵਿੱਚ ਪੰਜਾਬ ਭਰ ਤੋਂ ਵੱਖ-ਵੱਖ ਜਮਹੂਰੀ, ਇਨਕਲਾਬੀ, ਤਰਕਸ਼ੀਲ, ਸੱਭਿਆਚਾਰਕ, ਸਾਹਿਤਕ, ਰੰਗ ਮੰਚ, ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਅਤੇ ਸਰਗਰਮ ਕਾਰਕੁੰਨ …

Read More »

ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ।ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ …

Read More »

ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦਾ ਸਨਮਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਹਾਕੀ ਇੰਡੀਆ ਵਲੋਂ ਰੋੜਕਿਲ੍ਹਾ ਵਿਖੇ ਲਗਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਹਾਕੀ ਕਿੱਟ ਦੇ ਕੇ ਸਨਮਾਨ ਕੀਤਾ ਗਿਆ।ਦੱਸਣਯੋਗ ਹੈ ਕਿ ਹਾਕੀ ਇੰਡੀਆ ਵੱਲੋਂ ਕਰਵਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਪੰਜਾਬ ਦੇ ਪੰਜ ਖਿਡਾਰੀਆਂ ਦੀ ਚੋਣ …

Read More »

ਗੁਰੂ ਘਰਾਂ ‘ਚ ਖਿਡੌਣੇ ਚੜ੍ਹਾਉਣ ਦੀ ਮਨਮਤਿ ਤੋਂ ਗੁਰੇਜ਼ ਕਰੇ ਸੰਗਤ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ ਚੜ੍ਹਾਉਣ ’ਤੇ ਰੋਕ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋਂ ਗੁਰਦੁਆਰਾ ਮੈਨੇਜਰਾਂ ਨੂੰ ਭੇਜੇ ਪੱਤਰ ਵਿਚ ਗੁਰੂ …

Read More »

ਅਜ਼ਾਦੀ ਦਿਵਸ ਮੌਕੇ ਰੀਡਰ ਤਰਸੇਮ ਸਿੰਘ ਦਾ ਸਨਮਾਨ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਏ.ਐਸ.ਆਈ ਤਰਸੇਮ ਸਿੰਘ ਰੀਡਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੂੰ ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ‘ਤੇ ਅਜ਼ਾਦੀ ਦਿਵਸ ਮੌਕੇ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ।

Read More »

ਖਾਲਸਾ ਕਾਲਜ ਵੂਮੈਨ ਨੇ ਮਨਾਇਆ ਤੀਜ਼ ਤਿਉਹਾਰ

ਵਿਰਾਸਤ ’ਚ ਮਿਲੇ ਤਿਉਹਾਰਾਂ ਨੂੰ ਸਾਂਭਣਾ ਨੌਜਵਾਨ ਪੀੜ੍ਹੀ ਦਾ ਫ਼ਰਜ਼ – ਸ੍ਰੀਮਤੀ ਸਿੰਗਲਾ ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਡਿਪਟੀ ਐਡਵੋਕੇਟ ਜਨਰਲ ਸ੍ਰੀਮਤੀ ਮਮਤਾ ਸਿੰਗਲਾ ਤਲਵਾਰ ਦੇ ਪੁੱਜਣ ’ਤੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਾਈਸ …

Read More »

ਖਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਨੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਸੈ: ਸਕੂਲ ਵਿਖੇ ਅਜ਼ਾਦੀ ਦਿਵਸ ਮਨਾਇਆ

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਲੋਂ ਸ਼ਹੀਦ ਊਧਮ ਸਿੰਘ ਮੈਮੋਰੀਅਲ ਸੈਕੰਡਰੀ ਸਕੂਲ ਵਿਖੇ 76ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਮੈਂਬਰਾਂ ਵਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਨੋਡਲ ਅਫ਼ਸਰ ਡਾ. ਗੁਰਜੀਤ ਕੌਰ ਦੇ ਸਹਿਯੋਗ ਸਦਕਾ ਸਕੂਲ ਵਿਖੇ ਕੈਂਪਸ ਅੰਬੈਸਡਰ ਮਹਿਕਦੀਪ ਕੌਰ ਦੀ ਯੋਗ ਅਗਵਾਈ ਹੇਠ ਸੁਤੰਤਰਤਾ …

Read More »