Wednesday, November 25, 2026

ਪੰਜਾਬੀ

6 ਮਹੀਨਿਆਂ ‘ਚ ਸੰਗਰੂਰ ਰੇਲਵੇ ਸਟੇਸ਼ਨ ਦੀ ਪੂੂਰੀ ਤਰ੍ਹਾਂ ਬਦਲ ਜਾਵੇਗੀ ਨੁਹਾਰ

ਖੰਨਾ ਨੇ ਪ੍ਰਧਾਨ ਮੰਤਰੀ ਦੇ ਵਰਚੂਅਲ ਉਦਘਾਟਨੀ ਪ੍ਰੋਗਰਾਮ ‘ਚ ਕੀਤੀ ਸ਼ਮੂਲੀਅਤ ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ)- ਭਾਜਪਾ ਦੇ ਸੂਬਾ ਉਪ ਪ੍ਰਧਾਨ ਅਰਵਿੰਦ ਖੰਨਾ ਨੇ ਅੱਜ ਭਾਜਪਾ ਵਰਕਰਾਂ ਨਾਲ ਸੰਗਰੂਰ ਰੇਲਵੇ ਸਟੇਸ਼ਨ ‘ਤੇ ਰੱਖੇ ਪ੍ਰਧਾਨ ਮੰਤਰੀ ਦੇ ਵਰਚੂਅਲ ਉਦਘਾਟਨ ਪ੍ਰੋਗਰਾਮ ਵਿੱਚ ਕੀਤੀ ਸ਼ਮੂਲੀਅਤ ਕੀਤੀ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ 508 ਰੇਲਵੇ ਸਟੇਸ਼ਨ ਨੂੰ ਆਧੁਨਿਕ ਕਰਨ ਦੇ ਕੰਮ ਦਾ …

Read More »

ਪਿੰਡ-ਪਿੰਡ ਖੋਲ੍ਹੀਆਂ ਜਾਣਗੀਆਂ ਖੇਡ ਨਰਸਰੀਆਂ – ਈ.ਟੀ.ਓ

ਪਹਿਲਵਾਨ ਪ੍ਰਭਪਾਲ ਸਿੰਘ ਖਜਾਲਾ ਦਾ ਪਿੰਡ ਪੁੱਜਣ ‘ਤੇ ਕੀਤਾ ਸਵਾਗਤ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਜਾਰੀ ਕੀਤੀ ਗਈ ਨਵੇਂ ਖੇਡ ਨੀਤੀ ਵਿੱਚ ਖਿਡਾਰੀਆਂ ਤੇ ਕੋਚਾਂ ਲਈ ਤੋਹਫੇ ਦਿੱਤੇ ਗਏ ਹਨ ਅਤੇ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹੀਆਂ ਜਾਣਗੀਆਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ …

Read More »

ਅਣ-ਅਧਿਕਾਰਤ ਕਲੋਨੀਆਂ ਖਿਲਾਫ ਪੁੱਡਾ ਦੀ ਸਖਤੀ ਜਾਰੀ, 8 ਨਜਾਇਜ਼ ਕਲੋਨੀਆਂ ਢਾਹੀਆਂ

ਪੁੱਡਾ ਨੇ ਪੁਲਿਸ ਨੂੰ 47 ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਕੇਸ ਦਰਜ਼ ਕਰਨ ਲਈ ਲਿਖਿਆ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਟੀ ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜ਼ਤ ਓਬਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਵਿਕਾਸ ਅਥਾਰਿਟੀ (ਏ.ਡੀ.ਏ) ਦੇ ਜ਼ਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ …

Read More »

ਨਸ਼ੇ ਦੇ ਵਪਾਰੀ ਕਿਸੇ ਵੀ ਪਾਰਟੀ ਦੇ ਹੋਣ ਬਖਸ਼ੇ ਨਹੀਂ ਜਾਣਗੇ- ਜੌੜਾਮਾਜਰਾ

ਮੁਹੱਲਾ ਕਲੀਨਿਕਾਂ ਨੇ ਹੁਣ ਤੱਕ 40 ਲੱਖ ਮਰੀਜ਼ਾਂ ਦਾ ਕੀਤਾ ਇਲਾਜ਼ – ਸਿਹਤ ਮੰਤਰੀ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਅਦਾਕਾਰਾ ਤੇ ਗਾਇਕ ਸੋਨੀਆ ਮਾਨ ਵੱਲੋਂ ਮਾਈ ਭਾਗੋ ਚੈਰਿਟੀ ਸੰਸਥਾ ਦੇ ਸਹਿਯੋਗ ਨਾਲ ਰਾਜਾਸਾਂਸੀ ਦਾਣਾ ਮੰਡੀ ਵਿਖੇ ਲੋਕਾਂ ਦੀ ਸਿਹਤ ਅਤੇ ਜਾਗਰਕਤਾ ਸਬੰਧੀ ਲੋੜਾਂ ਦੀ ਪੂਰਤੀ ਲਈ ਲਗਾਏ ਗਏ ਗੁਰੂ ਰਾਮ ਦਾਸ ਜੀ ਕਿਸਾਨ ਮਜਦੂਰ ਸਿਹਤ ਮੇਲੇ ਨੂੰ ਸੰਬੋਧਨ ਕਰਦੇ …

Read More »

ਅਜਨਾਲਾ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ – ਧਾਲੀਵਾਲ

ਸ਼ਹਿਰ ਵਾਸੀਆਂ ਦੀ ਲੋੜ ਲਈ 6 ਵਾਟਰ ਕੂਲਰ ਲਗਾਏ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਦੀਆਂ ਬੁਨਿਆਦੀ ਲੋੜਾਂ, ਜੋ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਪੂਰੀਆਂ ਨਹੀਂ ਹੋ ਸਕੀਆਂ, ਨੂੰ ਆਉਂਦੇ ਚੰਦ ਮਹੀਨਿਆਂ ਵਿਚ ਪੂਰੇ ਕਰਨ ਦਾ ਐਲਾਨ ਕਰਦੇ ਕਿਹਾ ਕਿ ਅਜਨਾਲਾ ਸ਼ਹਿਰ ਦੀ ਕਾਇਆ ਕਲਪ ਕਰਨ ਵਿਚ ਕੋਈ ਕਸਰ ਨਹੀਂ …

Read More »

ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇਗਾ – ਗੁਰਮੀਤ ਸਿੰਘ ਖੁਡੀਆਂ

ਖੇਤੀਬਾੜੀ ਮੰਤਰੀ ਵੱਲੋਂ ਮਾਝੇ ਦੇ ਖੇਤੀ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਖੇਤੀਬਾੜੀ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਾਝੇ ਦੇ ਖੇਤੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਵਿਚੋਂ ਕੱਢਕੇ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇ।ਉਨਾਂ ਕਿਹਾ ਕਿ ਕਣਕ-ਝੋਨੇ ਦਾ ਫਸਲੀ ਚੱਕਰ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਉਨਾ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੇ ਅੰਦਰੂਨੀ ਹਿੱਸੇ ਦੀ ਕਾਰਸੇਵਾ ਸ਼ੁਰੂ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੀ ਮੁਰੰਮਤ ਦੀ ਕਾਰਸੇਵਾ ਅੱਜ ਅਰਦਾਸ ਉਪਰੰਤ ਆਰੰਭ ਹੋਈ। ਸੇਵਾ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਬਾਬਾ ਪ੍ਰਦੀਪ ਸਿੰਘ ਬੋਰੇ …

Read More »

ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ- ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿੱਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ …

Read More »

ਸ਼੍ਰੋਮਣੀ ਕਮੇਟੀ ਵਲੋਂ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਸਬੰਧੀ ਇਕੱਤਰਤਾ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਇਹ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਣੀ ਹੈ। ਜੈਤੋ ਦੇ ਮੋਰਚੇ ਦੇ 100 ਸਾਲਾ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਵੱਲੋਂ ਪ੍ਰੋਗਰਾਮਾਂ ਦੀ ਰੂਪ ਰੇਖਾ ਤੈਅ ਕਰਨ ਲਈ …

Read More »

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਹੋਈ ਮਹੀਨਾਵਾਰ ਮੀਟਿੰਗ

ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਸਮਰਾਲਾ ਵਿਖੇ ਯੂਨੀਅਨ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ, ਬਲਜੀਤ ਸਿੰਘ ਮੱਲਮਾਜਰਾ ਪ੍ਰਧਾਨ ਸਮਰਾਲਾ, ਜੀਵਨ ਸਿੰਘ ਮੱਲਮਾਜਰਾ ਸੈਕਟਰੀ ਜਨਰਲ ਸਕੱਤਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਕਿਸਾਨ ਨੇਤਾ ਜਸਵੀਰ ਸਿੰਘ ਮੱਕੜ ਸਮਰਾਲਾ ਨੇ ਸੂਬਾ ਪ੍ਰਧਾਨ …

Read More »