Wednesday, November 25, 2026

ਪੰਜਾਬੀ

ਯੂ-ਟਿਊਬ ਦੇ ਨਾਲ ਕਿਸੇ ਵੀ ਚੈਨਲ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ- ਜਥੇਦਾਰ

ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਗਤਾਂ ਬਹੁਤ ਦੇਰ ਤੋਂ ਮੰਗ ਕਰ ਰਹੀਆਂ ਸਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਆਰੰਭ ਕਰੇ।ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਬੜੀ ਖੁਸ਼ੀ ਦੀ ਗੱਲ ਹੈ, …

Read More »

ਬੀ.ਐਡ ਕੋਰਸ ‘ਚ ਦਾਖਲੇ ਲਈ ਰਜਿਸਟ੍ਰੇਸ਼ਨ ਵਿੰਡੋ 25 ਜੁਲਾਈ ਤੱਕ ਖੁੱਲ੍ਹੀ

ਲੇਟ ਫੀਸ ਨਾਲ ਸਕਦਾ ਅਪਲਾਈ, ਦਾਖਲਾ ਪ੍ਰੀਖਿਆ 30 ਜੁਲਾਈ ਨੂੰ ਅੰਮ੍ਰਿਤਸਰ 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਪੰਜਾਬ ਰਾਜ ਵਿੱਚ ਸਥਿਤ ਐਜੂਕੇਸ਼ਨਲ ਕਾਲਜਾਂ `ਚ ਬੀ.ਐੱਡ ਵਿੱਚ ਦਾਖ਼ਲੇ ਲਈ ਸਾਂਝਾ ਦਾਖ਼ਲਾ ਟੈਸਟ ਕਰਵਾਉਣ ਲਈ ਨੋਡਲ ਏਜੰਸੀ ਵਜੋਂ ਨਿਯੁੱਕਤ ਕੀਤਾ ਹੈ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਦੂਜਾ, ਬੈਚੁਲਰ ਆਫ ਵੋਕੇੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ (ਕੰਟੰਪਰੈਰੀ ਫਾਰਮਜ਼ ਆਫ ਡਾਂਸ) ਸਮੈਸਟਗਰ ਚੌਥਾ, ਐਮ.ਏ ਉਰਦੂ ਸਮੈਸਟਰ ਦੂਜਾ ਅਤੇ ਐਮ.ਏ ਫਾਈਨ ਆਰਟਸ ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in …

Read More »

ਸਕੂਲ ਸਮੇਂ ਤੋਂ ਬਾਅਦ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਹੈ ਖੇਡਾਂ ਦੀ ਟ੍ਰੇਨਿੰਗ

ਸੰਗਰੂਰ, 20 ਜੁਲਾਈ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ (ਸੰਗਰੂਰ) ਵਿਖੇ ਸਰੀਰਕ ਸਿੱਖਿਆ ਅਧਿਆਪਕ ਕੇਜੀਤ ਸੋਹੀ ਅਤੇ ਸੁੱਚਾ ਸਿੰਘ ਸਕੂਲ ਸਮੇਂ ਤੋਂ ਬਾਅਦ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਦੀ ਟ੍ਰੇਨਿੰਗ ਦਿੰਦੇ ਹੋਏ।

Read More »

ਕਲਗੀਧਰ ਟਰੱਸਟ ਬੜੂ ਸਾਹਿਬ ਦੀ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਕਰ ਰਹੀ ਹੈ ਦਿਨ ਰਾਤ ਸੇਵਾ

ਸੰਗਰੂਰ, 20 ਜੁਲਾਈ (ਜਗਸੀਰ ਲੌਂਗੋਵਾਲ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਲੋਕਾਂ ਨੂੰ ਰਾਹਤ ਦੇਣ ਵਿੱਚ ਲੱਗੀ ਹੈ।ਲੋਕਾਂ ਤੱਕ ਰਾਸ਼ਨ ਪਹੁੰਚਾਉਣ ਲਈ ਜਿਥੇ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਕਾਲ ਫਲੱਡ ਰਿਲੀਫ਼ ਟੀਮ ਸੇਵਾ ਕਰ ਰਹੀ ਹੈ, ਓਥੇ ਹੀ ਟਰੱਸਟ ਅਧੀਨ ਲੁਧਿਆਣਾ ਜਿਲ੍ਹੇ ਵਿੱਚ ਪੈਂਦੀਆਂ ਅਕੈਡਮੀਆਂ ਸਮੂਹ ਸਟਾਫ ਅਤੇ ਮਾਪਿਆਂ ਦੇ ਸਹਿਯੋਗ ਨਾਲ ਇਹਨਾਂ ਹੜ੍ਹ-ਪ੍ਰਭਾਵਿਤ ਖੇਤਰਾਂ …

Read More »

ਵਿਧਾਇਕ ਗੁਪਤਾ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਮੂੂਲੇਚੱਕ ਦਾ ਕੀਤਾ ਦੌਰਾ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਖੁਦ ਜ਼ਮੀਨੀ ਪੱਧਰ ‘ਤੇ ਜਾ ਕੇ ਲੋਕਾਂ ਨਾਲ ਮਿਲ ਰਹੇ ਹਨ ਅਤੇ ਇਸ ਕੁਦਰਤੀ ਆਫਤ ਸਮੇਂ ਸਾਰੇ ਮੰਤਰੀ ਅਤੇ ਵਿਧਾਇਕ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਕੰਮ ਕਰ ਰਹੇ ਹਨ।ਇਹ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ …

Read More »

ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਸਕੂਲਾਂ ਵਲੋਂ ਪੇਸ਼ ਕੀਤੇ ਜਾਣਗੇ ਸੱਭਿਆਚਾਰਕ ਪ੍ਰੋਗਰਾਮ – ਏ.ਡੀ.ਸੀ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਸਕੂਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ।ਇਸ ਮੌਕੇ ਗਾਂਧੀ ਗਰਾਉਂਡ ਵਿਖੇ ਵੱਖ-ਵੱਖ ਸਕੂਲਾਂ ਵਲੋਂ ਆਜ਼ਾਦੀ ਦਿਵਸ ਸਬੰਧੀ ਕੋਰਿਓਗ੍ਰਾਫੀ ਅਤੇ ਸੱਭਿਆਚਾਰਕ ਪ੍ਰੋਗਰਾਮ ਅਤੇ ਸਕੂਲੀ ਬੱਚਿਆਂ ਵਲੋਂ ਸ਼ਾਮ ਦਾ …

Read More »

ਡਾਕਟਰ ਨੇ ਪੈਨਸ਼ਨ ਵਿਚੋਂ ਦਿੱਤੀ ਹੜ੍ਹ ਪੀੜ੍ਹਤਾਂ ਲਈ ਵਿੱਤੀ ਮਦਦ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਚੈਕ ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਪੰਜਾਬ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਦਾ ਹਰ ਫਿਰਕਾ ਅੱਗੇ ਆ ਰਿਹਾ ਹੈ ਅਤੇ ਕੁੱਝ ਲੋਕ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਰਾਸ਼ਨ ਪਾਣੀ ਲੈ ਕੇ ਪਹੁੰਚ ਰਹੇ ਹਨ ਅਤੇ ਜਿਥੇ ਕੁੱਝ ਵਿਅਕਤੀ ਆਪ ਨਹੀਂ ਜਾ ਸਕੇ, ਉਹ …

Read More »

ਕਰਤਾਰਪੁਰ ਕੋਰੀਡੋਰ ਤਿੰਨ ਦਿਨ ਵਾਸਤੇ ਬੰਦ – ਧਾਲੀਵਾਲ

ਕਿਹਾ, ਰਾਵੀ ਦਰਿਆ ‘ਚ ਪਾਣੀ ਦੀ ਸਥਿਤੀ ਕੰਟਰੋਲ ਹੇਠ, ਘਬਰਾਉਣ ਦੀ ਨਹੀਂ ਚੌਕਸੀ ਦੀ ਲੋੜ ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ਵਿੱਚ ਬੀਤੀ ਸ਼ਾਮ ਉਜ ਦਰਿਆ ਤੋਂ ਛੱਡੇ ਪਾਣੀ ਕਾਰਨ ਪੈਦਾ ਹੋਏ ਹਲਾਤ ਦਾ ਜਾਇਜ਼ਾ ਲੈਂਦੇ ਦੱਸਿਆ ਕਿ ਬੀਤੇ ਕੱਲ ਉਜ ਤੋਂ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ, ਜਿਸ ਵਿਚੋਂ ਪਿੰਡ …

Read More »

“ਕਿਛੁ ਸੁਣੀਐ ਕਿਛੁ ਕਹੀਐ” ਦੇ ਅੰਤਰਗਤ ਗਜ਼ਲਗੋ ਜਸਵੰਤ ਧਾਪ ਨਾਲ ਰਚਾਈ ਸਾਹਿਤਕ ਗੁਫ਼ਤਗੂ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਰੋਧੀ ਫੈਸਲੇ ਦੀ ਸਾਹਿਤਕਾਰਾਂ ਵਲੋਂ ਨਿਖੇਧੀ ਅੰਮ੍ਰਿਤਸਰ, 20 ਜੁਲਾਈ (ਦੀਪ ਦਵਿੰਦਰ ਸਿੰਘ) – ਸੂਫੀਆਂ, ਗੁਰੂਆਂ, ਪੀਰਾਂ ਫਕੀਰਾਂ ਅਤੇ ਸਾਹਿਤਕਾਰਾਂ ਵਲੋਂ ਹੋਂਦ ਵਿੱਚ ਲਿਆਂਦੀ ਗੌਰਵਮਈ ਸੰਵਾਦ ਪਰੰਪਰਾ “ਕਿਛੁ ਸੁਣੀਐ ਕਿਛੁ ਕਹੀਐ ” ਦੇ ਅੰਤਰਗਤ ਰਾਬਤਾ ਮੁਕਾਲਮਾਂ ਕਾਵਿ ਮੰਚ ਵਲੋਂ ਅਰੰਭੀ ਲੜੀ ਤਹਿਤ ਗਜ਼ਗੋ ਜਸਵੰਤ ਧਾਪ ਨਾਲ ਸਹਿਤਕ ਗੁਫ਼ਤਗੂ ਰਚਾਈ ਗਈ। ਸਮਾਗਮ ਦੇ ਕਨਵੀਨਰ ਸਰਬਜੀਤ ਸਿੰਘ ਸੰਧੂ …

Read More »