Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਲਾਨੇ ਨਤੀਜੇ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੈਚੁਲਰ ਆਫ ਕੰਪਿਊਟਰ ਐਪਲੀਕੇੇਸ਼ਨ ਸਮੈਸਟਰ ਸਤਵਾਂ ਅਤੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਸਤਵਾਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Read More »

ਵਿਜੀਲੈਂਸ ਵਲੋਂ 8 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ `ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖਿਲਾਫ਼ ਕੇਸ ਦਰਜ਼

ਮੁਲਜ਼ਮ ਨੇ ਐਕੁਆਇਰ ਹੋਈ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਮੰਗੇ ਸਨ 20 ਲੱਖ ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ `ਤੇ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖਿਲਾਫ਼ ਐਕੁਆਇਰ ਕੀਤੀ 20 ਵਿਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 …

Read More »

ਰੇਲਵੇ ਡਵੀਜ਼ਨ ਫਿਰੋਜ਼ਪੁਰ ਵਲੋਂ ਟਿਕਟ ਚੈਕਰ ਕੰਵਲਬੀਰ ਸਿੰਘ ਸਨਮਾਨਿਤ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਉਤਰੀ ਰੇਲਵੇ ਦੇ ਫਿਰੋਜ਼ਪੁਰ ਡਵੀਜ਼ਨ ਦੇ ਸੀਨੀਅਰ ਡੀ.ਸੀ.ਐਮ ਸ਼ੁਭਮ ਕੁਮਾਰ ਅਤੇ ਡੀ.ਸੀ.ਐਮ ਮਨੂੰ ਗਰਗ ਵਲੋ ਟਿਕਟ ਚੈਕਰ ਕੰਵਲਬੀਰ ਸਿੰਘ ਨੂੰ 20 ਅਗਸਤ 2021 ਵਿੱਚ ਟ੍ਰੇਨ ਨੰਬਰ 12925 ਨਵੀਂ ਦਿੱਲੀ ਤੋਂ ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਕੋਚ ਨੰਬਰ ਬੀ 3 ਵਿੱਚ 16 ਸਾਲ ਦੀ ਲੜਕੀ ਮਿਲੀ ਸੀ।ਉਹ ਇਕੱਲੀ ਆਪਣੇ ਪਰਿਵਾਰ ਵਾਲਿਆਂ ਨੂੰ ਦੱਸੇ ਬਿਨਾਂ ਗੁੱਸੇ ਵਿੱਚ …

Read More »

ਲਹਿਰਾਗਾਗਾ ਵਿਖੇ ਸਵੈ ਸਹਾਇਤਾ ਸਮੂਹ ਵਲੋਂ ਸਥਾਪਿਤ ‘ਪਹਿਲ ਮਾਰਟ’ ਦਾ ਉਦਘਾਟਨ

ਸੰਗਰੂਟ, 6 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੈ ਸਹਾਇਤਾ ਸਮੂਹਾਂ ਨੂੰ ਵਿੱਤੀ, ਤਕਨੀਕੀ ਅਤੇ ਵਪਾਰਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਚਲਾਏ ਜਾ ਰਹੇ ‘ਪਹਿਲ ਪ੍ਰੋਜੈਕਟ’ ਤਹਿਤ ਮਹਿਲਾ ਸ਼ਸ਼ਕਤੀਕਰਨ ਦੀ ਦਿਸ਼ਾ ਵਿੱਚ ਮਜ਼ਬੂਤ ਕਦਮ ਪੁੱਟੇ ਜਾ ਰਹੇ ਹਨ।ਇਸੇ ਸਬੰਧ ਵਿੱਚ ਸਵੈ ਸਹਾਇਤਾ ਸਮੂਹ ਦੀਆਂ ਮਹਿਲਾ ਮੈਂਬਰਾਂ ਵਲੋਂ ਬਲਾਕ ਲਹਿਰਾਗਾਗਾ ਵਿਖੇ ‘ਪਹਿਲ ਮਾਰਟ’ ਸਥਾਪਤ ਕੀਤਾ …

Read More »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ

ਸੰਗਰੂਰ, 6 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਗੋਬਿੰਦ ਪੁਰਾ ਵਿਖੇ ਨਾਨਕਸ਼ਾਹੀ ਸੰਮਤ ਅਨੁਸਾਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਬੀਰ ਸਿੰਘ, ਹਮੀਰ ਸਿੰਘ, ਓਮ ਪ੍ਰਕਾਸ਼ ਦੀ ਦੇਖ ਰੇਖ ਹੇਠ ਚਾਰ ਰੋਜ਼ਾ ਸਮਾਗਮਾਂ …

Read More »

ਕਹਾਣੀਕਾਰ ਦੀਪ ਦੇਵਿੰਦਰ ਸਿੰਘ ਡੀ.ਡੀ ਪੰਜਾਬੀ ਤੋਂ ਹੋਣਗੇ ਦਰਸ਼ਕਾਂ ਦੇ ਰੂ-ਬ-ਰੂ

ਅਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਪੰਜਾਬੀ ਕਥਾਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਸਰੋਤਿਆਂ ਦੇ ਰੂ-ਬ-ਰੂ ਹੋਣਗੇ। ਸ਼ਾਇਰ ਮਲਵਿੰਦਰ, ਹਰਜੀਤ ਸਿੰਘ ਸੰਧੂ, ਡਾ ਮੋਹਨ, ਸ਼ੈਲਿੰਦਰਜੀਤ ਰਾਜਨ, ਮਨਮੋਹਨ ਬਾਸਰਕੇ ਅਤੇ ਮੋਹਿਤ ਸਹਿਦੇਵ ਨੇ ਦੱਸਿਆ ਕਿ ਦੂਰਦਰਸ਼ਨ ਜਲੰਧਰ ਤੋਂ ਰੋਜ਼ਾਨਾ ਸਵੇਰੇ 8.30 ਵਜੇ ਸਿੱਧੇ ਪ੍ਰਸਾਰਣ ਰਾਹੀਂ ਪੇਸ਼ ਹੁੰਦੇ ਪ੍ਰੋਗਰਾਮ “ਗੱਲਾਂ ਅਤੇ ਗੀਤ” ਤਹਿਤ …

Read More »

ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਨੇ ਤਿਆਰੀਆਂ ਵਿੱਢੀਆਂ – ਮੁੱਖ ਖੇਤੀਬਾੜੀ ਅਫ਼ਸਰ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਵਲੋਂ ਬਲਾਕ ਖੇਤੀਬਾੜੀ ਅਫਸਰ ਰਈਆ ਤਰਸਿੱਕਾ, ਜੰਡਿਆਲਾ ਗੁਰੂ, ਵੇਰਕਾ, ਮਜੀਠਾ ਅਤੇ ਅਟਾਰੀ ਨਾਲ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਕੀਤੀ ਗਈ।ਉਨਾਂ ਕਿਹਾ ਕਿ ਜਿਲ੍ਹੇ ਅੰਦਰ 71 ਅਜਿਹੇ ਪਿੰਡਾਂ ਦੀ ਸ਼ਨਾਖਤ ਕੀਤੀ ਹੈ, ਜਿੰਨਾਂ ਵਿੱਚ ਝੋਨੇ ਦੀ ਅਗੇਤੀ ਕਟਾਈ ਹੋਣ ਉਪਰੰਤ ਕਿਸਾਨਾਂ ਵਲੋਂ …

Read More »

ਮੈਗਸਿਪਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਨਵ-ਨਿਯੁੱਕਤ ਕਲਰਕਾਂ ਨੂੰ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਸੰਸਥਾਨ ਚੰਡੀਗੜ੍ਹ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਨਵ-ਨਿਯੁੱਕਤ ਹੋਏ 35 ਕਲਰਕਾਂ ਨੂੰ ਦਫ਼ਤਰੀ ਕੰਮਕਾਜ਼ ਸਬੰਧੀ ਟ੍ਰੇਨਿੰਗ ਦੇਣ ਲਈ ਦੋ ਦਿਨਾਂ ਸੈਮੀਨਾਰ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਮੈਗਸਿਪਾ ਨੂੰ ਪੱਤਰ ਲਿਖ ਕੇ ਨਵੇਂ ਕਲਰਕਾਂ ਨੂੰ ਟ੍ਰੇਨਿੰਗ ਦੇਣ ਲਈ ਕਿਹਾ ਗਿਆ ਸੀ ਤਾਂ ਜੋ ਨਵੇਂ ਕਲਰਕਾਂ ਨੂੰ ਦਫ਼ਤਰੀ ਰਿਕਾਰਡ ਦੀ …

Read More »

ਪਾਲਤੂ ਜਾਨਵਰਾਂ ਦੇ ਨਾਲ ਅਸੁਰੱਖਿਅਤ ਸੰਪਰਕ ਤੋਂ ਬਚਣਾ ਜਰੂਰੀ- ਸਿਵਲ ਸਰਜਨ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਸਿਹਤ ਵਿਭਾਗ ਹਮੇਸ਼ਾ ਹੀ ਲੋਕਾਂ ਨਿਰੋਈ ਸਿਹਤ ਲਈ ਵਚਨਬੱਧ ਹੈ ਇਸੇ ਮਕਸਦ ਸਿਵਲ ਸਰਜਨ ਡਾ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਜੂਨੋਸਿਸ ਡੇਅ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕਿ ਅਜੌਕੇ ਸਮਾਜ ਵਿੱਚ ਪਾਲਤੂ ਜਾਨਵਰਾਂ ਨੂੰ ਘਰਾਂ ਵਿੱਚ ਰੱਖਣਾ ਇੱਕ ਆਮ ਗੱਲ ਹੈ।ਪਰ …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ 16 ਜੁਲਾਈ ਨੂੰ – ਡਾ. ਨਿੱਝਰ

ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਦੇ ਸਮੂਹ ਅਦਾਰਿਆਂ ਵਲੋਂ 16 ਜੁਲਾਈ ਐਤਵਾਰ ਨੂੰ ਸ਼ਾਮ 5:00 ਵਜੇ ਤੋਂ ਰਾਤ 10:30 ਵਜੇ ਤੱਕ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੌਰਾਨ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਇਕ ਵਿਸ਼ਾਲ ਅਲੌਕਿਕ …

Read More »