ਜਿਲ੍ਹੇ ਵਿਚ ਚੱਲ ਰਹੇ 41 ਸੇਵਾ ਕੇਂਦਰ ਹਫਤੇ ਦੇ ਸੱਤ ਦਿਨ ਦੇ ਰਹੇ ਹਨ ਸੇਵਾ ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪਾਰਦਰਸ਼ੀ, ਸਮਾਂਬੱਧ ਅਤੇ ਸਾਫ਼ ਸੁਥਰੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਲਈ ਸਥਾਪਤ ਕੀਤੇ ਗਏ ਸੇਵਾ ਕੇਂਦਰ ਜ਼ਿਲ੍ਹਾ ਅੰਮ੍ਰਿਤਸਰ ਦੇ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ 435 ਸੇਵਾਵਾਂ ਬਿਨ੍ਹਾਂ ਕਿਸੇ ਖੱਜ਼ਲ ਖੁਆਰੀ ਤੋਂ ਮੁਹੱਈਆ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਅ ਰਹੇ …
Read More »ਪੰਜਾਬੀ
ਅੰਮ੍ਰਿਤਸਰ ਵਿਖੇ ਐਨ.ਸੀ.ਸੀ ਕੈਡਿਟਾਂ ਵੱਲੋਂ ਲਗਾਇਆ ਗਿਆ ਸਲਾਨਾ ਸਿਖਲਾਈ ਕੈਂਪ
ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਕਮਾਂਡਿੰਗ ਅਫਸਰ ਗਰੁੱਪ ਕਪਤਾਨ ਮਨੋਜ ਕੁਮਾਰ ਵਤਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕੈਂਪ ਐਡਜੈੂੈਂਟ ਜੇ.ਡਬਲਿਊ.ਓ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ, 2-ਪੰਜਾਬ ਏਅਰ ਸਕੁਆਰਡਰਨ ਐਨ.ਸੀ.ਸੀ ਅੰਮ੍ਰਿਤਸਰ ਦੇ 470 ਕੈਡਿਟਾਂ ਦਾ ਸਲਾਨਾ ਸਿਖਲਾਈ ਕੈਂਪ 2 ਜੁਲਾਈ 2023 ਨੂੰ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਪਬਲਿਕ ਸਕੂਲ ਐਮਾ ਕਲਾਂ ਵਿਖੇ ਸ਼ੁਰੂ ਹੋਇਆ ਅਤੇ 11 ਜੁਲਾਈ 2023 ਨੂੰ ਸਮਾਪਤ ਹੋਣ ਜਾ ਰਿਹਾ ਹੈ। …
Read More »6ਵੀਂ ਜਮਾਤ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਮਿਤੀ 10 ਅਗਸਤ
ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਅੰਮ੍ਰਿਤਸਰ-2 ਵਿਖੇ ਸੈਸ਼ਨ 2024-25 ਲਈ 6ਵੀਂ ਜਮਾਤ ਦਖਾਲੇ ਲਈ ਆਨਲਾਈਨ ਅਰਜੀਆਂ ਮੰਗੀਆਂ ਗਈਆਂ ਗਈਆਂ ਹਨ, ਜਿਸ ਦੀ ਆਖਰੀ ਮਿਤੀ 10 ਅਗਸਤ 2023 ਹੈ। ਪ੍ਰਿੰਸੀਪਲ ਸੁਖਰਾਜ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 6ਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਯੋਗ ਉਹ ਉਮੀਦਵਾਰ ਹਨ, ਜੋ ਜਿਲ੍ਹੇ ਦੇ ਅਸਲੀ …
Read More »ਆਮ ਜਿਹੀ। (ਗ਼ਜ਼ਲ)
ਤੂੰ ਮੇਰੇ ਲਈ ਖਾਸ ਬੜਾ ਏਂ, ਮੈਂ ਤੇਰੇ ਲਈ ਆਮ ਜਿਹੀ। ਤੂੰ ਤਾਂ ਲਗਦਾ ਸਰਘੀ ਵੇਲਾ, ਮੈਂ ਢਲਦੀ ਹੋਈ ਸ਼ਾਮ ਜਿਹੀ। ਤੂੰ ਏਂ ਕੋਈ ਹੀਰਾ ਮਹਿੰਗਾ, ਮੈਂ ਕੌਡੀਆਂ ਦੇ ਦਾਮ ਜਿਹੀ। ਤੇਰੇ ਨਾਲ ਮੁਹੱਬਤ ਕਰਕੇ, ਮੈਂ ਖ਼ੁਦ ਤੋਂ ਉਪਰਾਮ ਜਿਹੀ। ਤੂੰ ਏਂ ਕਿਸੇ ਸੱਚ ਦੇ ਵਰਗਾ, ਮੈਂ ਝੂਠੇ ਇਲਜ਼ਾਮ ਜਿਹੀ। ਮਰਜ਼ ਹੈ ਕੀ “ਸਿਮਰ” ਨੂੰ ਹੁਣ, ਲੱਭਦੀ ਨਹੀਂ ਗੁੰਮਨਾਮ ਜਿਹੀ। …
Read More »ਗਲੋਬਲ ਪੰਜਾਬੀ ਐਸੋਸੀਏਸ਼ਨ ਵਲੋਂ ਆਨੰਦ ਕਾਰਜ਼ ਮੈਰਿਜ਼ ਐਕਟ ਪੰਜਾਬ ‘ਚ ਤੁਰੰਤ ਲਾਗੂ ਕਰਨ ਦੀ ਮੰਗ
ਅੰਮ੍ਰਿਤਸਰ 3 ਜੁਲਾਈ (ਸੁਖਬੀਰ ਸਿੰਘ) – ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਆਨੰਦ ਕਾਰਜ ਮੈਰਿਜ ਐਕਟ ਨੂੰ ਪੰਜਾਬ ਵਿਚ ਲਾਗੂ ਨਾ ਕਰਨ ’ਤੇ ਸਖ਼ਤ ਨਰਾਜ਼ਗੀ ਜਤਾਉਂਦਿਆਂ ਇਸ ਨੂੰ ਤੁਰੰਤ ਲਾਗੂ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ।ਐਸੋਸੀਏਸ਼ਨ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ’ਚ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਹੋਈ ਇਕ ਜਰੂਰੀ ਮੀਟਿੰਗ ਦੌਰਾਨ ਮਤਾ ਪਾਸ ਕਰਦਿਆਂ …
Read More »ਵਿਧਾਇਕ ਗੁਪਤਾ ਨੇ ਵਾਰਡ ਨੰ: 61 ‘ਚ ਕੀਤਾ ਟਿਊਬਵੈਲ ਲਾਉਣ ਦਾ ਉਦਘਾਟਨ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਜਲੀ ਪਾਣੀ ਅਤੇ ਸੀਵਰੇਜ਼ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਉਨਾਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਹ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰ: 61 ਅਧੀਨ ਪੈਂਦੇ ਇਲਾਕੇ ਛੱਤੀ ਖੁਹੀ ਚੌਂਕ ਵਿਖੇ ਲੱਗਣ ਵਾਲੇ ਨਵੇਂ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 5 ਜੁਲਾਈ ਨੂੰ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 5 ਜੁਲਾਈ ਨੂੰ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਕਰਮ ਜੀਤ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ ਲਾਈਫ, ਭਾਰਤੀ ਐਕਸਾ, ਇਡਲ ਵਾਈਸ ਟੋਕਿਉ ਆਦਿ ਵਲੋਂ …
Read More »ਨਹਿਰੂ ਯੁਵਾ ਕੇਂਦਰ ਵਲੋਂ ਖਾਲਸਾ ਕਾਲਜ ਵਿਖੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਯੁਵਕ ਮੇਲਾ ਭਾਰਤ 02047
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਕ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਅੱਜ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਭਾਰਤ 02047 ਪ੍ਰੋਗਰਾਮ ਖਾਲਸਾ ਕਾਲਜ ਅੰਮਿ੍ਰ੍ਰਸਰ ਵਿਖੇ ਕਰਵਾਇਆ ਗਿਆ।ਨਹਿਰੂ ਯੁਵਾ ਕੇਂਦਰ ਵਲੋਂ ਆਯੋਜਿਤ ਇਸ ਯੁਵਕ ਮੇਲੇ ਦੇ ਪ੍ਰੋਗਰਾਮ ਦਾ ਵਿਸ਼ਾ ਪੰਚ ਪ੍ਰਾਣ ਰਿਹਾ । ਇਸ ਦਾ ਉਦਘਾਟਨ ਜ਼ਿਲ੍ਹਾ ਯੂਥ ਅਫ਼ਸਰ ਅਕਾਂਕਸ਼ਾ ਮਹਾਵਰੀਆ, ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਯੁਵਕ …
Read More »ਐਨ.ਆਰ.ਆਈ ਮੰਤਰੀ ਧਾਲੀਵਾਲ ਦੇ ਯਤਨਾਂ ਸਦਕਾ ਭਾਰਤ ਪਰਤੀ ਇਰਾਕ ‘ਚ ਫਸੀ ਮਹਿਲਾ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਤਕਰੀਬਨ 10 ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਧੋਖੇ ਨਾਲ ਠੱਗ ਟਰੈਵਲ ਏਜੰਟ ਵਲੋਂ ਇਰਾਕ ਭੇਜੀ ਗਈ ਪੰਜਾਬ ਦੀ ਧੀ, ਜੋ ਕਿ ਉਥੇ ਗੁਲਾਮ ਬਣਾ ਲਈ ਗਈ ਸੀ ਅਤੇ ਸਾਰੇ ਪੈਸੇ ਅਤੇ ਪਾਸਪੋਰਟ ਏਜੰਟ ਨੇ ਆਪਣੇ ਕੋਲ ਰੱਖ ਲਏ ਸਨ।ਉਸ ਨੂੰ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਅੱਜ ਪੰਜਾਬ ਵਾਪਸ ਲਿਆਂਦਾ ਗਿਆ।ਉਕਤ …
Read More »ਆਗਮਨ ਪੁਰਬ ਨੂੰ ਸਮਰਪਿਤ ਸ਼ਬਦ ਚੌਕੀ ਵਿੱਚ ਸੰਗਤਾਂ ਵੱਲੋਂ ਭਰਵੀਂ ਸ਼ਮੂਲੀਅਤ
ਰਾਤ ਨੂੰ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕਰਨਗੇ ਕੀਰਤਨ ਸੰਗਰੂਰ, 3 ਜੁਲਾਈ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸਬੰਧੀ ਸਥਾਨਕ ਗੁਰਦੁਆਰਾ ਸਾਹਿਬ ਹਰਗੋਬਿੰਦ ਪੁਰਾ ਤੋਂ ਸ਼ਬਦ ਚੌਕੀ ਸਜਾਈ ਗਈ।ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਇਸ ਸ਼ਬਦ ਚੌਕੀ ਦੀ ਆਰੰਭਤਾ ਦੀ ਅਰਦਾਸ ਭਾਈ ਗੁਰਧਿਆਨ ਸਿੰਘ ਨੇ ਕੀਤੀ।ਇਸ ਉਪਰੰਤ ਜਗਤਾਰ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਪ੍ਰੀਤ, …
Read More »
Punjab Post Daily Online Newspaper & Print Media