ਸਪੀਕਰ ਸੰਧਵਾਂ, ਕੈਬਨਿਟ ਮੰਤਰੀ ਜੌੜਾਮਾਜਰਾ ਤੇ ਖੁੱਡੀਆਂ ਸਮੇਤ ਵੱਡੀ ਗਿਣਤੀ ‘ਚ ਵਿਧਾਇਕਾਂ ਨੇ ਕੀਤੀ ਸ਼ਮੂਲੀਅਤ ਸੰਗਰੂਰ, 3 ਜੁਲਾਈ (ਜਗਸੀਰ ਲੌਂਗੋਵਾਲ) – ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪਿਤਾ ਤੇ ਸਾਬਕਾ ਮੰਤਰੀ ਪੰਜਾਬ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 23ਵੀਂ ਬਰਸੀ ਦੇ ਮੌਕੇ ਆਯੋਜਿਤ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ …
Read More »ਪੰਜਾਬੀ
ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 15 ਜੁਲਾਈ ਦੇ ਦੇ ਡੀ.ਸੀ ਦਫਤਰਾਂ ਦੇ ਧਰਨਿਆਂ ਦੀ ਤਿਆਰੀ ਦਾ ਜਾਇਜ਼ਾ
ਮੰਗਾਂ ਦਾ ਹੱਲ ਨਾ ਹੋਣ ‘ਤੇ 16 ਜੁਲਾਈ ਨੂੰ ਰੇਲਾਂ ਹੋਣਗੀਆਂ ਜਾਮ ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਕਮੇਟੀ ਦੀ ਮੀਟਿੰਗ ਮੁੱਖ ਦਫਤਰ ਚੱਬਾ ਵਿਖੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ‘ਚ ਹੋਈ।ਜਥੇਬੰਦੀ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ 15 ਜੁਲਾਈ ਨੂੰ ਮੌਜ਼ੂਦਾ ਸਮੇਂ ਅੰਦਰ …
Read More »ਟ੍ਰੈਫਿਕ ਪੁਲਿਸ ਵਲੋਂ ਪੁਰਾਣੇ ਡੀਜ਼ਲ ਆਟੋਆਂ ਦੇ ਕੀਤੇ ਗਏ ਚਲਾਨ
ਜਲਦ ਹੀ ਜ਼ਬਤ ਵੀ ਕੀਤੇ ਜਾਣਗੇ ਇਹ ਡੀਜ਼ਲ ਵਾਹਨ – ਸੰਦੀਪ ਰਿਸ਼ੀ ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਈ-ਆਟੋ ਚਲਾਉਣ ਦੇ ਪ੍ਰੋਜੈਕਟ ਨੂੰ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਲਿਆ ਗਿਆ ਹੈ।ਜਿਸ ਤਹਿਤ ਸਰਕਾਰ ਵਲੋਂ ਪੁਲਿਸ ਵਿਭਾਗ, ਆਰ.ਟੀ.ਏ ਅਤੇ ਸਥਾਨਕ ਸਰਕਾਰ ਦੇ ਉਚ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਪੁਰਾਣੇ ਡੀਜ਼ਲ ਆਟੋ ਅਤੇ ਅਣ-ਅਧਿਕਾਰਤ ‘ਤੇ ਨਜਾਇਜ਼ …
Read More »21ਵੇਂ ਰਾਸ਼ਟਰੀ ਰੰਗਮੰਚ ਉਸਤਵ-2023 ਦੇ ਤੀਜ਼ੇ ਦਿਨ ‘ਦ ਟੈਂਪੈਸ਼ਟ (ਤੂਫ਼ਾਨ)’ ਤੇ ‘ਲਵ-ਆਫ਼ਟਰ ਦਾ ਲਾਈਫ਼’ ਨਾਟਕ ਪੇਸ਼
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 21ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਤੀਜੇ ਦਿਨ ਦੋ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ।ਪਹਿਲਾ ਨਾਟਕ ਵਿਸ਼ਵ ਪ੍ਰਸਿੱਧ ਲੇਖਕ ਵਿਲੀਅਮ ਸ਼ੈਕਸਪੀਆਰ ਦਾ ਲਿਖਿਆ ਅਤੇ ਪਾਰਥੋ ਬੈਨਰਜੀ ਦਾ ਨਿਰਦੇਸ਼ਤ ਕੀਤਾ ਨਾਟਕ ‘ਦ ਟੈਂਪੈਸ਼ਟ (ਤੂਫ਼ਾਨ)’ ਅਤੇ ਦੂਜਾ ਨਾਟਕ ਆਵਾਸ …
Read More »ਜੀਊਣਾ ਮੌੜ ਦੇ ਕਿਰਦਾਰ ‘ਚ ਦਰਸ਼ਕਾਂ ਦੀ ਪਸੰਦ ਬਣਿਆ ਐਮੀ ਵਿਰਕ
ਪੰਜਾਬੀ ਸਿਨੇਮਾ ਵਿੱਚ ਐਮੀ ਵਿਰਕ ਦੀ ਪਹਿਚਾਣ ਇੰਨੀ ਵੱਡੀ ਬਣ ਗਈ ਹੈ ਕਿ ਉਸ ਬਾਰੇ ਕਿਸੇ ਨੂੰ ਬੋਲ ਕੇ ਦੱਸਣ ਦੀ ਲੋੜ ਨਹੀਂ, ਕਿਉਂਕਿ ਉਸਦਾ ਕੰਮ ਖੁਦ-ਬ-ਖੁਦ ਬੋਲ ਦਿੰਦਾ ਹੈ ਕਿ ਉਹ ਇੱਕ ਵਧੀਆ ਅਦਾਕਾਰ ਤੇ ਗਇਕ ਹੈ।ਹਾਲ ਹੀ ਵਿੱਚ ਰਲੀਜ਼ ਹੋਈ ਫ਼ਿਲਮ ਜੀਊਣਾ ਮੌੜ ਐਮੀ ਵਿਰਕ ਦੇ ਹੁਣ ਤੱਕ ਦੇ ਕਰੀਅਰ ਵਿੱਚ ਤਾਂ ਮੀਲ ਦਾ ਪੱਥਰ ਸਾਬਿਤ ਹੋਈ ਹੀ, …
Read More »ਨਾਟਕ ‘ਮੌਤ ਕਿਉਂ ਨਹੀਂ ਆਤੀ ਰਾਤ ਭਰ’ ਅਤੇ ‘ਡੇਬੋਨੇਅਰ ਨੁਨਸਿਸ’ ਕਲਾ ਪ੍ਰਦਰਸ਼ਨੀ ਲਗਾਈ
ਅੰਮ੍ਰਿਤਸਰ, 2 ਜੁਲਾਈ (ਦੀਪ ਦਵਿੰਦਰ ਸਿੰਘ) – ਸਥਾਨਕ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ ਮਨਾਏ ਜਾ ਰਹੇ ਆਪਣੇ 100 ਸਾਲਾ ਉਤਸਵ ਤਹਿਤ ਨੋਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ 10ਵਾਂ ਸਮਰ ਆਰਟ ਕੈਂਪ /ਫੈਸਟੀਵਲ 2023 ਸਫਲਤਾਪੂਰਵਕ ਆਖਰੀ ਪੜਾਅ ਵਿੱਚ ਪਹੁੰਚ ਗਿਆ ਹੈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਏ.ਐਸ ਚਮਕ ਨੇ ਦੱਸਆ ਕਿ ਇਸ ਫੈਸਟੀਵਲ ਦੀ …
Read More »ਮੁੱਖ ਸਕੱਤਰ ਪੰਜਾਬ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ
ਐਸ.ਡੀ.ਐਮ ਵਜੋਂ ਬਾਬਾ ਬਕਾਲਾ ਸਾਹਿਬ ਤੋਂ ਹੀ ਕੀਤੀ ਸੀ ਕੈਰੀਅਰ ਦੀ ਸ਼ੁਰੂਆਤ ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ।ਉਨਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਬਾਬਾ ਬਕਾਲਾ ਸਾਹਿਬ ਦੀ ਧਰਤੀ ‘ਤੇ ਸਿਰ ਝੁਕਾਉਂਦੇ ਹੋਏ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਯਾਦ …
Read More »ਬਾਬਾ ਵਰਿਆਮ ਸਿੰਘ ਦੇ ਚਲਾਣੇ ‘ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਗੁਰੂ ਨਾਨਕ ਦਲ ਮੜੀਆਂ ਵਾਲਾ ਤਰਨਾ ਦਲ ਬਟਾਲਾ ਦੇ ਮੁਖੀ ਬਾਬਾ ਮਾਨ ਸਿੰਘ ਦੇ ਸਪੁੱਤਰ ਬਾਬਾ ਵਰਿਆਮ ਸਿੰਘ ਦੇ ਬੀਤੀ ਰਾਤ ਅਚਨਚੇਤ ਗੁਰ ਪਿਆਨਾ ਕਰ ਜਾਣ ਤੇ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੁੱਢਾ ਦਲ ਦੇ ਸਕੱੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇੱਕ ਸ਼ੋਕ ਸੰਦੇਸ਼ ਵਿੱਚ ਬਾਬਾ ਬਲਬੀਰ …
Read More »ਲਾਇਨ ਕਲੱਬ ਵਲੋਂ ਬਿਰਧ ਆਸ਼ਰਮ ਵਿਖੇ ਬਜੁਰਗਾਂ ਲਈ ਲਗਾਇਆ ਲੰਗਰ
ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਡਿਸਟ੍ਰਿਕਟ ਗਵਰਨਰ ਦੇ ਦਿੱਤੇ ਸੱਦੇ ਅਨੁਸਾਰ “ਇਕ ਜਿਲਾ ਇਕ ਪ੍ਰੋਜੈਕਟ” ਅਧੀਨ ਅੱਜ ਡਾਕਟਰ ਨਰਿੰਦਰ ਸਿੰਘ ਬਿਰਧ ਆਸ਼ਰਮ ਬਡਰੁੱਖਾਂ ਵਿਖੇ “ਰਲੀਫ ਦਾ ਹੰਗਰ” ਪ੍ਰੋਜੈਕਟ ਲਾਇਆ ਗਿਆ।ਜਿਸ ਵਿੱਚ ਪੰਦਰਾ ਲਾਇਨ ਮੈਬਰਾਂ ਨੇ ਸ਼ਮੂਲੀਅਤ ਕੀਤੀ।ਇਸ ਪ੍ਰੋਜੈਕਟ ਤਹਿਤ ਬਿਰਧ ਆਸ਼ਰਮ ਵਿਖੇ ਰਹਿ ਰਹੇ 38 ਬਜੁਰਗਾਂ ਨੂੰ ਲਾਇਨਜ਼ ਕਲੱਬ ਦੇ ਮੈਬਰਾਂ ਵਲੋਂ ਆਪਣੇ ਹੱਥੀਂ …
Read More »ਸਟੱਡੀ ਸਰਕਲ ਵਲੋਂ ਵਿਦਿਆਰਥੀ ਕੀਰਤਨ ਦਰਬਾਰ ਅੱਜ
ਅੱਖਾਂ ਦਾ ਫਰੀ ਚੈਕਅੱਪ ਕੈਂਪ 16 ਜੁਲਾਈ ਨੂੰ – ਸਿਦਕੀ ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਜ਼ੋਨ ਦੀ ਮੀਟਿੰਗ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਦੀ ਨਿਗਰਾਨੀ ਹੇਠ ਸਥਾਨਿਕ ਜ਼ੋਨਲ ਦਫ਼ਤਰ ਵਿਖੇ ਹੋਈ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ ਨੇ ਮੈਂਬਰਾਂ ਦਾ ਸਵਾਗਤ ਕੀਤਾ।ਸੁਰਿੰਦਰ ਪਾਲ ਸਿੰਘ ਸਿਦਕੀ ਨੇ …
Read More »
Punjab Post Daily Online Newspaper & Print Media