ਅੰਮ੍ਰਿਤਸਰ, 28 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀਵੀਐਸ ਕੰਪਨੀ ਵੱਲੋਂ ਚਾਰ ਦੋ ਵਾਹੀਆ ਵਾਹਨ ਭੇਟ ਕੀਤੇ ਗਏ।ਇਸ ਵਿੱਚ 1 ਅਪਾਚੇ ਆਰ.ਟੀ.ਐਕਸ ਮੋਟਰਸਾਈਕਲ, 1 ਟੀ.ਵੀ.ਐਸ ਜੂਪੀਟਰ, 1 ਟੀ.ਵੀ.ਐਸ ਐਨ ਟੋਰਕ ਅਤੇ 1 ਬੈਟਰੀ ਵਾਲੀ ਆਰਬਿਟ ਸਕੂਟੀ ਸ਼ਾਮਲ ਹੈ।ਇਨ੍ਹਾਂ ਵਾਹਨਾਂ ਦੀਆਂ ਚਾਬੀਆਂ ਟੀ.ਵੀ.ਐਸ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ …
Read More »ਪੰਜਾਬੀ
ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਹਰਸਿਮਰਨ ਸਿੰਘ ਨੇ ਸਿੱਖੀ ਪ੍ਰਚਾਰ ਲਈ ਸ਼ਲਾਘਾਯੋਗ ਕਾਰਜ਼ ਕੀਤੇ ਹਨ।ਉਨ੍ਹਾਂ ਵੱਲੋਂ ਜਿਥੇ ਵਿਦਿਆਰਥੀਆਂ ਨੂੰ ਗੁਰਮਤਿ ਦੀ ਸਿੱਖਿਆ ਦਿੱਤੀ ਗਈ, ਉਥੇ ਹੀ …
Read More »ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਪੁਲਿਸ ਸਟੇਸ਼ਨ ਦਾ ਵਿੱਦਿਅਕ ਦੌਰਾ ਕੀਤਾ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪੁਲਿਸ ਬਲਾਂ ਦੇ ਕੰਮਕਾਜ਼ ਨੂੰ ਸਮਝਣ ਲਈ ਆਪਣੇ ਸਿਖਲਾਈ ਪ੍ਰੋਗਰਾਮ ਦੇ ਹਿੱਸੇ ਵਜੋਂ ਪੁਲਿਸ ਸਟੇਸ਼ਨ ਛਾਉਣੀ, ਅੰਮਿ੍ਰਤਸਰ ਦਾ ਵਿੱਦਿਅਕ ਦੌਰਾ ਕੀਤਾ।ਬੀ.ਏ ਐਲ.ਐਲ.ਬੀ (ਐਫ.ਵਾਈ.ਆਈ.ਸੀ) 10ਵੇਂ ਸਮੈਸਟਰ, ਬੀ.ਕਾਮ. ਐਲ.ਐਲ.ਬੀ (ਐਫ.ਵਾਈ.ਆਈ.ਸੀ) 10ਵੇਂ ਸਮੈਸਟਰ ਅਤੇ ਐਲ.ਐਲ.ਬੀ (ਟੀ.ਵਾਈ.ਸੀ) 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ …
Read More »ਖ਼ਾਲਸਾ ਕਾਲਜ ਐਜ਼ੂਕੇੇਸ਼ਨ ਰਣਜੀਤ ਐਵੀਨਿਊ ਵਿਖੇ ਰਾਸ਼ਟਰੀ ਸਿੱਖਿਆ ਨੀਤੀ ’ਤੇ ਸੈਮੀਨਾਰ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਵਿਖੇ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਐਨ.ਈ.ਪੀ-2020 ਰਾਹੀਂ ਰਾਸ਼ਟਰੀ ਸਿੱਖਿਆ ਦੀ ਭਾਵਨਾ ਨੂੰ ਸ਼ਾਮਿਲ ਕਰਨਾ’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡੀ.ਆਈ.ਈ.ਟੀ), ਵੇਰਕਾ ਪ੍ਰਿੰਸੀਪਲ ਸੁਖਦੇਵ ਸਿੰਘ ਵੱਲੋਂ ਸਾਂਝੇ …
Read More »ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨ ਕਲੱਬ ਵੱਲੋਂ ਲਿੰਗ ਸਮਾਨਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨ ਕਲੱਬ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਹਾਈ ਸਕੂਲ ਵਿਖੇ ਲਿੰਗ ਸਮਾਨਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਨੋਡਲ ਅਫ਼ਸਰ ਡਾ. ਰਾਜਿੰਦਰ ਪਾਲ ਕੌਰ ਅਤੇ ਪ੍ਰੋ. ਗੁਰਪ੍ਰੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ …
Read More »ਖਾਲਸਾ ਕਾਲਜ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਤਹਿਤ ਖੇਡ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸੀਨੀਅਰ ਨਾਗਰਿਕਾਂ ਲਈ ਦੋ-ਰੋਜ਼ਾ ਖੇਡ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਦੀ ‘ਸਾਡੇ ਬਜ਼ੁਰਗ ਸਾਡਾ ਮਾਣ’ ਪਹਿਲਕਦਮੀ ਤਹਿਤ ਇਸ ਪ੍ਰੋਗਰਾਮ ਦਾ ਉਦੇਸ਼ ਦੋ ਪੀੜ੍ਹੀਆਂ ਵਿੱਚਕਾਰ ਸਬੰਧਾਂ ਅਤੇ ਖੇਡਾਂ ਤੇ ਭਾਈਚਾਰਕ ਜੀਵਨ ’ਚ ਸੀਨੀਅਰ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸੀ। ਪ੍ਰਿੰ: …
Read More »ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ
ਅੰਮ੍ਰਿਤਸਰ, 26 ਫ਼ਰਵਰੀ ( ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ 72 ਘੰਟੇ ਦਾ ਨੋਟਿਸ ਦਾ ਮਾਮਲਾ ਵਿਚਾਰਿਆ ਗਿਆ।ਇਸ ਇਕੱਤਰਤਾ ਦੌਰਾਨ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ …
Read More »ਜਿਨ੍ਹਾਂ ਸੰਨ ਸੰਤਾਲੀ ਡਿੱਠੀ” ਤਹਿਤ ਲੇਖਿਕਾ ਜਸਬੀਰ ਕੌਰ ਨਾਲ ਮੁਲਾਕਾਤ
ਅੰਮ੍ਰਿਤਸਰ, 26 ਫਰਵਰੀ (ਦੀਪ ਦਵਿੰਦਰ ਸਿੰਘ) – ਸਾਹਿਤਕ ਸੰਸਥਾ ਜਨਵਾਦੀ ਲੇਖਕ ਸੰਘ ਵਲੋਂ “ਜਿਨ੍ਹਾਂ ਸੰਨ ਸੰਤਾਲੀ ਡਿੱਠੀ” ਸਿਲਸਿਲੇ ਤਹਿਤ ਅਰੰਭੀ ਬਜ਼ੁਰਗ ਸਾਹਿਤਕਾਰਾਂ ਨਾਲ ਮੁਲਾਕਾਤਾਂ ਦੀ ਲੜੀ ਦੇ ਅੰਤਰਗਤ ਬਜ਼ੁਰਗ ਸਾਹਿਤਕਾਰਾ ਜਸਬੀਰ ਕੌਰ ਨਾਲ ਗੁਫ਼ਤਗੂ ਕੀਤੀ ਗਈ। ਇਸ ਸਿਲਸਲੇ ਦੇ ਕਨਵੀਨਰ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਸਾਡਾ ਮਨੋਰਥ ਸੰਤਾਲੀ ਦੇ ਉਜਾੜਿਆਂ ਵੇਲੇ ਵਾਪਰੇ ਗੈਰ ਮਨੁੱਖੀ ਵਰਤਾਰਿਆਂ ਦੀ ਹਕੀਕਤ ਨੂੰ …
Read More »ਬਾਬਾ ਬਘੇਲ ਸਿੰਘ, ਭਾਈ ਤਾਰਾ ਸਿੰਘ ਵਾਂ ਅਤੇ ਬਾਬਾ ਅਮਰ ਸਿੰਘ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ
ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਮਦਮੀ ਟਕਸਾਲ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਬਘੇਲ ਸਿੰਘ ਜੀ, ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਸ਼ਹੀਦ ਬਾਬਾ ਅਮਰ ਸਿੰਘ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਤਰਨ ਤਾਰਨ ਦੇ ਪਿੰਡ ਭੁੱਸੇ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ।ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Read More »ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜੋ ਬੀਤੇ ਸਮੇਂ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਯਾਦ ’ਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸ਼੍ਰੋਮਣੀ …
Read More »
Punjab Post Daily Online Newspaper & Print Media