26 ਜੂਨ ਨੂੰ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਫੂਕਣਗੇ ਪੈਨਸ਼ਨਰ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 22 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੇ ਸਾਂਝੇ ਫਰੰਟ ਨਾਲ 23 ਜੂਨ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰਕੇ 18 ਜੁਲਾਈ ਕਰ ਦਿੱਤੀ ਗਈ ਹੈ।ਇਸ ਦੇ ਨਾਲ ਹੀ ਪੈਨਸ਼ਨ ਵਿਚੋਂ 200 ਰੁਪਏ ਪ੍ਰਤੀ ਮਹੀਨਾ ਡਿਵੈਲਪਮੈਂਟ ਫੰਡ ਦੀ ਕਟੌਤੀ ਸਬੰਧੀ ਜਾਰੀ ਨੋਟੀਫਿਕੇਸ਼ਨ ਕਾਰਣ ਪੰਜਾਬ ਭਰ …
Read More »ਪੰਜਾਬੀ
ਖ਼ਾਲਸਾ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਚਵਿੰਡਾ ਦੇਵੀ ਦੇ ਪ੍ਰਿੰਸੀਪਲ ਗੁਰਦੇਵ ਸਿੰਘ ਅਤੇ ਪਬਲਿਕ ਸਕੂਲ ਦੇ ਅਮਰਜੀਤ ਸਿੰਘ ਗਿੱਲ ਨੇ ਸਰੀਰ ਨੂੰ ਤੰਦਰੁਸਤ ਰੱਖਣ ਸਬੰਧੀ ਜਾਣਕਾਰੀਆਂ ਪ੍ਰਦਾਨ ਕੀਤੀਆਂ।ਐਨ.ਐਸ.ਐਸ. ਵਿਭਾਗ ਦੇ ਵਲੰਟੀਅਰਾਂ ਅਤੇ ਕਾਲਜ ਸਟਾਫ਼ ਨੇ ਵੱਖ-ਵੱਖ ਯੋਗ ਆਸਣਾਂ …
Read More »ਮਲੇਰਕੋਟਲਾ ਦੇ ਮੁਫਤੀ ਜੂਸਫ ਸਾਹਿਲ ਉਸਮਾਨੀ ਵਲੋਂ ਜਥੇਦਾਰ ਗਿ. ਰਘਬੀਰ ਸਿੰਘ ਨੂੰ ਗੁਲਦਸਤਾ ਭੇਟ
ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸੇਵਾ ਸੰਭਾਲ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਮੁਫਤੀ ਜੂਸਫ ਸਾਹਿਲ ਉਸਮਾਨੀ ਤੇ ਮਲੇਰਕੋਟਲਾ ਦੇ ਹੋਰ ਆਗੂ ਜਥੇਦਾਰ ਸਾਹਿਬ ਨੂੰ ਸਤਿਕਾਰ ਵਜੋਂ ਗੁਲਦਸਤਾ ਭੇਟ ਕਰਦੇ ਹੋਏ।
Read More »ਪੰਥਕ ਮਾਮਲਿਆਂ ’ਤੇ ਸਾਰੀਆਂ ਧਿਰਾਂ ਨੂੰ ਇਕਜੁੱਟ ਕਰਨ ਦਾ ਯਤਨ ਕਰਾਂਗੇ- ਜਥੇਦਾਰ ਗਿ. ਰਘਬੀਰ ਸਿੰਘ
ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁੱਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਧੜ੍ਹਿਆਂ ਵਿਚ ਵੰਡੇ ਪੰਥ ਨੂੰ ਇਕਜੁੱਟ ਕਰਨ ਲਈ ਯਤਨ ਕਰਨਗੇ।ਉਨ੍ਹਾਂ ਕਿਹਾ ਕਿ ਮਿਸਲਾਂ ਸਮੇਂ ਵੀ ਪੰਥ ਵੱਖ-ਵੱਖ ਥੜ੍ਹਿਆਂ ਵਿਚ ਹੋਣ ਦੇ ਬਾਵਜ਼ੂਦ ਪੰਥਕ ਮਾਮਲਿਆਂ ’ਤੇ ਇਕਜੁੱਟ ਰਹਿੰਦਾ ਸੀ।ਉਸੇ ਤਰ੍ਹਾਂ ਹੁਣ …
Read More »ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ
ਸਿੰਘ ਸਾਹਿਬਾਨ ਤੇ ਪੰਥਕ ਜਥੇਬੰਦੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁੱਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ।ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਪਾਕਿਸਤਾਨ ਰਵਾਨਾ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ।ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਰਵਿੰਦਰ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਯੋਗ ਦਿਵਸ ਮਨਾਇਆ
ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ)- ਜਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ- ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਸੁਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਵਿਖੇ ਪ੍ਰਿੰਸੀਪਲ ਜਸਵੀਰ ਸਿੰਘ ਸਟਾਫ ਮੈਂਬਰ ਮੈਡਮ ਪਰਮਜੀਤ ਕੌਰ, ਲੈਕਚਰਾਰ ਗੁਰਪ੍ਰੀਤ ਕੌਰ, ਜਸਵੀਰ ਕੌਰ, ਨੀਲਮ ਰਾਣੀ, ਸੁਨੀਤਾ ਪਾਠਕ, ਮੈਡਮ ਕੁਲਵੰਤ ਕੌਰ, ਬਲਵਿੰਦਰ ਸਿੰਘ, ਅਵਨੀਸ਼ ਕੁਮਾਰ, ਰਿਸ਼ੀ ਸ਼ਰਮਾ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਆਯੁਰਵੈਦਿਕ ਵਿਭਾਗ ਦੇ ਸਹਿਯੋਗ ਨਾਲ ਅੱਜ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿਖੇ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਵੱਖ-ਵੱਖ ਫੈਕਲਟੀ ਮੈਂਬਰਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਯੋਗਾ ਕੀਤਾ।ਡਾ. ਸੀਮਾ ਗਰੇਵਾਲ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਡਾ. ਪਵਨ …
Read More »ਪੁਲੀਸ ਅਧਿਕਾਰੀਆਂ/ਕਰਮਚਾਰੀਆਂ ਵਲੋ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵਲੋਂ ਡੀ.ਪੀ.ਓ ਪੁਲੀਸ ਕੰਪਲੈਕਸ ਵਿਖੇ ਪੁਲੀਸ ਅਧਿਕਾਰੀਆਂ/ਕਰਮਚਾਰੀਆਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ।ਉਹ ਸਰੀਰਕ, ਮਾਨਸਿਕ, ਅਧਿਆਤਮਿਕ ਤੰਦਰੁਸਤੀ ਅਤੇ ਯੋਗਾ ਦੇ ਸਕਾਰਾਤਮਕ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਇਕੱਠੇ ਹੋਏ।ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਯੋਗਾ ਸਰੀਰਕ ਤੰਦਰੁਸਤੀ, ਲਚਕਤਾ, ਤਾਕਤ, ਸੰਤੁਲਨ ਅਤੇ ਆਸਣ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ।ਇਹ ਮਾਸਪੇਸ਼ੀ ਟੋਨ ਨੂੰ ਵਧਾਉਂਦਾ ਹੈ, ਕਾਰਡੀਓਵੈਸਕੁਲਰ …
Read More »ਅੰਤਰਰਾਸ਼ਟਰੀ ਯੋਗ ਦਿਵਸ `ਤੇ ਖਾਲਸਾ ਕਾਲਜ ਵਿਖੇ ਯੋਗਾ ਸੈਸ਼ਨ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਉਤਸ਼ਾਹਿਤ ਕਰਨ ਦੇ ਟੀਚੇ ਨਾਲ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵਲੋਂ 1-ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਖਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਇਸ ਯੋਗ ਸੈਸ਼ਨ ਵਿੱਚ ਯੋਗ ਗੁਰੂਆਂ ਦੀ ਅਗਵਾਈ ਹੇਠ ਆਮ ਯੋਗ ਪ੍ਰੋਟੋਕੋਲਸ (ਸੀ.ਵਾਈ.ਪੀ) ਆਸ਼ਨ ਪੇਸ਼ ਕੀਤੇ …
Read More »
Punjab Post Daily Online Newspaper & Print Media