Sunday, August 23, 2026

ਪੰਜਾਬੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੂਨੀਵਰਸਿਟੀ ਵਿਖੇ ‘ਜਨੂਨ-ਏ-ਪੰਜਾਬ’ ਸਮਾਗਮ ਦਾ ਆਯੋਜ਼ਨ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਨੂੰਨ-ਏ-ਪੰਜਾਬ ਰਾਹੀ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਕਰਵਾਏ ਜਾ ਰਹੇ ਅੰਤਰ ਕਾਲਜ ਸੱਭਿਆਚਾਰਕ ਮੁਕਾਬਲਿਆਂ ਦੇ ਪਹਿਲੇ ਦਿਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ ਨਵ ਤੇ ਨਿਵਿਆਉਣਯੋਗ ਊਰਜਾ ਸਰੋਤ, ਪ੍ਰਿਟਿੰਗ ਤੇ ਸਟੇਸ਼ਨਰੀ, ਸੁਚੱਜਾ ਪ੍ਰਸਾਸ਼ਨ ਤੇ ਸੂਚਨਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਬੇਸਿਕ ਤੇ ਐਪਲਾਇਡ ਸਾਇੰਸਿਜ਼ ਵਿਸ਼ੇ ‘ਤੇ ਰਿਫਰੈਸ਼ਰ ਕੋਰਸ ਸ਼ੁਰੂ

ਅੰਮ੍ਰਿਤਸਰ, 26 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਰਾਹੀਂ ਬੇਸਿਕ ਅਤੇ ਐਪਲਾਇਡ ਸਾਇੰਸਿਜ਼ ਵਿਸ਼ੇ ‘ਤੇ ਆਨਲਾਈਨ ਰਿਫਰੈਸ਼ਰ ਕੋਰਸ ਦੀ ਸ਼ੁਰੂਆਤ ਕੀਤੀ ਹੈ।ਇਹ ਦੋ ਹਫ਼ਤਿਆਂ ਦਾ ਕੋਰਸ 7 ਮਾਰਚ 2026 ਤੱਕ ਚੱਲੇਗਾ।ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਦੀ ਅਕਾਦਮਿਕ ਉਤਮਤਾ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ।ਸਵਾਗਤੀ ਭਾਸ਼ਣ ਦੌਰਾਨ ਸੈਂਟਰ ਦੇ …

Read More »

ਹੜ੍ਹ ਪ੍ਰਭਾਵਤਾਂ ਸਰਹੱਦੀ ਖੇਤਰ ਦੀਆਂ 17 ਹੋਰ ਧੀਆਂ ਨੂੰ ਵਿਆਹਾਂ ਲਈ ਇੱਕ-ਇੱਕ ਲੱਖ ਦੇ ਚੈਕ ਦਿੱਤੇ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਅਤੇ ਖੁੱਲ੍ਹਦਿਲੀ ਕਾਰਨ ਪੂਰੀ ਦੁਨੀਆਂ ਅੰਦਰ `ਰੱਬ ਦੇ ਫਰਿਸ਼ਤੇ` ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ਼ੁਰੂ ਕੀਤੀ ਗਈ “ਹੜ੍ਹ ਪ੍ਰਭਾਵਿਤ ਵਿਆਹ ਯੋਜਨਾ“ ਤਹਿਤ ਅੱਜ ਅੰਮ੍ਰਿਤਸਰ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਵੱਖ-ਵੱਖ ਪਰਿਵਾਰਾਂ ਦੀਆਂ …

Read More »

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ ਆਰਟਸ ਵਿਭਾਗ ਵੱਲੋਂ ਰੂਸਾ ਅਧੀਨ ਖੇਤੀਬਾੜੀ ਅਨੁਸੰਧਾਨ ਅਤੇ ਨਵਚੇਤਨਾ ਕੇਂਦਰ ਦੇ ਸਹਿਯੋਗ ਨਾਲ “ਸੰਗੀਤ ਦਾ ਖੇਤੀਬਾੜੀ ਨਾਲ ਅੰਤਰ-ਵਿਸ਼ਾ ਦ੍ਰਿਸ਼ਟੀਕੋਣ” ਵਿਸ਼ੇ ‘ਤੇ ਵਰਕਸ਼ਾਪ ਦਾ ਅਰੰਭ ਹੋਇਆ।ਇਹ ਲਮ੍ਹਾ ਉਸ ਵੇਲੇ ਹੋਰ ਵੀ ਯਾਦਗਾਰੀ ਬਣ ਗਿਆ, ਜਦੋਂ ਯੂਨੀਵਰਸਿਟੀ ਦੇ ਮੁਖੀ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਆਪ ਸਰੋਤਿਆਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਿੱਤੀ ਇੰਟਰ-ਯੂਨੀਵਰਸਿਟੀ ਟ੍ਰੈਕ ਸਾਈਕਲੰਿਗ ਚੈਂਪੀਅਨਸ਼ਿਪ

ਅੰਮ੍ਰਿਤਸਰ, 26 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 21 ਤੋਂ 24 ਫ਼ਰਵਰੀ ਤੱਕ ਯੂਨੀਵਰਸਿਟੀ ਵੇਲੋਡ੍ਰੋਮ ਵਿਖੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟ੍ਰੈਕ ਸਾਈਕਲਿੰਗ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ 2025-26 ਆਯੋਜਿਤ ਕੀਤੀ ਗਈ।ਇਸ ਰਾਸ਼ਟਰੀ ਪੱਧਰੀ ਮੁਕਾਬਲੇ ਵਿੱਚ ਦੇਸ਼ ਭਰ ਦੀਆਂ 40 ਤੋਂ ਵੱਧ ਯੂਨੀਵਰਸਿਟੀਆਂ ਦੀਆਂ ਟੀਮਾਂ ਨੇ ਭਾਗ ਲੈ ਕੇ ਖੇਡ ਜਜ਼ਬੇ ਦਾ ਪ੍ਰਦਰਸ਼ਨ ਕੀਤਾ। ਮੇਜ਼ਬਾਨ ਯੂਨੀਵਰਸਿਟੀ ਨੇ ਲਾਜਵਾਬ ਪ੍ਰਦਰਸ਼ਨ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਐਲੂਮਨੀ ਮੀਟ ਕਰਵਾਈ ਗਈ

ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਐਲੂਮਨੀ ਮੀਟ ਕਰਵਾਈ ਗਈ।ਖ਼ਾਲਸਾਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਲੀਕੀ ਗਈ ਅਲੂਮਨੀ ਮੀਟ ’ਚ ਕਾਲਜ ਦੇ ਸਾਬਕਾ ਵਿਦਿਆਰਥੀ ਖਾਲਸਾ ਯੂਨੀਵਰਸਿਟੀ ਤੋਂ ਫੈਕਲਟੀ ਆਫ ਲੈਂਗੂਏਜ ਮੁਖੀ ਡਾ. ਰਮਿੰਦਰ ਕੌਰ, ਲੁਧਿਆਣਾ ਤੋਂ ਸੇਵਾਮੁਕਤ ਪ੍ਰਿੰਸੀਪਲ ਡਾ. ਕੰਵਲਦੀਪ ਕੌਰ, ਡਿਪਾਰਟਮੈਂਟ ਆਫ ਡਿਸਟੈਂਸ ਐਡ ੳਪਨ ਲਰਨਿੰਗ, ਪੰਜਾਬ ਯੂਨੀਵਰਸਿਟੀ …

Read More »

ਖਾਲਸਾ ਕਾਲਜ ਦੇ 10 ਵਿਦਿਆਰਥੀਆਂ ਦੀ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਚੋਣ

ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ 10 ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਬਤੌਰ ਸਾਂਝੀਵਾਲਤਾ ਪ੍ਰਬੰਧਕ (ਰਿਲੇਸ਼ਨਸ਼ਿਪ ਮੈਨੇਜਰ) ਆਈ.ਸੀ.ਆਈ.ਸੀ.ਆਈ ਬੈਂਕ ਵੱਲੋਂ ਚੁਣਿਆ ਗਿਆ ਹੈ।ਭਰਤੀ ਪ੍ਰਕਿਰਿਆ ਦੀ ਸ਼ੁਰੂਆਤ ਉਪਰੋਕਤ ਬੈਂਕ ਦੇ ਐਚ.ਆਰ ਮੈਨੇਜਰ ਸ਼੍ਰੀਮਤੀ ਆਰਤੀ ਸ਼ਰਮਾ ਵੱਲੋਂ ਸੰਖੇਪ ਓਰੀਐਂਟੇਸ਼ਨ ਨਾਲ ਕੀਤੀ ਗਈ, ਜਿਸ ’ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਨਲਾਈਨ ਪ੍ਰੀਖਿਆ ਪ੍ਰੀਕ੍ਰਿਆ ਦਾ ਹਿੱਸਾ ਬਣੇ। …

Read More »

ਅਮਰੀਕਾ ਤੋਂ ਪੁੱਜੇ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਅਮਰੀਕਾ ਦੀਆਂ ਸਿੱਖ ਸੰਗਤਾਂ ਦੇ ਇੱਕ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਕੈਲੇਫੋਰਨੀਆ ਦੇ ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਜਲਦ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਇਹ ਵਫ਼ਦ ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਿਆ ਹੈ, ਜਿਸ …

Read More »

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਇਹ ਜਥਾ ਜੂਨ 2026 ਵਿੱਚ ਪਾਕਿਸਤਾਨ ਭੇਜਿਆ ਜਾਣਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ …

Read More »

ਏ.ਆਈ ਸਬੰਧੀ ਅੰਤਰਰਾਸ਼ਟਰੀ ਸੰਮੇਲਨ ’ਚ ਸ਼੍ਰੋਮਣੀ ਕਮੇਟੀ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ) ਸਬੰਧੀ ਬੀਤੇ ਦਿਨੀਂ ਦਿੱਲੀ ਵਿਖੇ ਹੋਏ ਅੰਤਰਰਾਸ਼ਟਰੀ ਸੰਮੇਲਨ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਕੇ ਅੰਤਰਰਾਸ਼ਟਰੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਅਤੇ ਸਿੱਖ ਧਰਮ ਨਾਲ ਸਬੰਧਤ ਮਾਮਲਿਆਂ ਨੂੰ ਉਭਾਰਿਆ।ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੇ ਏ.ਆਈ ਤਕਨੀਕ ਨਾਲ ਧਾਰਮਿਕ …

Read More »