ਉਚ ਪੱਧਰੀ ਮੀਟਿੰਗ ‘ਚ ਲਿਆ ਗਿਆ ਫੈਸਲਾ ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ ਅਜੌਏ ਸ਼ਰਮਾ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੈਂਸ ਰਾਹੀਂ ਪੰਜਾਬ ਸਰਕਾਰ ਦੀ ਉਚ ਪੱਧਰੀ ਮੀਟਿੰਗ ਹੋਈ।ਜਿਸ ਵਿਚ ਕਮਿਸ਼ਨਰ ਪੀ.ਐਮ.ਆਈ.ਡੀ.ਸੀ ਈਸ਼ਾ ਕਾਲੀਆ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੌਨਿਹਾਲ ਸਿੰਘ, ਸੀ.ਈ.ਓ ਅੰਮ੍ਰਿਤਸਰ ਸਮਾਰਟ ਸਿਟੀ ਲਿਮ.-ਕਮ-ਕਮਿਸ਼ਨਰ ਸੰਦੀਪ ਰਿਸ਼ੀ ਅਤੇ ਸਟੇਟ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ।ਮੀਟਿੰਗ ਵਿਚ …
Read More »ਪੰਜਾਬੀ
ਡੀ.ਟੀ.ਐਫ ਵਲੋਂ ਅਕਾਦਮਿਕ ਅਹੁੱਦਿਆਂ `ਤੇ ਪ੍ਰਸ਼ਾਸਨਿਕ ਅਧਿਕਾਰੀ ਲਗਾਉਣ ਦੀ ਨਿਖੇਧੀ
ਕਿਹਾ, ਸਿੱਖਿਆ ਕਾਡਰ ਵਿੱਚੋਂ ਭਰੇ ਜਾਣ ਸਿੱਖਿਆ ਡਾਇਰੈਕਟਰਾਂ ਦੇ ਸਾਰੇ ਅਹੁੱਦੇ ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਡਾਇਰੈਕਟਰ ਪੰਜਾਬ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ (ਐਸ.ਸੀ.ਈ.ਆਰ.ਟੀ) ਜਿਹੇ ਨਿਰੋਲ ਅਕਾਦਮਿਕ ਅਹੁਦੇ ਲਈ ਮੁੱਢ ਤੋਂ ਲੱਗਦੇ ਆ ਰਹੇ ਸਿੱਖਿਆ ਕਾਡਰ ਨਾਲ ਸਬੰਧਿਤ ਅਧਿਕਾਰੀ ਦੀ ਥਾਂ ਹੁਣ ਪੰਜਾਬ ਸਰਕਾਰ ਵਲੋਂ ਇਹ ਜਿੰਮੇਵਾਰੀ ਲਈ ਵੀ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਪੰਜਾਬ ਸਿਵਲ ਸੇਵਾਵਾਂ ਦੇ ਅਧਿਕਾਰੀ …
Read More »ਬੀ.ਕੇ.ਯੂ (ਲੱਖੋਵਾਲ) ਵਲੋਂ ਸਾਊਣੀ ਫਸਲਾਂ ‘ਤੇ ਕੇਂਦਰ ਦਾ ਕੀਤਾ ਨਿਗੂਣਾ ਵਾਧਾ ਮੁੱਢੋਂ ਖਾਰਜ਼
ਸਮਰਾਲਾ, 9 ਜੂਨ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਕੇਂਦਰ ਸਰਕਾਰ ਨੇ ਸਾਊਣੀਆਂ ਦੀਆਂ ਫਸਲਾਂ ਦੇ ਸਮੱਰਥਨ ਮੁੱਲ ਐਲਾਨ ਕੀਤੇ ਹਨ, ਜਿਸ ਵਿੱਚ ਝੋਨੇ ਦੀ ਫਸਲ ਲਈ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।ਮੱਕੀ ਦੀ ਫਸਲ ਉਤੇ ਵਾਧਾ ਕਰਕੇ 2090 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ।ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ …
Read More »ਵਿਧਾਇਕ ਗੁਪਤਾ ਨੇ ਵਾਰਡ ਨੰ: 70 ਵਿਖੇ ਸੀਵਰੇਜ਼ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ ਅਤੇ ਨੌਜਵਾਨਾਂ ਨੂੰ 29000 ਤੋਂ ਵੱਧ ਨੌਕਰੀਆਂ ਮੁਹੱਈਆਂ ਕਰਵਾ ਕੇ ਇਕ ਨਵਾਂ ਇਤਿਹਾਸ ਸਿਰਜ਼ਿਆ ਹੈ।ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ …
Read More »ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ ਆਈ ਸਕੂਲੀ ਵਿਦਿਆਰਥਣ ਦੀ ਕੀਤੀ ਮਾਲੀ ਮਦਦ
ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਤਹਿਸੀਲਾਂ ਦੀ ਚੈਕਿੰਗ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਸੇਵਾ ਕੇਂਦਰ ਦੀ ਜਾਂਚ ਸਮੇਂ ਮਾਲ ਰੋਡ ਸਕੂਲ +2 ਵਿੱਚ ਪੜ੍ਹਦੀ ਗੁਰਬਖਸ਼ ਕੌਰ ਨਾਮ ਦੀ ਲੜਕੀ ਨੇ ਦੱਸਿਆ ਕਿ ਉਹ ਸੇਵਾ ਕੇਂਦਰ ਵਿਖੇ ਆਪਣੀ ਮਾਤਾ ਦੀ ਪੈਨਸ਼ਨ ਅਤੇ ਰੋਜ਼ਗਾਰ ਸਬੰਧੀ ਆਈ ਹੋਈ ਹੈ।ਉਸ ਦੇ ਪਿਤਾ ਵੀ ਸਵਰਗਵਾਸ ਹੋ ਗਏ ਹਨ। ਉਸ ਨੂੰ +1 ਸਕਾਲਰਸ਼ਿਪ ਦੀ …
Read More »ਕੈਬਨਿਟ ਮੰਤਰੀ ਈ.ਟੀ.ਓ ਨੇ ਤਹਿਸੀਲ ਅੰਮ੍ਰਿਤਸਰ-1,2 ਤੇ 3 ਦੀ ਕੀਤੀ ਚੈਕਿੰਗ
ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵੱਲੋਂ ਤਹਿਸੀਲ ਅੰਮ੍ਰਿਤਸਰ-1, 2 ਅਤੇ 3 ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜ਼ਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜ਼ਲ ਖੁਆਰ ਨਾ ਹੋਣ ਦੇਣ। ਈ.ਟੀ.ਓ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ, …
Read More »ਜਨਮ ਦਿਨ ਮੁਬਾਰਕ – ਸ਼਼੍ਰੇਆ
ਭੀਖੀ, 9 ਜੂਨ (ਕਮਲ ਜ਼ਿੰਦਲ) – ਮਨੀਸ਼ ਜ਼ਿੰਦਲ ਪਿਤਾ ਅਤੇ ਮਾਤਾ ਨੈਨਸੀ ਗੋਇਲ ਵਲੋਂ ਹੋਣਹਾਰ ਬੇਟੀ ਸ਼਼੍ਰੇਆ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ `ਤੇ ਬਾਬਾ ਬੁੱਢਾ ਵੰਸ਼ਜ਼ ਨੇ ਜਗਾਏ ਦੇਸੀ ਘਿਓ ਦੇ ਦੀਵੇ
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ ਮੁੱਖੀ ਸੰਪਰਦਾ ਬਾਬਾ ਬੁੱਢਾ ਵੰਸ਼ਜ਼ ਗੁਰੂ ਕੇ ਹਾਲੀ ਰੰਧਾਵੇ ਗੁਰੂ ਕੀ ਵਡਾਲੀ-ਛੇਹਰਟਾ ਵਲੋਂ ਸੰਗਤਾਂ ਨੂੰ ਜਪੁਜੀ ਸਾਹਿਬ ਦੇ ਪਾਠ ਅਤੇ ਵਾਹਿਗੁਰੂ ਦਾ ਜਾਪ ਕਰਵਾਇਆ ਗਿਆ।ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 428ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਰਾਤ 12.20 `ਤੇ ਗੁਰੂ ਕੀ ਵਡਾਲੀ …
Read More »ਬਿਜਲੀ ਸੁਧਾਰ ਸਬੰਧੀ ਐਸ.ਡੀ.ਓ ਸਮਰਾਲਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ
ਸਮਰਾਲਾ 8 ਜੂਨ (ਇੰਦਰਜੀਤ ਸਿੰਘ ਕੰਗ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਲੁਧਿਆਣਾ ਜ਼ਿਲ੍ਹਾ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੇ ਨਾਂ ਪੀ.ਐਸ.ਪੀ.ਸੀ.ਐਲ ਦੇ ਇੰਜ: ਪ੍ਰੀਤ ਸਿੰਘ ਐਸ.ਡੀ.ਓ (ਸ਼ਹਿਰੀ) ਸਮਰਾਲਾ ਨੂੰ ਮੰਗ ਪੱਤਰ ਦਿੱਤਾ ਗਿਆ।ਕਿਸਾਨ ਆਗੂ ਨਾਗਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ‘ਤੇ ਪਾਵਰਕਾਮ ਦਾ ਪੂਰੀ ਤਰ੍ਹਾਂ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ ਆਯੋਜਿਤ
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕਮਲਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਆਪਣੇ …
Read More »
Punjab Post Daily Online Newspaper & Print Media