Wednesday, December 31, 2025

ਪੰਜਾਬੀ ਖ਼ਬਰਾਂ

“ਸੁਰਤਿ” ਰਸਾਲੇ ਦਾ ਬਸੰਤ ਰੁੱਤ ਅੰਕ ਹੋਇਆ ਰਲੀਜ਼

ਅੰਮ੍ਰਿਤਸਰ, 15 ਫਰਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਦੀ ਸਾਹਿਤਕ ਪੱਤਰਕਾਰੀ ਵਿੱਚ ਨਿਵੇਕਲਾ ਸਥਾਨ ਹਾਸਲ ਕਰਨ ਵਾਲੇ ਬਹੁ-ਮਿਆਰੀ ਰਸਾਲੇ “ਸੁਰਤਿ” ਦਾ ਤੀਸਰਾ ਬਸੰਤ ਰੁੱਤ ਅੰਕ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸਾਹਿਤਕ ਸਮਾਗਮ ਦੌਰਾਨ ਰਲੀਜ਼ ਕੀਤਾ ਗਿਆ। ਜਨਵਾਦੀ ਲੇਖਕ ਸੰਘ ਵਲੋਂ ਕਰਵਾਏ ਸੰਖੇਪ ਪਰ ਅਰਥ ਭਰਪੂਰ ਇਸ ਸਮਾਗਮ ਦਾ ਆਗਾਜ਼ ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ ਅਤੇ ਪ੍ਰਿੰ. ਅੰਕਿਤਾ ਸਹਿਦੇਵ ਦੇ …

Read More »

ਵੀ.ਸੀ ਪ੍ਰੋ. ਕਰਮਜੀਤ ਸਿੰਘ ਵੱਲੋਂ ਯੂਨੀਵਰਸਿਟੀ ਦੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਫੂਡ ਤਕਨਾਲੋਜੀ ਵਿੱਚ ਖੋਜ਼, ਨਵੀਨਤਾ ਅਤੇ ਉਦਮਤਾ ਨੂੰ ਅੱਗੇ ਵਧਾਉਣ ਲਈ ਵੱਡਾ ਕਦਮ ਉਠਾਉਂਦਿਆਂ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਦੇ ਡਾਇਟੈਟਿਕਸ ਅਤੇ ਨਿਊਟ੍ਰੀਸ਼ਨ ਡਿਵੀਜ਼ਨ ਵਿਖੇ ਇੱਕ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ ਕੀਤਾ ਗਿਆ।ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਦੀ ਅਗਵਾਈ ਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2024 ਸੈਸ਼ਨ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ, ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਸਿਹਤ ਸੰਭਾਲ ਪ੍ਰਬੰਧਨ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ), ਸਮੈਸਟਰ ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ), ਸਮੈਸਟਰ ਤੀਜਾ (ਰੀ-ਅਪੀਅਰ), ਬੈਚਲਰ ਆਫ਼ ਵੋਕੇਸ਼ਨ (ਬਿਊਟੀ ਕਲਚਰ ਐਂਡ ਕਾਸਮੈਟੋਲੋਜੀ), ਸਮੈਸਟਰ ਤੀਜਾ (ਰੀ-ਅਪੀਅਰ), ਬੈਚਲਰ ਆਫ਼ ਵੋਕੇਸ਼ਨ (ਪੋਸ਼ਣ ਅਤੇ ਖੁਰਾਕ …

Read More »

ਹਾਈ ਸਮਾਰਟ ਸਕੂਲ ਕਾਕੜਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਅਹਿਮ ਮੀਟਿੰਗ ਦਾ ਆਯੋਜਨ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਕਾਕੜਾ ਵਿਖੇ ਮੁੱਖ ਅਧਿਆਪਕਾ ਸ਼੍ਰੀਮਤੀ ਪੰਕਜ਼ ਦੀ ਯੋਗ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ।ਇਸ ਦਾ ਮੁੱਖ ਮੰਤਵ ਸਕੂਲ ਵਿੱਚ ਸਵੱਛਤਾ ਅਤੇ ਪੜ੍ਹਾਈ ਦੇ ਪੱਧਰ ਨੂੰ ਉਚਾ ਚੁੱਕਣਾ ਸੀ।ਕਮੇਟੀ ਦੇ ਸਕੱਤਰ ਮੈਡਮ ਪੰਕਜ਼ ਨੇ ਸਮੂਹ ਕਮੇਟੀ ਮੈਂਬਰਾਂ ਨਾਲ ਸਕੂਲ ਵਿੱਚ ਸਫਾਈ, …

Read More »

ਬੀ.ਬੀ.ਕੇ ਕਾਲਜ ਵੁਮੈਨ ਬੈਸਟ ਐਕਸ਼ਨ ਰਿਸਰਚ ਇੰਸਟੀਚਿਊਸ਼ਨ ਅਵਾਰਡ 2024-25 ਨਾਲ ਸਨਮਾਨਿਤ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਭਾਰਤ ਸਰਕਾਰ ਦੇ ਮਾਈਕਰੋ, ਸਮਾਲ ਐਂਡ ਮੀਡੀਅਮ ਐਂਟਰਪ੍ਰਾਈਜ਼ਿਜ ਮੰਤਰਾਲੇ ਅਧੀਨ ਰਜਿਸਟਰਡ ਸੰਸਥ ਨੈਸ਼ਨਲ ਐਜੂਟਰਸਟ ਆਫ ਇੰਡੀਆ ਦੁਆਰਾ ਸਥਾਪਿਤ ਸਰਵੋਤਮ ਐਕਸ਼ਨ ਰਿਸਰਚ ਇੰਸਟੀਚਿਊਟ ਅਵਾਰਡ 2024-25 ਜਿੱਤਿਆ।ਕਾਲਜ ਨੂੰ ਉੱਦਮੀ ਸਿੱਖਿਆ ਅਤੇ ਹੁਨਰ ਵਿਕਾਸ ਲਈ ਇਸ ਦੇ ਬੇਮਿਸਾਲ ਯੋਗਦਾਨ ਲਈ ਮਾਨਤਾ ਦਿੱਤੀ ਗਈ ਹੈ, ਜਿਸ ਨੇ ਪੰਜਾਬ ਅਤੇ ਇਸ ਤੋਂ ਬਾਹਰ ਉੱਤਮਤਾ …

Read More »

ਖਾਲਸਾ ਕਾਲਜ ਦੇ ਜਰਨਲਿਜ਼ਮ ਵਿਦਿਆਰਥੀਆਂ ਨੇ ਮਨਾਇਆ ਵਿਸ਼ਵ ਰੇਡੀਓ ਦਿਵਸ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਪੱਤਰਕਾਰਤਾ ਨਾਲ ਸਬੰਧਿਤ ਬੈਚਲਰ ਅਤੇ ਮਾਸਟਰ ਵਿਦਿਆਰਥੀਆਂ ਲਈ ਵਿਸ਼ਵ ਰੇਡੀਓ ਦਿਵਸ ਦੇ ਸਬੰਧ ’ਤੇ 94.3 ਮਾਈ ਐਫ.ਐਮ ਦਾ ਇਕ ਰੋਜ਼ਾ ਵਿੱਦਿਅਕ ਦੌਰਾ ਆਯੋਜਿਤ ਕੀਤਾ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਦੌਰੇ ਦੌਰਾਨ ਪੱਤਰਕਾਰੀ ਦੇ ਕਰੀਬ …

Read More »

ਖਾਲਸਾ ਕਾਲਜ ਲਾਅ ਵਿਖੇ ਆਰਥਿਕ ਲੇਖਾਕਾਰੀ ਵਿਸ਼ੇ ’ਤੇ ਕਰਵਾਇਆ ਮੁਕਾਬਲਾ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿੱਤੀ ਸਾਖਰਤਾ ਸੈਲ ਵੱਲੋਂ ਆਰਥਿਕ ਲੇਖਾਕਾਰੀ ਵਿਸ਼ੇ ’ਤੇ ਐਮ.ਸੀ.ਕਿਊ.-ਬੇਸਡ ਅਸੈਸਮੈਂਟ ਐਂਡ ਅਵੂਲੇਸ਼ਨ ਦੇ ਅਧਾਰ ’ਤੇ ਮੁਕਾਬਲਾ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪਿ੍ਰੰਸੀਪਲ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ, ਇਸ ਮੁਕਾਬਲੇ ’ਚ ਬੀ.ਕਾਮ. ਐਲ.ਐਲ.ਬੀ ਸਮੈਸਟਰ ਚੌਥੇ, ਛੇਵੇਂ, ਅੱਠਵੇ ਅਤੇ ਦਸਵੇਂ ਦੇ ਕਰੀਬ 46 ਵਿਦਿਆਰਥੀਆਂ ਨੇ ਭਾਗ ਲਿਆ।ਪਹਿਲਾ ਸਥਾਨ …

Read More »

ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਅਤੇ ਰੋਟਰੀ ਕਲੱਬ ਅੰਮ੍ਰਿਤਸਰ ਦੱਖਣੀ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੂੰ ਅੱਖਾਂ ਦੀ ਦੇਖਭਾਲ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਡਾ. ਦਮਨਜੋਤ ਸਿੰਘ ਨੇ ਪ੍ਰਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਆਰੰਭਤਾ ਕਾਲਜ ਰੋਟਰੈਕਟ ਕਲੱਬ ਦੇ ਕੋਆਰਡੀਨੇਟਰ ਪ੍ਰੋ: ਰਵਿੰਦਰ ਕੌਰ ਵਲੋਂ ਆਏ …

Read More »

ਸ਼੍ਰੋਮਣੀ ਕਮੇਟੀ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 13 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਪਾਵਨ …

Read More »

ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ‘ਚ ਕਵੀਆਂ ਨੇ ਬੰਨਿਆ ਚੰਗਾ ਰੰਗ

ਰਾਜਪੁਰਾ, 13 ਫਰਵਰੀ (ਡਾ. ਅਮਨ) – ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਰੋਟਰੀ ਭਵਨ ਵਿਖੇ ਹੋਈ।ਸਭਾ ਦਾ ਆਗਾਜ਼ ਕਰਮ ਸਿੰਘ ਹਕੀਰ ਨੇ ਪੰਜਾਬੀ ਸੱਭਿਆਚਾਰ ਨੂੰ ਸੰਭਾਲਣ ਲਈ ਗੀਤ ਸਾਂਝਾ ਕੀਤਾ।ਅਵਤਾਰ ਪੁਆਰ ਦੀ ਗ਼ਜ਼ਲ `ਧਰਤੀ ‘ਤੇ ਜਦ ਖਿਲਿਆ ਫੁੱਲ` ਸੁਣਾ ਕੇ ਰੰਗ ਬੰਨਿਆ।ਰਾਜ ਸਿੰਘ ਬਧੌਛੀ ਨੇ ਆਪਣੀ ਮਿੰਨੀ ਕਹਾਣੀ ਸਪੋਲੀਏ ਸੁਣਾ ਕੇ ਪਰਿਵਾਰਕ ਵੰਡ ਨੂੰ …

Read More »