Wednesday, November 25, 2026

ਪੰਜਾਬੀ

ਧਾਲੀਵਾਲ ਨੇ ਅਜਨਾਲਾ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਮੰਡੀਆਂ ‘ਚ ਕਣਕ ਦੀ ਖਰੀਦ ਦੇ ਮੁਕੰਮਲ ਪਬੰਧ – ਧਾਲੀਵਾਲ ਅਜਨਾਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਦਾਣਾ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਕਣਕ ਦੀ ਸੁਚਾਰੂ …

Read More »

ਮਾਨ ਨੇ ਮਾਨਸਾ ਦੇ ਪਿੰਡ ਰੱਲਾ ਪੁੱਜ ਕੇ ਪੰਜਵੀਂ ਜਮਾਤ ‘ਚ ਪੰਜਾਬ ਵਿਚੋਂ ਟਾਪ ਆਈਆਂ ਬੱਚੀਆਂ ਦਾ ਸਨਮਾਨ

ਭੀਖੀ, 16 ਅਪ੍ਰੈਲ (ਕਮਲ ਜਿੰਦਲ) – ਪਿੰਡ ਰੱਲਾ ਕੋਠੇ ਦੀਆਂ 5ਵੀਂ ਕਲਾਸ ਦੀਆਂ ਹੋਣਹਾਰ ਬੱਚੀਆਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਵਲੋਂ ਬੋਰਡ ਪ੍ਰੀਖਿਆ ਵਿਚੋਂ 500 ‘ਚੋਂ 500 ਨੰਬਰ ਹਾਸਲ ਕਰਕੇ ਪਿੰਡ ਅਤੇ ਜਿਲ੍ਹਾ ਮਾਨਸਾ ਦਾ ਨਾਮ ਰੌਸ਼ਨ ਕੀਤਾ ਹੈ।ਇਹਨਾਂ ਹੋਣਹਾਰ ਲੜਕੀਆਂ ਦਾ ਸਨਮਾਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੰਗਰੂਰ ਸਿਮਰਨਜੀਤ ਸਿੰਘ ਮਾਨ ਨੇ …

Read More »

ਐਮ.ਪੀ ਔਜਲਾ ਤੇ ਐਸ.ਪੀ ਜੁਗਰਾਜ ਸਿੰਘ ਵਲੋਂ ਹਾਕੀ ਚੋਣਕਰਤਾ ਬਣੇ ਸ਼ੰਮੀ ਦਾ ਸਨਮਾਨ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਹਾਕੀ ਪ੍ਰੇਮੀਆਂ ਲਈ ਖੁਸ਼ੀ ਦਾ ਮੌਕਾ ਹੈ ਕਿ ਹਾਕੀ ਖਿਡਾਰੀ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਭਾਰਤੀ ਹਾਕੀ ਟੀਮ ਦਾ ਚੋਣਕਰਤਾ ਨਿਯੁੱਕਤ ਕੀਤਾ ਗਿਆ ਹੈ।ਇਹ ਪ੍ਰਗਟਾਵਾ ਕਰਦਿਆਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੀਤਾ ਕਿਹਾ ਕਿ ਇਹ ਪਹਿਲਾ ਮੌਕਾ ਹੈ ਕਿ ਜਦੋਂ ਹਾਕੀ ਇੰਡੀਆ ਵਲੋਂ ਪੰਜਾਬ ਦੇ ਕਿਸੇ ਉਲੰਪੀਅਨ ਨੂੰ ਇਹ ਨਿਯੁੱਕਤੀ ਦਿੱਤੀ …

Read More »

ਅਰਵਿੰਦ ਕੇਜਰੀਵਾਲ ਦੇ ਵਧਦੇ ਕੱਦ ਤੋਂ ਭਾਜਪਾ ਬੌਖਲਾਈ – ਕੈਬਨਿਟ ਮੰਤਰੀ ਧਾਲੀਵਾਲ

ਕਿਹਾ, 2024 ‘ਚ ਕੇਜ਼ਰੀਵਾਲ ਹੀ ਮੋਦੀ ਨੂੰ ਦੇ ਸਕਦੇ ਹਨ ਟੱਕਰ ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਸੀ.ਬੀ.ਆਈ ਵਲੋਂ ਆਪ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕਰਨ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਅਤੇ ਕਿਹਾ ਕਿ ਮੋਦੀ ਸਰਕਾਰ ਸੀ.ਬੀ.ਆਈ-ਈ.ਡੀ ਦਾ ਡਰ ਦਿਖਾ ਕੇ ਅਰਵਿੰਦ ਕੇਜਰੀਵਾਲ ਨੂੰ ਦਬਾਉਣਾ ਚਾਹੁੰਦੀ ਹੈ । ਐਤਵਾਰ ਨੂੰ …

Read More »

‘ਰਾਗ’ ਦੇ ਮੁੱਖ ਸੰਪਾਦਕ ਤੇ ਪਰਵਾਸੀ ਸ਼ਾਇਰ ਇੰਦਰਜੀਤ ਪੁਰੇਵਾਲ ਨਾਲ ਰਚਾਇਆ ਸੰਵਾਦ

ਅੰਮ੍ਰਿਤਸਰ, 15 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਸਹਿਯੋਗ ਨਾਲ 27 ਸਾਲਾਂ ਬਾਅਦ ਅਮਰੀਕਾ ਦੀ ਧਰਤੀ ਤੋਂ ਆਪਣੇ ਵਤਨ ਪਰਤੇ ਅੰਤਰਰਾਸ਼ਟਰੀ ਮੈਗਜ਼ੀਨ “ਰਾਗ” ਦੇ ਮੁੱਖ ਸੰਪਾਦਕ ਤੇ ਪਰਵਾਸੀ ਸ਼ਾਇਰ ਇੰਦਰਜੀਤ ਸਿੰਘ ਪੁਰੇਵਾਲ ਨਾਲ ਵਿਰਸਾ ਵਿਹਾਰ ਦੇ ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ਵਿੱਚ ਸੰਵਾਦ ਰਚਾਇਆ ਗਿਆ।ਇਸ ਭਾਵਪੂਰਤ ਸਮਾਰੋਹ ਦੀ ਪ੍ਰਧਾਨਗੀ ਉਘੇ ਸ਼ਾਇਰ ਨਿਰਮਲ …

Read More »

ਮਾਤਾ ਦਲੀਪ ਕੌਰ ਬਰਾੜ੍ਹ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਦੇ ਪ੍ਰਧਾਨ ਪਰਮਿੰਦਰ ਕੌੌਰ ਬਰਾੜ ਦੇ 97 ਵਰਿਆਂ ਦੇ ਦਾਦੀ ਜੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ ਦੇ ਮਾਤਾ ਦਲੀਪ ਕੌਰ ਬਰਾੜ ਅਕਾਲ ਚਲਾਣਾ ਕਰ ਗਏ ਹਨ।ਉਹ ਪਿੱਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਇਸ ਸੋਗ ਦੀ ਘੜੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ …

Read More »

ਡੀ.ਟੀ.ਐਫ ਦੀ 33ਵੀਂ ਵਜ਼ੀਫ਼ਾ ਪ੍ਰੀਖਿਆ ਦਾ ਸਨਮਾਨ ਸਮਾਰੋਹ ਆਯੋਜਿਤ

ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਅਧਿਆਪਕਾਂ ਦੀ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਸੰਗਰੂਰ ਵਲੋਂ ਇਸ ਸਾਲ ਕਰਵਾਈ ਗਈ ਆਧੁਨਿਕ ਭਾਰਤ ਦੀਆਂ ਮਹਾਨ ਅਧਿਆਪਕਾਵਾਂ ਸਵਿੱਤਰੀ ਬਾਈ ਫੂਲੇ ਅਤੇ ਫ਼ਾਤਿਮਾ ਸ਼ੇਖ ਨੂੰ ਸਮਰਪਿਤ 33ਵੀਂ ਵਜੀਫ਼ਾ ਪ੍ਰੀਖਿਆ ਦਾ ਸਨਮਾਨ ਸਮਾਰੋਹ ਅੱਜ ਅੰਬੇਦਕਰ ਜਯੰਤੀ ਮੌਕੇ ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਇਆ।ਸਨਮਾਨ ਸਮਾਰੋਹ ਵਿੱਚ ਜਿਲ੍ਹੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ …

Read More »

ਜੌੜਾ ਪਰਿਵਾਰ ਨੂੰ ਸਦਮਾ, ਸਰਦਾਰਨੀ ਸ਼ਾਂਤਾ ਜੌੜਾ ਦਾ ਦਿਹਾਂਤ

ਅੰਤਿਮ ਅਰਦਾਸ 18 ਅਪਰੈਲ ਨੂੰ ਸੰਗਰੂਰ, 15 ਅਪਰੈਲ (ਜਗਸੀਰ ਲੌਂਗੋਵਾਲ) – ਹਮੇਸ਼ਾਂ ਹੀ ਗਰੀਬ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਯਤਨਸ਼ੀਲ ਰਹਿਣ ਵਾਲੀ ਸ਼ਖਸ਼ੀਅਤ ਸਰਦਾਰਨੀ ਸ਼ਾਂਤਾ ਜੌੜਾ ਸਦੀਵੀ ਵਿਛੋੜਾ ਦੇ ਗਏ ਹਨ। ਜਿੰਦਗੀ ਦੇ ਕਰੀਬ 33 ਵਰ੍ਹੇ ਵਿਦਿਅਕ ਗਿਆਨ ਦਾ ਚਾਨਣ ਫੈਲਾਉਣ ਵਾਲੇ ਸਰਦਾਰਨੀ ਸ਼ਾਂਤਾ ਜੌੜਾ ਨੇ 1967 ਤੋਂ 2000 ਤੱਕ ਪੰਜਾਬ ਦੇ ਵੱਖ ਵੱਖ ਜਲ੍ਹਿਆਂ ਦੇ ਸਰਕਾਰੀ ਪ੍ਰਾਇਮਰੀ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦੇ ’ਵਰਸਿਟੀ ਇਮਤਿਹਾਨਾਂ ’ਚ ਨਤੀਜੇ ਸ਼ਾਨਦਾਰ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਹੋਏ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ।ਕਾਲਜ ਦੀ ਵਿਦਿਆਰਥਣ ਅਮਨਪ੍ਰੀਤ ਨੇ ਕੁੱਲ 600 ਅੰਕਾਂ ’ਚੋਂ 453 ਅੰਕਾਂ ਨਾਲ ਯੂਨੀਵਰਸਿਟੀ ’ਚ ਤੀਜਾ ਸਥਾਨ ਅਤੇ ਕਮਲਪ੍ਰੀਤ ਕੌਰ ਨੇ 448 ਅੰਕਾਂ ਨਾਲ ਚੌਥਾ ਸਥਾਨ …

Read More »