Sunday, August 23, 2026

ਪੰਜਾਬੀ

ਕੇਟੀ: ਕਲਾ ਮਿਊਜ਼ੀਅਮ ਵਿਖੇ ਸਕੂਲ ਦੇ ਵਿਦਿਆਰਥੀਆਂ ਦਾ “ਔਨ ਦ ਸਪਾਟ ਪੇਂਟਿੰਗ ਮੁਕਾਬਲਾ”

ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ) – ਇਸ ਮੁਕਾਬਲੇ ਵਿੱਚ 25 ਸਕੂਲਾਂ ਦੇ ਕੁੱਲ 250 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਮੀਰੀ ਪੀਰੀ ਅਕੈਡਮੀ ਦੇ ਵਿਦਿਆਰਥੀਆਂ ਅਤੇ ਭਗਤ ਪੂਰਨ ਸਿੰਘ ਸਕੂਲ ਆਫ਼ ਡੱਫ ਐਂਡ ਡੰਬ ਦੇ ਵਿਸ਼ੇਸ਼ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ।ਮੁਕਾਬਲਾ 6 ਸਮੂਹਾਂ ਵਿੱਚ ਵੰਡਿਆ ਗਿਆ ਸੀਨੀਅਰ ਗਰੁੱਪ ਏ (ਕਲਾਸ 1 ਤੱਕ), ਗਰੁੱਪ ਬੀ (ਕਲਾਸ 2, 3 ਅਤੇ 4), ਗਰੁੱਪ ਸੀ …

Read More »

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆ ਨੂੰ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਜਲ੍ਹਿਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਦੇਸ਼ ਤੇ ਕੌਮ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਜਵਾਨਾਂ ਅਤੇ ਆਮ ਜਨਤਾ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਸ਼ਰਧਾਂਜਲੀ ਭੇਂਟ ਕੀਤੀ।ਇਸ ਦੌਰਾਨ …

Read More »

ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਕੁਸ਼ਟ ਰੋਗ ਜਾਗਰੂਕਤਾ ਦਿਵਸ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਦੀ ਪ੍ਰਧਾਨਗੀ ਹੇਠ ਜਿਲਾ ਲਿਪਰੋਸੀ ਅਫਸਰ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸਥਾਨਕ ਸ਼੍ਰੀ ਗੁਰੂ ਰਾਮਦਾਸ ਕੁਸ਼ਟ ਆਸ਼ਰਮ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਜਿਸ ਵਿੱਚ ਕੁਸ਼ਟ ਰੋਗੀਆਂ ਨੂੰ ਦਵਾਈਆਂ ਅਤੇ ਅਲਸਰ ਕਿੱਟਾਂ ਵੰਡੀਆਂ ਗਈਆਂ।ਡਾ. ਬਜਾਜ ਨੇ ਦੱਸਿਆ ਕਿ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਦੇ ਮੌਕੇ ਤੇ …

Read More »

14 ਮਾਰਚ ਨੂੰ ਮਨਾਈ ਜਾਵੇਗੀ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ- ਐਡਵੋਕੇਟ ਧਾਮੀ

ਅੰਮ੍ਰਿਤਸਰ 30 ਜਨਵਰੀ ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ 2026 ਨੂੰ ਮਨਾਉਣ ਅਤੇ ਅਪ੍ਰੈਲ ਮਹੀਨੇ ਤੋਂ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਲਹਿਰ ਹੋਰ ਪ੍ਰਚੰਡ ਕਰਨ …

Read More »

ਅਮਰੀਕਾ ਨਿਵਾਸੀ ਬਲਵੰਤ ਸਿੰਘ ਦੇ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸਵਰਾਜ ਮਾਜ਼ਦਾ ਟਰੱਕ ਭੇਟ

ਅੰਮ੍ਰਿਤਸਰ 30 ਜਨਵਰੀ ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਬਲਵੰਤ ਸਿੰਘ ਅਤੇ ਪਰਿਵਾਰ ਵੱਲੋਂ ਸਵਰਾਜ ਮਾਜਦਾ ਟਰੱਕ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਗਈ।ਸਵਰਾਜ ਮਾਜਦਾ ਟਰੱਕ ਦੀਆਂ ਚਾਬੀਆਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹੁੱਦੇਦਾਰਾਂ ਤੇ ਅਧਿਕਾਰੀਆਂ ਦੀ …

Read More »

ਆਰ.ਆਰ.ਆਰ ਕੰਪਨੀ ਨਾਲ ਠੋਸ ਕਚਰਾ ਇਕੱਠਾ ਕਰਨ ਸਬੰਧੀ ਸਮੀਖਿਆ ਮੀਟਿੰਗ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਕਮਿਸ਼ਨਰ, ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਸ਼ਹਿਰ ਵਿੱਚ ਡੋਰ-ਟੂ-ਡੋਰ ਕਚਰਾ ਇਕੱਠਾ ਕਰਨ ਦਾ ਕੰਮ ਕਰ ਰਹੀ ਏਜੰਸੀ ਆਰ.ਆਰ.ਆਰ ਕੰਪਨੀ ਨਾਲ ਇਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਸੁਰਿੰਦਰ ਸਿੰਘ ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਵਲੋਂ ਕੀਤੀ ਗਈ।ਪੀ.ਐਮ.ਆਈ.ਡੀ.ਸੀ ਦੀ ਨੁਮਾਇੰਦਾ ਮਿਸ ਕਾਵਿਆ, ਆਰ.ਆਰ.ਆਰ ਕੰਪਨੀ ਦੇ ਅਧਿਕਾਰੀ ਅਤੇ ਨਗਰ ਨਿਗਮ ਦੇ ਸੀਨੀਅਰ …

Read More »

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ ਦੀ ਸੁਰੱਖਿਆ ਅਤੇ ਸ਼ਹਿਰੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ ਚਲਾਈ ਗਈ।ਇਹ ਮੁਹਿੰਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਜਾਇੰਟ ਕਮਿਸ਼ਨਰ ਡਾ. ਜੈ ਇੰਦਰ ਸਿੰਘ ਅਤੇ ਸਕੱਤਰ ਸੁਸ਼ਾਂਤ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ। ਮੁਹਿੰਮ ਦਾ ਮੁੱਖ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ, ਆਤਮ ਵਿਸ਼ਵਾਸ ਪੈਦਾ ਕਰਨ ਅਤੇ ਕਲਾਤਮਿਕ ਕਲਾਵਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਤਹਿਤ ਸਾਲਾਨਾ ਇਨਾਮ ਵੰਡ ਸਮਾਗਮ ਵਿਰਸਾ-ਏ-ਪੰਜਾਬ ਕਰਵਾਇਆ ਗਿਆ।ਜਿਸ ਵਿੱਚ ਲਿਟਲ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਡਾਇਰੈਕਟਰ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ …

Read More »

ਖਾਲਸਾ ਕਾਲਜ ਐਜੂਕੇਸ਼ਨ ਜੀ.ਟੀ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਈ.ਐਲ.ਸੀ ਕਲੱਬ ਦੁਆਰਾ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਅਮਨਪ੍ਰੀਤ ਸਿੰਘ (ਪੀ.ਸੀ.ਐਸ ਅੰਮਿ੍ਰਤਸਰ ਵੈਸਟ-ਕਮ-ਸਬ ਡਵੀਜ਼ਨਲ ਮੈਜਿਸਟਰੇਟ, ਅੰਮਿ੍ਰਤਸਰ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ’ਚ ਡਾ: ਕੁਮਾਰ ਅਤੇ ਐਸੱਸੀਏਟ ਪ੍ਰੋਫੈਸਰ ਡਾ. ਗੁਰਜੀਤ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ 29 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ …

Read More »