Tuesday, November 24, 2026

ਪੰਜਾਬੀ

ਕਾਂਝਲਾ ਦੀ ਪੰਚਾਇਤ ਤੇ ਗੁਰਦੁਆਰਾ ਕਮੇਟੀ ਵਲੋਂ ਯੋਗੇਸ਼ ਸ਼ਰਮਾ ਦਾ ਐਸ.ਪੀ ਬਨਣ ‘ਤੇ ਸਨਮਾਨ

ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਗਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਝਿਡ੍ਹਾ ਸਾਹਿਬ ਕਾਂਝਲਾ ਵਲੋਂ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ।ਸਰਪੰਚ ਅਮਨਦੀਪ ਸਿੰਘ ਕਾਂਝਲਾ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਕਲੇਰ ਦੀ ਅਗਵਾਈ ਵਿੱਚ ਕੀਤੇ ਗਏ ਸਨਮਾਨ ਸਮਾਰੋਹ ਦੌਰਾਨ ਧੂਰੀ ਤੋਂ ਡੀ.ਐਸ.ਪੀ ਯੁਗੇਸ਼ ਸ਼ਰਮਾ ਦੀ ਤਰੱਕੀ ਹੋਣ ‘ਤੇ ਪੁਲਿਸ ਕਪਤਾਨ ਬਣਨ ਦੀ ਖੁਸ਼ੀ ਵਿੱਚ ਵਿਸ਼ੇਸ਼ ਤੌਰ ‘ਤੇ …

Read More »

ਸਵੱਛ ਸਰਵੇਖਣ 2023 ਤਹਿਤ ਕਰਵਾਈ ਕਲੀਨ ਐਂਡ ਗਰੀਨ ਐਕਟੀਵਿਟੀ

ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਨਗਰ ਕੋਂਸਲ ਸੁਨਾਮ ਵਲੋਂ ਸਰਕਾਰ ਦੀਆਂ ਹਦਾਇਤਾਂ ਅਤੇ ਸਵੱਛ ਸਰਵੇਖਣ 2023 ਦੇ ਤਹਿਤ ਨਗਰ ਕੋਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਕਾਰਜ਼ ਸਾਧਕ ਅਫਸਰ ਅਮ੍ਰਿਤ ਪਾਲ ਦੀ ਅਗਵਾਈ ਹੇਠ ਕਲੀਨ ਐਂਡ ਗਰੀਨ ਵਾਰਡ ਨੰ. 9 ਵਿੱਚ ਕਲੀਨਨੈਸ ਡਰਾਈ ਐਕਟੀਵਿਟੀ ਕਰਵਾਈ ਗਈ ਅਤੇ ਉਨਾਂ ਸ਼ਹਿਰ ਨਿਵਾਸੀਆ ਨੂੰ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ।ਸੈਨੇਟਰੀ ਇੰਸਪੈਕਟਰ ਮੈਂਬਰ ਸਿੰਘ …

Read More »

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜ਼ੀ ਜਨਮ ਸ਼ਤਾਬਦੀ ਜਾਹੋ ਜਲਾਲ ਨਾਲ ਮਨਾਈ ਜਾਵੇਗੀ – ਐਡਵੋਕੇਟ ਧਾਮੀ

16 ਅਪ੍ਰੈਲ ਨੂੰ ਦਿੱਲੀ ਤੋਂ ਆਰੰਭ ਹੋਵੇਗਾ ਫਤਹਿ ਮਾਰਚ, ਅੰਮ੍ਰਿਤਸਰ ‘ਚ ਮੁੱਖ ਸਮਾਗਮ 5 ਮਈ ਨੂੰ ਦਿੱਲੀ, 2 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਦਿੱਲੀ ਵਿਖੇ ਵਿਸ਼ੇਸ਼ ਇਕੱਤਰਤਾ …

Read More »

ਵਿਧਾਇਕ ਸੰਧੂ ਨੇ 22 ਨੰਬਰ ਫਾਟਕ ‘ਤੇ ਬਣ ਰਹੇ ਰੇਲਵੇ ਓਵਰ ਬਿਜ਼ ਦਾ ਕੀਤਾ ਨਿਰੀਖਣ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਇਸਲਾਮਾਬਦ ਵਿਖੇ ਪੈਂਦੇ 22 ਨੰਬਰ ਫਾਟਕ ‘ਤੇ ਬਣ ਰਹੇ ਪੁੱਲ ਦੀਆਂ ਤਿਆਰੀਆਂ ਦਾ ਨਿਰੀਖਣ ਕੀਤਾ।ਇਹ ਪੁੱਲ ਇਸੇ ਮਹੀਨੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਏਗਾ।ਵਿਧਾਇਕ ਸੰਧੂ ਨੇ ਕਿਹਾ ਕਿ ਇਸ ਪੁੱਲ ਦੇ ਚਾਲੂ ਹੋਣ ਨਾਲ ਹਲਕਾ ਵਾਸੀਆਂ ਨੂੰ ਟ੍ਰੈਫਿਕ ਸਮੱਸਿਆ ਤੋਂ ਕਾਫੀ ਹੱਦ ਤੱਕ ਨਿਜ਼ਾਤ ਮਿਲੇਗੀ।ਗੌਰਤਲਬ …

Read More »

ਪ੍ਰਸਿੱਧ ਗੀਤਕਾਰ ਆਨੰਦ ਬਖ਼ਸ਼ੀ ਨੂੰ 21ਵੀਂ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਅਤੇ ਯੂ.ਐਨ ਇੰਟਰਟੇਨਮੈਂਟ ਸੁਸਾਇਟੀ ਵਲੋਂ ਗਾਇਕ ਹਰਿੰਦਰ ਸੋਹਲ ਦੀ ਅਗਵਾਈ ‘ਚ ਭਾਰਤੀ ਫ਼ਿਲਮ ਜਗਤ ਪ੍ਰਸਿੱਧ ਗੀਤਕਾਰ ਆਨੰਦ ਬਖ਼ਸ਼ੀ ਦੀ 21ਵੀਂ ਬਰਸੀ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਮਨਾਈ ਗਈ।ਹਰ ਐਤਵਾਰ ਹੋਣ ਵਾਲੀ ਅੰਮ੍ਰਿਤਸਰੀ ਦਰਸ਼ਕਾਂ ਦੀ ਬੈਠਕ ਦੇ ਕਲਾਕਾਰਾਂ ਨੇ ਆਨੰਦ ਬਖ਼ਸ਼ੀ ਦੇ ਸਦਾਬਹਾਰ ਗਾਣੇ ਗਾ ਕੇ …

Read More »

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ …

Read More »

ਨੰਬਰਦਾਰਾਂ ਦੀਆਂ ਮੰਗਾਂ ਮੰਨਣ ਲਈ ਪੰਜਾਬ ਸਰਕਾਰ ਨੂੰ ਅਪੀਲ – ਭਰਥਲਾ, ਹਰਬੰਸਪੁਰਾ

ਸਮਰਾਲਾ, 1 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਤਹਿਸੀਲ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਸਥਾਨਕ ਐਸੋਸੀਏਸ਼ਨ ਦੇ ਦਫਤਰ ਵਿਖੇ ਤਹਿਸੀਲ ਸਮਰਾਲਾ ਦੇ ਪ੍ਰਧਾਨ ਨੰਬਰਦਾਰ ਸੋਹਣ ਸਿੰਘ ਭਰਥਲਾ ਅਤੇ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਨੰਬਰਦਾਰ ਰਘਵੀਰ ਸਿੰਘ ਗਗੜਾ, ਨੰਬਰਦਾਰ ਕੁਲਦੀਪ ਸਿੰਘ ਮਿਲਕੋਵਾਲ, ਨੰਬਰਦਾਰ ਮਨਜੀਤ ਸਿੰਘ ਰਾਜੇਵਾਲ ਦੀ ਹੋਈ ਅਚਾਨਕ ਮੌਤ …

Read More »

ਪ੍ਰਿੰ. ਫਤਹਿਪੁਰੀ ਦੀ ਪੁਸਤਕ ‘ਗੁੱਝੇ ਮਨੁੱਖ’ ’ਤੇ ਵਿਚਾਰ ਚਰਚਾ 2 ਅਪ੍ਰੈਲ ਨੂੰ

ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਚਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਸਹਿਯੋਗ ਨਾਲ ਪ੍ਰਿੰ. ਬਲਵਿੰਦਰ ਸਿੰਘ ਫਤਹਿਪੁਰੀ ਦੀ ਵਾਰਤਕ ਪੁਸਤਕ ‘ਗੁੱਝੇ ਮਨੁੱਖ’ ਤੇ ਵਿਚਾਰ ਚਰਚਾ ਅਤੇ ਲੋਕ ਅਰਪਣ ਸਮਾਰੋਹ 2 ਅਪ੍ਰੈਲ ਦਿਨ ਐਤਵਾਰ ਨੂੰ 1.30 ਵਜੇ ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ‘ਚ ਕਰਵਾਇਆ ਜਾ ਰਿਹਾ ਹੈ।ਸਭਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਦਰਾਜ਼ਕੇ ਨੇ …

Read More »

ਯਾਦਗਾਰੀ ਰਿਹਾ ਪ੍ਰਾਇਮਰੀ ਸਮਾਰਟ ਸਕੂਲ ਮਾਨੂੰਨਗਰ ਦਾ ਸਲਾਨਾ ਸਮਾਗਮ

ਸਮਰਾਲਾ, 1 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਾਨੂੰਨਗਰ ਬਰਾਂਚ ਦਾ ਸਲਾਨਾ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਬਲਵਿੰਦਰ ਕੌਰ ਐਮ.ਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਰਾਜੇਸ਼ ਕੁਮਾਰ ਇੰਚਾਰਜ਼ ਸਰਕਾਰੀ ਹਾਈ ਸਕੂਲ ਉਟਾਲਾਂ ਵੀ ਪਹੁੰਚੇ।ਸਮਾਗਮ ਵਿੱਚ ਬੱਚਿਆਂ ਨੇ ਸਮਾਜਿਕ, ਸਭਿਆਚਾਰਕ ਅਤੇ ਦੇਸ਼ ਭਗਤੀ ਨਾਲ ਸਬੰਧਿਤ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤੇ।ਸਕੂਲ ਮੁਖੀ ਜੈ ਦੀਪ ਮੈਨਰੋ ਨੇ ਸਕੂਲ …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਕੋਹਾੜਾ ਦੀ ਦੋ ਸਾਲਾਂ ਲਈ ਹੋਈ ਚੋਣ

ਸਮਰਾਲਾ, 1 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਤਰਕਸ਼ੀਲ ਸੁਸਾਇਟੀ (ਰਜਿ.) ਪੰਜਾਬ (ਜ਼ੋਨ ਲੁਧਿਆਣਾ) ਦੀ ਇਕਾਈ ਕੋਹਾੜਾ ਦੀ ਵਿਸ਼ੇਸ਼ ਮੀਟਿੰਗ ਸਰਕਾਰੀ ਸਕੂਲ ਵਿਖੇ ਕੀਤੀ ਗਈ।ਇਸ ਚੋਣ ਇਜਲਾਸ ਵਿੱਚ ਸਭ ਤੋਂ ਪਹਿਲਾਂ ਪਿਛਲੇ ਸਾਲਾਂ ਦੇ ਚੁਣੇ ਅਹੁੱਦੇਦਾਰਾਂ ਵਲੋਂ ਆਪਣੇ ਆਪਣੇ ਵਿਭਾਗਾਂ ਦੀ ਵਿਸਥਾਰ ਸਹਿਤ ਰਿਪੋਰਟ ਪੇਸ਼ ਕੀਤੀ ਗਈ ਅਤੇ ਸਾਰੇ ਹਾਜ਼ਰ ਮੈਂਬਰਾਂ ਨੇ ਇਕਾਈ ਦੇ ਪਿਛਲੇ ਸਾਲਾਂ ਵਿੱਚ ਹੋਏ ਕੰਮਾਂ ‘ਤੇ ਤਸੱਲੀ …

Read More »