Wednesday, November 25, 2026

ਪੰਜਾਬੀ

‘ਵਿਸ਼ਵ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਸੰਬਧੀ ਜਾਗਰੂਕਤਾ ਫੈਲਾਉਣ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਲ ਰੋਡ ਵਿਖੇ ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਨੂੰ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ, ਕੇਂਦਰ ਤੋਂ ਆਏ ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਮੰਦਿਰਾ ਸਾਹੀ, ਡਿਪਟੀ ਡੀ.ਈ.ਓ ਸ੍ਰੀਮਤੀ …

Read More »

1 ਸਕੂਟੀ ਤੇ 1 ਮੋਬਾਈਲ ਫੋਨ ਸਮੇਤ 2 ਕਾਬੂ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਏ.ਐਸ.ਆਈ ਗੋਪਾਲ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ 88 ਫੁੱਟ ਰੋਡ ਮਜੀਠਾ ਰੋਡ ਵਿਖੇ ਚੈਕਿੰਗ ਕਰਦੇ ਸਮੇਂ ਮੁਲਜ਼ਮ ਸ਼ੇਰ ਸਿੰਘ ਉਰਫ ਸ਼ੇਰਾ ਅਤੇ ਗੁਰਜੀਤ ਸਿੰਘ ਉਰਫ ਜੀਤੂ ਵਾਸੀਆਨ ਪੱਤੀ ਬੱਗੇ ਵਾਲੀ ਵੇਰਕਾ ਅੰਮ੍ਰਿਤਸਰ ਨੂੰ 1 ਸਕੂਟੀ (ਮਾਰਕਾ ਜੁਪੀਟਰ) ਸਮੇਤ ਕਾਬੂ ਕਰਕੇ ਇਹਨਾਂ ਪਾਸੋਂ 1 ਖੋਹ ਕੀਤਾ ਮੋਬਾਈਲ ਫੋਨ ਬਰਾਮਦ ਕੀਤਾ ਗਿਆ।

Read More »

ਇੰਸਟੀਚਿਉਟ ਆਫ ਚਾਰਟਰਡ ਅਕਾਊਂਟੈਂਟ ਨਾਰਥ ਰੀਜ਼ਨ ਚੇਅਰਮੈਨ ਚੁਣੇ ਜਾਣ ‘ਤੇ ਅਜੀਤਪਾਲ ਅਨੇਜਾ ਨੂੰ ਦਿੱਤੀ ਮੁਬਾਰਕਬਾਦ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ) – ਅੱਜ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵਲੋਂ ਦੀਵਾਨ ਮੈਂਬਰ ਅਜੀਤਪਾਲ ਸਿੰਘ ਅਨੇਜਾ ਨੂੰ ਇੰਸਟੀਚਿਉਟ ਆਫ ਚਾਰਟਰਡ ਅਕਾਊਂਟੈਂਟ ਆਫ ਇੰਡੀਆ ਦੇ ਨਾਰਥ ਰੀਜਨ ਆਫ ਇੰਡੀਅਨ ਕੌਂਸਲ ਅੰਮ੍ਰਿਤਸਰ ਦੇ ਚੇਅਰਮੈਨ ਚੁਣੇ ਜਾਣ ‘ਤੇ ਵਧਾਈ ਦਿੱਤੀ ਗਈ ਹੈ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਅਨੇੇਜਾ ਨੂੰ ਸਿਰੋਪਾਓ ਪਾ ਕੇ ਨਵੇਂ ਵੱਕਾਰੀ …

Read More »

ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਸ਼ਤਾਬਦੀ ਸਮਾਗਮ 11 ਮਾਰਚ ਤੋਂ- ਸਕੱਤਰ ਬੁੱਢਾ ਦਲ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਵਿੱਚ ਬੁੱਢਾ ਦਲ ਨੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸਹਿਯੋਗ ਨਾਲ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਅਰੰਭੀਆਂ ਹੋਈਆਂ ਹਨ। ਬੁੱਢਾ ਦਲ ਦੇ ਸਕੱਤਰ …

Read More »

ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਰਵਿੰਦਰਪਾਲ ਸਿੰਘ ਸਿੱਧੂ ਅਤੇ ਅਰਨਦੀਪ ਕੌਰ ਸਿੱਧੂ

ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਰਵਿੰਦਰਪਾਲ ਸਿੰਘ ਸਿੱਧੂ ਅਤੇ ਅਰਨਦੀਪ ਕੌਰ ਸਿੱਧੂ ਵਾਸੀ ਪਿੰਡ ਸ਼ੇਰੋਂ (ਸੰਗਰੂਰ) ਨੇ ਆਪਣੇ ਪਹਿਲੀ ਵਰ੍ਹੇਗੰਢ ਮਨਾਈ।

Read More »

ਕਾਫਲਾ

ਜਦੋਂ ਦੇ ਅਸੀਂ ਜੁਗਾੜੀ ਹੋ ਗਏ ਹਾਂ ਹਾਕਮਾਂ ਦੇ ਆੜੀ ਹੋ ਗਏ ਹਾਂ ਗਿੱਟੇ ਵੱਢ ਕੁਹਾੜੀ ਹੋ ਗਏ ਹਾਂ ਲੋਕ ਭਰੋਸਾ ਟੁੱਟਿਆ ਏ ਤਾਂ ਹੀ ਕਾਫਲਾ ਲੁੱਟਿਆ ਏ… ਲੋਕ ਯੁੱਧਾਂ ਵਿੱਚ ਮੂਹਰੇ ਖੜ੍ਹਨਾ ਵੋਟਾਂ ਵੇਲੇ ਗੋਦੀ ਚੜਨਾ ਉੱਚੀ ਸੋਚ ਨੂੰ ਚੌਧਰ ਖਾਤਿਰ ਹਾਕਮਾਂ ਦੇ ਪੈਰਾਂ ਵਿੱਚ ਧਰਨਾ ਲੂਣ ਜ਼ਖਮਾਂ ‘ਤੇ ਭੁੱਕਿਆ ਏ ਤਾਂ ਹੀ ਕਾਫ਼ਲਾ ਲੁੱਟਿਆ ਏ… ਲਾਲ ਝੰਡੇ ਨਾਲ …

Read More »

ਲੋਕਾਂ ਦੀ ਹੋਲੀ ਤੇ ਖਾਲਸੇ ਦਾ ਹੋਲਾ …

ਹੋਲੀ ਅਤੇ ਹੋਲਾ ਮਹੱਲਾ ਪੰਜਾਬੀਆਂ ਦਾ ਖਾਸ ਤਿਉਹਾਰ ਹੈ।ਇਸ ਮੌਜ ਮਸਤੀ, ਸੱਭਿਆਚਾਰਕ ਅਤੇ ਧਾਰਮਿਕ ਤਿਉਹਾਰ ਨੂੰ ਰੰਗਾਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ।ਪੰਜਾਬ ਤੋਂ ਇਲਾਵਾ ਦੂਜੇ ਪ੍ਰਾਂਤਾਂ ਵਿੱਚ ਹੋਲੀ ਜਿਆਦਾ ਧੂਮ-ਧਾਮ ਨਾਲ ਮਨਾਈ ਜਾਂਦੀ ਹੈ, ਜਦਕਿ ਪੰਜਾਬ ਵਿੱਚ ਹੋਲਾ-ਮਹੱਲਾ ਜਿਆਦਾ ਮਹੱਤਤਾ ਰੱਖਦਾ ਹੈ।ਬੱਚੇ ਰੰਗਾਂ ਨਾਲ ਖੇਡ ਕੇ ਹੋਲੀ ਮਨਾਉਂਦੇ ਹਨ। ਸਿੱਖਾਂ ਲਈ ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੈ।ਹੋਲਾ ਮਹੱਲਾ …

Read More »

ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ ਮਹੱਲਾ

 ਭਾਰਤ ਅੰਦਰ ਮਨਾਏ ਜਾਂਦੇ ਮੌਸਮੀ ਤਿਉਹਾਰਾਂ ਨੂੰ ਖਾਲਸਾ ਪੰਥ ਨਵੇਕਲੇ ਅਤੇ ਖ਼ਾਲਸੀ ਰੰਗ-ਢੰਗ ਨਾਲ ਮਨਾਉਂਦਾ ਹੈ।ਇਨ੍ਹਾਂ ਮਹੱਤਵਪੂਰਨ ਤਿਉਹਾਰਾਂ ਵਿਚੋਂ ਇਕ ਤਿਉਹਾਰ ਹੋਲਾ ਮਹੱਲਾ ਹੈ, ਜੋ ਬਸੰਤ ਰੁੱਤ ਦੇ ਤਿਉਹਾਰ ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ।ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੇਤ ਵਦੀ ਇਕ ਸੰਮਤ 1757 ਬਿਕ੍ਰਮੀ ਵਾਲੇ ਦਿਨ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਲ੍ਹਾ ਹੋਲਗੜ੍ਹ ਦੇ ਸਥਾਨ ’ਤੇ …

Read More »

ਲੰਗਰ ਸੇਵਾ ਸਭ ਤੋਂ ਉੱਤਮ ਸੇਵਾ – ਡਿਪਟੀ ਕਮਿਸ਼ਨਰ

ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਲੰਗਰ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਲੰਗਰ ਸੇਵਾ ਸਭ ਤੋਂ ਉੱਤਮ ਸੇਵਾ ਹੈ ਅਤੇ ਹਰੇਕ ਵਿਅਕਤੀ ਦਾ ਨੈਤਿਕ ਕਰਤੱਵ ਬਣਦਾ ਹੈ ਕਿ ਉਹ ਲੰਗਰ ਵਿੱਚ ਆਪਣਾ  ਬਣਦਾ ਸਹਿਯੋਗ ਪਾਵੇ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਭੁੱਖਾ ਨਾ ਰਹਿ ਸਕੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ …

Read More »

ਪੰਜਾਬੀ ਵਿੱਚ ਤਕਨੀਕੀ ਤੇ ਰਾਸ਼ਟਰੀ ਸਿੱਖਿਆ ਨੀਤੀ `ਤੇ ਜੀ-20 ਰਾਸ਼ਟਰੀ ਸੈਮੀਨਾਰ ਲਈ ਉਤਰੀ ਖੇਤਰ ‘ਚ ਜੀ.ਐਨ.ਡੀ.ਯੂ ਦੀ ਚੋਣ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਜੀ-20 ਪ੍ਰੋਗਰਾਮ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਤਕਨਾਲੋਜੀ ਅਤੇ ਭਾਰਤ ਸਰਕਾਰ ਸਿੱਖਿਆ ਵਿਭਾਗ ਦੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸੀਐਸਟੀਟੀ) ਦੇ ਸਹਿਯੋਗ ਨਾਲ 10-11 ਮਾਰਚ, 2023 ਨੂੰ “ਪੰਜਾਬੀ ਵਿੱਚ ਤਕਨੀਕੀ ਸਿੱਖਿਆ ਅਤੇ ਤਕਨੀਕੀ ਸ਼ਬਦਾਵਲੀ ਵਿੱਚ ਰਾਸ਼ਟਰੀ ਸਿੱਖਿਆ ਨੀਤੀ (2020) ਨੂੰ ਲਾਗੂ ਕਰਨ” ਵਿਸ਼ੇ `ਤੇ 2-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। …

Read More »