Wednesday, November 25, 2026

ਪੰਜਾਬੀ

ਸਰਕਾਰੀ ਸਕੂਲਾਂ ‘ਚ ਦਾਖ਼ਲਾ ਵਧਾਉਣ ਲਈ ਸਮਰਾਲਾ ਬਲਾਕ ਵਿਖੇ ਜਾਗਰੂਕਤਾ ਮੁਹਿੰਮ ਦਾ ਆਗਾਜ਼

ਸਮਰਾਲਾ, 25 ਫਰਵਰੀ (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਐ: ਸਿ): ਲੁਧਿਆਣਾ ਹਰਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਜਸਵਿੰਦਰ ਸਿੰਘ ਅਤੇ ਬੀ.ਪੀ.ਈ.ਓ ਅਵਤਾਰ ਸਿੰਘ ਦੀ ਅਗਵਾਈ ‘ਚ ਅੱਜ ਬਲਾਕ ਸਮਰਾਲਾ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਵਧਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਸਕੂਲ ਉਟਾਲਾਂ ਤੋਂ ਕੀਤੀ ਗਈ।ਸਰਕਾਰੀ ਸਕੂਲਾਂ …

Read More »

ਪੈਨਸ਼ਰਾਂ ਅਤੇ ਮੁਲਾਜ਼ਮ ਆਗੂਆਂ ਨੇ ਮੁੱਖ ਸਕੱਤਰ ਪੰਜਾਬ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਨਾਲ ਮਿਲਣ ਲਈ ਸਮਾਂ ਤੇ ਸਥਾਨ ਜਲਦੀ ਤਹਿ ਹੋਵੇਗਾ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 25 ਫਰਵਰੀ (ਇੰਦਰਜੀਤ ਸਿੰਘ ਕੰਗ) – ਮੁੱਖ ਸਕੱਤਰ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਯੂ.ਟੀ, ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੀ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਮੀਟਿੰਗ ਕੀਤੀ ਗਈ, ਜਿਸ ਵਿੱਚ ਪੈਨਸ਼ਨਰਾਂ ਵਲੋਂ 2.59 ਦਾ ਗੁਣਾਂਕ ਲਾਗੂ ਕਰਵਾਉਣਾ, ਕੈਸ਼ਲੈਸ ਸਿਸਟਮ ਆਫ਼ ਟਰੀਟਮੈਂਟ, 38 ਪ੍ਰਤੀਸ਼ਤ …

Read More »

ਸਰਬਤ ਦਾ ਭਲਾ ਟਰੱਸਟ ਵਲੋਂ ਜਗਾਧਰੀ ਵਿਖੇ ਖੋਲੀ ਗਈ ਸੰਨੀ ਉਬਰਾਏ ਕਲੀਨੀਕਲ ਲੈਬ

ਡਾ. ਐਸ.ਪੀ ਸਿੰਘ ਉਬਰਾਏ ਵਲੋਂ ਕੀਤਾ ਗਿਆ ਉਦਘਾਟਨ ਜਗਾਧਰੀ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਡਾ. ਐਸ.ਪੀ ਸਿੰਘ ਉਬਰਾਏ ਦੀ ਅਗਵਾਈ ਹੇਠ ਚੱਲ ਰਹੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਵਲੋਂ ਭੁਪਿੰਦਰ ਸਿੰਘ ਜੌਹਰ ਦੀ ਮਿੱਠੀ ਯਾਦ ਵਿੱਚ ‘ਸੰਨੀ ਉਬਰਾਏ ਕਲੀਨੀਕਲ ਲੈਬ ਐਂਡ ਡਾਇਗਨੋਸਟਿਕ ਸੈਂਟਰ’ ਦਾ ਉਦਘਾਟਨ ਵਿਸ਼ਰਾਮ ਪਾਰਕ ਟਰੱਸਟ (ਬਿਰਧ ਆਸ਼ਰਮ) ਬੁਰੀਆ ਗੇਟ ਜਗਾਧਰੀ ਵਿਖੇ ਕੀਤਾ ਗਿਆ। ਇਸ ਲੈਬ …

Read More »

ਭਾਈ ਚਤਰ ਸਿੰਘ ਜੀਵਨ ਸਿੰਘ ਪ੍ਰੈਸ ਦੇ ਵਿਵਾਦ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਚਤਰ ਸਿੰਘ ਜੀਵਨ ਸਿੰਘ ਸ੍ਰੀ ਅੰਮ੍ਰਿਤਸਰ ਦੀ ਪ੍ਰੈਸ ਦੇ ਮਸਲੇ ‘ਤੇ ਪੈਦਾ ਹੋਏ ਵਿਵਾਦ ਦੀ ਜਾਂਚ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਇਹ ਕਮੇਟੀ ਗੁਟਕਾ ਸਾਹਿਬ, ਧਾਰਮਿਕ ਪੋਥੀਆਂ ਅਤੇ ਹੋਰ ਧਾਰਮਿਕ ਲਿਟਰੇਚਰ ਦੀ ਛਪਾਈ ਕਰਨ ਵਾਲੀਆਂ ਸ਼੍ਰੋਮਣੀ …

Read More »

ਸ਼ਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ‘ਚ ਕਰਵਾਇਆ ਮਾਪੇ ਓਰੀਐਂਟੇਸ਼ਨ ਪ੍ਰੋਗਰਾਮ

ਭੀਖੀ, 24 ਫਰਵਰੀ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਮਿਤੀ 21 ਤੋਂ 24 ਫਰਵਰੀ ਤੱਕ ਮਾਪੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਕੀਤੀ।ਨਰਸਰੀ ਜਮਾਤ ਤੋਂ ਲੈ ਕੇ ਯੂ.ਕੇ.ਜੀ ਜਮਾਤ ਤੱਕ ਦੇ ਬੱਚਿਆਂ ਦੇ ਮਾਤਾ-ਪਿਤਾ ਨੇ ਇਸ ਵਿੱਚ ਭਾਗ ਲਿਆ।ਸਕੂਲ ਪ੍ਰਿੰਸੀਪਲ ਡਾ. ਪਰਾਸ਼ਰ ਨੇ ਸਕੂਲ ਦੀਆਂ ਉਪਲੱਬਧੀਆਂ ਅਤੇ ਭਵਿੱਖ ਦੀਆਂ …

Read More »

ਕਮਿਸ਼ਨ ਕੋਲ ਪੁੱਜਾ 10 ਦਿਨਾਂ ਤੋਂ ਲਾਪਤਾ ਨੌਜਵਾਨ ਦਾ ਮਾਮਲਾ

ਪਰਿਵਾਰ ਵੱਲੋਂ ਪੁਲਿਸ ਤੇ ਕਾਰਵਾਈ ਨਾ ਕਰਨ ਦੇ ਲਾਏ ਗਏ ਦੋਸ਼ ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – 10 ਦਿਨਾਂ ਤੋਂ ਲਾਪਤਾ ਨੌਜਵਾਨ ਦਾ ਮਾਮਲਾ ਘੱਟਗਿਣਤੀ ਕਮਿਸ਼ਨ ਕੋਲ ਪੁੱਜ ਗਿਆ ਹੈ।ਘੱਟਗਿਣਤੀ ਕਮਿਸ਼ਨਰ ਪੰਜਾਬ ਦੇ ਮੈਂਬਰ ਡਾ. ਸੁਭਾਸ਼ ਮਸੀਹ ਥੋਬਾ ਨੂੰ ਅੱਜ ਸਾਰੇ ਮਸਲੇ ਬਾਰੇ ਮਿਲ ਕੇ ਜਾਣੂ ਕਰਵਾਉਦੇ ਹੋਏ ਲੜਕੇ ਦੇ ਪਿਤਾ ਬਲਵਿੰਦਰ ਸਹੋਤਾ ਵਾਸੀ ਛੇਹਰਟਾ ਅੰਮ੍ਰਿਤਸਰ ਨੇ ਦੱਸਿਆ ਕਿ ਉਨ੍ਹਾਂ …

Read More »

ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ ਸਕੀਮ ਵੱਖ-ਵੱਖ ਕੋਰਸਾਂ ਦੀ ਸਿਖਲਾਈ ਮੁਫਤ – ਏ.ਡੀ.ਸੀ (ਜ)

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਵਲੋਂ ਪੰਜਾਬ ਰਾਜ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਿਲ ਬਣਾਇਆ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ (ਐਨ.ਯੂ.ਐਲ.ਐਮ) ਸਕੀਮ ਤਹਿਤ ਜ਼ਿਲੇ ‘ਚ ਵੱਖ-ਵੱਖ ਸਕਿੱਲ ਡਿਵੈਲਪਮੈਂਟ ਸੈਂਟਰ ਮੋਜ਼ੂਦ ਹਨ, ਜਿਨਾਂ੍ਹ ਵਿਚ ਅਲੱਗ-ਅਲੱਗ ਕੋਰਸ ਕਰਵਾਇਆ ਜਾ ਰਹੇ ਹਨ। ਵਿਸ਼ੇਸ਼ …

Read More »

ਰੱਦ ਕੀਤੇ ਜਾਣਗੇ ਆਯੋਗ ਪਾਏ ਗਏ ਸਮਾਰਟ ਰਾਸ਼ਨ ਕਾਰਡ – ਡਿਪਟੀ ਕਮਿਸ਼ਨਰ

27 ਫਰਵਰੀ ਤੱਕ ਖੱਪਤਕਾਰ ਦਰਜ਼ ਕਰਵਾ ਸਕਦੇ ਨੇ ਆਪਣੇ ਇਤਰਾਜ਼ ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੁਰਾਕ ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਵਿਭਾਗ ਦੇ ਪੋਰਟਲ ‘ਤੇ ਪਹਿਲਾਂ ਤੋਂ ਮੌਜ਼ੂਦ ਰਾਸ਼ਨ ਕਾਰਡਾਂ ਦੀ ਸਰਕਾਰ ਵਲੋਂ ਵੈਰੀਫੀਕੇਸ਼ਨ ਕਰਵਾਈ ਗਈ ਸੀ ਅਤੇ ਵੱਖ-ਵੱਖ ਵਿਭਾਗਾਂ ਤੋਂ ਪ੍ਰਾਪਤ ਵੈਰੀਫਿਕੇਸ਼ਨ ਰਿਪੋਰਟ/ਵਿਭਾਗ ਪਾਸੋਂ ਪ੍ਰਾਪਤ ਆਨਲਾਈਨ ਡਾਟਾ ਦੇ ਅਧਾਰ ’ਤੇ ਮਾਪਦੰਡਾਂ ਅਧੀਨ ਕਈ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਇੰਟਰਨਸ਼ਿਪ ਲਈ ਚੋਣ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਦੋ ਵਿਦਿਆਰਥੀਆਂ ਮੋਮਿਨ ਅਹਿਮਦ ਰਾਠਰ (ਰਿਸਰਚ ਸਕਾਲਰ) ਅਤੇ ਮਿਸ. ਨੀਲਮ (ਐਮ.ਐਡ ਵਿਦਿਆਰਥੀ) ਨੂੰ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ (ਐਮ.ਜੀ.ਐਨ.ਸੀ.ਆਰ.ਈ) ਦੀ ਪੇਡ ਇੰਟਰਨਸ਼ਿਪ ਪ੍ਰੋਗਰਾਮ ਲਈ ਚੁਣਿਆ ਗਿਆ ਹੈ।ਵਿਦਿਆਰਥੀਆਂ ਨੂੰ ਇਹ ਇੰਟਰਨਸ਼ਿਪ ਉਹਨਾਂ ਦੀ ਉਚ ਪਾਏ ਦੀ ਖੋਜ਼ ਅਤੇ ਅਕਾਦਮਿਕਤਾ ਦੇ ਆਧਾਰ `ਤੇ ਪ੍ਰਦਾਨ ਕੀਤੀ …

Read More »

ਖੇਲੋ ਇੰਡੀਆ ਵੂਮੈਨ ਰੋਡ ਐਂਡ ਟਰੈਕ ਸਾਈਕਲਿੰਗ ਲੀਗ 25 ਫਰਵਰੀ ਤੋਂ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸਹਿਯੋਗ ਨਾਲ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਨਵੀਂ ਦਿੱਲੀ ਵੱਲੋਂ ਖੇਲੋ ਇੰਡੀਆ ਵੁਮੈਨ ਰੋਡ ਸਾਈਕਲਿੰਗ ਲੀਗ ਅਟਾਰੀ ਟੋਲ ਟੈਕਸ ਤੋਂ 25 ਤੇ 26 ਫਰਵਰੀ ਨੂੰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਾਈਕਲਿੰਗ ਵੇਲੋਡਰੋਮ ਵਿਖੇ 27-28 ਫਰਵਰੀ ਨੂੰ ਮਹਿਲਾ ਟ੍ਰੈਕ ਸਾਈਕਲਿੰਗ ਲੀਗ ਦਾ ਆਯੋਜਨ ਕਰ ਰਹੀ ਹੈ। …

Read More »