Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਭਵਿੱਖ ਲਈ ਟੀਚੇ ਨਿਰਧਾਰਿਤ ਕਰਨ ਸਬੰਧੀ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ’ਚ ‘ਬਾਈਜੂਸ’ ਦੇ ਪ੍ਰਮੁੱਖ ਟ੍ਰੇਨਰਾਂ ਨੇ ਰਿਸੋਰਸ ਪਰਸਨ ਮੈਡਮ ਸ਼੍ਰਿਸ਼ਟੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ 10ਵੀਂ ਅਤੇ 12ਵੀਂ ਤੋਂ ਬਾਅਦ ਰੁਚੀ ਅਨੁਸਾਰ ਕੋਰਸ …

Read More »

ਵਿਧਾਇਕਾ ਭਰਾਜ ਨੇ ਸ਼ਹਿਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਸੌਂਪੇ ਪ੍ਰਵਾਨਗੀ ਪੱਤਰ

39 ਲੋੜਵੰਦਾਂ ਨੂੰ ਮਿਲੇਗਾ ਵਿੱਤੀ ਲਾਭ ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਭ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ।ਇਹ ਪ੍ਰਗਟਾਵਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ੀ ਦੇਣ ਲਈ ਸਰਕਾਰ ਵਲੋਂ ਜਾਰੀ ਪ੍ਰਵਾਨਗੀ ਪੱਤਰ ਸੌਂਪਣ ਮਗਰੋਂ ਕੀਤਾ।ਉਨ੍ਹਾਂ ਦੱਸਿਆ ਕਿ ਨਗਰ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੱਤਰਕਾਰ ਦੇ ਬੇਵਕਤੀ ਚਲਾਣੇ ‘ਤੇ ਕੀਤਾ ਦੁੱਖ ਦਾ ਇਜ਼ਹਾਰ

ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਸੰਗਰੂਰ ਜਿਲ੍ਹੇ ਦੇ ਭਵਾਨੀਗੜ੍ਹ ਤੋਂ ਆਜ਼ਾਦ ਸੋਚ ਅਖ਼ਬਾਰ ਦੇ ਪੱਤਰਕਾਰ ਇਕਬਾਲ ਖਾਨ ਦੇ ਬੇਵਕਤੀ ਵਿਛੋੜੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਪੱਤਰਕਾਰ ਇਕਬਾਲ ਖਾਨ ਬੀਤੇ ਕੱਲ ਇੱਕ ਸੜਕ ਹਾਦਸੇ ‘ਚ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਸਨ ਤੇ ਅੱਜ ਪਟਿਆਲਾ ਦੇ ਇੱਕ ਹਸਪਤਾਲ …

Read More »

26 ਜਨਵਰੀ ਨੂੰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਯੂਨੀਵਰਸਿਟੀ ‘ਚ ਲਹਿਰਾਉਣੇ ਕੌਮੀ ਝੰਡਾ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 74ਵੇਂ ਗਣਤੰਤਰ ਦਿਵਸ ਮੌਕੇ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਯੂਨੀਵਰਸਿਟੀ ਦੇ ਗੈਸਟ ਹਾਊਸ ਦੇ ਬਾਹਰ ਕੌਮੀ ਝੰਡਾ ਲਹਿਰਾਉਣਗੇ।

Read More »

ਯੂਨੀਵਰਸਿਟੀ `ਚ ਆਰਮ ਰੈਸਲਿੰਗ ਮੁਕਾਬਲ਼ਿਆਂ ਵਿਚ ਲੜਕੇ ਅਤੇ ਲੜਕੀਆਂ ਨੇ ਵਿਖਾਏ ਬਾਹਾਂ ਦੇ ਜੋਰ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਫਿਟ ਇੰਡੀਆ ਪ੍ਰੋਗਰਾਮ ਤਹਿਤ ਅੰਤਰ ਵਿਭਾਗੀ ਲੜਕੀਆਂ ਅਤੇ ਲੜਕਿਆਂ ਦੇ ਆਰਮ ਰੈਸਲਿੰਗ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਗਿਆ।ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਦੇ ਨਿਰਦੇਸ਼ਾਂ `ਤੇ ਕਰਵਾਈਆਂ ਇਨ੍ਹਾਂ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਵਿਭਾਗਾਂ …

Read More »

ਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ‘ਚ ਸੀਵਰੇਜ ਦੇ ਕੰਮਾਂ `ਤੇ ਖਰਚੇਗੀ ਤਕਰੀਬਨ 6.41 ਕਰੋੜ – ਡਾ. ਇੰਦਰਬੀਰ ਸਿੰਘ ਨਿੱਜ਼ਰ

ਕਿਹਾ, ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਭਰ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ …

Read More »

ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ

ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਕੌਮੀ ਝੰਡਾ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਦਾ ਮੁਆਇਨਾ ਕੀਤਾ।ਇਸ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਮਨਾਇਆ ਸੜਕ ਸੁਰੱਖਿਆ ਸਪਤਾਹ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਸਪਤਾਹ ਮਨਾਇਆ ਗਿਆ।ਜਿਲ੍ਹਾ ਇੰਚਾਰਜ ਸਾਂਝ ਕੇਂਦਰ ਇੰਸਪੈਕਟਰ ਪਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਹਨਾਂ ਆਪਣੇ ਸੰਬੋਧਨ ‘ਚ ਕਿਹਾ ਕਿ ਸੜਕ ਸੁਰਖਿਆ ਸਪਤਾਹ 11 ਤੋਂੇ 17 ਜਨਵਰੀ ਤਕ ਮਨਾਇਆ ਜਾਂਦਾ ਹੈ। ਇੰਸਪੈਕਟਰ ਪਰਮਜੀਤ ਸਿੰਘ ਨੇ ਅਪਣੇ ਸੰਬੋਧਨ ‘ਚ ਕਿਹਾ ਕਿ ਸੜਕ …

Read More »

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ – ਭਾਈ ਗਰੇਵਾਲ

ਪ੍ਰਚਾਰਕ ਜਥਿਆਂ ਰਾਹੀਂ ਪਿੰਡਾਂ ਤੇ ਵਿਦਿਅਕ ਅਦਾਰਿਆਂ ’ਚ ਤੇਜ਼ ਕੀਤੀ ਜਾਵੇਗੀ ਦਸਤਖ਼ਤੀ ਮੁਹਿੰਮ ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ) – ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹੁਣ ਪ੍ਰਚਾਰਕ ਜਥਿਆਂ ਰਾਹੀਂ ਇਸ ਨੂੰ ਪਿੰਡ ਪੱਧਰ ’ਤੇ ਤੱਕ ਲਿਜਾਇਆ ਜਾ ਰਿਹਾ ਹੈ।ਇਹ ਦਸਤਖ਼ਤੀ ਮੁਹਿੰਮ …

Read More »