Wednesday, November 25, 2026

ਪੰਜਾਬੀ

ਜ਼ੰਗਾਂ ਵਿੱਚ ਸ਼ਹੀਦ ਤੇ ਪੱਕੇ ਨਕਾਰਾ ਹੋਏ ਸੈਨਿਕ ਲੋੜੀਂਦੀ ਸੂਚਨਾ ਦਫਤਰ ਸੈਨਿਕ ਭਲਾਈ ਪ੍ਰਬੰਧਕ ਨੂੰ ਦੇਣ -ਡੀ.ਸੀ

ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਵਿਖੇ ਰਹਿ ਰਹੇ ਸੈਨਿਕ ਪਰਿਵਾਰਾਂ ਸਚਿਤ ਕੀਤਾ ਹੈ ਕਿ ਭਾਰਤ-ਪਾਕਿ ਲੜਾਈ 1971 ਵਿੱਚ ਸ਼ਹੀਦ ਹੋਏ ਸੈਨਿਕ ਦੇ ਜਿਨ੍ਹਾਂ ਪਰਿਵਾਰਾਂ ਨੂੰ ਜ਼ਮੀਨ ਅਲਾਟ ਹੋਈ ਹੈ, ਉਹ ਪਰੀਵਾਰ ਆਪਣੇ ਸ਼ਹੀਦ ਸੈਨਿਕ ਸਬੰਧੀ ਸੂਚਨਾ ਦਫਤਰ ਸੈਨਿਕ ਭਲਾਈ ਪ੍ਰਬੰਧਕ ਕੁਲਜੀਤ ਸਿੰਘ ਦੇ ਮੋਬਾਇਲ ਨੰ. 97798-18153 ‘ਤੇ ਤੁਰੰਤ ਨੋਟ ਕਰਵਾਉਣ।ਉਨ੍ਹਾਂ …

Read More »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਰਨਾ ਸਥਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ

ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਮੂਹਿੰਮ ਚਲਾਈ ਜਾ ਰਹੀ ਹੈ।ਇਸ ਮੂਹਿੰਮ ਤਹਿਤ ਬਲਾਕ ਪਠਾਨਕੋਟ ਦੇ ਕਸਬਾ ਸਰਨਾ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵਲੋਂ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਬੀਜ਼ਾਂ …

Read More »

ਬੀ.ਕੇ.ਯੂ (ਦੋਆਬਾ) ਦੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਰਾਏ 21 ਨੂੰ ਪਿੰਡ ਖੀਰਨੀਆਂ ’ਚ

ਬਲਵੀਰ ਸਿੰਘ ਖੀਰਨੀਆਂ ਦੇ ਪੋਤਰੇ ਦੀ ਲੋਹੜੀ ਦੇ ਪ੍ਰੋਗਰਾਮ ’ਚ ਪੰਜਾਬ ਪ੍ਰਧਾਨ ਕਰਨਗੇ ਸ਼ਿਰਕਤ- ਬਿੱਕਰ ਮਾਨ ਸਮਰਾਲਾ, 17 ਜਨਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਰਾਏ 21 ਜਨਵਰੀ ਨੂੰ ਇਥੋਂ ਨੇੜਲੇ ਪਿੰਡ ਖੀਰਨੀਆਂ ਵਿਖੇ ਪੁੱਜ ਰਹੇ ਹਨ, ਜੋ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਵੀਰ ਸਿੰਘ ਸਿੱਧੂ ਖੀਰਨੀਆਂ ਦੇ ਪੋਤਰੇ ਦਿਲਰਾਜ ਸਿੰਘ ਸਿੱਧੂ ਦੀ ਲੋਹੜੀ …

Read More »

ਕਹਾਣੀਕਾਰ ਸੁਖਜੀਤ ਨੂੰ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਮਿਲਣ ‘ਤੇ ਸਾਹਿਤ ਸਭਾ ਸਮਰਾਲਾ ਵਲੋਂ ਸਨਮਾਨ

ਇਕੱਤਰਤਾ ਦੌਰਾਨ ਚੱਲਿਆ ਰਚਨਾਵਾਂ ਦਾ ਦੌਰ ਸਮਰਾਲਾ, 17 ਜਨਵਰੀ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀ: ਸੈਕੰਡਰੀ ਸਕੂਲ (ਲੜਕੇ) ਵਿਖੇ ਕੀਤੀ ਗਈ।ਇਕੱਤਰਤਾ ਦੇ ਸ਼ੁਰੂ ਵਿੱਚ ਸਭਾ ਦੇ ਪ੍ਰੈਸ ਸਕੱਤਰ ਇੰਦਰਜੀਤ ਸਿੰਘ ਕੰਗ ਦੇ ਮਾਤਾ ਸ੍ਰੀਮਤੀ ਜਰਨੈਲ ਕੌਰ, ਡਾ. ਧਰਮ ਚੰਦ ਬਾਤਿਸ਼ ਦੇ ਸੁਪਤਨੀ ਸ੍ਰੀਮਤੀ …

Read More »

ਕੱਚੀਆਂ ਨਹਿਰਾਂ ਤੇ ਸੂਏ ਪੱਕੇ ਕਰਨ ਵਿਰੁੱਧ ਵੱਖ-ਵੱਖ ਜਥੇਬੰਦੀਆਂ ਨੇ ਐਸ.ਡੀ.ਐਮ ਸਮਰਾਲਾ ਨੂੰ ਦਿੱਤਾ ਮੈਮੋਰੰਡਮ

ਸਮਰਾਲਾ, 17 ਜਨਵਰੀ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਦਫਤਰ ਵਿਖੇ ਅੱਜ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਸਮਾਜਸੇਵੀ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਇਸ ਦੌਰਾਨ ਪੰਜਾਬ ਅੰਦਰ ਪਾਣੀ ਦੇ ਸੰਕਟ ਦੇ ਅਹਿਮ ਮੁੱਦੇ ‘ਤੇ ਵਿਚਾਰ ਚਰਚਾ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਕੱਚੀਆਂ ਨਹਿਰਾਂ ਪੱਕੀਆਂ ਕਰਨ …

Read More »

ਸਮਰਾਲਾ ਟਰੈਫਿਕ ਪੁਲਿਸ ਵਲੋਂ ਸੜਕ ਸੁਰੱਖਿਆ ਹਫਤਾ ਮਨਾਇਆ ਗਿਆ

ਵਾਹਨਾਂ ਨੂੰ ਰੈਫਲੈਕਟਰ ਲਗਾਏ ਤੇ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਸਬੰਧੀ ਦਿੱਤੀ ਜਾਣਕਾਰੀ ਸਮਰਾਲਾ, 17 ਜਨਵਰੀ (ਇੰਦਰਜੀਤ ਸਿੰਘ ਕੰਗ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੌਮੀ ਸੜਕ ਸੁਰੱਖਿਆ ਹਫਤੇ ਅਧੀਨ ਸਮਰਾਲਾ ਟਰੈਫਿਕ ਪੁਲਿਸ ਵੱਲੋਂ 11 ਤੋਂ 17 ਜਨਵਰੀ ਤੱਕ ਸੜਕ ਸੁਰੱਖਿਆ ਹਫਤਾ ਸਮਰਾਲਾ ਟਰੈਫਿਕ ਪੁਲਿਸ ਇੰਚਾਰਜ ਤੇਜਿੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ।ਸਮਰਾਲਾ ਸ਼ਹਿਰ ਵਿੱਚ ਟਰੈਫਿਕ ਸੁਰੱਖਿਆ ਸਬੰਧੀ …

Read More »

ਸ਼੍ਰੋਮਣੀ ਕਮੇਟੀ ਸਿੰਧੀ ਸਮਾਜ ਦੀ ਗੁਰੂ ਪ੍ਰਤੀ ਆਸਥਾ ਦਾ ਕਰਦੀ ਹੈ ਸਤਿਕਾਰ – ਭਾਈ ਗਰੇਵਾਲ

ਗੁਰੂ ਸਾਹਿਬ ਜੀ ਦੀ ਸੇਵਾ ਸੰਭਾਲ ਪ੍ਰਤੀ ਜਾਗਰੂਕਤਾ ਲਈ ਭੇਜੇ ਜਾਣਗੇ ਪ੍ਰਚਾਰਕ ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) – ਇੰਦੌਰ ਵਿਖੇ ਸਿੰਧੀ ਸਿੱਖਾਂ ਨਾਲ ਸ਼ੁਰੂ ਹੋਏ ਬੇਹੱਦ ਗੰਭੀਰ ਵਿਵਾਦ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਸੰਜ਼ੀਦਾ ਹੈ ਅਤੇ ਇਸ ਸਬੰਧ ਵਿਚ ਭੇਜੀ ਗਈ ਟੀਮ ਪਾਸੋਂ ਰਿਪੋਰਟ ਪ੍ਰਾਪਤ ਕਰਕੇ ਅਗਲੇ ਕਦਮ ਚੁੱਕੇ ਜਾਣਗੇ।ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ …

Read More »

ਸਾਂਝੀ ਐਕਸ਼ਨ ਕਮੇਟੀ ਵਲੋਂ ਸੂਬੇ ਦੇ ਸਮੂਹ ਕਾਲਜ਼ 18 ਜਨਵਰੀ ਨੂੰ ‘ਤਾਲਾ ਬੰਦ ਰੱਖਣ ਦਾ ਐਲਾਨ

ਪੰਜਾਬ ਸਰਕਾਰ ਨੇ ‘ਜ਼ਿੱਦ ਨਾ ਛੱਡੀ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਲਈ ਹੋਣਾ ਪਵੇਗਾ ਮਜ਼ਬੂਰ – ਛੀਨਾ ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ (ਐਨ.ਜੀ.ਸੀ ਐਮ.ਐਫ), ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ) ਅਤੇ ਅਣ-ਏਡਿਡ ਪ੍ਰਾਈਵੇਟ ਕਾਲਜਾਂ ਦੀ ਜਥੇਬੰਦੀ ਦੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ) ਨੇ ਸੂਬਾ ਸਰਕਾਰ ਵਲੋਂ ਕੋਈ ਉਚਿਤ ਹੁੰਗਾਰਾ ਨਾ ਮਿਲਣ …

Read More »

ਇੰਜ. ਮਨਜੀਤ ਸਿੰਘ ਬਾਠ ਵੱਲੋਂ ਤਿਆਰ ਕਰਵਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਅਤੇ ਪਿੰਗਲਵਾੜਾ ਸੁਸਾਇਟੀ ਆਫ ਓਨਟਾਰੀਓ (ਕੈਨੇਡਾ) ਅਧੀਨ ਚੱਲਦੇ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਮਾਨਾਂਵਾਲਾ ਕਲਾਂ ਵਿਖੇ ਅੱਜ ਇੰਜੀਨੀਅਰ ਮਨਜੀਤ ਸਿੰਘ ਬਾਠ ਵੱਲੋਂ ਤਿਆਰ ਕਰਵਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ: ਇੰਦਰਜੀਤ ਕੌਰ ਨੇ ਕੀਤਾ।ਡਾ: ਇੰਦਰਜੀਤ ਕੌਰ ਨੇ ਗੱਲਬਾਤ ਕਰਦੇ ਹੋਏ …

Read More »

ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸ਼਼੍ਰੋਮਣੀ ਅਕਾਲੀ ਦਲ (ਅ) ਵਚਨਵੱਧ – ਜਥੇਦਾਰ ਰਾਮਪੁਰਾ

ਜਿਹਾ, ਪਾਰਟੀ ਪ੍ਰਧਾਨ ਦੇ ਆਦੇਸ਼ਾਂ ‘ਤੇ ਲੋਕਾਂ ਦੀਆਂ ਮੁਸ਼ਕਿਲਾਂ ਜਾਣਨ ਲਈ ਕੀਤੀਆਂ ਜਾ ਰਹੀਆਂ ਨੇ ਮੀਟਿੰਗਾਂ ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੇ ਅਹੁਦੇਦਾਰਾਂ ਵਲੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੀਆਂ ਵਾਰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮਸਲੇ ਹੱਲ ਕਰਨ ਲਈ ਮੀਟਿੰਗਾਂ …

Read More »