Wednesday, April 16, 2025
Breaking News

ਖੇਡ ਸੰਸਾਰ

ਨਿਸ਼ਾਨੇਬਾਜ਼ ਸਿਫ਼ਤ ਕੌਰ ਨੇ ਜਿੱਤਿਆ ਆਈ.ਐਸ.ਐਸ.ਐਫ ਵਿਸ਼ਵ ਕੱਪ 2025 ‘ਚ ਭਾਰਤ ਦਾ ਪਹਿਲਾ ਸੋਨ ਤਗਮਾ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੀ ਬੀ.ਪੀ.ਈ.ਐਸ ਤੀਜੇ ਸਮੈਸਟਰ ਦੀ ਪ੍ਰਤਿਭਾਸ਼ਾਲੀ ਐਥਲੀਟ (ਕੈਂਪਸ) ਅਤੇ ਵਿਦਿਆਰਥਣ ਅਤੇ ਭਾਰਤ ਦੀ ਮਸ਼ਹੂਰ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਆਈ.ਐਸ.ਐਸ.ਐਫ ਵਿਸ਼ਵ ਕੱਪ 2025 ਵਿੱਚ ਮਹਿਲਾਵਾਂ ਦੇ 50 ਮੀਟਰ ਰਾਈਫਲ 3 ਪੁਜੀਸ਼ਨ ਮੁਕਾਬਲੇ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ।ਇਹ ਜਿੱਤ ਵਿਸ਼ਵ ਕੱਪ ਵਿੱਚ ਭਾਰਤ ਲਈ …

Read More »

ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ ਜੁਗਰਾਜ ਸਿੰਘ ਦੀ ਯਾਦ ਨੂੰ ਸਮਰਪਿਤ ਤੀਸਰੇ ਫੁੱਟਬਾਲ ਕੱਪ ਦੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਕਿ ਪਿੰਡ ਜੱਬੋਵਾਲ ਵਿਖੇ ਇਲਾਕੇ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਲਈ ਇੱਕ ਕਰੋੜ 78 ਲੱਖ ਰੁਪਏ ਦੀ ਲਾਗਤ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਸਾਲਾਨਾ ਖੇਡ ਦਿਵਸ ਕਰਵਾਇਆ ਗਿਆ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਾਲਾਨਾ ਖੇਡ ਦਿਵਸ-2025 ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਖੁਸ਼ਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਸੀ ਖੇਡ ਭਾਵਨਾ ਅਤੇ ਸਰੀਰਿਕ ਤੰਦਰੁਸਤੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।ਖੇਡ ਮੁਕਾਬਲੇ ਦੀ ਸ਼ੁਰੂਆਤ ਬੈਡਮਿੰਟਨ, …

Read More »

ਗੁਰਕਿਰਪਾਲ ਸਿੰਘ ਖੋਖਰ ਨੇ ਓਪਨ ਏਸ਼ੀਆ ਪਾਵਰ ਲਿਫਟਿੰਗ ਚੈਂਪੀਅਨਸ਼ਿਪ ‘ਚ ਜਿਤਿਆ ਸੋਨੇ ਤਗਮਾ

ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਯੂਨਾਈਟਡ ਪਾਵਰ ਲਿਫਟਿੰਗ ਇੰਡੀਆ ਐਂਡ ਸਪੋਰਟਸ ਐਸੋਸੀਏਸ਼ਨ ਆਫ ਗੁਜਰਾਤ ਵੱਲੋਂ ਬੀਤੇ ਦਿਨੀ ਸੂਰਤ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ਵਿੱਚ ਅੰਮ੍ਰਿਤਸਰ ਦੇ ਨੌਜਵਾਨ ਗੁਰਕਿਰਪਾਲ ਸਿੰਘ ਖੋਖਰ ਨੇ 82.5 ਕਿਲੋ ਗ੍ਰਾਮ ਭਾਰ ਵਰਗ ਵਿੱਚ 662.5 ਕਿਲੋ ਭਾਰ ਚੁੱਕ ਕੇ ਸੋਨੇ ਦਾ ਤਗਮਾ ਹਾਸਿਲ ਕੀਤਾ ਹੈ।ਅੰਮ੍ਰਿਤਸਰ ਪੁੱਜਣ ‘ਤੇ ਐਸ.ਡੀ.ਐਮ ਗੁਰ ਸਿਮਰਨ ਸਿੰਘ ਢਿੱਲੋਂ ਨੇ ਉਹਨਾਂ ਨੂੰ ‘ਜੀ ਆਇਆਂ’ …

Read More »

ਖ਼ਾਲਸਾ ਕਾਲਜ ਵਿਖੇ ਸਪੋਰਟਸ ਮੀਟ-2025 ਕਰਵਾਈ ਗਈ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਦੀ ਟੈਕ-ਈਰਾ ਕੰਪਿਊਟਰ ਸੋਸਾਇਟੀ ਵੱਲੋਂ 2 ਦਿਨਾਂ ਦੀ ਸਪੋਰਟਸ ਮੀਟ-2025 ਕਰਵਾਈ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਇਸ ਮੀਟ ਦਾ ਮਕਸਦ ਵਿਦਿਆਰਥੀਆਂ ’ਚ ਮਾਨਸਿਕ ਅਤੇ ਸਰੀਰਿਕ ਸਿੱਖਿਆ ਨੂੰ ਪ੍ਰੇਰਿਤ ਕਰਨਾ ਸੀ। ਮੁੱਖ ਮਹਿਮਾਨ ਵਜੋਂ ਹਾਜ਼ਰ ਪ੍ਰਿੰ. ਡਾ. ਕਾਹਲੋਂ ਨੇ …

Read More »

ਕੈਬਿਨਟ ਮੰਤਰੀ ਈ.ਟੀ.ਓ ਨੇ ਮ੍ਰਿਤਕ ਗੁਰਸੇਵਕ ਦੇ ਪਰਿਵਾਰ ਨੂੰ ਦਿੱਤਾ ਇੱਕ ਲੱਖ ਦਾ ਚੈਕ

ਮ੍ਰਿਤਕ ਗੁਰਸੇਵਕ ਦੇ ਨਾਂ ‘ਤੇ ਬਣਾਇਆ ਜਾਵੇਗਾ ਖੇਡ ਸਟੇਡੀਅਮ ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਖੱਬੇ ਰਾਜਪੂਤਾਂ ਵਿਖੇ ਫੁੱਟਬਾਲ ਟੂਰਨਾਮੈਂਟ ਦੇ ਸਮਾਪਤੀ ਇਨਾਮ ਵੰਡ ਸਮਾਰੋਹ ਦੌਰਾਨ ਅਚਾਨਕ ਵਾਪਰੇ ਗੋਲੀ ਕਾਂਡ ਦੋਰਾਨ ਪਿੰਡ ਨੰਗਲੀ ਦੇ ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਉਮਰ 13 ਸਾਲ ਪੁੱਤਰ ਦਲਬੀਰ ਸਿੰਘ ਮੌਤ ਹੋ ਗਈ ਸੀ।ਉਹ ਤਿੰਨ ਭੈਣਾਂ ਦਾ ਇਕਲੋਤਾ ਭਰਾ ਸੀ।ਬੀਤੇ ਦਿਨ ਪਿੰਡ ਨੰਗਲੀ …

Read More »

ਕੰਪਿਊਟਰ ਇੰਜੀਨੀਅਰਿੰਗ ਨੇ ਜਿੱਤੀ ਯੂਨੀਵਰਸਿਟੀ ਅੰਤਰ-ਵਿਭਾਗੀ ਬਾਸਕਟਬਾਲ ਚੈਂਪੀਅਨਸ਼ਿਪ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵਾਇਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ` ਚ ਅੰਤਰ-ਵਿਭਾਗ ਬਾਸਕਟਬਾਲ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਗਿਆ।ਵਿਦਿਆਰਥੀ ਭਲਾਈ ਡੀਨ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਵੱਲੋਂ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਫਿੱਟ ਇੰਡੀਆ ਪਹਿਲਕਦਮੀ ਦਾ ਹਿੱਸਾ ਸੀ। …

Read More »

‘ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਈ ਦੋ ਰੋਜ਼ਾ ਅਥਲੈਟਿਕਸ ਮੀਟ

ਭੀਖੀ, 4 ਮਾਰਚ (ਕਮਲ ਜ਼ਿੰਦਲ) – ਬੀਤੇ ਦਿਨੀਂ ‘ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਭੀਖੀ ‘ਚ ਦੋ ਰੋਜ਼ਾ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ।ਐਥਲੈਟਿਕ ਮੀਟ ਦੇ ਪਹਿਲੇ ਦਿਨ ਛੋਟੇ ਬੱਚਿਆਂ ਵਲੋਂ ਸ਼ਾਨਦਾਰ ਖੇਡਾਂ ਦਾ ਪ੍ਰਦਰਸ਼ਨ ਕੀਤਾ ਗਿਆ।ਐਥਲੈਟਿਕ ਮੀਟ ਦੇ ਪਹਿਲੇ ਦਿਨ ਦਾ ਉਦਘਾਟਨ ਮਾਰਕੀਟ ਕਮੇਟੀ ਭੀਖੀ ਦੇ ਨਵੇਂ ਬਣੇ ਚੇਅਰਮੈਨ ਮਾਸਟਰ ਵਰਿੰਦਰ ਸੋਨੀ ਅਤੇ …

Read More »

ਬੈਲਟ ਰੈਸਲਿੰਗ ‘ਚ ਗੋਲਡ ਮੈਡਲ ਜਿੱਤ ਕੇ ਪਰਤੇ ਵਿਦਿਆਰਥੀ ਦਾ ਪੰਚਾਇਤ ਵਲੋਂ ਸਨਮਾਨ

ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਦਿੱਲੀ ਵਿਖੇ ਹੋਈਆਂ ਬੈਲਟ ਰੈਸਲਿੰਗ ਖੇਡਾਂ ਵਿੱਚ ਆਪਣੇ ਵਰਗ ‘ਚੋਂ ਪਹਿਲੀ ਪੁਜੀਸ਼ਨ ਹਾਸਲ ਕਰਕੇ ਸਕੂਲ ਪਰਤਣ ‘ਤੇ ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਕਲਾਂ ਰੋਡ ਚੀਮਾ ਮੰਡੀ ਦੇ ਵਿਦਿਆਰਥੀ ਦਲਜੀਤ ਸਿੰਘ ਦਾ ਵਿਦਿਆਰਥੀ ਦੇ ਪਿੰਡ ਦੀ ਪੰਚਾਇਤ ਵੱਲੋਂ ਖਿਡਾਰੀ ਤੇ ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਤੇ ਕੋਚ ਸ਼ਿਵ ਕੁਮਾਰ ਦਾ ਸਨਮਾਨ ਕੀਤਾ ਗਿਆ।ਸਕੂਲ …

Read More »

ਪਿੰਡ ਸ਼ਾਹਪੁਰ ਕਲਾਂ ਵਿਖੇ ਸਟੇਡੀਅਮ ਦੀ ਸ਼ੁਰੂਆਤ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਯੋਗ ਅਗਵਾਈ ਹੇਠ ਪੰਚਾਇਤ ਤੇ ਪੂਰੇ ਪਿੰਡ ਦੀਆਂ ਧਾਰਮਿਕ ਸੰਸਥਾਵਾਂ ਤੇ ਖੇਡ ਕਲੱਬਾਂ ਦੇ ਸਹਿਯੋਗ ਨਾਲ ਸਟੇਡੀਅਮ ਦਾ ਨਿਰਮਾਣ ਕਾਰਜ਼ ਆਰੰਭ ਕੀਤਾ ਗਿਆ।ਸ਼ਾਹਪੁਰ ਕਲਾਂ ਦੇ ਸਰਪੰਚ ਮਾਤਾ ਜਸਵੰਤ ਕੌਰ, ਲਖਵੀਰ ਸਿੰਘ ਨੰਬਰਦਾਰ, ਰਜਿੰਦਰ ਸਿੰਘ ਕਾਲਾ, ਹੰਸਰਾਜ ਸਿੰਘ …

Read More »