ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਤ ਬਾਬਾ ਪ੍ਰੀਤਮ ਸਿੰਘ ਤਿਆਗੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਏ ਸਪੋਰਟਸ ਟੂਰਨਾਮੈਂਟ ਦੌਰਾਨ ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਤੇ ‘ਆਪ’ ਦੇ ਨੌਜਵਾਨ ਆਗੂ ਕਮਲ ਸਿੰਘ ਬਰਾੜ ਦਾ ਸਨਮਾਨ ਕਰਦੇ ਹੋਏ ਬਾਬਾ ਕੁਲਵੰਤ ਸਿੰਘ ਕਾਂਤੀ, ‘ਆਪ’ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਕੌਂਸਲਰ ਗੁਰਮੀਤ ਸਿੰਘ ਲੱਲੀ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਸਰਪੰਚ ਬੁੱਧ …
Read More »ਖੇਡ ਸੰਸਾਰ
ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਮੁੱਕੇਬਾਜ਼ੀ ’ਚ ਹਾਸਲ ਕੀਤਾ ਕਾਂਸੇ ਦਾ ਤਮਗਾ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਨੇ ‘ਬਾਕਸਿੰਗ ਯੂਥ ਸਟੇਟ ਲੈਵਲ’ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਦਿਆਰਥਣ ਹਰਲੀਨ ਕੌਰ ਨੇ ਸਮਾਣਾ (ਪਟਿਆਲਾ) ਵਿਖੇ ਉਕਤ …
Read More »ਅੰਮ੍ਰਿਤਸਰ ਦੇ ਖਿਡਾਰੀਆਂ ਨੇ ਅੰਡਰ-16 ਤੇ ਅੰਡਰ-23 ਕ੍ਰਿਕਟ ਟੂਰਨਾਮੈਂਟ ਜਿੱਤਿਆ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਕ੍ਰਿਕਟ ਖਿਡਾਰੀਆਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਵਿੱਚ ਅੰਡਰ 16 ਅਤੇ ਅੰਡਰ 23 ਦੇ ਮੈਚਾਂ ਵਿੱਚ ਜਿੱਤਾਂ ਪ੍ਰਾਪਤ ਕਰਕੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਅਤੇ ਵਾਇਸ ਪ੍ਰਧਾਨ ਅਰਸ਼ਦੀਪ ਸਿੰਘ ਲੁਬਾਣਾ ਨੇ ਇਸ ਪ੍ਰਾਪਤੀ ਲਈ ਖਿਡਾਰੀਆਂ ਨੂੰ ਵਧਾਈ ਦਿੱਤੀ …
Read More »ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ਨੇ ਗਤਕੇ ਦੇ ਇੰਟਰ ’ਵਰਸਿਟੀ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ
ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ਨੇ ਲਕਸ਼ਮੀ ਨਰਾਇਣ ਕਾਲਜ ਆਫ਼ ਟੈਕਨਾਲੋਜੀ ਯੂਨੀਵਰਸਿਟੀ (ਐਲ.ਐਨ.ਸੀ.ਟੀ) ਭੋਪਾਲ (ਐਮ.ਪੀ) ਵਿਖੇ ਗਤਕੇ ਦੇ ਕਰਵਾਏ ਗਏ ਆਲ ਇੰਡੀਆ ਅੰਤਰ-ਯੂਨੀਵਰਸਿਟੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜੇਤੂ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਪੀ ਐਡ (2 ਸਾਲਾ) …
Read More »ਅੰਮ੍ਰਿਤਸਰ ਵਿੱਚ ਹੋਵੇਗਾ ਭਾਰਤ-ਆਸਟ੍ਰੇਲੀਆ ਯੂਥ ਕੱਪ 2024
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ।15 ਅਪ੍ਰੈਲ ਤੋਂ ਕੋਚਾਂ ਦੇ ਨਾਲ ਦੋ ਉਮਰ ਵਰਗ ਦੀਆਂ ਟੀਮਾਂ ਅੰਮ੍ਰਿਤਸਰ ਦਾ ਦੌਰਾ ਕਰਨਗੀਆਂ।ਇਹ ਚੌਥਾ ਪਰ ਪੰਜਾਬ ਦਾ ਪਹਿਲਾ ਦੌਰਾ ਹੈ। ਇਸ ਸਬੰਧ ਵਿੱਚ ਅੱਜ ਸਾਬਕਾ ਭਾਰਤੀ ਟੈਸਟ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਪੋਰਟਸ ਡੇਅ 2024’ ਕਰਵਾਇਆ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਲਾਨਾ ਸਪੋਰਟਸ ਡੇਅ-2024 ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਸਪੋਰਟਸ ਕਮੇਟੀ ਦੇ ਚੇਅਰਪਰਸਨ ਕਵਲਜੀਤ ਕੌਰ ਅਤੇ ਮੈਂਬਰ ਸਾਬੀਆ ਅਰੋੜਾ ਵਲੋਂ ਕਰਵਾਏ ਇਸ ਖੇਡ ਪ੍ਰੋਗਰਾਮ ਮੌਕੇ ਖ਼ਾਲਸਾ ਕਾਲਜ ਆਫ਼ ਫਿਜੀਕਲ ਐਜੂਕੇਸ਼ਨ ਦੇ ਡਾਇਰੈਕਟਰ ਡਾ. ਕੰਵਲਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਕੰਵਲਜੀਤ ਸਿੰਘ ਨੇ …
Read More »ਰੱਸਾਕਸ਼ੀ ਮੁਕਾਬਲੇ ਵਿੱਚ ਬਜ਼ੁਰਗਾਂ ਨੇ ਨੌਜਵਾਨਾਂ ਨੂੰ ਦਿੱਤੀ ਮਾਤ
ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਹੋਲਾ ਮਹੱਲਾ ਦੇ ਸਬੰਧ ਵਿੱਚ ਪਰਿਵਾਰਕ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ ਜ਼ੋਨ ਵਲੋਂ ਖੇਡਾਂ ਦੇ ਦੌਰ ਵਿੱਚ ਮੁੰਡਿਆਂ ਅਤੇ ਕੁੜੀਆਂ ਨੇ ਦੌੜਾਂ, ਰੁਮਾਲ ਚੁੱਕਣਾ, ਚਮਚਾ ਰੇਸ ਦਾ ਪ੍ਰਦਰਸ਼ਨ ਕੁਲਵੰਤ ਸਿੰਘ ਨਾਗਰੀ, ਗੁਲਜ਼ਾਰ ਸਿੰਘ, ਕਰਤਾਰ ਸਿੰਘ, ਜਰਨੈਲ ਸਿੰਘ ਦੀ ਨਿਗਰਾਨੀ ਹੇਠ ਕੀਤਾ ਗਿਆ।ਪਬਲਿਕ ਵਿੰਗ ਦੇ ਨਾਲ ਇਸਤਰੀ ਵਿੰਗ ਦਾ ਗੋਲਾ ਸੁੱਟਣ …
Read More »ਸਟੱਡੀ ਸਰਕਲ ਵੱਲੋਂ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ਾਲ ਪਰਿਵਾਰਕ ਖੇਡ ਮੇਲੇ ਦਾ ਆਯੋਜਨ
ਗਤਕਾ ਚੈਂਪੀਅਨਸ਼ਿਪ ਜੇਤੂ ਕੋਮਲਪ੍ਰੀਤ ਕੌਰ ਚੱਠਾ ਸੇਖਵਾਂ ਨੂੰ ਦਿੱਤਾ ਮਾਈ ਭਾਗ ਕੌਰ ਐਵਾਰਡ ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ ਜ਼ੋਨ ਵਲੋਂ ਹੋਲਾ ਮਹੱਲਾ ਦੇ ਸਬੰਧ ਵਿੱਚ ਪਰਿਵਾਰਕ ਦਿਵਸ ਮੌਕੇ ਵਿਸ਼ਾਲ ਖੇਡ ਮੇਲੇ ਦਾ ਆਯੋਜਨ ਪਿੰਡ ਥਲੇਸਾਂ ਦੇ ਪਾਰਕ ਵਿੱਚ ਕੀਤਾ ਗਿਆ।ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਕੁਲਵੰਤ ਸਿੰਘ ਨਾਗਰੀ ਜ਼ੋਨਲ …
Read More »ਪੰਜਾਬ ਸਪੋਰਟਸ ਵਿਭਾਗ ਵਲੋਂ ਖੇਡ ਵਿੰਗਾਂ ਲਈ ਚੋਣ ਟਰਾਇਲ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2024-25 ਦੇ ਸੈਸ਼ਨ ਲਈ ਸਪੋਰਟਸ ਵਿੰਗਜ਼ ਸਕੂਲ ਡੇਅ-ਸਕਾਲਰ ਰੈਜੀਡੈਂਸ਼ੀਅਲ ਵਿਖੇ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 23 ਮਾਰਚ 2024 ਤੱਕ ਕਰਵਾਏ ਜਾ ਰਹੇ ਹਨ। ਜਿਲ੍ਹਾ ਸਪੋਰਟਸ ਅਫਸਰ ਸੁਖਚੈਨ ਸਿੰਘ ਕਾਹਲੋਂ ਨੇ ਦਸਿਆ ਕਿ ਇਹ ਟਰਾਇਲ ਜਿਲਾ੍ਹ …
Read More »ਐਮ.ਪੀ ਸਿਮਰਨਜੀਤ ਸਿੰਘ ਮਾਨ ਵਲੋਂ ਵਾਲੀਬਾਲ ਗਰਾਉਂਡ ਦਾ ਉਦਘਾਟਨ
ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਪਿੰਡ ਦੀਦਾਰਗੜ੍ਹ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਦੇ ਉਦੇਸ਼ ਤਹਿਤ ਐਮ.ਪੀ ਕੋਟੇ ਦੀ ਗਰਾਂਟ ਨਾਲ ਬਣ ਕੇ ਤਿਆਰ ਹੋਈ ਵਾਲੀਬਾਲ ਗਰਾਉਂਡ ਦਾ ਉਦਘਾਟਨ ਕੀਤਾ ਗਿਆ।ਇਸ ਦੌਰਾਨ ਨੌਜਵਾਨਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਨ੍ਹਾਂ ਵਲੋਂ ਐਮ.ਪੀ ਸੰਗਰੂਰ …
Read More »