Monday, December 23, 2024

ਖੇਡ ਸੰਸਾਰ

ਗਗਨਦੀਪ ਸਿੰਘ ਦਾ ਰੱਸਾਕਸ਼ੀ ਮੁਕਾਬਲੇ `ਚ ਦੂਸਰਾ ਸਥਾਨ

ਲੌਂਗੋਵਾਲ, 21 ਅਕਤੂਬਰ (ਜਗਸੀਰ ਲੌਂਗੋਵਾਲ ) – ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ 14 ਸਾਲਾ ਅੰਤਰ ਜਿਲ੍ਹਾ ਪੱਧਰੀ ਰੱਸਾਕਸ਼ੀ ਮੁਕਾਬਲੇ ਵਿੱਚ ਇਲਾਕੇ ਦੀ ਮਸ਼ਹੂਰ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਵਿਦਿਆਰਥੀ ਗਗਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁੱਖੀ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰੀ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ।ਇਸ ਮੌਕੇ ਹਰਪ੍ਰੀਤ ਸਿੰਘ ਡੀ.ਪੀ.ਈ ਕੁਲਵਿੰਦਰ ਕੌਰ, ਹਰਭਿੰਦਰ …

Read More »

ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਸਰਸਵਤੀ ਵਿਦਿਆ ਮੰਦਿਰ ਦੇ ਵਿਦਿਆਰਥੀ ਜਿੱਤੇ

ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਸਾਗਰ ਸ੍ਰੀ ਮਸਤੂਆਣਾ ਸਾਹਿਬ ਵਿਖੇ ਹੋਈਆਂ ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਬਲਾਕ ਚੀਮਾਂ ਵੱਲੋਂ ਭਾਗ ਲੈਂਦੇ ਹੋਏ ਸਰਸਵਤੀ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਦੀ ਵਿਦਿਆਰਥਣ ਭੂਮਿਕਾ ਕਾਂਸਲ ਨੇ ਪਿਛਲੇ ਸਾਲ ਦੀ ਤਰਾਂ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਦੇ ਹੋਏ ਇਸ ਸਾਲ ਵੀ ਐਥਲੇਟਿਕਸ ਮੁਕਾਬਲਿਆਂ ਵਿੱਚ ਹਿੱੱਾ ਲੈ ਕੇ 200 ਮੀਟਰ ਵਿੱਚ …

Read More »

ਜ਼ਿਲ੍ਹਾ ਪੱਧਰੀ ਖੇਡਾਂ `ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਮਸਤੂਆਣਾ ਸਾਹਿਬ ਦੇ ਗਰਾਊਂਡ ਵਿੱਚ ਸੰਪੰਨ ਹੋਈਆਂ 41ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ `ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 8 ਸੋਨੇ ਦੇ 2 ਚਾਂਦੀ ਦੇ ਤਮਗੇ ਜਿੱਤ ਕੇ ਜਿਲੇ ਵਿਚੋਂ ਮੋਹਰੀ ਸਕੂਲ ਹੋਣ ਦਾ ਮਾਣ ਹਾਸਲ ਕੀਤਾ। ਖੋ ਖੋ ਮੁੰਡਿਆਂ ਨੇ ਲਹਿਰਾ ਬਲਾਕ ਦੀ …

Read More »

ਹੇਡੋਂ ਦੇ ਖੇਡ ਮੇਲੇ ’ਚ ਕਬੱਡੀ ਇੱਕ ਓਪਨ ‘ਚ ਸਮਾਣੇ ਦੀ ਟੀਮ ਨੇ ਕੈਂਡ ਦੀਆਂ ਗੋਡਣੀਆਂ ਲਵਾਈਆਂ

ਸਮਰਾਲਾ, 22 ਅਕਤੂਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਹੇਡੋਂ ਡੇਰਾ ਸ੍ਰੀ ਬਾਬਾ ਮਨੋਹਰਦਾਸ ਵਿਖੇ ਸਮੂਹ ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 53ਵਾਂ ਵਿਸ਼ਾਲ ਕਬੱਡੀ ਕੱਪ ਕਰਵਾਇਆ ਗਿਆ।ਜਸਦੀਪ ਸਿੰਘ ਪ੍ਰਧਾਨ, ਮੋਹਣ ਰਾਣਾ ਨੇ ਦੱਸਿਆ ਕਿ ਇਸ ਖੇਡ ਮੇਲੇ ਦੇ ਸਾਰੇ ਮੁਕਾਬਲੇ ਰੌਚਕ ਤੇ ਦਿਲਚਸਪ ਰਹੇ।ਉਨ੍ਹਾਂ ਦੱਸਿਆ ਕਿ ਕਬੱਡੀ 32 ਕਿੱਲੋ ਵਿੱਚ ਬੀਹਲਾ ਨੇ …

Read More »

ਹਰੀਪੁਰਾ ਦੇ ਵਿਦਿਆਰਥੀਆਂ ਦੀ ਹੋਈ ਸੂਬਾ ਖੇਡਾਂ ਲਈ ਚੋਣ

ਡਾ. ਮਾਨ ਨੇ ਨਗਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ ਸੰਗਰੂਰ/ ਲੌਂਗੋਵਾਲ, 20 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਬੀਤੇ ਦਿਨੀਂ ਪ੍ਰਾਇਮਰੀ ਵਿੰਗ ਦੀਆਂ ਹੋਈਆਂ 41ਵੀਆਂ ਜ਼ਿਲ੍ਹਾ ਪੱਧਰੀ ਖੇਡਾਂ `ਚ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਬਸਤੀ ਬਲਾਕ ਸੰਗਰੂਰ 1 ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਖੇਡਾਂ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚਾਲੇ ਹੋਏ ਫਸਵੇਂ ਮੁਕਾਬਲਿਆਂ ਵਿੱਚ ਸਕੂਲ ਦੀ ਸ਼ਤਰੰਜ ਲੜਕੀਆਂ ਦੀ ਟੀਮ ਨੇ ਦੂਜਾ, …

Read More »

ਸਰਸਵਤੀ ਵਿਦਿਆ ਮੰਦਿਰ ਦੇ ਖਿਡਾਰੀਆਂ ਦੀ ਨੈਸ਼ਨਲ ਪੱਧਰੀ ਖੇਡਾਂ ਲਈ ਹੋਈ ਚੋਣ

ਚੀਮਾਂ ਮੰਡੀ/ ਲੌਂਗੋਵਾਲ, 19 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਿਰ ਸੀਨੀ. ਸੈਕੰਡਰੀ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈਆਂ 65ਵੀਆਂ ਪੰਜਾਬ ਸਕੂਲ ਸਟੇਟ ਪੱਧਰੀ ਖੇਡਾਂ ਯੁਗ ਮੂਡੋ ਖੇਡ ਦੇ ਅੰਡਰ 19 (ਲੜਕੀਆਂ) ਦੇ ਮੁਕਾਬਲੇ ਵਿੱਚ ਸ਼ਗਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਨੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਅੰਡਰ 19 (ਲੜਕੇ) ਹਰਪ੍ਰੀਤ ਸਿੰਘ ਅਤੇ …

Read More »

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂ ਦਾਲ ਹੈਂਡਬਾਲ ‘ਚ ਪਹਿਲਾ ਸਥਾਨ

ਲੌਂਗੋਵਾਲ, 19 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਜਸਪ੍ਰੀਤ ਕੌਰ ਅਤੇ ਸਿਮਰਨ ਕੌਰ ਨੇ 14 ਸਾਲ ਵਰਗ ਦੇ ਅੰਡਰ ਜਿਲ੍ਹਾ ਹੈਂਡਬਾਲ ਮੁਕਾਬਲੇ ਵਿੱਚ ਬਠਿੰਡਾ ਵਿਖੇ ਭਾਗ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਨਾਮ ਜਿੱਤ ਕੇ ਸਕੂਲ ਪਰਤਣ ‘ਤੇ ਸਕੂਲ ਮੁੱਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ …

Read More »

ਦੋ ਰੋਜਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸੰਪਨ, ਓਵਰ ਆਲ ਟਰਾਫੀ ‘ਤੇ ਅਜਨਾਲਾ ਜੋਨ ਕਾਬਜ਼

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਜਿਕਰਯੋਗ ਤਬਦੀਲੀ ਲਿਆਉਣ ਲਈ ਜਾਣੇ ਜਾਂਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ (ਆਈ.ਏ.ਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਰੇਖਾ ਮਹਾਜਨ ਤੇ ਵਰਿੰਦਰ …

Read More »

BBK DAV College for Women Dragon Boat players win 13 Gold & 07 Silver Medals

 Sr. National Dragon Boat Championship held at Darbanga (Uttar Pradesh) Amritsar, Oct 18 (Punjab Post Bureau) – Rajbir Kaur, Sumandeep Kaur, Komaldeep Kaur, Amandeep Kaur and Meenakshi won 2 Gold Medals and a Silver Medal respectively, Simranjit Kaur, Vipandeep Kaur and Parveen Kaur won gold medals and Amandeep Kaur and Simrandeep Kaur won silver medals in Sr. National Dragon Boat …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਡਰੈਗਨ ਬੋਟ ਚੈਂਪੀਅਨਸ਼ਿਪ ‘ਚ ਜਿੱਤੇ 13 ਗੋਲਡ ਤੇ 7 ਸਿਲਵਰ ਮੈਡਲ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ ਕਾਲਜ ਵੂਮੈਨ ਦੀਆਂ ਖਿਡਾਰਨਾਂ ਰਾਜਬੀਰ ਕੌਰ, ਸੁਮਨਦੀਪ ਕੌਰ, ਕੋਮਲਦੀਪ ਕੌਰ, ਅਮਨਦੀਪ ਕੌਰ ਅਤੇ ਮੀਨਾਕਸ਼ੀ ਨੇ ਦਰਬੰਗਾ (ਉੱਤਰ ਪ੍ਰਦੇਸ਼) ਵਿਖੇ ਹੋਈ ਸੀਨੀਅਰ ਨੈਸ਼ਨਲ ਡਰੈਗਨ ਬੋਟ ਚੈਂਪੀਅਨਸ਼ਿਪ ਵਿਚ ਦੋ-ਦੋ ਗੋਲਡ ਤੇ ਇਕ-ਇਕ ਸਿਲਵਰ ਮੈਡਲ ਜਿੱਤਿਆ।ਸਿਮਰਨਜੀਤ ਕੌਰ, ਵਿਪਨਦੀਪ ਕੌਰ ਅਤੇ ਪ੍ਰਵੀਨ ਕੌਰ ਨੇ ਇਕ-ਇਕ ਗੋਲਡ ਮੈਡਲ ਅਤੇ ਅਮਨਦੀਪ ਕੌਰ ਅਤੇ ਸਿਮਰਨਦੀਪ ਕੌਰ …

Read More »