ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਬਾਸਕਿਟ ਬਾਲ ਖੇਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਇੰਟਰ ਕਾਲਜ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਹਾਸਲ ਕਰਕੇ ਟਰਾਫ਼ੀ ’ਤੇ ਕਬਜ਼ਾ ਕੀਤਾ ਹੈ।ਇਸ ਮੁਕਾਬਲੇ ’ਚ ਖ਼ਾਲਸਾ ਕਾਲਜ ਨੇ ਪਹਿਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਨੇ ਦੂਜਾ ਅਤੇ ਐਸ.ਐਸ.ਐਮ ਦੀਨਾਨਗਰ ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ। …
Read More »ਖੇਡ ਸੰਸਾਰ
ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ 67ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼
ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਵਾਰ ਹੀਰੋਜ਼ ਸਟੇਡੀਅਮ ਵਿਖੇ ਆਰੰਭ ਹੋਈਆਂ 67ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਦਾ ਉਦਘਾਟਨ ਕੀਤਾ ਗਿਆ।ਐਥਲੈਟਿਕਸ (ਅੰਡਰ-14) ਤਹਿਤ ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲੇ ਖਿੱਚ ਦਾ ਕੇਂਦਰ ਬਣੇ। ਵਿਧਾਇਕਾ ਭਰਾਜ ਨੇ ਜਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਘਈ ਦੀ ਅਗਵਾਈ ਵਿੱਚ ਹੋ ਰਹੀਆਂ ਇਨ੍ਹਾਂ ਖੇਡਾਂ …
Read More »ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਖੇਡ ਦਿਵਸ ਮਨਾਇਆ
ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਪ੍ਰਿੰਸੀਪਲ ਅਮਨਦੀਪ ਕੌਰ ਦੀ ਰਹਿਨੁਮਾਈ ਹੇਠ ਪਿੱਛਲੇ ਦਿਨੀ ਖੇਡ ਦਿਵਸ ਮਨਾਇਆ ਗਿਆ।ਸਕੂਲ ਦੇ ਪੀ.ਟੀ ਆਈ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਥਲੈਟਿਕਸ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ।ਇਸ ਵਿੱਚ ਅਕੈਡਮੀ ਦੇ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਅੱਵਲ ਆਏ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਆ ਗਿਆ।ਪ੍ਰਿੰਸੀਪਲ ਅਮਨਦੀਪ ਕੌਰ ਨੇ …
Read More »ਸਟੇਟ ਪੱਧਰ ਵੇਟਲਿਫਟਿੰਗ ਟੂਰਨਾਮੈਂਟ ‘ਚ ਅੰਮ੍ਰਿਤਸਰ ਜਿਲ੍ਹੇ ਨੇ ਮਾਰੀਆਂ ਮੱਲਾਂ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2023’ ਅਧੀਨ ਰਾਜ ਪੱਧਰੀ ਖੇਡਾਂ ਵੱਖ ਵੱਖ ਜਿਲ੍ਹਿਆਂ ਵਿਚ ਆਯੋਜਿਤ ਕਰਵਾਈਆਂ ਗਈਆਂ।ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਸੁਖਚੈਨ ਸਿੰਘ ਕਾਹਲੋਂ ਦੀ ਰਹਿਨੁਮਾਈ ਹੇਠ ਜਿਲ੍ਹਾਂ ਅੰਮ੍ਰਿਤਸਰ ਦੀਆਂ ਗੇਮਾਂ ਦੀਆਂ ਟੀਮਾਂ ਵੱਖ ਵੱਖ ਜਿਲ੍ਹਿਆਂ ਵਿੱਚ ਭੇਜੀਆਂ ਗਈਆਂ।ਵੇਟਲਿਫਟਿੰਗ ਦੇ ਟੂਰਨਾਂਮੈਟ 10 ਤੋਂ 15 ਅਕਤੂਬਰ ਤੱਕ ਜਿਲ੍ਹਾ ਸੰਗਰੂਰ ਦੇ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਹੈਂਡਬਾਲ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹੈਂਡਬਾਲ ਦੀ ਟੀਮ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਟੂਰਨਾਮੈਂਟ ’ਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਉਕਤ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਚੱਲ ਰਹੀਆਂ `ਖੇਡਾਂ ਵਤਨ ਪੰਜਾਬ ਦੀਆਂ` ਵਿੱਚ ਸੂਬਾ ਪੱਧਰੀ ਮੁਕਾਬਲਆਂ ਵਿੱਚ ਭਾਗ ਲੈਂਦੇ ਹੋਏ ਮੈਡਲ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ।ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਕਿ ਏਅਰ ਸ਼ੂਟਿੰਗ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਅਰਸ਼ ਗੋਇਲ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ।ਸਿਮਰਨ …
Read More »ਸੂਬਾ ਪੱਧਰੀ ਤੀਰ ਅੰਦਾਜ਼ੀ ਮੁਕਾਬਲਿਆਂ ‘ਚ ਪੈਰਾਮਾਊਂਟ ਸਕੂਲ ਲਹਿਰਾ ਦੇ ਬੱਚਿਆਂ ਨੇ ਜਿੱਤੇ ਮੈਡਲ
ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਤੀਰ ਅੰਦਾਜ਼ੀ ਦੇ ਰਾਜ ਪੱਧਰੀ ਖੇਡ ਮੁਕਾਬਲੇ ਪਿਛਲੇ ਦਿਨੀਂ ਅਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਇਨ੍ਹਾਂ ਖੇਡਾਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਅੰਡਰ-14 (ਇੰਡੀਅਨ ਰਾਊਂਡ) ਗਰੁੱਪ ਦੇ ਬੱਚੇ ਸੁਖਜੋਤ ਕੌਰ ਨੇ 30 ਮੀ. ਗੋਲਡ, ਮਿਕਸ ਟੀਮ ਗੋਲਡ, ਓਲੰਪਿਕ ਫਾਇਟ …
Read More »ਬਲਾਕ ਖੇਡਾਂ ਵਿੱਚ ਪ੍ਰਾਇਮਰੀ ਸਕੂਲ ਕੋਟਾਲਾ ਦੇ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ
ਸਮਰਾਲਾ, 25 ਅਕਤੂਬਰ (ਇੰਦਰਜੀਤ ਸਿੰਘ ਕੰਗ) – ਬਲਾਕ ਪ੍ਰਾਇਮਰੀ ਸਕੂਲ ਖੇਡਾਂ (ਬਲਾਕ ਸਮਰਾਲਾ) ਜੋ ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਸ਼ਮਸ਼ਪੁਰ ਦੇ ਖੇਡ ਗਰਾਊਂਡ ਵਿੱਚ ਸੰਪਨ ਹੋਈਆਂ।ਇਨਾਂ ਬਲਾਕ ਪੱਧਰੀ ਖੇਡਾਂ ਵਿੱਚ ਸੈਂਟਰ ਕੋਟਾਲਾ ਵਲੋਂ ਖੇਡਦਿਆਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਦੇ ਵਿਦਿਆਰਥੀਆਂ ਨੇ ਮਾਣਮੱਤੀਆਂ ਪ੍ਰਾਪਤੀਆਂ ਕਰਕੇ ਇਸ ਵਾਰ ਫਿਰ ਓਵਰਆਲ ਟਰਾਫੀ ‘ਤੇ ਕਬਜ਼ਾ ਕੀਤਾ।ਖਿਡਾਰੀਆਂ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਜਿੱਤਿਆ ਸੋਨੇ, ਚਾਂਦੀ ਤੇ ਤਾਂਬੇ ਦਾ ਤਗਮਾ
ਹਰਸ਼ ਨੇ 10 ਅਤੇ ਆਯੂਸ਼ ਨੇ 7 ਹਜ਼ਾਰ ਰੁਪਏ ਦਾ ਇਨਾਮ ਕੀਤਾ ਹਾਸਲ ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੂਡੋ ਦੇ ਵੱਖ-ਵੱਖ-ਮੁਕਾਬਲਿਆਂ ’ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨੇ, ਚਾਂਦੀ ਅਤੇ ਤਾਂਬੇ ਦਾ ਤਗਮਾ ਹਾਸਲ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥੀ ਹਰਸ਼ ਸ਼ਰਮਾ ਨੇ ਪੰਜਾਬ ਪੱਧਰ ’ਤੇ ਖੇਡਾਂ …
Read More »ਤੀਰ ਅੰਦਾਜ਼ੀ ਦੇ ਰਾਜ ਪੱਧਰੀ ਮੁਕਾਬਲੇ ‘ਚੋਂ ਪੀ.ਪੀ.ਐਸ ਚੀਮਾਂ ਦੇ ਬੱਚਿਆਂ ਨੇ ਜਿੱਤੇ ਗੋਲਡ ਮੈਡਲ
ਸੰਗਰੂਰ, 25 ਅਕਤੂਬਰ (ਜਗਸੀਰ ਸਿੰਘ) – ‘ਖੇਡਾਂ ਵਤਨ ਪੰਜਾਬ’ ਰਾਜ ਪੱਧਰੀ ਖੇਡਾਂ ਲੜਕੇ/ਲੜਕੀਆਂ ਦੇ ਤੀਰ-ਅੰਦਾਜ਼ੀ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ।ਇਹਨਾਂ ਵਿੱਚ ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚੇ ਗੁਰਸ਼ਰਨਪ੍ਰੀਤ ਸਿੰਘ ਸਿੱਧੂ ਅਤੇ ਭਵਨਪ੍ਰੀਤ ਸਿੰਘ ਨੇ ਗੋਲਡ ਮੈਡਲ ਅਤੇ ਹਰਮੀਤ ਕੌਰ, ਜਸ਼ਨਪ੍ਰੀਤ ਕੌਰ, ਲਵਲੀਨ ਕੌਰ, ਕਮਲਪ੍ਰੀਤ ਕੌਰ ਤੇ ਅਵਨੀਤ ਸਿੰਘ ਨੇ ਸਿਲਵਰ …
Read More »