Friday, May 30, 2025
Breaking News

ਖੇਡ ਸੰਸਾਰ

ਐਸ.ਏ.ਐਸ ਚੀਮਾ ਦੇ ਵਿਦਿਆਰਥੀ ਅਰਸ਼ ਨੇ ਸ਼ੂਟਿੰਗ ਚੈਂਪੀਅਨਸ਼ਿਪ ‘ਚ ਚਮਕਾਇਆ ਸਕੂਲ ਦਾ ਨਾਮ

ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਵਿਦਿਆਰਥੀ ਅਰਸ਼ ਗੋਇਲ ਨੇ ਭੋਪਾਲ ਵਿਖੇ 68ਵੀਆਂ ਐਸ.ਜੀ.ਐਫ.ਆਈ ਨੈਸ਼ਨਲ ਖੇਡਾਂ (ਅੰਡਰ 19) ਵਿੱਚ ਆਯੋਜਿਤ ਅੰਡਰ-19 ਪੀਪ ਸਾਈਟ ਰਾਈਫਲ ਟੀਮ ਈਵੈਂਟ ਵਿੱਚ ਅਪਣੀ ਟੀਮ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ, 416 ਦੇ ਸ਼ਾਨਦਾਰ ਯੋਗਦਾਨ ਸਕੋਰ ਨਾਲ, ਅਰਸ਼ ਨੇ ਨਾ ਸਿਰਫ ਆਪਣੀ ਟੀਮ ਨੂੰ ਸ਼ਿਖਰ ਤੱਕ ਪਹੁੰਚਾਇਆ ਬਲਕਿ ਪੰਜਾਬ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਨੇ ਅੰਤਰਰਾਜੀ ਜੂਨੀਅਰ ਰੈਡ ਕਰਾਸ ਓਵਰਆਲ ਚੈਂਪੀਅਨਸ਼ਿਪ ਟਰਾਫੀ ਜਿੱਤੀ

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਦੇ ਰੈਡ ਕਰਾਸ ਯੂਨਿਟ ਦੀਆਂ ਵਿਦਿਆਰਥਣਾਂ ਨੇ ਭਾਰਤੀ ਰੈਡ ਕਰਾਸ ਸੁਸਾਇਟੀ ਪੰਜਾਬ ਰਾਜ ਦੇ ਸਹਿਯੋਗ ਨਾਲ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਤਹਿਤ ਅੰਤਰਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਸਟੱਡੀ ਕੈਂਪ ਵਿੱਚ ਨਾਮਣਾ ਖੱਟਿਆ। ਕੁੱਲ 6 ਈਵੈਂਟਾਂ ਵਿੱਚ ਬੀ.ਬੀ.ਕੇ ਵਿਦਿਆਰਥੀਣਾਂ ਨੇ ਸਾਰੇ ਇਨਾਮ ਪ੍ਰਾਪਤ ਕੀਤੇ।ੋਜਿੰਨਾਂ ਵਿੱਚ ਗਰੁੱਪ ਸਾਂਗ, ਗਰੁੱਪ ਡਾਂਸ, ਕਵਿਤਾ ਪਾਠ ਅਤੇ ਪੋਸਟਰ …

Read More »

ਕੈਬਨਿਟ ਮੰਤਰੀ ਚੀਮਾ ਨੇ 40ਵੇਂ ਕਬੱਡੀ ਟੂਰਨਾਮੈਂਟ ਮੌਕੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ

ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾ ਸਬ ਡਵੀਜ਼ਨ ਦੇ ਪਿੰਡ ਗਿੱਦੜਿਆਣੀ ਵਿਖੇ ਆਯੋਜਿਤ 40ਵੇਂ ਕਬੱਡੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਯਾਦ ਨੂੰ ਸਮਰਪਿਤ ਇਸ ਖੇਡ ਸਮਾਰੋਹ ਮੌਕੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਅਤੇ ਹੋਰ ਕਲੱਬ ਮੈਂਬਰਾਂ ਦੇ ਉੱਦਮ ਦੀ …

Read More »

ਡਿਪਟੀ ਕਮਿਸ਼ਨਰ ਨੇ ਬਾਕਸਿੰਗ ਤੇ ਕਿੱਕ ਬਾਕਸਿੰਗ ਦੇ ਕੋਚ ਬਲਦੇਵ ਰਾਜ ਦੇਵ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਆਲ ਇੰਡੀਆ ਇੰਟਰਵਰਸਟੀ ਖੇਡਾਂ ਵਤਨ ਪੰਜਾਬ ਖੇਲੋ ਇੰਡੀਆ ਇੰਟਰ ਕਾਲਜ ਸੀਨੀਅਰ ਨੈਸ਼ਨਲ ਪੰਜਾਬ ਸਟੇਟ ਵਿੱਚ ਮੈਡਲ ਪ੍ਰਾਪਤ ਕਰਨ ਵਾਲਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਹੋਇਆਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਤੁਹਾਡੀ ਮਦਦ ਲਈ ਹਮੇਸ਼ਾਂ ਤਤਪਰ ਹੈ।ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਕਿਹਾ ਕਿ ਉਹ ਖੇਡਾਂ ਵਿੱਚ ਪੂਰੀ ਲਗਨ ਅਤੇ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਦਾ ਤੈਰਾਕੀ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਪ੍ਰਾਇਮਰੀ ਸਟੇਟ ਚੈਂਪੀਅਨਸ਼ਿਪ ਤੈਰਾਕੀ ਜੋ ਕਿ ਚੰਡੀਗੜ੍ਹ ਵਿਖੇ ਕਰਵਾਈ ਗਈ।ਇਸ ਵਿੱਚ ਸਕੂਲ ਦੀ ਖਿਡਾਰਨ ਏਕਮਜੋਤ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦਾ ਕਿੱਕ ਬਾਕਸਿੰਗ ’ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੁਆਰਾ ਆਯੋਜਿਤ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲਿਆਂ ’ਚ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨ, ਕਾਂਸੀ ਦਾ ਤਗਮਾ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ ਜੇਤੂ …

Read More »

ਮੈਰੀਟੋਰੀਅਸ ਸਕੂਲ ਘਾਬਦਾਂ ਵਲੋਂ ਕਰਵਾਈ ਗਈ ਅਥਲੈਟਿਕਸ ਮੀਟ

ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਮੈਰੀਟੋਰੀਅਸ ਸਕੂਲ ਘਾਬਦਾਂ ਵਲੋਂ ਅੱਜ ਸਕੂਲ ਵਿੱਚ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਡੀ.ਸੀ ਸੰਦੀਪ ਰਿਸ਼ੀ ਵਲੋਂ ਜੇਤੂਆਂ ਨੂੰ ਇਨਾਮ ਵੰਡਣ ਦੇ ਨਾਲ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ ਗਈ।ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਝੰਡਾ ਲਹਿਰਾਉਣ ਦੀ ਰਸਮ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀ ਨੇ ਜੁਡੋ ’ਚ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਜੁਡੋ ’ਚ ਗੋਲਡ ਮੈਡਲ ਜਿੱਤ ਕੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤ ’ਤੇ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਖੇਡ ਇੰਚਾਰਜ਼ ਰਣਕੀਰਤ ਸਿੰਘ ਸੰਧੂ, ਜੁੱਡੋ ਕੋਚ ਕਰਮਜੀਤ ਸਿੰਘ, ਖਿਡਾਰੀ ਦੇ ਮਾਪਿਆਂ ਤੇ ਸਮੂਹ …

Read More »

ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਖੇਡਾਂ ‘ਚ ਪ੍ਰਾਪਤ ਕੀਤੀ ਓਵਰਆਲ ਟ੍ਰਾਫ਼ੀ

ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਪਹਿਲੀਆਂ ਉਤਰੀ ਜ਼ੋਨ ਵਿਸ਼ੇਸ਼ ਓਲੰਪਿਕ ਖੇਡਾਂ ਅਤੇ 25ਵੀਆਂ (ਸਿਲਵਰ ਜੁਬਲੀ) ਪੰਜਾਬ ਰਾਜ ਸਪੈਸ਼ਲ ਓਲੰਪਿਕ ਖੇਡਾਂ-2024 ਨੂੰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਸਰਾਭਾ ਨਗਰ ਲੁਧਿਆਣਾ ਵਿਖੇ ਕਰਵਾਈਆਂ ਗਈਆਂ।ਇਨ੍ਹਾਂ ਤਿੰਨ ਦਿਨਾਂ ਦੀਆਂ ਖੇਡਾਂ ਵਿੱਚ 60 ਸਕੂਲਾਂ, 800 ਖਿਡਾਰੀਆਂ ਅਤੇ ਕੋਚਾਂ ਨੇ ਭਾਗ ਲਿਆ। ਖੇਡਾਂ ਦੇ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੰਜਾਬ …

Read More »

ਅਕਾਲ ਅਕੈਡਮੀ ਕਮਾਲਪੁਰ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਖੇਡਾਂ ‘ਚ ਮਾਰੀਆਂ ਮੱਲਾਂ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਗਤਕਾ ਪ੍ਰਤੀਯੋਗਤਾ ਵਿੱਚ ਰਾਸ਼ਟਰੀ-ਪੱਧਰ `ਤੇ ਪਹਿਲਾ ਸਥਾਨ ਹਾਸਿਲ ਕੀਤਾ।ਇਹ ਗਤਕਾ ਪ੍ਰਤੀਯੋਗਤਾ 12 ਤੋਂ 15 ਦਸੰਬਰ ਤੱਕ ਤਾਊ ਦੇਵੀ ਲਾਲ ਸਟੇਡੀਅਮ, ਪੰਚਕੂਲਾ ਹਰਿਆਣਾ ਵਿਖੇ ਹੋਈਆਂ। ਵਿੱਦਿਆਰਥੀਆਂ ਨੇ ਪਹਿਲੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ 2024 ਵਿੱਚ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਪ੍ਰਤੀਯੋਗਿਤਾ …

Read More »