Thursday, March 5, 2026

ਖੇਡ ਸੰਸਾਰ

ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਸਲਾਨਾ ਖੇਡ ਦਿਵਸ ਮਨਾਇਆ

ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ।ਜਿਸ ਵਿੱਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ।ਇਸ ਮੁਕਾਬਲੇ ਵਿੱਚ ਬੱਚਿਆਂ ਨੇ 50 ਮੀਟਰ, 100 ਮੀਟਰ, 200 ਮੀਟਰ, 400 ਮੀਟਰ ਦੌੜ, ਰੱਸਾ ਕੱਸੀ, ਸ਼ਾਟ ਪੁਟ, ਲੌਂਗ ਜੰਪ ਹਾਈ ਜੰਪ, ਲੈਮਨ ਰੇਸ, ਨੋਟਬੁੱਕ ਦੌੜ, ਬਲੂਨ ਬਲਾਸਟ, ਈਟ …

Read More »

ਪੀ.ਪੀ.ਐਸ ਚੀਮਾਂ ਵਿਖੇ ਮਨਾਇਆ ਗਿਆ ਦਾ ਦੋ ਰੋਜ਼ਾ ਵਿੰਟਰ ਕਾਰਨੀਵਾਲ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਦੋ ਰੋਜ਼ਾ “ਵਿੰਟਰ ਕਾਰਨੀਵਾਲ” ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਦੌਰਾਨ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਤਰਾਂ ਦੀਆਂ ਮਨੋਰੰਜ਼ਕ ਖੇਡਾਂ ਜਿੱਪ-ਲਾਇਨ, ਵਾਟਰ ਬੋਟਿੰਗ, ਵਾਟਰ ਰੋਲਰ, ਵਾਟਰ-ਪੋਲ, ਟ੍ਰੇਨ-ਰਾਇਡ, ਬਰਮਾ-ਬਰਿੱਜ਼, ਮਿੱਕੀ-ਮਾਊਸ, ਵਾਲ-ਕਲਾਇਬਿੰਗ ਦਾ ਆਨੰਦ ਮਾਣਿਆ।ਪ੍ਰੋਗਰਾਮ ਦੇ ਆਖਿਰ ਵਿੱਚ ਬੱਚਿਆਂ ਨੂੰ ਮੈਜਿਕ-ਸ਼ੋਅ ਵਿਖਾਇਆ ਗਿਆ।ਵੱਖ-ਵੱਖ ਤਰਾਂ ਦੇ ਝੂਲੇ, ਸਪੇਸ-ਰਾਕੇਟ ਅਤੇ ਬੱਚਿਆਂ ਦੇ ਖਾਣ-ਪੀਣ ਦੀਆਂ ਸਟਾਲਾਂ …

Read More »

ਖ਼ਾਲਸਾ ਕਾਲਜ ਵੁਮੈਨ ਦੀ ਖਿਡਾਰਣ ਦਾ ਇੰਟਰ ਯੂਨੀਵਰਸਿਟੀ ਰੇਸ ਮੁਕਾਬਲੇ ’ਚ ਅਹਿਮ ਸਥਾਨ

ਅੰਮ੍ਰਿਤਸਰ, 15 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਐਥਲੈਟਿਕ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਐਥਲੈਟਿਕ ਅੰਤਰ-ਕਾਲਜ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਾਲਜ ਦੀ ਖਿਡਾਰਨ ਕਵਲਜੀਤ ਕੌਰ ਨੇ ਓਡੀਸ਼ਾ ’ਚ ਆਯੋਜਿਤ ਆਲ ਇੰਡੀ ਨੌਰਥ ਈਸਟ ਜ਼ੋਨ …

Read More »

ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 14 ਫਰਵਰੀ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਦੇ ਵਿਦਿਆਰਥੀਆਂ ਨੇ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿੱਚ ਹੋਈ ਅਥਲੈਟਿਕ ਮੀਟ ‘ਚ ਭਾਗ ਲਿਆ।ਇਸ ਦੌਰਾਨ ਵਿਦਿਆਰਥਣ ਜਸਮੀਤ ਕੌਰ ਨੇ 200 ਮੀਟਰ ਦੌੜ ਵਿੱਚ ਪਹਿਲਾ, ਵਿਸ਼ਾਲ ਗਰਗ ਨੇ 200 ਮੀਟਰ ਦੌੜ ਵਿੱਚ ਦੂਸਰਾ, ਰਮਨਦੀਪ ਸਿੰਘ ਨੇ 800 ਮੀਟਰ ਦੌੜ ਵਿੱਚੋਂ ਤੀਜ਼ਾ ਸਥਾਨ ਅਤੇ ਨਵਜੋਤ ਕੌਰ ਨੇ ਗੋਲਾ ਸੁੱਟਣ ਵਿੱਚ …

Read More »

ਮੈਡਮ ਨਰੇਸ਼ ਸ਼ੈਣੀ ਬਣੇ ਜਿਲ੍ਹਾ ਸਪੋਰਟਸ ਕੋਆਰਡੀਨੇਟਰ

ਸੰਗਰੂਰ, 14 ਫਰਵਰੀ (ਜਗਸੀਰ ਲੌਂਗੋਵਾਲ) – ਗੋਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਸੂਬਾ ਕਮੇਟੀ ਦੀਆਂ ਕੋਸ਼ਿਸ਼ਾਂ ਨੂੰ ਉਸ ਸਮੇਂ ਬੂਰ ਪਿਆ, ਜਦੋਂ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜਿਲ੍ਹਾ ਕੋਆਰਡੀਨੇਟਰ ਸਪੋਰਟਸ ਦੀਆਂ ਅਸਾਮੀਆਂ ‘ਤੇ ਲੈਕਚਰਾਰ ਸਰੀਰਕ ਸਿੱਖਿਆ ਦੀ ਨਿਯੁੱਕਤੀ ਕਰ ਦਿੱਤੀ ਗਈ।ਵਿਭਾਗ ਦੇ ਇਸ ਫੈਸਲੇ ਨਾਲ ਪੂਰੇ ਲੈਕਚਰਾਰ ਕਾਡਰ ਵਿੱਚ ਖੁਸ਼ੀ ਦਾ ਮਾਹੌਲ ਹੈ।ਲੈਕਚਰਾਰ ਯੂਨੀਅਨ ਦੇ ਬੁਲਾਰੇ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਦੱਸਿਆ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਨਮੋਲ ਵਿਖੇ ਇਕ ਰੋਜ਼ਾ ਐਥਲੈਟਿਕ ਮੀਟ ਕਰਵਾਈ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈੰਕਡਰੀ ਸਕੂਲ ਪਿੰਡ ਨਮੋਲ ਵਿਖੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਕੁਲਬੀਰ ਕੌਰ ਦੀ ਸਰਪ੍ਰਸਤੀ ਅਤੇ ਡੀ.ਪੀ.ਈ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਕ ਰੋਜ਼ਾ ਅਥਲੈਟਿਕ ਮੀਟ ਕਰਵਾਈ ਗਈ। ਇਸ ਅਥਲੈਟਿਕ ਮੀਟ ਦਾ ਆਗਾਜ਼ ਸਕੂਲ ਦੇ ਹਾਊਸਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਅਤੇ ਕੁੱਝ ਵਿਦਿਆਰਥੀਆਂ ਵੱਲੋਂ ਜਿਮਨਾਸਟਿਕ …

Read More »

ਖ਼ਾਲਸਾ ਕਾਲਜ ’ਚ 7ਵਾਂ 5 ਰੋਜ਼ਾ ਦੀਵਾਲੀ ਟੂਰਨਾਮੈਂਟ ਸ਼ਾਨੋ-ਸ਼ੋਕਤ ਨਾਲ ਸੰਪਨ

ਖ਼ਾਲਸਾ ਕਾਲਜ ਦਾ ਪਹਿਲਾ ਸਥਾਨ, ਫ਼ਿਜ਼ੀਕਲ ਐਜ਼ੂਕੇਸ਼ਨ ਰਨਰਅੱਪ ਅਤੇ ਵੈਟਰਨਰੀ ਕਾਲਜ ਫ਼ਸਟ ਰਨਰਅੱਪ ਰਿਹਾ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ 5 ਰੋਜ਼ਾ ਦੀਵਾਲੀ ‘7ਵਾਂ ਇੰਟਰ ਖ਼ਾਲਸਾ ਕਾਲਜ ਟੂਰਨਾਮੈਂਟ’ ਸ਼ਾਨੋ-ਸ਼ੋਕਤ ਨਾਲ ਸੰਪਨ ਹੋਇਆ।ਇਸ ਸਾਲ ਦੇ ਦੀਵਾਲੀ ਟੂਰਨਾਮੈਂਟ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖਾਲਸਾ ਸੰਸਥਾਵਾਂ ਦਰਮਿਆਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।ਜਿੰਨ੍ਹਾਂ ਵਿੱਚ ਕ੍ਰਿਕੇਟ, ਬਾਸਕਟਬਾਲ, ਬੈਡਮਿੰਟਨ, …

Read More »

ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਸਨਮਾਨ ਸਮਾਰੋਹ

ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਅੱਜ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਦੀਵਾਨ ਦੇ ਸਥਾਨਕ ਪ੍ਰਧਾਨ ਅਤੇ ਕਨਵੀਨਰ ਟੂਰਨਾਮੈਂਟ, ਚੇਅਰਮੈਨ ਕਾਨਫਰੰਸ, ਐਜੂਕੇਸ਼ਨਲ ਕਮੇਟੀ ਦੇ ਐਡੀ: ਆਨਰੇਰੀ ਸਕੱਤਰ ਸੰਤੋਖ ਸਿੰਘ ਸੇਠੀ ਦੀ ਦੇਖ-ਰੇਖ ਹੇਠ ਵਿਸ਼ਾਲ ਪੱਧਰ ‘ਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿੱਚ …

Read More »

ਰੱਸਾਕਸ਼ੀ ‘ਚੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੋਂ ਤੀਜੇ ਸਥਾਨ ‘ਤੇ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੋਂ ਦੇ ਖਿਡਾਰੀਆਂ ਨੇ ‘ਖੇਡਾਂ ਹਲਕਾ ਸੁਨਾਮ ਦੀਆਂ’ ਵਿੱਚ ਸ਼ਾਨਦਾਰ ਪ੍ਰਦਰਸ਼਼ਨ ਕਰਦਿਆਂ ਰੱਸਾਕਸ਼ੀ ਸਬ ਜੂਨੀਅਰ ਗਰੁੱਪ ‘ਚ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ।ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ‘ਤੇ ਖਿਡਾਰੀਆਂ ਅਤੇ ਟੀਮ ਇੰਚਾਰਜ ਦਾ ਸਵਾਗਤ ਤੇ ਸਨਮਾਨ ਕੀਤਾ ਗਿਆ।ਮੁੱਖ ਅਧਿਆਪਕ ਗੁਰਭੇਜ ਸਿੰਘ ਨੇ …

Read More »

ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਹੋਈ।ਜਿਸ ਵਿੱਚ ਫੁੱਟਬਾਲ ਐਸੋਸੀਏਸ਼ਨ ਦੇ ਜਰਨਲ ਸੈਕਟਰੀ ਰਿਸ਼ੀਪਾਲ ਖੇਰਾ ਅਤੇ ਸੀਨੀਅਰ ਵਾਇਸ ਪ੍ਰਧਾਨ ਅਨਿਰੁੱਧ ਵਸ਼ਿਸ਼ਟ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਫ਼ੁਟਬਾਲ ਨੂੰ ਪ੍ਰਮੋਟ ਕਰਨ ਦੇ ਮੁੱਦਿਆਂ ਅਤੇ ਜਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ (ਸੀਨੀਅਰ) ਕਰਵਾਉਣ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਵਾਈਸ ਪ੍ਰਧਾਨ ਪਵਨ ਕੁਮਾਰ, ਸੁਸ਼ੀਲ ਕੁਮਾਰ …

Read More »