Thursday, February 29, 2024

ਖੇਡ ਸੰਸਾਰ

ਪੰਜਾਬ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬੱਚਿਆਂ ਨੇ ਜਿੱਤੇ ਮੈਡਲ

ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਮਾਲੇਰਕੋਟਲਾ ਵਿਖੇ ਹੋਈਆਂ ਪੰਜਾਬ ਪੱਧਰੀ 67ਵੀਆਂ ਪੰਜਾਬ ਸਕੂਲ ਗੇਮਜ਼ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਕਿੱਕ ਬਾਕਸਿੰਗ ਦੇ ਖਿਡਾਰੀਆਂ ਨੇ ਅੰਡਰ 14, 17 ਅਤੇ 19 ਵਰਗ (ਮੁੰਡੇ ਅਤੇ ਕੁੜੀਆਂ) ਨੇ ਭਾਗ ਲਿਆ।ਜਿਸ ਵਿੱਚ ਮਾਨਵਦੀਪ ਸਿੰਘ-45 ਕਿਲੋਗਰਾਮ ਵਿਚੋਂ ਗੋਲਡ, ਰਮਨੀਤ ਕੌਰ-32 ਕਿਲੋਗ੍ਰਾਮ …

Read More »

22ਵੇਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਟੂਰਨਾਮੈਂਟ ਦੇ ਜੇਤੂਆਂ ਨੂੰ ਵੰਡੇ ਇਨਾਮ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼਼ਨਲ ਕਮੇਟੀ ਵਲੋਂ 15 ਤੋਂ 30 ਨਵੰਬਰ ਤੱਕ ਕਰਵਾਏ ਗਏ 22ਵੇਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਟੂਰਨਾਮੈਂਟ ਤਹਿਤ ਵੱਖ-ਵੱਖ ਦੀਵਾਨ ਸਕੂਲਾਂ ਵਿਚ ਕਰਵਾਈਆਂ ਗਈਆਂ ਖੇਡਾਂ ‘ਚ ਜੇਤੂ ਸਕੂਲ ਟੀਮਾਂ, ਬੈਸਟ ਖਿਡਾਰੀਆਂ, ਓਵਰ ਆਲ ਪੁਜੀਸ਼ਨਾਂ ਹਾਸਲ ਕਰਨ ਵਾਲੇ ਸਕੂਲਾਂ ਨੂੰ ਸਨਮਾਨਿਤ ਕਰਨ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਮਜੀਠਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੇ ਦਾਦਾ-ਦਾਦੀ ਤੇ ਨਾਨਾ-ਨਾਨੀ ਨਾਲ ਮਨਾਇਆ – ਖੇਡ ਦਿਵਸ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਡੀ.ਏ,ਵੀ ਇੰਟਰਨੈਸ਼ਨਲ ਸਕੂਲ ਵਿਖੇ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਵਿਦਿਅਰਥੀਆਂ ਲਈ ਖੇਡ ਦਿਵਸ ਡਾ ਆਯੋਜਨ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਕੀਤਾ ਗਿਆ।ਇਸ ਅਵਸਰ ‘ਤੇ ਬੱਚਿਆਂ ਨੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਸੱਦਾ ਦਿੱਤਾ।ਡਾ. ਅੰਜ਼ਨਾ ਗੁਪਤਾ ਨੇ ਸਾਰਿਆਂ ਦਾ ਸਵਾਗਤ ਕੀਤਾ।ਉਨਾਂ ਕਿਹਾ ਕਿ ਕੈਡਾਂ ਸਾਡੇ ਜੀਵਨ ਦਾ ਜਰੂਰੀ ਹਿੱਸਾ ਹਨ।ਹਵਾ ਵਿੱਚ ਗੁਬਾਰੇ ਉਡਾ …

Read More »

ਕੇਂਦਰੀ ਵਿਦਿਆਲਿਆ ਸਲਾਈਟ ਵਿਖੇ ਖੇਡ ਦਿਵਸ ਦਾ ਆਯੋਜਨ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – “ਤੰਦਰੁਸਤ ਸਰੀਰ ਵਿੱਚ ਤੰਦਰੁਸਤ ਮਨ ਦਾ ਨਿਵਾਸ ਹੁੰਦਾ ਹੈ” ਦੇ ਕਥਨ ਦੀ ਪੂਰਤੀ ਲਈ ਅੱਜ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ‘ਖੇਡ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਖੇਡ ਮੁਕਾਬਲਿਆਂ ਦੇ ਉਦਘਾਟਨ ਦੌਰਾਨ ਮੁੱਖ ਮਹਿਮਾਨ ਸਲਾਈਟ ਦੇ ਪ੍ਰੋਫੈਸਰ ਅਜਾਤ ਸ਼ਤਰੂ ਅਰੋੜਾ, ਵਿਸ਼ੇਸ਼ ਮਹਿਮਾਨ ਰਜਿੰਦਰ ਸਿੰਘ ਸਨ ਅਤੇ ਹਰੀ ਹਰ ਯਾਦਵ ਪ੍ਰਿੰਸੀਪਲ ਕੇਂਦਰੀ ਵਿਦਿਆਲਿਆ ਲੌਂਗੋਵਾਲ ਨੇ ਸ਼ਮ੍ਹਾਂ …

Read More »

ਸਿਲਵਰ ਵਾਟਿਕਾ ਸਕੂਲ ਸਮਾਉਂ ਵਿਖੇ ਤਿੰਨ ਰੋਜ਼ਾ ਸਪੋਰਟਸ ਮੀਟ ਸ਼ੁਰੂ

ਭੀਖੀ, 7 ਦਸੰਬਰ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਉ ਵਲੋਂ ਸ਼੍ਰੀਮਤੀ ਅੰਜ਼ੂ ਸਿੰਗਲਾ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਕੂਲੀ ਸਪੋਰਟਸ ਮੀਟ ਕਰਵਾਈ ਜਾ ਰਹੀ ਹੈ।ਇਸ ਦੌਰਾਨ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਵਿਸ਼ੇਸ਼ ਤੌਰ ‘ਤੇ ਪਹੁੰਚੇ ਹਰਜੀਤ ਸਿੰਘ ਗਰੇਵਾਲ ਮੈਂਬਰ ਨੈਸ਼ਨਲ ਭਾਜਪਾ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਸਪੋਰਟਸ ਨਾਲ ਬੱਚਿਆਂ ਨੂੰ …

Read More »

ਵਾਰ ਹੀਰੋਜ਼ ਸਟੇਡੀਅਮ ਵਿਖੇ ਪ੍ਰਾਇਮਰੀ ਸਕੂਲਾਂ ਦੇ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ਸ਼ੁਰੂ

ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – 43ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦੇ ਐਥਲੈਟਿਕਸ ਮੁਕਾਬਲੇ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਏ।ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਨੇ ਕੀਤਾ।ਪ੍ਰੀਤਮ ਸਿੰਘ ਪੀਤੂ ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਤੇ ਸਤਿੰਦਰ ਸਿੰਘ ਚੱਠਾ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ …

Read More »

ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ 12ਵੀਆਂ ਯੂਨੀਫਾਈਡ ਖੇਡਾਂ ਕਰਵਾਈਆਂ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ 12ਵੀਆਂ ਯੂਨੀਫਾਈਡ ਖੇਡਾਂ ਚੰਦਰ ਸ਼ੇਖਰ ਕੋਹਲੀ ਅਮਰੀਕਾ ਦੇ ਸਹਿਯੋਗ ਨਾਲ ਪਿੰਗਲਵਾੜਾ ਸੰਸਥਾ ਅਧੀਨ ਚੱਲਦੇ ਤਿੰਨ ਸਕੂਲਾਂ ਭਗਤ ਪੂਰਨ ਸਿੰਘ ਆਦਰਸ਼ ਸਕੂਲ, ਭਗਤ ਪੂਰਨ ਸਿੰਘ ਸਕੂਲ ਫਾਰ ਦਿ ਡੈਫ ਅਤੇ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਖਿਡਾਰੀਆਂ ਵਿੱਚ ਕਰਵਾਈਆਂ ਗਈਆਂ।ਇਨ੍ਹਾਂ ਖੇਡਾਂ ਵਿੱਚ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਕੁੰਵਰ …

Read More »

ਡਿਪਟੀ ਕਮਿਸ਼ਨਰ ਵਲੋਂ ਰਾਜ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਵਾਰ ਹੀਰੋਜ਼ ਸਟੇਡੀਅਮ ਵਿਖੇ ਆਰੰਭ ਹੋਏ ਰਾਜ ਪੱਧਰੀ ਐਥਲੈਟਿਕਸ ਖੇਡ ਮੁਕਾਬਲਿਆਂ ਤਹਿਤ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕਰਦਿਆਂ ਖੇਡਾਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪੰਜਾਬ ਭਰ ਤੋਂ ਆਏ ਖਿਡਾਰੀਆਂ ਨੂੰ ਕਿਹਾ ਕਿ ਉਹ ਆਪਣੇ ਅੰਦਰ ਲੁਕੀ ਪ੍ਰਤਿਭਾ …

Read More »

ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ – ਧਾਲੀਵਾਲ

ਅੰਮ੍ਰਿਤਸਰ 4 ਦਸੰਬਰ (ਸੁਖਬੀਰ ਸਿੰੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਚੋਂ ਰੈਸਲਿੰਗ ਖਿਡਾਰੀ ਸਤਨਾਮ ਸਿੰਘ ਪਿੰਡ ਬਲੋਕੇ ਬਰਨਾਲਾ ਦਾ ਆਪਣੇ ਨਿਵਾਸ ਸਥਾਨ ਪੁੱਜਣ ‘ਤੇ ਸਵਾਗਤ ਕਰਦਿਆਂ ਕੀਤਾ।ਉਨਾਂ ਕਿਹਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਰੋਪ ਸ਼ਿਕਪਿੰਗ ਟੀਮ ਦਾ ਸੀ.ਬੀ.ਐਸ.ਈ ਰਾਸ਼ਟਰ ਪੱਧਰੀ ਪ੍ਰਤਿਯੋਗਿਤਾ ਦਾ ਦੂਜਾ ਸਥਾਨ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਕੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦੀ ਰੋਪ ਸਕਿਪਿੰਗ ਰਾਸ਼ਟਰ ਪੱਧਰੀ ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਭਰ ‘ਚ ਦੂਜਾ ਸਥਾਨ ਪ੍ਰਾਪਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਇਸ ਰਾਸ਼ਟਰ ਪੱਧਰੀ ਪ੍ਰਤੀਯੋਗਿਤਾ ਦਾ ਆਯੋਜਨ ਸੀ.ਬੀ.ਐਸ.ਈ ਵਲੋਂ ਪਿੱਛਲੇ ਦਿਨੀ ਰਾਜੀਵ ਗਾਂਧੀ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਸਤਨਾ ਰੋਡ …

Read More »