Monday, December 23, 2024

ਖੇਡ ਸੰਸਾਰ

ਸ਼ਰਵਹਿੱਤਕਾਰੀ ਵਿੱਦਿਆ ਮੰਦਰ ਲੜਕਿਆਂ ਦੀ ਕਬੱਡੀ ਟੀਮ ਦਾ ਪਹਿਲਾ ਸਥਾਨ

ਭੀਖੀ, 7 ਸਤੰਬਰ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਤੇਪਲਾ (ਹਰਿਆਣਾ) ਵਿਖੇ ਵਿੱਦਿਆ ਭਾਰਤੀ ਉਤਰ ਖੇਤਰ ਪੱਧਰ ਦੇ ਕਬੱਡੀ ਮੁਕਾਬਲੇ ਕਰਵਾਏ ਗਏ।ਸਥਾਨਕ ਸਰਵਹਿੱਤਕਾਰੀ ਸਕੂਲ਼ ਭੀਖੀ ਦੀ ਲੜਕਿਆਂ ਦੀ ਕਬੱਡੀ ਟੀਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ।ਇਨ੍ਹਾਂ ਮੁਕਾਬਲਿਆਂ ਵਿਚ ਉਤਰ ਖੇਤਰ ਦੇ ਪੰਜ ਰਾਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ।ਭੀਖੀ ਵਿੱਦਿਆ ਮੰਦਰ ਦੀ ਕਬੱਡੀ ਟੀਮ ਨੇ ਜਿੱਤ ਪ੍ਰਾਪਤ …

Read More »

ਐਸ਼ਵਰ ਪ੍ਰਤਾਪ ਸਿੰਘ ਤੋਮਰ ਅਤੇ ਸ਼੍ਰੀਮਤੀ ਆਸ਼ੀ ਚੌਕਸੀ ਦਾ ਵਾਈਸ ਚਾਂਸਲਰ ਵੱਲੋਂ ਸਨਮਾਨ

ਅੰਮ੍ਰਿਤਸਰ, 6 ਸਤੰਬਰ (ਖੁਰਮਣੀਆਂ) – ਟੋਕੀਓ ਓਲੰਪਿਕ-2020 ਵਿੱਚ ਭਾਗ ਲੈਣ ਵਾਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਐਸ਼ਵਰ ਪ੍ਰਤਾਪ ਸਿੰਘ ਤੋਮਰ ਅਤੇ ਸ਼੍ਰੀਮਤੀ ਆਸ਼ੀ ਚੋਕਸੀ ਨੂੰ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਲੋਂ ਸਨਮਾਨਿਤ ਕੀਤਾ ਗਿਆ। ਸ਼੍ਰੀਮਤੀ ਐਸ਼ਵਰ ਪ੍ਰਤਾਪ ਸਿੰਘ ਤੋਮਰ ਨੇ ਜੁਲਾਈ 2022 ਵਿੱਚ ਕੋਰੀਆ ਵਿਖੇ ਹੋਈ ਵਿਸ਼ਵ ਕੱਪ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਅਤੇ ਸ਼੍ਰੀਮਤੀ ਆਸ਼ੀ …

Read More »

ਬਾਕਸਿੰਗ ਮੁਕਾਬਲਿਆਂ ‘ਚ ਪੈਰਾਮਾਊਂਟ ਪਬਲਿਕ ਸਕੂਲ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿੱਚ ਕਰਵਾਏ 67ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਬਾਕਸਿੰਗ ਖੇਡ ਮੁਕਾਬਲਿਆਂ ਵਿੱਚ ਵੱਖ ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਇਹ ਮੁਕਾਬਲੇ ਕਨਵੀਨਰ ਅਮਨਦੀਪ ਸਿੰਘ ਗੰਢੂਆਂ (ਸ.ਸ.ਸ. ਸਕੂਲ ਗੰਢੂਆਂ) ਦੀ ਨਿਗਰਾਨੀ ਹੇਠ ਹੋਏ।ਪੈਰਾਮਾਊਂਟ ਪਬਲਿਕ ਸਕੂਲ ਦੇ ਬੱਚਿਆਂ ਨੇ ਬਾਕਸਿੰਗ ਦੇ ਅੰਡਰ 17 ਮੁਕਾਬਲਿਆਂ ‘ਚ ਮਹਿਕਪ੍ਰੀਤ ਕੌਰ (42-45), ਜਸਪ੍ਰੀਤ …

Read More »

ਨਾਗਰਾ ਦੇ ਛਿੰਝ ਮੇਲੇ ’ਚ ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਗੱਗੂ ਲੱਲੀਆਂ ਨੂੰ ਅੰਕਾਂ ਦੇ ਅਧਾਰ ‘ਤੇ ਹਰਾਇਆ

ਸਮਰਾਲਾ, 6 ਸਤੰਬਰ (ਇੰਦਰਜੀਤ ਸਿੰਘ ਕੰਗ) – ਪਿੰਡ ਨਾਗਰਾ ਵਿਖੇ ਸਮੂਹ ਗਰਾਮ ਪੰਚਾਇਤ, ਨੌਜਵਾਨ ਸਭਾ, ਦੰਗਲ ਕਮੇਟੀ, ਸਮੂਹ ਨਗਰ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਾਨਦਾਰ ਵਿਸ਼ਾਲ ਕੁਸਤੀ ਦੰਗਲ ਕਰਵਾਇਆ ਗਿਆ। ਇਸ ਸਬੰਧੀ ਸਾਬਕਾ ਸਰਪੰਚ ਕੇਸਰ ਸਿੰਘ, ਮਨਜੀਤ ਸਿੰਘ ਸਰਪੰਚ ਅਤੇ ਰਜਿੰਦਰ ਸਿੰਘ ਪ੍ਰਧਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਦਾ ਉਦਘਾਟਨ ਸੇਵਾਦਾਰ ਹਰਵਿੰਦਰ ਸਿੰਘ ਸੰਤ ਰਾਮ ਕੁਟੀਆਂ …

Read More »

ਖ਼ਾਲਸਾ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ‘ਕੈਂਪਸ ਦੌੜ’ ਕਰਵਾਈ

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਹਾਈ ਸਿੱਧ ਹੋਣਗੀਆਂ – ਪ੍ਰਿੰ: ਡਾ. ਮਹਿਲ ਸਿੰਘ ਅੰਮ੍ਰਿਤਸਰ, 6 ਸਤੰਬਰ (ਖੁਰਮਣੀਆਂ) – ਬੀਤੇ ਦਿਨੀਂ ਪੰਜਾਬ ਸਰਕਾਰ ਦੁਆਰਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਦੇ ਮਕਸਦ ਤਹਿਤ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਖ਼ਾਲਸਾ ਕਾਲਜ ਵਿਖੇ ‘ਕੈਂਪਸ ਦੌੜ-2022’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 5 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ੋਨ ਅੰਮ੍ਰਿਤਸਰ-2 ਦੀਆਂ ਖੇਡਾਂ ਕਰਵਾਈਆਂ ਗਈਆਂ।ਜਿਸ ਵਿਚ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਸਕੂਲ ਦੀ ਫੁੱਟਬਾਲ ਟੀਮ ਅੰਡਰ-19 ਪਹਿਲੇ ਸਥਾਨ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਖੇਡਾਂ ਦੀ ਮਹੱਤਤਾ ’ਤੇ ਸੈਮੀਨਾਰ

ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਸਪੋਰਟਸ ਡੇਅ ਨੂੰ ਸਪਰਪਿਤ ‘ਰਾਸ਼ਟਰੀ ਖੇਡ ਦਿਵਸ ਅਤੇ ਖੇਡਾਂ ਦੀ ਮਹੱਤਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿੱਚ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਫ਼ਿਜੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਡਾ. ਦਲਜੀਤ ਸਿੰਘ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਨ …

Read More »

ਰੱਸਾਕਸ਼ੀ ਮੁਕਾਬਲੇ ‘ਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਅੱਵਲ

ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਖੇਡਾਂ ਵਤਨ ਪੰਜਾਬ ਦੀਆਂ ਦੇ ਰੱਸਾਕਸ਼ੀ ਅੰਡਰ 21 ਮੁਕਾਬਲੇ ’ਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪਹੁੰਚਣ ’ਤੇ ਜੇਤੂ ਵਿਦਿਆਰਥਣਾਂ ਅਤੇ ਕੋਚ ਅਵਤਾਰ ਸਿੰਘ ਦਾ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਵਲੋਂ ਸਵਾਗਤ ਅਤੇ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੋਬਿੰਦ ਸਿੰਘ …

Read More »

ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਟੂਰਨਾਂਮੈਂਟ ਦੇ ਚੌਥੇ ਦਿਨ ਦੇ ਮੁਕਾਬਲੇ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਆਯੋਜਨ ਤਹਿਤ ਅੱਜ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਟੂਰਨਾਂਮੈਂਟ ਵਿੱਚ 21 ਤੋ 40, 41-50 ਅਤੇ 50 ਸਾਲ ਤੋ ਵੱਧ ਅਤੇ ਬਲਾਕ ਮਜੀਠਾ ਵਿੱਚ 17 ਸਾਲ ਤੋਂ ਘੱਟ ਉਮਰ ਵਰਗ ਦੇ ਬਲਾਕ ਪੱਧਰੀ ਟੂਰਨਾਂਮੈਟ ਕਰਵਾਏ ਗਏ।ਸ਼੍ਰੀਮਤੀ ਜਸਮੀਤ ਕੌਰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਨੇ ਦੱਸਿਆ …

Read More »

ਓਵਰ ਆਲ ਟਰਾਫੀ ਦਾ ਵਿਜੇਤਾ ਬਣਿਆ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ

ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਖੇਡਾ ਵਤਨ ਪੰਜਾਬ ਦੀਆਂ ਦੋਰਾਨ ਕਰਵਾਏ ਗਏ ਸੈਂਟਰ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਸੰਗਰੂਰ ਨੇ ਓਵਰਆਲ ਟਰਾਫੀ ਜਿੱਤੀ।ਸ੍ਰੀਮਤੀ ਪਰਮਜੀਤ ਕੋਰ, ਮੁੱਖ ਅਧਿਆਪਕ ਹਰੀਪੁਰਾ ਨੇ ਦੱਸਿਆ ਕਿ ਇਹ ਸੈਟਰ ਪੱਧਰੀ ਮੁਕਾਬਲੇ 1 ਅਤੇ 2 ਸਤੰਬਰ 2022 ਨੂੰ ਸੈਟਰ ਸਕੂਲ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਗਏ ਸਨ।ਜਿੰਨਾਂ ਖੇਡ ਵਿੱਚ ਸਕੂਲ ਸਟਾਫ …

Read More »