Wednesday, November 25, 2026

Daily Archives: September 24, 2014

ਸਰਕਾਰੀ ਹਾਈ ਸਕੂਲ ਚੂੰਘ ਨੇ ਨਸ਼ਾ ਵਿਰੋਧੀ ਰੈਲੀ ਕੱਢੀ

ਅਲਗੋਂ ਕੋਠੀ, 24 ਸਤੰਬਰ (ਹਰਦਿਆਲ ਸਿੰਘ ਭੈਣੀ) – ਸਰਕਾਰੀ ਹਾਈ ਸਕੂਲ ਚੂੰਘ ਦੇ ਸਮੂੰਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਅੱਜ ਨਸ਼ੇ ਜੇਹੀ ਭੈੜੀ ਲਾਹਨਤ ਤੋਂ ਜਾਗਰੂਕ ਕਰਨ ਲਈ ਪਿੰਡ ਵਿੱਚ ਰੈਲੀ ਕੱਢੀ ਗਈ।ਸਕੂਲ ਤੋਂ ਚੱਲ ਕੇ ਰੈਲੀ ਸਾਰੇ ਪਿੰਡ ਦਾ ਚੱਕਰ ਲਗਾਉਂਦੀ ਹੋਈ ਵਾਪਸ ਸਕੂਲ ਪਹੁੰਚੀ, ਜਿਸ ਦੌਰਾਨ ਬੱਚਿਆਂ ਵੱਲੋਂ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੀ ਭੈੜੀ ਆਦਤ ਤੋਂ ਦੂਰ …

Read More »

ਏ.ਬੀ.ਵੀ.ਪੀ. ਦਾ 60ਵਾਂ ਤਿੰਨ ਦਿਨਾ ਸੰਮੇਲਨ ਅੰਮ੍ਰਿਤਸਰ ‘ਚ 14 ਨਵੰਬਰ ‘ਤੋਂ

ਵੱਧਦਾ ਨਸ਼ਾ ਅਤੇ ਗੰਧਲਾ ਵਾਤਾਵਰਣ ਹੋਣਗੇ ਸੰਮੇਲਨ ਦੇ ਮੁੱਦੇ ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ)- ਦੁਨੀਆਂ ਦੀ ਸਭ ਤੋਂ ਵੱਡੀ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ. ਦਾ ਰਾਸ਼ਟਰੀ ਸੰਮੇਲਨ ਗੁਰੂ ਦੀ ਪਾਵਨ ਤੇ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ 14 ਤੋਂ 16 ਨਵੰਬਰ 2014 ਅਯੋਜਿਤ ਕੀਤਾ ਜਾ ਰਿਹਾ ਹੈ।ਸਥਾਨਕ ਰਣਜੀਤ ਐਵੀਨਿਊ ਪ੍ਰਦਰਸ਼ਨੀ ਗਰਾਊਂਡ ਵਿਖੇ ਹੋਣ ਵਾਲੇ ਇਸ ਸੰਮੇਲਨ ਨੂੰ ਮਹਾਰਾਜਾ ਰਣਜੀਤ ਸਿੰਘ ਨਗਰ ਦਾ ਨਾਮ ਦਿੱਤਾ ਜਾਵੇਗਾ।ਅੱਜ ਇੱਕ …

Read More »

ਭਾਰਤ ਦਾ ਮੰਗਲ ਮਿਸ਼ਨ ਸਫ਼ਲ

ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ) – ਭਾਰਤੀ ਵਿਗਿਆਨਕਾਂ ਵੱਲੋਂ ਮੰਗਲ ਯਾਨ ਮੰਗਲ ਗ੍ਰਹਿ ਵਿੱਚ ਸਥਾਪਿਤ ਕਰ ਦਿੱਤਾ ਗਿਆ। ਜਿਸ ਨਾਲ ਆਈ.ਐਸ.ਆਰ.ਓ (ਇਸਰੋ) ਨੂੰ ਵੱਡੀ ਸਫ਼ਲਤਾ ਪ੍ਰਾਪਤ ਹੋਈ ਹੈ। ਮੰਗਲ ਯਾਨ ਦੇ ਮੰਗਲ ਗ੍ਰਹਿ ਵਿੱਚ ਸਥਾਪਤ ਹੋਣ ਕਾਰਨ ਭਾਰਤ ਸਪੇਸ ਪ੍ਰੋਗਰਾਮ ਵਿੱਚ ਅਮਰੀਕਾ ਤੇ ਰੂਸ ਦੇ ਬਰਾਬਰ ਆ ਗਿਆ ਹੈ। ਜਦਕਿ ਉਸ ਨੇ ਚੀ ਅਤੇ ਜਪਾਨ ਨੂੰ ਪਿੱਛੇ ਛੱਡ ਦਿੱਤਾ …

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ

ਭਗਤ ਸ਼ੇਖ ਫਰੀਦ ਦੀ ਬਾਣੀ ਮਨੁੱਖ ਨੂੰ ਜੀਉਣ ਲਈ ਮਾਰਗ ਹੈ-ਗਿਆਨੀ ਗੁਰਮਿੰਦਰ ਸਿੰਘ ਅੰਮ੍ਰਿਤਸਰ, 23 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਦੇ ਜਥੇ ਵੱਲੋਂ …

Read More »

ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼੍ਰੌਮਣੀ ਕਮੇਟੀ ਨਾਲ ਮਿਲ ਕੇ ਜੰਮੂ-ਕਸ਼ਮੀਰ ‘ਚ ਵੰਡੀ ਰਾਹਤ ਸਮੱਗਰੀ

ਅੰਮ੍ਰਿਤਸਰ, 23 ਸਤੰਬਰ (ਗੁਰਪ੍ਰੀਤ ਸਿੰਘ) – ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮੋਢੇ ਨਾਲ ਮੋਢਾ ਜੋੜਦਿਆਂ ਸ਼੍ਰੌਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਸ੍ਰੀਨਗਰ ਵਿਖੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਵੱਡਾ ਯੋਗਦਾਨ ਪਾਇਆ ਹੈ। ਸ਼੍ਰੌਮਣੀ ਕਮੇਟੀ ਦੇ ਮੁੱਖ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ …

Read More »

ਜਥੇਦਾਰ ਅਵਤਾਰ ਸਿੰਘ ਵੱਲੋਂ ਗਰੀਸ ਦੇ ਗੁਰਦੁਆਰਿਆਂ ‘ਤੇ ਹਮਲੇ ਦੀ ਨਿਖੇਧੀ

ਅੰਮ੍ਰਿਤਸਰ, 23 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਰੀਸ ਦੇ ਸ਼ਹਿਰ ਮਾਰਾਥਨ ਵਿੱਚ ਗੁਰਦੁਆਰਾ ਸਾਹਿਬਾਨ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਗੋਲੀਆਂ ਚਲਾਉਣ ਤੇ ਇਮਾਰਤ ਦੀ ਭੰਨਤੋੜ ਕਰਨ ਦੀ ਨਿਖੇਧੀ ਕਰਦਿਆਂ ਗਰੀਸ ਦੀ ਸਰਕਾਰ ਤੋਂ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ‘ਚ …

Read More »

ਅੰਮ੍ਰਿਤਸਰ ਪਹੁੰਚੇ ਮੱਧ ਪ੍ਰਦੇਸ਼ ਵਿਧਾਨ ਸਭਾ ਐਸਟੀਮੇਟ ਕਮੇਟੀ ਦੇ ਮੈਂਬਰਾਂ ਨੂੰ ਅੰਮ੍ਰਿਤਸਰ ਸ਼ਹਿਰ ਦੀ ਰੂਪ ਰੇਖਾ ਬਾਰੇ ਕਰਵਾਇਆ ਜਾਣੂ

1 ਅਕਤੂਬਰ 2014 ਤੋਂ ਬਿਜਲੀ ਦੇ ਬਿੱਲਾਂ ਨਾਲ ਵਾਟਰ ਸਪਲਾਈ ਤੇ ਸੋਲਿਡ ਵੇਸਟ ਦੇ ਬਿੱਲ ਵੀ ਜੋੜਨ ਦਾ ਫੈਸਲਾ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ)- ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਦੀ ਐਸਟੀਮੇਟ ਕਮੇਟੀ ਦੇ ਮੈਂਬਰਾਂ ਦਾ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਕੰਪਨੀ ਬਾਗ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਅਤੇ ਸ੍ਰੀ ਮਹਿੰਦਰਾ ਸਿੰਘ ਕੱਲੂਕੇਡਾ, ਐਮ.ਐਲ.ਏ., ਚੇਅਰਮੈਨ, ਪਬਲਿਕ …

Read More »

ਗੀਤਾਂ ਨੂੰ ਸਰੋਤਿਆਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ- ਸੁਖਰਾਜ ਰਾਜੂ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੰਜਾਬੀ ਲੋਕ ਗਾਇਕ ਸੁਖਰਾਜ ਰਾਜੂ ਦਾ ਕਹਿਣਾ ਹੈ ਕਿ ਉਸ ਦੇ ਗੀਿਤਾਂ ਨੂੰ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਆਪਣੇ ਗ੍ਰਹਿ ਵਿਖੇ ਸਾਡੇ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏਰਾਜੂ ਨੇ ਕਿਹਾ ਕਿ ਕਿਹਾ ਕਿ ਉਸ ਦੀ ਗਾਇਕੀ ਦਾ ਸਫਰ ਨਵਾਂ ਕੋਟ ਪਿੰਡ ਧਰਮਚੰਦ ਕਲਾਂ ਤੋਂ ਸ਼ੁਰੂ ਹੋਇਆ ਸੀ। ਜੋ ਕਿ ਸਰੋਤਿਆਂ ਵੱਲੋਂ ਮਿਲੇ ਮਾਨ-ਸਨਮਾਨ ਅਤੇ …

Read More »

ਏ.ਐਸ.ਆਈ ਸਤਨਾਮ ਸਿੰਘ ਨੇ ਸੰਭਾਲਿਆ ਚਾਰਜ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਅੋਲਖ ਦੀਆਂ ਸਖਤ ਹਦਾਇਤਾਂ ਅਨੁੁੁੁਸਾਰ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ।ਚੋਂਕੀ ਕੋਟ ਮਿੱਤ ਸਿੰਘ ਦਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਇੰਚਾਰਜ ਸਤਨਾਮ ਸਿੰਘ ਨੇ ਕਿਹਾ ਕਿ ਜਲਦੀ ਹੀ ਇਮਾਨਦਾਰ ਅਤੇ ਸੂਝਵਾਨ ਮੋਹਤਬਰਾਂ ਨਾਲ ਰਾਬਤਾ ਕਾਇਮ ਕਰਕੇ ਇਲਾਕਿਆਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨਗੇ …

Read More »