Wednesday, November 25, 2026

Daily Archives: October 31, 2014

ਉਪਕਾਰ ਸੰਧੂ ਨੇ ਐਨ.ਓ.ਸੀ ਦੀ ਸਮੱਸਿਆ ਹੱਲ ਕਰਨ ਲਈ ਬਾਦਲ ਦਾ ਕੀਤਾ ਧੰਨਵਾਦ

ਗੱਲਬਾਤ ਦੌਰਾਨ ਉਪਕਾਰ ਸਿੰਘ ਸੰਧੂ, ਗੁਰਮੇਜ਼ ਸਿੰਘ ਹਰੀਪੁਰਾ, ਸਮਸ਼ੇਰ ਸਿੰਘ ਸ਼ੇਰਾ, ਕੌਂਸਲਰ ਪਰਮਜੀਤ ਪੰਮਾਂ, ਹਰਜੀਤ ਸਿੰਘ ਸ਼ੈਲਰਵਾਲੇ, ਬਖਸ਼ਿਸ਼ ਸਿੰਘ ਸੰਘਾ ਅਤੇ ਹੋਰ। ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ )- ਗੈਰ ਅਧਿਕਾਰਿਤ ਕਾਲੌਨੀਆਂ ‘ਚ ਐਨਓਸੀ. ਸੰਬੰਧੀ ਹਾਊਸਿੰਗ ਐਂਡ ਅਰਬਨ ਡਿਵਲਪਮੈਂਟ ਵਿਭਾਗ ਵੱਲੋਂ ਨੋਟੀਫਿਕੇਸ਼ਨ ਜ਼ਾਰੀ ਕਰਨ ਅਤੇ ਪੰਜਾਬ ਵਾਸੀਆਂ ਨੂੰ ਭਾਰੀ ਰਾਹਤ ਦੇਣ ਤੇ ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ …

Read More »

ਜੋਸ਼ ਖਰੋਸ਼ ਨਾਲ ਸ਼ੁਰੂ ਹੋਇਆ-ਤਿੰਨ ਰੋਜ਼ਾ ਮੇਲਾ ਗ਼ਦਰੀ ਬਾਬਿਆਂ ਦਾ

ਗਾਇਨ ਅਤੇ ਭਾਸ਼ਨ ਮੁਕਾਬਲੇ ਵਿੱਚ ਪੰਜਾਬ ਭਰ ਤੋਂ ਪੁੱਜੀਆਂ ਟੀਮਾਂ ਜਲੰਧਰ, 30 ਅਕਤੂਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ ਭੰਡਾਲ) – ਪੰਜਾਬ ਅੰਦਰ ਲੱਗਦੇ ਰਵਾਇਤੀ ਮੇਲਿਆਂ ਨਾਲੋਂ ਵੱਖਰੀ ਨੁਹਾਰ ਵਾਲਾ, ਦੇਸ਼ ਭਗਤੀ ਅਤੇ ਇਨਕਲਾਬੀ ਸਭਿਆਚਾਰ ਦੇ ਰੰਗ ਵਿੱਚ ਰੰਗਿਆ 23ਵਾਂ ਤਿੰਨ ਰੋਜ਼ਾ ਮੇਲਾ ਗ਼ਦਰੀ ਬਾਬਿਆਂ ਦਾ, ਆਕਾਸ਼ ਗੂੰਜਾਊ ਨਾਅਰਿਆਂ ਨਾਲ ਸ਼ੁਰੂ ਹੋਇਆ। ਗ਼ਦਰ ਲਹਿਰ ਦੇ ਅਮੁੱਲੇ ਸਫ਼ੇ ਕਾਮਾਗਾਟਾ ਮਾਰੂ ਸਾਕੇ ਦੀ …

Read More »

 ਬਿਹਾਰ ਵਿਧਾਨ ਸਭਾ ਦੇ ਸਪੀਕਰ ਉਦੈ ਨਾਰਾਇਣ ਚੌਧਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ,  30 ਅਕਤੂਬਰ (ਗੁਰਪ੍ਰੀਤ ਸਿੰਘ) – ਬਿਹਾਰ ਵਿਧਾਨ ਸਭਾ ਦੇ ਸਪੀਕਰ ਸ੍ਰੀ ਉਦੈ ਨਾਰਾਇਣ ਚੌਧਰੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਤੇ ਸ਼ਾਂਤੀ ਦੀ ਅਰਦਾਸ ਕੀਤੀ।ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਮੁੱਖ ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ ਨੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ।ਉਪਰੰਤ …

Read More »

ਦਿਵਿਆ ਜਯੋਤੀ ਨੂੰ ਪੰਜਾਬ ਵਿੱਚ ਕੋਈ ਵੀ ਸਮਾਗਮ ਨਹੀ ਕਰਨ ਦਿੱਤਾ ਜਾਵੇਗਾ- ਗਿਆਨੀ ਗੁਰਬਚਨ ਸਿੰਘ

ਬਾਬਾ ਜਗਤਾਰ ਸਿੰਘ ਨੇ ਜਖਮੀ ਸਿੰਘਾਂ ਦਾ ਇਲਾਜ ਕਰਾਉਣ ਲਈ ਸੇਵਾ ਖਿੜੇ ਮੱਥੇ ਕਬੂਲ ਕੀਤੀ ਅੰਮ੍ਰਿਤਸਰ, 30 ਅਕਤੂਬਰ (ਜਸਬੀਰ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਰਨ ਤਾਰਨ ਦੇ ਨਜਦੀਕ ਪਿੰਡ ਜੋਧਪੁਰ ਵਿਖੇ ਪੰਥ ਵਿਰੋਧੀ ਦਿਵਿਆ ਜਯੋਤੀ ਜਾਗਰਣ ਸੰਸਥਾ ਵੱਲੋ ਇੱਕ ਸਮਾਗਮ ਕਰਨ ਦੇ ਬਹਾਨੇ ਸਿੱਖੀ ਤੇ ਕੀਤੇ ਜਾ ਰਹੇ ਹਮਲਿਆ ਨੂੰ ਸ਼ਾਤਮਈ ਢੰਗ ਨਾਲ …

Read More »

ਮਾਲ ਰੋਡ ਸਕੂਲ ਵਿੱਚ ‘ਸਵੱਛ ਭਾਰਤ ਅਭਿਆਨ ‘ਚ ਅਧਿਆਪਕ ਦੀ ਭੂਮਿਕਾ’ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 30  ਅਕਤੂਬਰ (ਜਗਦੀਪ ਸਿੰਘ ਸ’ਗੂ)-   ਭਾਰਤ ਦੇ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੌਦੀ ਵਲੋਂ ਆਰੰਭ ਸਵੱਛ ਭਾਰਤ ਅਭਿਆਨ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ, ਅੰਮ੍ਰਿਤਸਰ ਵਿਖੇ ‘ਸਵੱਛ ਭਾਰਤ ਅਭਿਆਨ ਵਿਚ ਅਧਿਆਪਕ ਦੀ ਭੂਮਿਕਾ’ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁਖ ਮਹਿਮਾਨ ਡਾ. ਜਸਵਿੰਦਰ ਸਿੰਘ ਢਿਲੋਂ, ਪ੍ਰਿੰਸੀਪਲ ਖ਼ਾਲਸਾ ਕਾਲਜ ਆਫ਼ ਐਜੁਕੇਸ਼ਨ ਨੇ ਵਿਚਾਰ ਪ੍ਰਗਟਾਉਂਦਿਆਂ ਕਿਹਾ …

Read More »

ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਬਾਕਸਿੰਗ ਵਿੱਚ ਹਾਸਲ ਕੀਤਾ ਦੂਸਰਾ ਸਥਾਨ

 ਮੁੱਕਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ 2 ਸੋਨੇ ਤੇ 3 ਕਾਂਸੇ ਦੇ ਤਮਗੇ ਹਾਸਲ ਕੀਤੇ ਅੰਮ੍ਰਿਤਸਰ, 30 ਅਕਤੂਬਰ (ਪ੍ਰੀਤਮ ਸਿੰਘ) -ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਇੰਟਰ ਕਾਲਜ ਬਾਕਸਿੰਗ ਚੈਂਪੀਅਨਸ਼ਿਪ ਵਿੱਚ 13 ਅੰਕਾਂ ਨਾਲ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਜੇਤੂ ਵਿਦਿਆਰਥਣਾਂ ਨੂੰ …

Read More »

ਪਿੰਡ ਕੰਗਣੀਵਾਲ ਵਿਖੇ ਕਰਵਾਇਆ ਗਿਆ ਛਿੰਝ ਮੇਲਾ -ਡਿਪਟੀ ਕਮਿਸ਼ਨਰ ਵੱਲੋਂ ਉਦਘਾਟਨ

ਜਲੰਧਰ, 30  ਅਕਤੂਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ ਭੰਡਾਲ) ਇਥੋਂ ਨੇੜਲੇ ਪਿੰਡ ਕੰਗਣੀਵਾਲ (ਮੱਲਾਂ ਦੀ) ਵਿਖੇ ਅੱਜ ਛਿੰਝ ਮੇਲਾ ਕਰਵਾਇਆ ਗਿਆ ਜਿਸਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋੋਂ ਕੀਤਾ ਗਿਆ।  ਬਾਬਾ ਪਰਮਜੀਤ ਸਿੰਘ ਦੀ ਦੇਖਰੇਖ ਹੇਠ ਸਮੁੱਚੇ ਪਿੰਡ ਵੱਲੋਂ ਸਾਂਝੇ ਤੌਰ ‘ਤੇ ਕਰਵਾਏ ਗਏ ਇਸ ਛਿੰਝ ਮੇਲੇ ਵਿੱਚ ਰਾਜਸਥਾਨ, ਹਿਮਾਚਲ ਪ੍ਰਦੇਸ਼, ਪਠਾਣਕੋਟ, ਪੀ.ਏ.ਪੀ ਜਲੰਧਰ, ਫਗਵਾੜਾ, ਜਲੰਧਰ, ਹੁਸ਼ਿਆਰਪੁਰ ਅਤੇ …

Read More »

ਜੰਮੂ-ਕਸ਼ਮੀਰ ਦੇ ਹੜ ਪ੍ਰਭਾਵਿਤ ਲੋਕਾਂ ਲਈ ਗੁ: ਬਖਸ਼ਿਸ਼ ਧਾਮ ਸਾਹਿਬ ਵੱੱਲੋਂ ਭੇਜੀ ਗਈ ਰਾਹਤ ਸਮੱਗਰੀ

ਐਸ.ਡੀ.ਐਮ ਸ੍ਰੀ ਵਰਿੰਦਰ ਪਾਲ ਬਾਜਵਾ ਨੇ ਦਿੱਤੀ ਝੰਡੀ ਜਲੰਧਰ, 30 ਅਕਤੂਬਰ (ਹਰਦੀਪ ਸਿੰਘ ਦਿਓਲ/ਪਵਨਦੀਪ ਸਿੰਘ ਭੰਡਾਲ) –  ਜੰਮੂ-ਕਸ਼ਮੀਰ ਦੇ ਹੜਖ਼ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇਥੋਂ ਨੇੜਲੇ ਪਿੰਡ ਨੂਸੀ ਵਿਖੇ ਸਥਿਤ ਗੁਰਦੁਆਰਾ ਬਖਸ਼ਿਸ਼ਧਾਮ ਸਾਹਿਬ ਵੱਲੋਂ ਅੱਜ ਰਾਹਤ ਸਮੱਗਰੀ ਦਾ ਟਰੱਕ ਭੇਜਿਆ ਗਿਆ ਜਿਸਨੂੰ ਐਸ.ਡੀ.ਐਮ ਜਲੰਧਰ-2 ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਅਤੇ ਸੰਤ ਬਾਬਾ ਦਲਜੀਤ ਸਿੰਘ (ਅੰਮ੍ਰਿਤਸਰ ਵਾਲੇ) ਵੱਲੋਂ ਝੰਡੀ …

Read More »

31ਵਾਂ ਸਰਵੋ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ

ਪੰਜਾਬ ਪੁਲਿਸ ਜਲੰਧਰ ਨੇ ਉਤਰੀ ਰੇਲਵੇ ਦਿੱਲੀ ਨੂੰ 3-1 ਨਾਲ ਹਰਾਇਆ ਜਲੰਧਰ, 30 ਅਕਤੂਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ ਭੰਡਾਲ) ਪੰਜਾਬ ਪੁਲਿਸ ਜਲੰਧਰ ਨੇ ਉਤਰੀ ਰੇਲਵੇ ਨੂੰ 3-1 ਦੇ ਫਰਕ ਨਾਲ ਹਰਾ ਕੇ 31ਵੇਂ ਸਰਵੋ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਦੇ ਪ੍ਰੀ ਕਵਾਲੀਫਾਇੰਗ ਦੌਰ ਵਿਚ ਪ੍ਰਵੇਸ਼ ਪਾ ਲਿਆ ਹੈ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਬਰਲਟਨ ਪਾਰਕ ਵਿਚ ਚਲ ਰਹੇ ਉਕਤ …

Read More »

ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਅਥਲੀਟ ਖਿਡਾਰਨ, ਮਿਸ ਖੁਸ਼ਬੀਰ ਕੌਰ ਸਨਮਾਨਿਤ

ਅੰਮ੍ਰਿਤਸਰ, 30 ਅਕਤੂਬਰ (ਪ੍ਰੀਤਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਅੰਤਰਰਾਸ਼ਟਰੀ ਅਥਲੀਟ ਖਿਡਾਰਨ, ਮਿਸ ਖੁਸ਼ਬੀਰ ਕੌਰ ਨੂੰ ਨਕਦ ਇਨਾਮ ਨਾਲ ਸਨਮਾਨਿਤ ਕੀਤਾ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਡਾਇਰੈਕਟਰ ਖੇਡਾਂ ਤੇ ਮੁਖੀ, ਡਾ. ਐਚ.ਐਸ. ਰੰਧਾਵਾ, ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ, ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ, ਡੀਨ, ਵਿਦਿਆਰਥੀ ਭਲਾਈ, ਡਾ. ਏ.ਐਸ. ਸਿੱਧੂ, ਖਾਲਸਾ ਕਾਲਜ ਫਾਰ ਵੁਮਨ ਦੇ …

Read More »