ਭਿੱਖੀਵਿੰਡ, 15 ਅਪ੍ਰੈਲ (ਕੁਲਵਿੰਦਰ ਸਿੰਘ ਕੰਬੋਕੇ, ਲਖਵਿੰਦਰ ਸਿੰਘ ਗੋਲਣ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਅੱਜ ਸ਼੍ਰੋਮਣੀ ਅਕਾਲੀ ਦੇ ਸਰਪੰਚ ਪਲਵਿੰਦਰ ਸਿੰਘ ਕੰਬੋਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ: ਅਕਾਲੀ ਆਗੂ ਪੰਜਾਬ ਸਿੰਘ ਕੰਬੋਕੇ ਨੇ ਅੱਜ ਪਿੰਡ ੱਮਾੜੀ ਕੰਬੋਕੇ ਵਿਖੇ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2017 …
Read More »Monthly Archives: April 2015
ਵਿਸ਼ਵ ਦੇ ਪ੍ਰਮੁੱਖ ਮਹਾਨ ਜਰਨੈਲ ਨਲਵਾ ਦਾ ਸ਼ਹੀਦੀ ਦਿਹਾੜਾ ਸੂਬਾ ਪੱਧਰ ‘ਤੇ ਮਨਾਇਆ ਜਾਵੇ-ਕੋਛੜ
30 ਅਪ੍ਰੈਲ ਨੂੰ ਹੈ ਸ. ਨਲਵਾ ਦਾ 178ਵਾਂ ਸ਼ਹੀਦੀ ਦਿਹਾੜਾ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਵੇ ਕਿ ਆਸਟ੍ਰੇਲੀਆ ਦੀ ਪ੍ਰਸਿੱਧ ਮੈਗਜ਼ੀਨ ਬਿਲਨਿਅਰ ਦੁਆਰਾ ਵਿਸ਼ਵ ਇਤਿਹਾਸ ਦੇ ਅਜੇ ਤੱਕ ਦੇ ਪ੍ਰਮੁੱਖ 10 ਜੇਤੂਆਂ, ਸ. ਹਰੀ ਸਿੰਘ ਨਲਵਾ, ਚੰਗੇਜ਼ ਖ਼ਾਂ, ਸਿਕੰਦਰ, ਆਟੀਲਾ ਹੂਣ, ਜੂਲੀਅਸ ਸੀਜ਼ਰ, ਸਾਈਰਸ, ਫਰਾਂਸਿਸਕੋ ਪਿਜ਼ੈਰੋ, ਨਪੋਲੀਅਨ ਬੋਨਾਪਾਰਟ, ਹਾਨੀਬਲ ਬਰਕਾ ਅਤੇ ਤੈਮੂਰ ਲੰਗ ਵਿਚੋਂ ਸz. ਨਲਵਾ ਨੂੰ ਪਹਿਲੇ …
Read More »ਅਕਾਲੀਆਂ ਨੇ ਕਾਂਗਰਸ ਨੂੰ ਹਰਾ ਕੇ ਧੂਰੀ ਜਿੱਤੀ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੱਤਾਧਾਰੀ ਸ਼੍ਰੌਮਣੀ ਅਕਾਲੀ ਦਲ ਨੇ ਧੂਰੀ ਦੀ ਅਸੈਂਬਲੀ ਸੀਟ ਜਿੱਤ ਕੇ ਕਾਂਗਰਸ ਪਾਸੋਂ ਇਹ ਸੀਟ ਖੋਹ ਲਈ ਹੈ। ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਤਿੰਨ ਵਾਰ ਵਿਧਾਇਕ ਰਹੇ ਗੋਬਿੰਦ ਸਿੰਘ ਲੋਂਗੋਵਾਲ ਨੇ ਕਾਂਗਰਸ ਦੇ ਸਾਂਝੇ ਮੋਰਚੇ ਦੇ ਉਮੀਦਵਾਰ ਸਿਰਮਰਪ੍ਰਤਾਪ ਸਿੰਘ ਬਰਨਾਲਾ, ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਰਾਜਪਾਲ ਸੁਰਜੀਤ ਸਿੰਘ …
Read More »ਪੰਜਾਬ ਸਰਕਾਰ ਲੋਕਾਂ ਨੂੰ ਅੱਜ ਤੱਕ ਵਧੀਆ ਸੜਕਾਂ ਨਹੀਂ ਦੇ ਸਕੀ, ਰੋਜ਼ਗਾਰ ਤਾਂ ਦੂਰ ਦੀ ਗੱਲ ਪ੍ਰਿੰ: ਤਰਸਿੱਕਾ
ਖੁਜਾਲਾ, 15 ਅਪ੍ਰੈਲ (ਸਿਕੰਦਰ ਸਿੰਘ ਖਾਲਸਾ) ਪੰਜਾਬ ਸਰਕਾਰ ਵਿਕਾਸ ਦੀਆਂ ਗੱਪਾਂ ਮਾਰਦੀ ਨਹੀਂ ਥੱਕਦੀ, ਪਰ ਜਮੀਨੀ ਹਕੀਕਤ ਇਹ ਹੈ ਕਿ ਅੱਜ ਤੱਕ ਪੰਜਾਬ ਦੇ ਬਹੁਤ ਸਾਰੇ ਲੋਕਾਂ ਨੂੰ ਅਜ਼ਾਦੀ ਬਾਅਦ ਚੰਗੀਆਂ ਸੜਕਾਂ ਨਹੀਂ ਮਿਲੀਆਂ। ਜਿੰਨਾਂ ਦੀ ਮੂੰਹ ਬੋਲਦੀ ਤਸਵੀਰ ਪੰਜਾਬ ਦੇ ਹਰ ਖੇਤਰ ਦੀਆਂ ਲਿੰਕ ਸੜਕਾਂ ਆਪ ਦੱਸਦੀਆਂ ਨਜ਼ਰ ਆਉਂਦੀਆਂ ਹਨ। ਪੰਜਾਬ ਦੇ ਇਕ ਦੋ ਹਲਕੇ ਛੱਡ ਕੇ ਬਾਕੀ ਸਭ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਏਸ਼ੀਅਨ ਖੇਡ ਜੇਤੂ ਖੁਸ਼ਬੀਰ ਨੂੰ ਦਿੱਤੀ 5 ਲੱਖ ਦੀ ਰਾਸ਼ੀ
ਸ: ਛੀਨਾ ਤੇ ਪ੍ਰਿੰ: ਮਾਹਲ ਨੇ ਖੁਸ਼ਬੀਰ ਕੌਰ ਨੂੰ ਦੱਸਿਆ ਕਾਲਜ ਦਾ ਮਾਣ ਅੰਮ੍ਰਿਤਸਰ, 15 ਅਪ੍ਰੈਲ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਅੱਜ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਅਤੇ ਏਸ਼ੀਅਨ ਖੇਡਾਂ ਵਿੱਚ ਪੈਦਲ ਚਾਲ ਵਿੱਚ ਸੋਨ ਤਮਗਾ ਜੇਤੂ ਖ਼ੁਸ਼ਬੀਰ ਕੌਰ ਨੂੰ ਅੱਜ 5 ਲੱਖ ਦੀ ਰਕਮ ਦਾ ਚੈੱਕ ਉਸਦੇ ਪਰਿਵਾਰ ਦੇ ਅਕਾਊਂਟ ਵਿੱਚ ਜਮ੍ਹਾ ਕਰਵਾ ਦਿੱਤਾ। ਇਹ …
Read More »ਵਿਧਾਇਕ ਵਿਰਸਾ ਸਿੰਘ ਵਲਟੋਹਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਖੁਸ਼ ਸਰਪੰਚ ਮੇਜ਼ਰ ਸਿੰਘ
ਅੱਡਾ ਅਲਗੋਂ ਕੋਠੀ, 15 ਅਪ੍ਰੈਲ (ਹਰਦਿਆਲ ਸਿੰਘ ਭੈਣੀ) ਖੇਮਕਰਨ ਹਲਕੇ ਦੇ ਵਿਧਾਇਕ ਵਿਰਸਾ ਸਿੰਘ ਵਲਟੋਹਾ ਦੀ ਰਹਿਨੁਮਾਈ ਹੇਠ ਖੇਮਕਰਨ ਹਲਕੇ ਦੇ ਵਿਕਾਸ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਹ ਸ਼ਲਾਘਾਯੋਗ ਹਨ ਤੇ ਹਲਕੇ ‘ਚ ਅਕਾਲੀ ਦਲ ਦਾ ਗ੍ਰਾਟ ਦਿਨੋ-ਦਿਨ ਵੱਧ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਮੇਜ਼ਰ ਸਿੰਘ ਅਲਗੋਂ ਕਲਾਂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।ਉਹਨਾਂ ਕਿਹਾ ਕਿ ਹਲਕਾ …
Read More »ਪੰਜਾਬ ਸਰਕਾਰ ਵਲੋਂ ‘ਫਿਲਮ ਨਾਨਕ ਸ਼ਾਹ ਫਕੀਰ’ ਦੇੇ ਪੰਜਾਬ ਵਿੱਚ ਪ੍ਰਦਰਸ਼ਨ ‘ਤੇ 2 ਮਹੀਨੇ ਲਈ ਰੋਕ
ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) -ਪੰਜਾਬ ਸਰਕਾਰ ਵਲੋਂ ਵਿਵਾਦਿਤ ਹਿੰਦੀ ਫਿਲਮ ‘ਨਾਨਕ ਸ਼ਾਹ ਫਕੀਰ’ ਦੇ ਪ੍ਰਦਰਸ਼ਨ ‘ਤੇ ਪੰਜਾਬ ਵਿੱਚ ਦੋ ਮਹੀਨਿਆਂ ਲਈ ਰੋਕ ਲਾ ਦਿੱਤੀ ਹੈ।ਪੰਜਾਬ ਸਰਕਾਰ ਵਲੋਂ ਜਾਰੀ ਰਲੀਜ਼ ਅਨੁਸਾਰ ਫਿਲਮ ਦੇ ਪੰਜਾਬ ਵਿੱਚ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਵਲੋਂ ਹੋ ਰਹੇ ਵਿਰੋਧ ਨੂੰ ਦੇਖਦਿਆਂ ਪੰਜਾਬ ਦੇ ਸਿਨੇਮਾ ਹਾਲਾਂ ਵਿੱਚ ਇਸ ਨੂੰ ਦਿਖਾਉਣ ‘ਤੇ ਰੋਕ ਲਾਈ ਗਈ ਹੈ ਅਤੇ …
Read More »ਕਰੀਬ ਇਕ ਦਰਜ਼ਨ ਮਜ਼ਦੂਰ ਯੂਨੀਅਨਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਫਾਜ਼ਿਲਕਾ, 15 ਅਪ੍ਰੈਲ (ਵਿਨੀਤ ਅਰੋੜਾ) – ਸਮੂਹ ਪੱਲੇਦਾਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਵੱਖ-ਵੱਖ ਮਜ਼ਦੂਰ ਯੂਨੀਅਨਾਂ ਨੇ ਮੀਟਿੰਗ ਕਰ ਕੇ ਆਪਣੀਆਂ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਮੀਟਿੰਗ ਵਿਚ ਇੰਡੀਆਂ ਫੂਡ ਐਂਡ ਅਲਾਈਡ ਵਰਕਰ ਯੂਨੀਅਨ, ਪੰਜਾਬ ਪੱਲੇਦਾਰ ਯੂਨੀਅਨ ਏਟਕ, ਪੱਲੇਦਾਰ ਮਜਦੂਰ ਯੂਨੀਅਨ, ਗੱਲਾ ਮਜ਼ਦੂਰ ਯੂਨੀਅਨ, ਐਫਸੀਆਈ ਅਤੇ ਪੰਜਾਬ ਫੂਡ ਏਜੰਸੀ, ਪੱਲੇਦਾਰ ਆਜਾਦ ਯੂਨੀਅਨ, ਆਲ …
Read More »ਐਨ.ਆਰ.ਐਚ.ਐਮ ਕਰਮਚਾਰੀਆਂ ਕੱਢੀ ਕਾਲੀ ਜਾਗੋ, ਸੰਘਰਸ਼ ਜਾਰੀ ਰੱਖਣ ਦਾ ਅਹਿਦ
ਫਾਜ਼ਿਲਕਾ, 15 ਅਪ੍ਰੈਲ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਵਿਭਾਗ ਵਿਚ ਕੰਮ ਕਰਦੇ ਸਮੂਹ ਐਨਆਰਐਚਐਮ ਕ੍ਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਬੁੱਧਵਾਰ ਵੀ ਜਾਰੀ ਰਹੀ ਅਤੇ ਕ੍ਰਮਚਾਰੀਆਂ ਵੱਲੋਂ ਸ਼ਹਿਰ ਦੇ ਬਜ਼ਾਰਾਂ ਵਿਚ ਕਾਲੀ ਜਾਗੋ ਕੱਢੀ ਗਈ। ਇਸ ਮੌਕੇ ਕ੍ਰਮਚਾਰੀਆਂ ਵੱਲੋਂ ਸਿਹਤ ਵਿਭਾਗ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਜਿਕਰਯੋਗ ਹੈ ਕਿ ਪਿਛਲੇ …
Read More »ਵੋਟਰਾਂ ਦੇ ਆਧਾਰ ਕਾਰਡ ਬਣਾਉਣ ਲਈ ਸ਼ਨੀਵਾਰ ਤੇ ਐਤਵਾਰ ਵੀ ਖੁਲਣਗੇ ਆਧਾਰ ਕਾਰਡ ਸੈਂਟਰ
ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ- ਜਿਲ੍ਹਾ ਚੋਣ ਅਫਸਰ ਫਾਜ਼ਿਲਕਾ, 15 ਅਪ੍ਰੈਲ (ਵਿਨੀਤ ਅਰੋੜਾ) – ਭਾਰਤ ਦੇ ਚੋਣ ਕਮਿਸ਼ਨ ਵੱਲੋ ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਰਾਸ਼ਟਰੀ ਵੋਟਰ ਸੂਚੀ ਸ਼ੁਧਤਾ ਅਤੇ ਪ੍ਰਮਾਣਿਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ -ਕਮ- ਜਿਲ੍ਹਾ ਚੋਣ ਅਫਸਰ ਸ. …
Read More »
Punjab Post Daily Online Newspaper & Print Media