Wednesday, November 25, 2026

Daily Archives: May 15, 2015

ਜ਼ਿਲ੍ਹਾ ਪਠਾਨਕੋਟ ਅੰਦਰ ਹੜ੍ਹ ਰੋਕੂ ਕੰਮਾਂ ਤੇ 2.95 ਕਰੋੜ ਖਰਚ ਕੀਤੇ ਜਾਣਗੇ ਡੀ.ਸੀ ਸੁਖਵਿੰਦਰ ਸਿੰਘ

ਪਠਾਨਕੋਟ, 14 ਮਈ, (ਪ.ਪ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਹੜ੍ਹ ਰੋਕੂ ਕੰਮਾਂ ਤੇ 2.95 ਕਰੋੜ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸz. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਅਤੇ ਸੁਰੱਖਿਆ ਕੰਮਾਂ ਸਬੰਧੀ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ …

Read More »

ਪ੍ਰਵੇਸ਼ ਪ੍ਰੋਜੈਕਟ ਸਬੰਧੀ ਤਿੰਨ ਰੋਜਾ ਕਰਵਾਇਆ ਸੈਮੀਨਾਰ

ਪੱਟੀ, 14 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਡੀ.ਈ.ਈ.ਓ ਜਸਪਾਲ ਸਿੰਘ ਅਤੇ ਜਿਲ੍ਹਾ ਕੋਆਰਡੀਨੇਟਰ ਨਵਦੀਪ ਸਿੰਘ ਦੀ ਰਹਿਨੁਮਾਈ ਹੇਠ ਪ੍ਰਵੇਸ਼ ਪ੍ਰੋਜੈਕਟਕ੍ਰਇਏਟਿਵ ਲਰਨਿੰਗ ਮਾਡਲ ਸਬੰਧੀ ਸੈਮੀਨਾਰ ਬਲਾਕ ਪੱਟੀ ਵਿਖੇ ਕਰਵਾਇਆ ਗਿਆ।ਸੈਮੀਨਾਰ ਵਿਚ ਬਲਾਕ ਜਿਲ੍ਹਾ ਅਫਸਰ ਬਲਵਿੰਦਰ ਕੁਮਾਰ ਨੇ ਸ਼ਿਰਕਤ ਕੀਤੀ ਅਤੇ ਉਹਨਾਂ ਨੇ ਸੰਬੋਧਨ ਕਰਦਿਆ ਜ਼ੋਰ ਦੇ ਕੇ ਆਖਿਆ ਕਿ ਸਕੂਲਾਂ ਵਿਚ ਬੱਚਿਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਵਾ ਕੇ …

Read More »

ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਦਾ ਗਠਨ

ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ) – ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕੇ ਮੌਜੂਦਾ ਰਾਜਨੀਤਿਕ ਹਾਲਾਤਾਂ ਵਿੱਚ ਮਿਹਨਤਕਸ਼ ਲੋਕਾਂ ਦੀ ਹੋ ਰਹੀ ਲੁੱਟ ਖਸੁੱਟ ਅਤੇ ਹੱਕ ਮੰਗਦੇ ਲੋਕਾਂ ਨੂੰ ਕੁੱਟਿਆ ਜਾ ਰਿਹਾ ਹੈ ।ਅਜਿਹੇ ਭ੍ਰਿਸ਼ਟ ਮਾਹੌਲ ਤੋਂ ਲੋਕਾਂ ਨੂੰ ਬਚਾਉਣ ਅਤੇ ਜਿੰਦਗੀ ਬਚਾਉਣ ਲਈ ਲੋੜੀਦੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਕੌਮੀ ਪੱਧਰ ਤੇ ਇੱਕ ਨਵੀਂ ਰਾਜਨੀਤਿਕ ਪਾਰਟੀ ਦਾ ਗਠਨ ਕੀਤਾ …

Read More »

ਪੰਜਾਬ ‘ਚ ਲੋਕਤੰਤਰ ਦੀ ਜਗ੍ਹਾ ਬਾਦਲਤੰਤਰ ਚੱਲ ਰਿਹਾ – ਬੇਗਮਪੁਰਾ ਟਾਇਗਰ ਫੋਰਸ

ਹੁਸ਼ਿਆਰਪੁਰ, 15 ਮਈ (ਸਤਵਿੰਦਰ ਸਿੰਘ) – ਪਿੰਡ ਸਲੇਰਨ ਵਿਖੇ ਕੌਮੀ ਜੁਆਇੰਟ ਸਕੱਤਰ ਬਿੱਲਾ ਦਿਉਵਾਲ ਦੀ ਪ੍ਰਧਾਨਗੀ ਹੇਠ ਬੇਗਮਪੁਰਾ ਟਾਇਗਰ ਫੋਰਸ ਦੀ ਮੀਟਿੰਗ ਹੋਈ ਜਿਸ ਵਿਚ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ, ਕੌਮੀ ਪ੍ਰਧਾਨ ਨਰਿੰਦਰ ਨਹਿਰੂ ਅਤੇ ਐਨ.ਆਰ.ਆਈ ਵਿੰਗ ਦੇ ਪ੍ਰਧਾਨ ਅਸ਼ੋਕ ਸੱਲਣ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਲੋਕਤੰਤਰ ਦੀ ਜਗ੍ਹਾ ਬਾਦਲ ਤੰਤਰ ਚੱਲ …

Read More »

ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਹੀਦੀ ਪੁਰਬ ਸੰਬੰਧੀ ਸ਼ਾਮ ਦੇ ਅਖੰਡ ਕੀਰਤਨ ਸਮਾਗਮ

15 ਮਈ ਦੇ ਕੀਰਤਨ ਸਮਾਗਮ ਸ. ਜਤਿੰਦਰ ਸਿੰਘ ਲਾਲੀ ਬਾਜਵਾ ਦੇ ਗ੍ਰਹਿ ਭਗਤ ਸਿੰਘ ਨਗਰ ਹੁਸ਼ਿਆਰਪੁਰ, 15 ਮਈ (ਸਤਵਿੰਦਰ ਸਿੰਘ) – ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਅਧੀਨ ਜੁੱਗੋ-ਜੁੱਗ ਅੱਟਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ …

Read More »

ਜਲ ਸਰੋਤਾਂ ਦੀ ਸੰਭਾਲ ਲਈ ਸਮਾਜ ਦੇ ਸਮੁੱਚੇ ਵਰਗਾਂ ਦੇ ਸਾਂਝੇ ਯਤਨਾਂ ਦੀ ਲੋੜ – ਪ੍ਰੋ: ਸੋਲੰਕੀ

ਵਣ ਚੇਤਨਾ ਪਾਰਕ ਵਿਖੇ ਸੋਲਰ ਫੈਸਿੰਗ ਪ੍ਰੋਜੈਕਟ ਦਾ ਉਦਘਾਟਨ ਹੁਸ਼ਿਆਰਪੁਰ, 15 ਮਈ (ਸਤਵਿੰਦਰ ਸਿੰਘ) – ਜਲ ਸਰੋਤਾਂ ਦੀ ਸੰਭਾਲ ਨੂੰ ਮੁਲਕ ਦੇ ਮੌਜੂਦਾ ਸੰਵੇਦਨਸ਼ੀਲ ਮੁੱਦਿਆਂ ਵਿੱਚੋਂ ਇੱਕ ਐਲਾਨਦਿਆਂ ਪੰਜਾਬ ਦੇ ਰਾਜਪਾਲ ਪ੍ਰੋ: ਕਪਤਾਨ ਸਿੰਘ ਸੋਲੰਕੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ, ਜਲ ਸਰੋਤਾਂ ਦੀ ਸੰਭਾਲ ਅਤੇ ਇਸ ਦੀ ਅਹਿਮੀਅਤ ਤੋਂ ਲੋਕਾਂ ਨੂੰ ਜਾਣੂ ਕਰਾਉਣ ਲਈ ਸਮਾਜ ਦੇ ਸਾਰੇ …

Read More »

ਡਿਪਟੀ ਕਮਿਸ਼ਨਰ ਵੱਲੋਂ ਸਰਵਿਸ ਕਲੱਬ ਵਿੱਚ ਸਵਿਮਿੰਗ ਪੂਲ ਦੇ ਨਵੇਂ ਸੈਸ਼ਨ ਦਾ ਅਰੰਭ

ਹੁਸ਼ਿਆਰਪੁਰ, 15 ਮਈ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਰਵਿਸ ਕਲੱਬ ਵਿਖੇ ਸਵਿਮਿੰਗ ਪੂਲ ਦੇ ਨਵੇਂ ਸੈਸ਼ਨ ਦਾ ਸ਼ੁਭ ਅਰੰਭ ਕੀਤਾ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵਿਮਿੰਗ ਪੂਲ ਵਿੱਚ ਚੇਜਿੰਗ ਰੂਮ ਦੀ ਸਮੱਸਿਆ ਨੂੰ ਜਲਦੀ ਹੀ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਛੇਤੀ ਹੀ ਤੈਰਾਕੀ ਵਾਲੇ ਬੱਚਿਆਂ ਲਈ ਲਾਕਰ ਦਾ ਪ੍ਰਬੰਧ ਵੀ ਕੀਤਾ ਜਾ …

Read More »

ਅੱਡਾ ਅਲਗੋਂ ਕੋਠੀ ਵਿਖੇ ਇੱਕ ਰਂੈਕ ਇਕ ਪੈਨਸ਼ਨ ਬਾਰੇ ਸਾਬਕਾ ਫੌਜੀਆਂ ਦੀ ਹੋਈ ਮੀਟਿੰਗ

ਅਗਲੋਂ ਕੋਠੀ, 14 ਮਈ (ਹਰਦਿਆਲ ਸਿੰਘ ਭੈਣੀ) – ਮਾਮਲਾ ਫੌਜੀਆਂ ਦੀ ਇੱਕ ਰੈਕ ਇਕ ਪੈਨਸ਼ਨ ਦਾ, ਇਸ ਮੌਕੇ ਤੇ ਪ੍ਰਭਜੀਤ ਸਿੰਘ ਨੇ ਮੀਟਿੰਗ ਵਿੱਚ ਬੋਲਦਿਆਂ ਕਿਹਾ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾਂ ਹੀ ਫੌਜੀਆਂ ਦੀਆਂ ਸਮੱਸਿਆਵਾਂ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ।ਸਿਵਾਏ ਲਾਰਿਆਂ ਦੇ ਜਦੋਂ ਵੋਟਾਂ ਆਉਂਦੀਆਂ ਹਨ ਤਾਂ ਸਿਆਸੀ ਪਾਰਟੀਆਂ ਸਾਰੀਆਂ ਹੀ ਚੋਣ ਵਾਅਦੇ ਕਰਦੀਆਂ ਨਹੀਂ ਥੱਕਦੀਆਂ।ਐਪਰ ਸਾਡੀ ਜਨਤਾ ਇਸ …

Read More »

2017 ਦੀਆਂ ਚੋਣਾਂ ਵਿੱਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ – ਬੁਲਾਰੀਆ

ਹਲਕਾ ਖੇਮਕਰਨ ਤੋਂ ਬੁਲਾਰੀਆ ਅਤੇ ਵਲਟੋਹਾ ਨੇ ਭਰਤੀ ਮੁਹਿੰਮ ਦੀ ਕੀਤੀ ਸ਼ੁਰੂਆਤ ਭਿੱਖੀਵਿੰਡ, 14 ਮਈ (ਕੁਲਵਿੰਦਰ ਸਿੰਘ ਕੰਬੋਕੇ, ਲਖਵਿੰਦਰ ਸਿੰਘ ਗੋਲਣ) – ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਦੇ ਅੱਜ ਦੂਜੇ ਦਿਨ ਯੂਥ ਅਕਾਲੀ ਦਲ ਮਾਝਾ ਜੋਨ ਦੇ ਪ੍ਰਧਾਨ ਸz: ਇੰਦਰਬੀਰ ਸਿੰਘ ਬੁਲਾਰੀਆ ਮੁੱਖ ਸੰਸਦੀ ਸਕੱਤਰ ਪੰਜਾਬ ਨੇ ਵਿਧਾਨ ਸਭਾ ਹਲਕਾ ਖੇਮਕਰਨ ਵਿਖੇ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ। ਹਲਕਾ ਵਿਧਾਇਕ …

Read More »

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ ਨੇ ਜਿੱਤਿਆ ਪ੍ਰਸ਼ਨੋਤਰੀ ਮੁਕਾਬਲਾ

ਅੰਮ੍ਰਿਤਸਰ, 14 ਮਈ (ਗੁਰਚਰਨ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ 2014-15 ਦੌਰਾਨ ਕਰਵਾਏ ਵੱਖ-ਵੱਖ ਵਿੱਦਿਅਕ ਮੁਕਾਬਲਿਆ ਵਿੱਚ ਪ੍ਰਸ਼ਨੋਤਰੀ ਮੁਕਾਬਲਾ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ, ਰਾਮਸਰ ਰੋਡ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਜਿੱਤ ਦਰਜ ਕਰਵਾਈ। ਇਸ ਮੁਕਾਬਲੇ ਵਿੱਚ ਸੀਨੀਅਰ ਵਰਗ ਵਿੱਚ ਸਕੂਲ ਦੇ ਤਰਸੇਮ ਸਿੰਘ ਨੇ ਅਤੇ ਜੂਨੀਅਰ ਵਰਗ ਵਿੱਚ ਅਮਰਬੀਰ ਸਿੰਘ ਨੇ ਭਾਗ ਲਿਆ ਸੀ।ਜਿਸ ਦੇ ਸੀਨੀਅਰ …

Read More »