Wednesday, November 25, 2026

Monthly Archives: May 2015

ਪੁਲਿਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ ਸਨਮਾਨਿਤ

ਅੰਮ੍ਰਿਤਸਰ, 24 ਮਈ ( ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ)- ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰੂ ਸਾਹਿਬਾਨ ਦੇ ਸ਼ਸ਼ਤਰ ਅਤੇ ਹੋਰ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਦੀ ਅਗਲੇ ਪੜਾਅ ਲਈ ਰਵਾਨਗੀ ਮੌਕੇ ਪੁਲਿਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ ਨੂੰ ਸਿਰੋਪਾ ਅਤੇ ਤਸਵੀਰ ਦੇ ਕੇ ਸਨਮਾਨਿਤ ਕਰਦੇ ਹੋਏ ਸ੍ਰੀ ਅਕਾਲ ਤਖਤ ਸਤਾਹਿਬ ਦੇ ਜਥੇਦਾਰ ਗਿ: ਗੁਰਬਚਨ ਸਿੰਘ, ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਗਿ: ਜਗਤਾਰ ਸਿੰਘ, ਮੈਂਬਰ …

Read More »

ਸ਼ਹੀਦੀ ਦਿਹਾੜੇ ‘ਤੇ ਲੰਗਰ ਅਤੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ

ਗਹਿਰੀ ਮੰਡੀ, 24 (ਡਾ. ਨਰਿੰਦਰ ਸਿੰਘ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਦੁਆਰਾ ਧੰਨ ਧੰਨ ਬਾਬਾ ਨਿਹਾਲ ਦਾਸ ਜੀ ਵਿਖੇ ਧਾਰਮਿਕ ਸਮਾਗਮ ਦੌਰਾਨ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਜੀ ਦੀ ਸ਼ਹੀਦੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਇਸ ਤੋਂ ਬਾਅਦ ਠੰਡੇ-ਮਿੱਠੇ ਜਲ ਦੀ ਛਬੀਲ …

Read More »

ਕਿਸਾਨਾਂ ਦਾ ਸ਼ੋਸ਼ਣ ਕਰਕੇ ਕਿਹੜੀ ਸੇਵਾ ਕਰ ਰਹੀ ਏ ਪੰਜਾਬ ਸਰਕਾਰ – ਕੁਲਵੰਤ ਸਿੰਘ ਸੰਗਰਾਏ

ਤਰਸਿੱਕਾ, 24 ਮਈ (ਕੰਵਲ ਜੋਧਾਨਗਰੀ, ਸੁਖਦੇਵ ਸਿੰਘ) – ਕਿਸਾਨਾਂ ਦੀ ਹਮਾਇਤੀ ਅਤੇ ਰਾਜ ਨਹੀਂ ਸੇਵਾ ਦਾ ਹੋਕਾ ਦੇਣ ਵਾਲੀ ਸਰਕਾਰ ਦੇ ਰਾਜ ਵਿੱਚ ਕਿਸਾਨਾਂ ਨਾਲ ਹੋ ਰਹੇ ਸ਼ੋਸ਼ਣ ਬਾਰੇ ਤਰਸਿੱਕਾ ਦੀ ਮੰਡੀ ਵਿੱਚ ਕਿਸਾਨਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕੁਲਵੰਤ ਸਿੰਘ ਸੰਗਰਾਏ ਕੰਨਵੀਨਰ ਹਲਕਾ ਜੰਡਿਆਲਾ ਆਮ ਆਦਮੀ ਪਾਰਟੀ ਨੇ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ ਦੁਆਰਾ ਬੀਜੀ ਫਸਲ ਨੂੰ ਮੰਡੀਆਂ …

Read More »

ਨਾਨ ਮੈਡੀਕਲ ‘ਚੋ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਅੰਮਿਤਸਰ, 24 ਮਈ (ਸੁਖਬੀਰ ਸਿੰਘ) – ਭਾਈ ਮੰਝ ਰੋਡ ਸਥਿਤ ਸੰਤ ਬਾਬਾ ਭੂਰੀ ਵਾਲੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਾਨ-ਮੈਡੀਕਲ ਦੀ ਪ੍ਰੀਖਿਆ ‘ਚੋਂ ਚੰਗੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆ ਨੂੰ ਅੱਜ ਬਾਬਾ ਸੁਖਵਿੰਦਰ ਸਿੰਘ ਸੁੱਖਾ ਭੂਰੀ ਵਾਲੇ,ਸਕੂਲ ਦੇ ਐਮ.ਡੀ ਜ਼ਸੀਜਤ ਸਿੰਘ ਢਿਲੋ, ਪ੍ਰਿੰ: (ਡਾ.) ਹਰਦੇਵ ਸਿੰਘ ਤੇ ਵਾਈਸ ਪ੍ਰਿੰਸੀਪਲ ਹਰਭਜਨ ਸਿੰਘ ਵਲੋ ਸਨਮਾਨਿਤ ਕੀਤਾ ਗਿਆ। ਇਸ ਮੋਕੇ ਗੱਲਬਾਤ ਕਰਦਿਆਂ ਬਾਬਾ ਸੁਖਵਿੰਦਰ …

Read More »

ਦਰਸ਼ਨ ਦੀਦਾਰ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਸਮੁੱਚੀ ਕੌਮ ਸ਼ਰਧਾ-ਭਾਵਨਾ ਨਾਲ ਦਰਸ਼ਨ ਦੀਦਾਰ ਕਰੇ ਗਿ: ਗੁਰਬਚਨ ਸਿੰਘ ਅੰਮ੍ਰਿਤਸਰ, 24 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਪਰਾਲੇ ਸਦਕਾ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਪਟਿਆਲਾ ਤੋਂ ਗੁਰੂ ਸਾਹਿਬਾਨ ਦੇ ਸ਼ਸਤਰ, ਬਸਤਰ ਤੇ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ (ਨਗਰ ਕੀਰਤਨ) ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦੀ ਹੋਈ ਸ੍ਰੀ ਗੁਰੂ ਰਾਮਦਾਸ ਜੀ ਦੀ ਵਸਾਈ …

Read More »

ਸ਼ਸ਼ਤਰ ਦਰਸ਼ਨ ਯਾਤਰਾ ਲਈ ਕੱਥੂਨੰਗਲ ‘ਚ ਉਮੜਿਆ ਸੰਗਤਾਂ ਦਾ ਸੈਲਾਬ

ਗੁਰੂ ਵਸਤਾਂ ਦੇ ਦਰਸ਼ਨਾਂ ਦੀ ਤਾਂਘ ਨੂੰ ਕੜਕਦੀ ਧੁੱਪ ਵੀ ਨਹੀਂ ਕਰ ਪਾਈ ਮੱਠੀ ਕੱਥੂਨੰਗਲ, 24 ਮਈ (ਪ.ਪ) – ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਾਂਝੇ ਉੱਦਮ ਨਾਲ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਪੰਜਾਬ ਭਰ ਵਿੱਚ ਸੰਗਤਾਂ ਨੂੰ ਦਰਸ਼ਨ ਦੀਦਾਰ ਕਰਵਾ ਰਹੀ ਯਾਤਰਾ ਦਾ ਅੱਜ ਅੰਮ੍ਰਿਤਸਰ ਤੋਂ ਬਟਾਲਾ ਜਾਂਦਿਆਂ ਗੁਰਦਵਾਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ, ਕੱਥੂਨੰਗਲ ਵਿਖੇ ਆਪ …

Read More »

ਸਟੱਡੀ ਸਰਕਲ ਪੱਟੀ ਵੱਲੋਂ ਗੁਰਬਾਣੀ ਲਿਟਰੇਚਰ ਦੀ ਛਬੀਲ ਲਗਾਈ ਗਈ

ਪੱਟੀ, 24 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਕੁੱਲਾ ਚੌਂਕ ਵਿਖੇ ਗੁਰਬਾਣੀ ਲਿਟਰੇਚਰ ਦੀ ਛਬੀਲ ਲਗਾਈ ਗਈ।ਸਰਕਲ ਦੇ ਜਥੇਬੰਦਕ ਸਕੱਤਰ ਹਰਜਿੰਦਰ ਸਿੰਘ ਮਾਣਕਪੁਰਾ ਨੇ ਦੱਸਿਆ ਕਿ ਸਰਕਲ ਵੱਲੋਂ ਪੱਟੀ, ਝਬਾਲ ਅਤੇ ਗੱਗੂਬੂਹਾ ਵਿਚ ਗੁਰਬਾਣੀ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ।ਉਹਨਾਂ ਕਿਹਾ ਕਿ …

Read More »

ਜਾਟ ਮਹਾਂ ਸਭਾ ਨੇ ਸਾੜਿਆ ਪੰਜਾਬ ਸਰਕਾਰ ਦਾ ਪੁੱਤਲਾ

ਅੰਮ੍ਰਿਤਸਰ, 24 ਮਈ (ਗੁਰਚਰਨ ਸਿੰਘ) – ਆਲ ਇੰਡਿਆ ਜਾਟ ਮਹਾ ਸਭਾ ਜਿਲ਼ਾ ਅੰਮ੍ਰਿਤਸਰ ਦੀ ਇਕਾਈ ਵਲੋਂ ਜਿਲ਼ਾਂ੍ਹ ਪ੍ਰਧਾਨ ਭੁਪਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਅੱਜ ਕਚਿਹਰੀ ਚੋਂਕ ਵਿਖੇ ਪਜਾਬ ਸਰਕਾਰ ਵੱਲੋਂ ਲੋਕਾਂ ‘ਤੇ 1600 ਕਰੋੜ ਰੁਪਏ ਦੇ ਪਾਏ ਬੋਝ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦਾ ਪੁੱਤਲਾ ਸਾੜਿਆ ਗਿਆ ਅਤੇ ਜਾਟ ਮਹਾ ਸਭਾ …

Read More »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹੀਦੀ ਗੁਰਪੁਰਬ ਸਬੰਧੀ ਕੀਰਤਨ ਦਰਬਾਰ

ਜੰਡਿਆਲਾ ਗੁਰੁ, (24 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਪੰਜਵੇ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਗੁਰਦੁਆਰਾ ਸਾਹਿਬ ਵੈਰੋਵਾਲ ਰੋਡ ਵਿਖੇ ਕਲ੍ਹ ਸ਼ਾਮ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿਚ ਆਏ ਹੋਏ ਕੀਰਤਨੀ ਜਥਿਆ ਨੇ ਇਲਾਹੀ ਬਾਣੀ ਦੇ ਕੀਰਤਨ ਅਤੇ ਕਥਾ ਰਾਹੀਂ ਸੰਗਤਾ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ …

Read More »