31 ਅਗਸਤ ਤੱਕ ਭੇਜੀਆਂ ਜਾ ਸਕਦੀਆਂ ਹਨ ਸਕਾਲਰਸ਼ਿਪ ਲਈ ਅਰਜ਼ੀਆਂ ਬਟਾਲਾ, 9 ਮਈ (ਨਰਿੰਦਰ ਬਰਨਾਲ) – ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ, ਸੀ.ਬੀ.ਐਸ.ਈ., ਆਈ.ਸੀ.ਐਸ.ਈ. ਨਾਲ ਸਬੰਧਿਤ ਸਰਕਾਰੀ/ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ/ਸੰਸਥਾਵਾਂ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਈਸਾਈ, ਬੋਧੀ, ਪਾਰਸੀ ਅਤੇ ਜੈਨ ਧਰਮ) ਦੇ ਵਿਦਿਆਰਥੀਆਂ ਨੂੰ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਦਿੱਤੀ ਜਾਵੇਗੀ ਅਤੇ ਸਰਕਾਰ ਨੇ ਇਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਹ …
Read More »Monthly Archives: May 2015
ਪੰਜਾਬ ਸਰਕਾਰ ਵੱਲੋਂ ਗੰਨੇ ਦੀ 50 ਕਰੋੜ ਬਕਾਇਆ ਰਾਸ਼ੀ ਜਾਰੀ – ਚੇਅਰਮੈਨ ਵਾਹਲਾ
ਬਟਾਲਾ, 9 ਮਈ (ਨਰਿੰਦਰ ਬਰਨਾਲ) – ਗੰਨਾਂ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਗੰਨੇ ਦੀ 50 ਕਰੋੜ ਰੁਪਏ ਬਕਾਇਆ ਰਾਸ਼ੀ ਕਿਸਾਨਾਂ ਨੂੰ ਜਾਰੀ ਕੀਤੀ ਗਈ ਹੈ ਅਤੇ ਅਗਲੇ 10 ਦਿਨਾਂ ਵਿੱਚ 50 ਕਰੋੜ ਰੁਪਏ ਦੀ ਹੋਰ ਰਾਸੀ ਖੰਡ ਮਿੱਲਾਂ ਨੂੰ ਜਾਰੀ ਕਰ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸ਼ੂਗਰਫੈਡ ਦੇ ਚੇਅਰਮੈਨ ਸ. ਸੁਖਬੀਰ ਸਿੰਘ ਵਾਹਲਾ ਨੇ ਦੱਸਿਆ ਕਿ …
Read More » ਆਈ.ਐਸ.ਓ ਵੱਲੋਂ ਬਾਪੂ ਤਰਲੋਕ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ
ਸਿੱਖ ਕੌਮ ਨੂੰ ਪਿਆ ਵੱਡਾ ਘਾਟਾ – ਕੰਵਰਬੀਰ ਸਿੰਘ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਜਥੇਬੰਦੀ ਆਈ.ਐਸ.ਓ. ਵੱਲੋਂ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹੀਦੀ ਦਾ …
Read More »ਭਾਜਪਾ ਕੌਮੀ ਸਕੱਤਰ ਚੁੱਘ ਤੇ ਮੇਅਰ ਅਰੋੜਾ ਵਲੋਂ ਸੀ.ਸੀ ਫਲੋਰਿੰਗ ਗਲੀਆਂ ਦੇ ਕੰਮ ਸ਼ੁਭ ਅਰੰਭ
ਅੰਮ੍ਰਿਤਸਰ, 8 ਮਈ (ਗੁਰਚਰਨ ਸਿੰਘ) – ਸ਼ਹਿਰ ਦੇ ਅੰਦਰੂਨ ਇਲਾਕੇ ਵਾਰਡ ਨੰਬਰ 23 ਵਿੱਚ 30 ਲੱਖ ਦੀ ਲਾਗਤ ਨਾਲ ਬਨਣ ਵਾਲੀਆਂ ਸੀ.ਸੀ ਫਲੋਰਿੰਗ ਗਲੀਆਂ ਦੇ ਕੰਮ ਦਾ ਭਾਜਪਾ ਕੌਮੀ ਸਕੱਤਰ ਤਰੁਣ ਚੁੱਘ ਤੇ ਮੇਅਰ ਬਖਸ਼ੀ ਰਾਮ ਅਰੋੜਾ ਵਲੋਂ ਸ਼ੁਭ ਅਰੰਭ ਕੀਤਾ ਗਿਆ। ਇਸ ਮੌਕੇ ਡਾ. ਰਾਮ ਚਾਵਲਾ, ਲਵਿੰਦਰ ਬੰਟੀ, ਬਿੰਦੂ ਬਾਲਾ, ਅਸ਼ੋਕ ਗੁਪਤਾ, ਹੈਲਥ ਅਫਸਰ ਡਾ. ਚਰਨਜੀਤ ਸਿੰਘ, ਐਕਸੀਅਨ ਸੁਨੀਲ …
Read More »ਤਿਕੋਣੀ ਪਾਰਕ ਵਿਖੇ ਮੈਡਮ ਸਿੱਧੂ ਤੇ ਮੇਅਰ ਅਰੋੜਾ ਵਲੋਂ ਟਿਊਬਵੈਲ ਲਗਾਉਣ ਦਾ ਉਦਘਾਟਨ
ਅੰਮ੍ਰਿਤਸਰ, 8 ਮਈ (ਗੁਰਚਰਨ ਸਿੰਘ) ਵਾਰਡ ਨੰਬਰ 21 ਸਥਿਤ ਤਿਕੋਣੀ ਪਾਰਕ ਵਿਖੇ ਮੁੱਖ ਸੰਸਦੀ ਸਕੱਤਰ ਮੈਡਮ ਨਵਜੋਤ ਸਿੱਧੂ ਅਤੇ ਮੇਅਰ ਬਖਸ਼ੀ ਰਾਮ ਅਰੋੜਾ ਵਲੋਂ ਪੀਣ ਵਾਲੇ ਸ਼ੁੱਧ ਪਾਣੀ ਲਈ ਟਿਊਬਵੈਲ ਲਗਾਉਣ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੰਡਲ ਪ੍ਰਧਾਨ ਰਮਨ ਸ਼ਰਮਾ, ਅੇਕਸੀਅਨ ਤਿਲਕ ਰਾਜ, ਜੇ.ਈ ਹਰਜਿੰਦਰ ਸਿੰਘ, ਜੇ.ਈ ਹਰੀਸ਼, ਸੰਜੀਵ ਅਰੋੜਾ, ਅਸ਼ੀਸ਼ ਮਹਾਜਨ, ਜਗਦੀਸ਼ ਮਹਾਜਨ, ਗੌਰਵ ਭੰਡਾਰੀ ਆਦਿ ਵੀ ਹਾਜਰ ਸਨ।
Read More »ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਇਕ ਰੋਜ਼ਾ ਨੈਸ਼ਨਲ ਥੀਏਟਰ ਸੈਮੀਨਾਰ 9 ਮਈ ਨੂੰ
ਅੰਮ੍ਰਿਤਸਰ, 8 ਮਈ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਇਕ ਰੋਜ਼ਾ ਨੈਸ਼ਨਲ ਥੀਏਟਰ ਸੈਮੀਨਾਰ 9 ਮਈ ਨੂੰ ਵਿਰਸਾ ਵਿਹਾਰ ਵਿਖੇ ਸਵੇਰੇ 10.00 ਵਜੇ ਸ਼ੁਰੂ ਕੀਤਾ ਜਾ ਰਿਹਾ ਹੈ, ਇਸ ਰਾਸ਼ਟਰੀ ਸੈਮੀਨਾਰ ਦਾ ਮੁੱਖ ਵਿਸ਼ਾ ”ਸਮਕਾਲੀ ਭਾਰਤੀ ਰੰਗਮੰਚ” ਹੋਵੇਗਾ।ਸ਼੍ਰੋਮਣੀ ਨਾਟਕਾਰ ਕੇਵਲ ਧਾਲੀਵਾਲ ਨੇ ਦੱਸਿਆ ਕਿ ਉਕਤ ਵਿਸ਼ੇ ‘ਤੇ ਗੱਲਬਾਤ ਕਰਨ ਲਈ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਦੇ …
Read More »ਜਥੇ: ਅਵਤਾਰ ਸਿੰਘ ਨੇ ਭਾਈ ਤਰਲੋਕ ਸਿੰਘ ਅਗਵਾਨ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 8 ਮਈ (ਗੁਰਪ੍ਰੀਤ ਸਿੰਘ) ੁ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਆਨ ਤੇ ਸ਼ਾਨ ਲਈ ਸ਼ਹੀਦ ਹੋਣ ਵਾਲੇ ਭਾਈ ਸਤਵੰਤ ਸਿੰਘ ਦੇ ਪਿਤਾ ਭਾਈ ਤਰਲੋਕ ਸਿੰਘ ਅਗਵਾਨ ਦੇ ਅਕਾਲ ਚਲਾਣੇ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਤਰਲੋਕ ਸਿੰਘ ਇਕ ਸ਼ਹੀਦ ਦੇ ਪਿਤਾ ਸਨ ਤੇ ਉਨ੍ਹਾਂ ਦੇ ਅਕਾਲ ਚਲਾਣਾ ਕਰ …
Read More »ਸੈਸ਼ਨ ਜੱਜ ਅੰਬਾਲਾ ਵੱਲੋਂ ਅੰਮ੍ਰਿਤਧਾਰੀ ਨੌਜਵਾਨ ਨੂੰ ਗਵਾਹੀ ਦੇਣ ਤੋਂ ਰੋਕਣਾ ਮੰਦਭਾਗਾ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ 8 ਮਈ (ਗੁਰਪ੍ਰੀਤ ਸਿੰਘ) – ਅੰਬਾਲਾ ਦੀ ਅਦਾਲਤ ਦੇ ਸੈਸ਼ਨ ਜੱਜ ਰਾਜੇਸ਼ ਗੁਪਤਾ ਵੱਲੋਂ ਇਕ ਕੇਸ ਦੀ ਸੁਣਵਾਈ ਦੌਰਾਨ ਅੰਮ੍ਰਿਤਧਾਰੀ ਨੌਜਵਾਨ ਨੂੰ ਗਵਾਹੀ ਦੇਣ ਤੋਂ ਰੋਕਣ ਦੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜਦੋਂ ਕਿਸੇ ਨੂੰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਮਾਂ ਦਿਵਸ ਤੇ ਇਨਾਮ ਵੰਡ ਸਮਾਰੋਹ
ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਪ੍ਰਾਇਮਰੀ ਵਿਭਾਗ ਦੁਆਰਾ ਮਾਂ ਦਿਵਸ ਨੂੰ ਸਮਰਪਿਤ ਇਨਾਮ ਵੰਡ ਸਮਾਰੋਹ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਅੰਮ੍ਰਿਤਸਰ ਪਬਲਿਕ ਸਕੂਲ ਦੇ ਡਾਇਰੈਕਟਰ ਅਤੇ ਜੀ.ਟੀ.ਰੋਡ ਸਕੂਲ …
Read More »MOTHER’S DAY CELEBRATED BY PRIMARY WING OF SGHPS G.T. ROAD
Amritsar, May 8 (Manjit Kaur) – The day that celebrates the essence of a mother is Mother’s Day. One of those occasions we can’t afford to miss. Keeping this incandescent bonding in mind, we at Sri Guru Harkrishan Sr. Sec. Public School had flabbergasting celebrations in our School Auditorium. Mrs. D. K Rahi, Director Amritsar Public School and former Principal …
Read More »
Punjab Post Daily Online Newspaper & Print Media