Wednesday, November 25, 2026

Monthly Archives: June 2015

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰਭਾਵੀ ਸਿੱਖਿਆ ‘ਤੇ ਲਗਾਈ ਵਰਕਸ਼ਾਪ

ਅੰਮ੍ਰਿਤਸਰ, 9 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਧਿਆਪਕਾਂ ਵਿੱਚ ਪ੍ਰਭਾਵੀ ਸਿੱਖਿਆ ਨੂੰ ਵਿਕਸਿਤ ਕਰਨ ਦੇ ਮਕਸਦ ਨਾਲ ਅੱਜ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਮੁੱਖ ਬੁਲਾਰੇ ਵਜੋਂ ਸ੍ਰੀਮਤੀ ਨੀਤੂ ਦੂਆ ਦਾ ਸਕੂਲ ਵਿੱਚ ਪਹੁੰਚਣ ‘ਤੇ ਨਿੱਘਾ ਸਵਾਗਤ ਕਰਦਿਆ ਜੀ ਆਇਆ ਕਿਹਾ। ਵਰਕਸ਼ਾਪ ਦੌਰਾਨ ਸ੍ਰੀਮਤੀ ਦੂਆ ਨੇ ਸੰਬੋਧਨ …

Read More »

ਜੀ.ਕੇ ਨੇ ਅਹਿਮ ਪੰਥਕ ਮਸਲਿਆਂ ‘ਤੇ ਕਮੇਟੀ ਮੈਂਬਰਾਂ ਨੂੰ ਕੀਤਾ ਸੰਬੋਧਨ

ਸ੍ਰੀ ਆਨੰਦਪੁਰ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਹਿੱਸਾ ਪਾਉਣ ਦੀ ਸੰਗਤਾਂ ਨੂੰ ਕੀਤੀ ਅਪੀਲ ਨਵੀਂ ਦਿੱਲੀ, 9 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਕਮੇਟੀ ਦੇ ਮੈਂਬਰਾਂ ਦੀ ਹੋਈ ਮੀਟਿੰਗ ਵਿੱਚ ਅਹਿਮ ਪੰਥਕ ਮਸਲਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਦੇ ਐਜੰਡੇ ਵਿੱਚ ਸ਼ਾਮਿਲ ਸਮੂਹ ਮਸਲਿਆਂ ‘ਤੇ …

Read More »

 ਨਿੱਜੀ ਮੁਫਾਦਾਂ ਲਈ ਸਰਨਾ ਨੇ ਕੇਜਰੀਵਾਲ ਨੂੰ ਕੀਤਾ ਗੁਮਰਾਹ

ਦਿੱਲੀ ਕਮੇਟੀ ਨੇ ਤੋਮਰ ਦੀ ਤਰਜ਼ ‘ਤੇ ਸਰਨਾ ਦੀ ਵੀ ਤੁਰੰਤ ਗ੍ਰਿਫਤਾਰੀ ਦੀ ਕੀਤੀ ਮੰਗ ਨਵੀਂ ਦਿੱਲੀ, 9 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਬੀਤੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਨਿਜੀ ਮੁਫਾਦਾਂ ਲਈ ਗਲਤ ਤੱਥ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੂੰ ਗੁਮਰਾਹ ਕਰਨ ਦਾ …

Read More »

ਰਾਸ਼ਟਰੀ ਆਈ. ਆਈ. ਐੱਮ ਪ੍ਰੋਜੈਕਟ ਗੁਰੂ ਨਗਰੀ ਵਿੱਚ ਰੱਖਣ ਲਈ ਸ: ਛੀਨਾ ਨੇ ਕੀਤੀ ਮੁੱਖ ਮੰਤਰੀ ਨੂੰ ਅਪੀਲ

ਅੰਮ੍ਰਿਤਸਰ, 9 ਜੂਨ (ਪ੍ਰੀਤਮ ਸਿੰਘ) – ਭਾਰਤੀ ਇੰਸਟੀਚਿਊਟ ਆਫ਼ ਮੈਨੇਜ਼ਮੈਂਟ (ਆਈ. ਆਈ. ਐੱਮ.) ਸਬੰਧੀ ਅੱਜ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਅਪੀਲ ਕਰਦਿਆਂ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਇਸ ਕੇਂਦਰੀ ਵਿੱਦਿਅਕ ਸੰਸਥਾ ਨੂੰ ਅੰਮ੍ਰਿਤਸਰ ਵਿਖੇ ਖੋਲ੍ਹਣ ਲਈ ਹਰ ਹੀਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ …

Read More »

ਸੋਲਰ ਪਵਾਰ ਪਲਾਂਟ ਲਗਾਉਣ ਸਬੰਧੀ ਕਬਾੜ ਧਰਮਸ਼ਾਲਾ ਵਿਖੇ ਲੱਗਾ ਜਾਗਰੂਕਤਾ ਕੈਂਪ

ਪਠਾਨਕੋਟ, 9 ਜੂਨ (ਪ.ਪ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਸੋਲਰ ਪਵਾਰ ਪਲਾਂਟ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਕਬਾੜ ਧਰਮਸ਼ਾਲਾ ਪਠਾਨਕੋਟ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਸ਼੍ਰੀ ਰਮਿੰਦਰ ਸਿੰਘ ਸੀਨੀਅਰ ਮੈਨੇਜਰ ਨੇ ਕੀਤਾ ਅਤੇ ਇਸ ਕੈਂਪ ਦੀ ਪ੍ਰਧਾਨਗੀ ਯਸ਼ਪਾਲ ਜ਼ੂਯਾਲ ਜ਼ਿਲ੍ਹਾ ਪ੍ਰਬੰਧਕ ਨੇ ਕੀਤੀ। ਸ਼੍ਰੀ ਰਮਿੰਦਰ ਸਿੰਘ …

Read More »

ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਮਈ ਦੇ ਮੁਕਾਬਲੇ ਵਧਿਆ

ਪਠਾਨਕੋਟ, 9 ਜੂਨ (ਪ.ਪ) – ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਪਿਛਲੇ ਮਈ ਮਹੀਨੇ ਦੌਰਾਨ 255.44 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 76.63 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ।ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ ਇੱਕ ਬੁਲਾਰੇ …

Read More »

 ਜੰਮੂ-ਕਸ਼ਮੀਰ ਦੇ ਫੱਟੜ ਨੋਜੁਵਾਨਾਂ ਦੀ ਸ਼੍ਰੋਮਣੀ ਕਮੇਟੀ ਕਰੇਗੀ ਮਦਦ – ਅਵਤਾਰ ਸਿੰਘ

ਸਕੱਤਰ ਮਨਜੀਤ ਸਿੰਘ ਨੇ ਜਖ਼ਮੀਆਂ ਦਾ ਪੁੱਛਿਆ ਹਾਲ ਅੰਮ੍ਰਿਤਸਰ, 9 ਜੂਨ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ ਆਦੇਸ਼ਾਂ ਅਨੁਸਾਰ ਸ. ਮਨਜੀਤ ਸਿੰਘ ਸਕੱਤਰ ਨੇ ਜੰਮੂ ਪੁਲਿਸ ਗੋਲੀ ਕਾਂਡ ‘ਚ ਜਖ਼ਮੀ ਹੋਏ ਨੋਜੁਆਨ ਜੋ ਅੰਮ੍ਰਿਤਸਰ ਵਿੱਚ ਡਾਕਟਰ ਹਰਦਾਸ ਸਿੰਘ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਨੂੰ ਯਕੀਨ ਦੁਆਇਆ ਕਿ ਸ਼੍ਰੋਮਣੀ ਕਮੇਟੀ ਪੂਰੀ …

Read More »

 ਬਰਸਾਤੀ ਪਾਣੀ ਦੇ ਨਿਕਾਸੀ ਨਾਲਿਆਂ ‘ਚ ਵਰਤੇ ਘਟੀਆ ਮਟੀਰੀਅਲ ਦੀ ਉਚ ਪੱਧਰੀ ਜਾਂਚ ਹੋਵੇ- ਹੀਰਾ

ਖਾਲੜਾ, 8 ਜੂਨ (ਰਣਬੀਰ ਗੋਲਣ, ਲਖਵਿੰਦਰ ਗੋਲਣ) ਆਲ ਇੰਡੀਆ ਐਂਟੀ ਕਰੱਪਸ਼ਨ ਮੋਰਚਾ ਪੰਜਾਬ ਦੇ ਮੁੱਖ ਸਲਾਹਕਾਰ ਪਰਮਿੰਦਰ ਸਿੰਘ ਹੀਰਾ ਨੇ ਕਿਹਾ ਕਿ ਖਾਲੜਾ ਬਜ਼ਾਰ ਵਿੱਚ ਬਣੇ ਬਰਸਾਤੀ ਪਾਣੀ ਦੇ ਨਿਕਾਸੀ ਨਾਲੇ ‘ਚ ਵਰਤੇ ਗਏੇ ਘਟੀਆ ਮਟੀਰੀਅਲ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ।ਅੱਜ ਵਾਪਰੀ ਘਟਨਾ ਦਾ ਹਵਾਲਾ ਦਿੰਦਿਆਂ ਉਨਾਂ ਕਿਹਾ ਕਿ ਬਜ਼ਾਰ ਤੋਂ ਖਾਲੜਾ ਵੱਲ ਜਾਂਦੇ ਮੇਨ ਨਾਲੇ ਉਪਰ ਦੀ ਜਦ …

Read More »

ਜੰਮੂ-ਕਸ਼ਮੀਰ ਤੋਂ 12 ਜੂਨ ਦਾ ਨਗਰ ਕੀਰਤਨ ਰੱਦ- ਦਿਲਜੀਤ ਸਿੰਘ

ਅੰਮ੍ਰਿਤਸਰ, 8 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿੱਚ 12 ਜੂਨ 2015 ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ ਲਿਆਂਦਾ ਜਾਣ ਵਾਲਾ ਨਗਰ ਕੀਰਤਨ ਅਣ-ਸੁਖਾਵੇਂ ਹਲਾਤਾਂ ਕਾਰਣ ਉੱਥੋਂ ਦੀਆਂ ਸੰਗਤਾਂ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਬੇਨਤੀ ਕਰਕੇ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਸ. ਦਿਲਜੀਤ …

Read More »