Wednesday, November 25, 2026

Daily Archives: July 11, 2015

ਬਾਬਾ ਮਹਿੰਦਰ ਸਿੰਘ ਯੂ.ਕੇ ਵਾਲਿਆਂ ਨੇ ਤਖ਼ਤ ਸਾਹਿਬ ਦੀ ਇਮਾਰਤ ਸਬੰਧੀ ਕੀਤੀਆਂ ਅਹਿਮ ਵਿਚਾਰਾਂ

ਅੰਮ੍ਰਿਤਸਰ, 10 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਇਮਾਰਤ ਬਾਰੇ ਮਾਹਿਰਾਂ ਵੱਲੋਂ ਕੀਤੀ ਜਾਂਚ ਅਨੁਸਾਰ ਇਮਾਰਤ ਸਬੰਧੀ ਅੰਤ੍ਰਿੰਗ ਕਮੇਟੀ ਦੀ ਹੋਣ ਵਾਲੀ ਇਕੱਤਰਤਾ ‘ਚ ਫੈਸਲਾ ਲਿਆ ਜਾਵੇਗਾ। ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦਫਤਰ ਸ਼੍ਰੋਮਣੀ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਰਾਸ਼ਟਰੀ ਪੱਧਰ ‘ਤੇ ਮਨਾਉਣ ਲਈ ਰਾਸ਼ਟਰਪਤੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 10 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਗਵਰਨਰ ਤੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਧਰਮ ਰੱਖਿਅਕ, ਹਿੰਦ ਦੀ ਚਾਦਰ ਨੌਵੇਂ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਰਾਸ਼ਟਰੀ ਪੱਧਰ ‘ਤੇ ਮਨਾਉਣ ਲਈ ਪੱਤਰ ਲਿਖਿਆ ਹੈ। ਆਪਣੇ …

Read More »

ਡਾ. ਮਨਮੋਹਨ ਸਿੰਘ ਭਾਗੋਵਾਲੀਆ ਦੀ ਪਲੇਠੀ ਡੀ.ਵੀ.ਡੀ. ਲੋਕ ਅਰਪਣ

ਅੰਮ੍ਰਿਤਸਰ, 10 ਜੁਲਾਈ (ਗੁਰਪ੍ਰੀਤ ਸਿੰਘ) –  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਪੰਥ ਦੇ ਵਿਦਵਾਨ ਅਤੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਗਤਕਾ ਡਾ. ਮਨਮੋਹਨ ਸਿੰਘ ਭਾਗੋਵਾਲੀਆ ਵੱਲੌਂ ਸਾਕਾ ਸਰਹਿੰਦ ਦੇ ਸਬੰਧ ਵਿੱਚ ਰਿਕਾਰਡ ਕਰਵਾਈ ਗਈ ਪਲੇਠੀ ਡੀ.ਵੀ.ਡੀ. ‘ਖੂਨੀ ਸਾਕਾ’ ਲੋਕ ਅਰਪਣ ਕੀਤੀ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਭਾਗੋਵਾਲੀਆ ਵੱਲੋਂ ਖੋਜ ਉਪਰੰਤ ਡੀ.ਵੀ ਡੀ. ਤਿਆਰ ਕੀਤੀ ਗਈ ਹੈ ਜਿਸ …

Read More »

ਜਥੇ: ਅਵਤਾਰ ਸਿੰਘ ਨੇ ਗਿ: ਨਿਸ਼ਾਨ ਸਿੰਘ ਦੀ ਪੁਸਤਕ ‘ਜਨਮ ਸਾਖੀ ਬਾਬਾ ਬੁੱਢਾ ਜੀ’ ਲੋਕ ਅਰਪਣ

ਅੰਮ੍ਰਿਤਸਰ, 10 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵੱਲੋਂ ਲਿਖਤ ਪੁਸਤਕ ‘ਜਨਮ ਸਾਖੀ ਬਾਬਾ ਬੁੱਢਾ ਜੀ’ ਲੋਕ ਅਰਪਣ …

Read More »

ਬਾਬਾ ਬੇਰ ਸ਼ਾਹ ਦਾ ਸਲਾਨਾ ਸਭਿਆਚਾਰਕ ਮੇਲਾ ਮਨਾਇਆ

ਪੰਜਾਬ ਦੇ ਨਾਮਵਰ ਗਾਇਕ ਤੇ ਕੱਵਾਲਾਂ ਨੇ ਕੀਤਾ ਮਨੋਰੰਜਨ ਛੇਹਰਟਾ, 10 ਜੁਲਾਈ (ਪ.ਪ) – ਦਰਗਾਹ ਪੀਰ ਬਾਬਾ ਬੇਰ ਸ਼ਾਹ ਪਿੰਡ ਘਨੂੰਪੁਰ ਵਿਖੇ ਬਾਬਾ ਮਰਨੇ ਸ਼ਾਹ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ ਤੇ ਮੁੱਖ ਸੇਵਾਦਾਰ ਕਰਨੈਲ ਸਿੰਘ ਦੀ ਅਗਵਾਈ ਹੇਂਠ ਪੀਰ ਬਾਬਾ ਬੇਰ ਸ਼ਾਹ ਦਾ ਸਲਾਨਾ ਸਭਿਆਚਾਰਕ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਜਿਸ ਦੌਰਾਨ ਗਾਇਕ ਮਨਪ੍ਰੀਤ ਸਿੰਘ ਸੰਧੂ, ਬਲਰਾਜ, ਹਰਫ ਚੀਮਾ, …

Read More »

ਹਰਮਨ ਪਿਆਰੇ ਅਕਾਲੀ ਕੋਂਸਲਰ ਰਾਕੇਸ਼ ਕੁਮਾਰ ਟੋਨੀ ਦਾ ਦਿਹਾਂਤ

ਜੰਡਿਆਲਾ ਗੁਰੂ, 10 ਜੁਲਾਈ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) –  ਬੀਤੀ ਰਾਤ ਕਰੀਬ 10 ਵਜੇ ਵਾਰਡ ਨੰਬਰ ੮ ਤੋਂ ਅਕਾਲੀ ਕੋਂਸਲਰ ਰਾਕੇਸ਼ ਕੁਮਾਰ ਟੋਨੀ ਦੇ ਦਿਹਾਂਤ ਹੋਣ ਦੀ ਖਬਰ ਨਾਲ ਸਾਰੇ ਜੰਡਿਆਲਾ ਗੁਰੂ ਵਿੱਚ ਸੋਗ ਦੀ ਲਹਿਰ ਦੋੜ ਗਈ। ਰਾਕੇਸ਼ ਕੁਮਾਰ ਟੋਨੀ ਅਲਸਰ ਦੀ ਬਿਮਾਰੀ ਤੋਂ ਪੀੜ੍ਹਤ ਸਨ।ਅੱਜ ਸਵੇਰੇ 11 ਵਜੇ ਉਹਨਾ ਦਾ ਅੰਤਿਮ ਸੰਸਕਾਰ ਸ਼ਿਵਪੁਰੀ ਗਊਸ਼ਾਲਾ ਰੋਡ ਕਰ ਦਿੱਤਾ ਗਿਆ।ਇਸ ਦੁੱਖਦ ਘਟਨਾ …

Read More »

ਅੰਮ੍ਰਿਤਸਰ ‘ਚ ਵੀ ਸਥਾਈ ਕਨਵੈਨਸ਼ਨ ਕੇਂਦਰ ਸਥਾਪਤ ਕੀਤਾ ਜਾਵੇ- ਗੁਮਟਾਲਾ

ਅੰਮ੍ਰਿਤਸਰ 10 ਜੁਲਾਈ (ਗੁਰਚਰਨ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਮੰਗ ਕੀਤੀ ਹੈ ਕਿ ਦਿੱਲੀ ਦੇ ਪ੍ਰਗਤੀ ਮੈਦਾਨ ਵਾਂਗ ਗੁਰੂ ਨਗਰੀ ਵਿਚ ਵੀ ਸਥਾਈ ਕਨਵੈਨਸ਼ਨ ਕੇਂਦਰ ਸਥਾਪਤ ਕੀਤਾ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਨੇ ਰਣਜੀਤ ਐਵੇਨਿਊ ਵਿਖੇ ਲਗੇ ਪੰਜਵੇਂ ਪੰਜਾਬ ਅੰਤਰ-ਰਾਸ਼ਟਰੀ ਵਪਾਰ …

Read More »

ਲੜਕਿਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਸੰਪਨ

ਅੰਮ੍ਰਿਤਸਰ, 10  ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਯੁਵਕ ਭਲਾਈ ਵਿਭਾਗ ਦੁਆਰਾ ਲੜਕਿਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਬੀਤੇ ਦਿਨੀਂ ਯੂਨੀਵਰਸਿਟੀ ਸਟੂਡੈਂਟਸ ਹੋਲੀਡੇ-ਹੋਮ ਡਲਹੋਜ਼ੀ ਵਿਖੇ ਲਗਾਇਆ ਗਿਆ। ਕੈਂਪ ਦੀ ਅਗਵਾਈ ਡਾਇਰੈਕਟਰ ਯੁਵਕ ਭਲਾਈ ਡਾ. ਜਗਜੀਤ ਕੌਰ ਨੇ ਕੀਤੀ। ਇਸ ਕੈਂਪ ਵਿਚ ਟੀਚਰਜ਼ ਸਮੇਤ ਯੂਨੀਵਰਸਿਟੀ ਨਾਲ ਸਬੰਧਿਤ 13 ਵੱਖ-ਵੱਖ ਕਾਲਜਾਂ ਤੋਂ 115 ਕੈਂਪਰਾਂ ਨੇ ਭਾਗ ਲਿਆ। ਕੈਂਪ ਦੌਰਾਨ ਕੈਂਪਰਾਂ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਲਰਕ-ਕਮ-ਜੂਨੀਅਰ ਡਾਟਾ ਐਂਟਰੀ ਓਪਰੇਟਰ ਦਾ ਲਿਖਤੀ ਟੈਸਟ 25 ਜੁਲਾਈ ਨੂੰ

ਅੰਮ੍ਰਿਤਸਰ, 10  ਜੁਲਾਈ (ਚਰਨਜੀਤ ਸਿੰਘ ਛੀਨਾ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਸ਼ਤਿਹਾਰ ਨੰਬਰ 1/2015 ਰਾਹੀਂ ਕਲਰਕ-ਕਮ-ਜੂਨੀਅਰ ਡਾਟਾ ਐਂਟਰੀ ਓਪਰੇਟਰ (ਸਪੈਸ਼ਲ ਡਰਾਈਵ ਫਾਰ ਐਸ.ਸੀ.) ਦੀਆਂ ਅਸਾਮੀਆਂ ਦਾ ਲਿਖਤੀ ਟੈਸਟ ਯੂਨੀਵਰਸਿਟੀ ਵੱਲੋਂ 25 ਜੁਲਾਈ, 2015 ਨੂੰ ਲਿਆ ਜਾਵੇਗਾ। ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਯੋਗ ਉਮੀਦਵਾਰ ਆਪਣੇ ਐਡਮਿਟ ਕਾਰਡ ਯੂਨੀਵਰਸਿਟੀ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ …

Read More »