Wednesday, November 25, 2026

Monthly Archives: July 2015

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਾਈਵੇਟ ਵਿਦਿਆਰਥੀਆਂ ਲਈ ਦਾਖਲਾ ਸ਼ਡਿਊਲ ਜਾਰੀ

ਅੰਮ੍ਰਿਤਸਰ, 23 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ/ਦਸੰਬਰ 2015 ਵਿਚ ਹੋਣ ਵਾਲੀਆਂ ਬੀ.ਏੇੇ/ਬੀ.ਐਸ.ਸੀ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਅਤੇ ਐਮ.ਏ/ਐਮ.ਐਸ.ਸੀ ਸਮੈਸਟਰ ਪਹਿਲਾ ਅਤੇ ਤੀਜਾ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਲਈ ਦਾਖਲਾ ਫਾਰਮ ਆਨ ਲਾਈਨ ਪ੍ਰਣਾਲੀ ਰਾਹੀਂ ਲਏ ਜਾਣੇ ਹਨ। ਫਾਰਮ ਅਪਲਾਈ ਕਰਨ ਦੀ ਬਿਨਾਂ ਲੇਟ ਫੀਸ ਸਲਿਪ ਦਾ ਪ੍ਰਿਟ ਕੱਢਣ ਦੀ ਆਖਰੀ ਮਿਤੀ 30 ਅਗਸਤ ਹੈ ਅਤੇ ਬੈਕ ਵਿਚ …

Read More »

ਡਿਪਟੀ ਕਮਿਸ਼ਨਰ, ਮੇਅਰ ਨਗਰ ਨਿਗਮ ਤੇ ਕੌਂਸਲਰਾਂ ਨੇ ਲਗਾਏ ਪੌਦੇ

ਸਹੀ ਅਰਥਾਂ ‘ਚ ਖੁਸ਼ਹਾਲੀ ਲਈ ਵਾਤਾਵਰਣ ਦਾ ਸ਼ੁੱਧ ਹੋਣਾ ਜ਼ਰੂਰੀ – ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, 23 ਜੁਲਾਈ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਅਤੇ ਮੇਅਰ ਨਗਰ ਨਿਗਮ ਸ੍ਰੀ ਸ਼ਿਵ ਸੂਦ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਪੌਦੇ ਲਗਾਏ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ …

Read More »

ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਆਟਾ-ਦਾਲ ਤੇ ਅੰਨਤੋਦਿਆ ਦੇ 161520 ਕਾਰਡ ਧਾਰਕਾਂ ਨੂੰ ਹੋਵੇਗੀ ਅਨਾਜ ਦੀ ਵੰਡ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ 22 ਜੁਲਾਈ ਤੋੋਂ ਸ਼ੁਰੂ ਕੀਤੀ ਗਈ ਅਨਾਜ ਦੀ ਵੰਡ ਹੁਸ਼ਿਆਰਪੁਰ, 23 ਜੁਲਾਈ (ਸਤਵਿੰਦਰ ਸਿੰਘ) – ਜ਼ਿਲ੍ਹਾ ਹੁਸ਼ਿਆਰਪੁਰ ਦੇ ਆਟਾ-ਦਾਲ ਅਤੇ ਅੰਨਤੋਦਿਆ ਸਕੀਮ ਦੇ ਕੁੱਲ 161520 ਕਾਰਡ ਧਾਰਕਾਂ ਨੂੰ ਮਹਿਜ਼ 2 ਰੁਪਏ ਪ੍ਰਤੀ ਕਿੱਲੋਗ੍ਰਾਮ ਦੀ ਰਿਆਇਤੀ ਦਰ ‘ਤੇ ਅਨਾਜ ਦੀ ਵੰਡ ਕਰਨ ਲਈ 15 ਦਿਨ ਦਾ ਸ਼ਡਿਊਲ ਬਣਾਇਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ …

Read More »

ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਨੇ ਸਿਖਿਆਰਥੀਆਂ ਨੂੰ ਵੰਡੇ ਗਏ ਸਰਟੀਫਿਕੇਟ

  ਹੁਸ਼ਿਆਰਪੁਰ, 23 ਜੁਲਾਈ (ਸਤਵਿੰਦਰ ਸਿੰਘ) – ਜਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈਰੋਜ਼ਗਾਰ ਸਿਖਲਾਈ ਸੰਸਥਾ ਹੁਸ਼ਿਆਰਪੁਰ ਪਾਸੋਂ ਟੈਲੀ, ਡਰੈਸ ਡਿਜਾਇੰਨਿੰਗ ਤੇ ਡੇਅਰੀ ਫਾਰਮਿੰਗ ਦਾ ਕੋਰਸ ਕਰ ਚੁੱਕੇ ਸਿਖਿਆਰਥੀਆ ਨੂੰ ਏ.ਜੀ.ਐਮ ਪੰਜਾਬ ਨੈਸ਼ਨਲ ਬੈਂਕ ਸ੍ਰੀ ਦਲਜੀਤ ਸਿੰਘ ਵੱਲੋਂ ਅੱਜ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ੍ਰੀ ਬਲਵਿੰਦਰ ਪਾਲ ਨੇ ਆਰ ਸ਼ੈਟੀ ਸੰਸਥਾ ਦੀਆਂ ਗਤੀਵਿਧੀਆਂ ਦੀ ਜਾਣਕਾਰੀ …

Read More »

ਏੇ.ਡੀ.ਸੀ ਦੀ ਪ੍ਰਧਾਨਗੀ ਵਿਚ ਅਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸਭਿਆਚਾਰਕ ਪ੍ਰੋਗਰਾਮ ਤੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਹੋਣਗੀਆਂ ਖਿੱਚ ਦਾ ਕੇਂਦਰ – ਮਾਨ ਫਾਜ਼ਿਲਕਾ, 23 ਜੁਲਾਈ (ਵਿਨੀਤ ਅਰੋੜਾ) – 15 ਅਗਸਤ ਅਜ਼ਾਦੀ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸ਼ਰਧਾ,ਉਤਸ਼ਾਹ ਅਤੇ ਦੇਸ਼ ਭਗਤੀ ਦੇ ਜ਼ਜਬੇ ਨਾਲ ਮਨਾਇਆ ਜਾਵੇਗਾ ਅਤੇ ਇਹ ਸਮਾਗਮ ਨਵੀਂ ਅਨਾਜ ਮੰਡੀ ਫਾਜਿਲਕਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ …

Read More »

ਸਿਹਤ ਵਿਭਾਗ ਵੱਲੋਂ ਪਿੰਡ ਆਲਮ ਕੇ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ

ਫਾਜ਼ਿਲਕਾ, 23 ਜੁਲਾਈ (ਵਿਨੀਤ ਅਰੋੜਾ) – ਸਿਵਲ ਸਰਜਨ ਡਾ. ਵਾਈ ਕੇ ਗੁਪਤਾ ਦੇ ਦਿਸ਼ਾ ਨਿਰਦੇਸ਼ ਅਤੇ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਪਿੰਡ ਆਲਮ ਕੇ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਈ.ਈ. ਮਨਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ ਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ …

Read More »

ਡਾਇਰੀਆ ਰੋਕੂ ਪੰਦਰਵਾੜਾ 27 ਜੁਲਾਈ ਤੋਂ 8 ਅਗਸਤ ਤੱਕ

ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਦੇ ਫੀਲਡ ਸਟਾਫ਼ ਨੂੰ ਦਿੱਤੀ ਡਾਇਰੀਆ ਤੇ ਟੀ.ਬੀ ਸਬੰਧੀ ਟ੍ਰੇਨਿੰਗ ਫਾਜ਼ਿਲਕਾ, 23 ਜੁਲਾਈ (ਵਿਨੀਤ ਅਰੋੜਾ) – ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਡਾਇਰੀਆ ਵਰਗੀ ਬਿਮਾਰੀ ਤੋਂ ਬਚਾਉਣ ਲਈ 27 ਜੁਲਾਈ ਤੋਂ 8 ਅਗਸਤ ਤੱਕ ਡਾਇਰੀਆ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਫੀਲਡ ਸਟਾਫ਼ ਨੂੰ …

Read More »

ਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੀ ਵੰਡ 23 ਤੋਂ 31 ਜੁਲਾਈ ਤੱਕ ਹੋਵੇਗੀ

ਫਾਜ਼ਿਲਕਾ, 23 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਸ. ਸੁਖਜਿੰਦਰ ੰਿਸਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਸਮੂਹ ਅਨਤੋਦਿਆ ਅਤੇ ਪ੍ਰਾਇਓਰਟੀ ਕਾਰਡ ਧਾਰਕਾਂ ਨੂੰ ਮਹੀਨਾ ਦਸੰਬਰ 2014 ਤੋ ਮਾਰਚ 2015 ਅਤੇ ਅਪ੍ਰੈਲ 2015 ਤੋ ਸਤੰਬਰ 2015 (ਇਕੱਠੀ 10 ਮਹੀਨਿਆ) ਦੀ ਕਣਕ ਦੀ ਵੰਡ ਮਿਤੀ 23-7-2015 ਤੋ ਸੁਰੂ ਕੀਤੀ ਜਾ ਰਹੀ ਹੈ। ਜੋ ਕਿ 31 ਜੁਲਾਈ …

Read More »

ਵਧੀਕ ਡਿਪਟੀ ਕਮਿਸ਼ਨਰ ਵਲੋਂ ਪਹਿਲ ਸਰਕਾਰੀ ਰਿਸੋਰਸ ਕੇਂਦਰ ਦਾ ਨਿਰੀਖਣ

ਅੰਮ੍ਰਿਤਸਰ, 23 ਜੁਲਾਈ (ਗੁਰਚਰਨ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਸ. ਤੇਜਿੰਦਰਪਾਲ ਸਿੰਘ ਸੰਧੂ ਵੱਲੋ ਸਰਵ ਸਿੱਖਿਆ ਅਭਿਆਨ ਅਧੀਨ ਚੱਲ ਰਹੇ ਪਹਿਲ ਸਰਕਾਰੀ ਰਿਸੋਰਸ ਕੇਂਦਰ ਅਤੇ ਹੋਸਟਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨਾਂ ਸਕੂਲ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਲਈ ਅਤੇ ਬਾਅਦ ਵਿੱਚ ਹੋਸਟਲ ਦੇ ਕਮਰੇ , ਰਸੋਈ ਘਰ ਅਤੇ ਬਾਥਰੂਮ ਆਦਿ ਦੀ ਬਰੀਕੀ ਨਾਲ ਜਾਂਚ ਕਰਨ …

Read More »

ਦਿੱਲੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ‘ਤੇ ਆਰ.ਟੀ.ਆਈ ਐਕਟ ਤਹਿਤ ਜਾਣਕਾਰੀ ਨਾ ਦੇਣ ਦਾ ਲਗਾਇਆ ਦੋਸ਼

ਨਵੀਂ ਦਿੱਲੀ, 23 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਤੇ ਸੂਚਨਾਂ ਦੇ ਅਧਿਕਾਰ ਕਾਨੂੰਨ ਦੇ ਤਹਿਤ ਕਾਲੀ ਸੂਚੀ ਦੇ ਮਸਲੇ ਤੇ ਪੁੱਛੇ ਗਏ ਸਵਾਲਾਂ ਦੇ ਜੁਆਬ ਦੇਣ ਤੋਂ ਪਾਸਾ ਵੱਟਣ ਦਾ ਦੋਸ਼ ਲਗਾਇਆ ਗਿਆ ਹੈ।ਕਮੇਟੀ ਦੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਨੇ ਮਿਤੀ 12 ਜੂਨ, 2015 ਨੂੰ ਇਸ ਸੰਬੰਧ ਵਿੱਚ ਦਾਇਰ ਕੀਤੀ …

Read More »