Wednesday, November 25, 2026

Monthly Archives: August 2015

ਚੀਫ ਖਾਲਸਾ ਦੀਵਾਨ ਨਰਸਿੰਗ ਕਾਲਜ ਪਹਿਲੇ ਸਮੈਸ਼ਟਰ ਦੀ ਸੰਗੀਤਾ ਪੰਜਾਬ ‘ਚ ਤੀਜੇ ਨੰਬਰ ਤੇ ਆਈ

ਸੰਗੀਤਾ ਨੂੰ ਆਪਣੀ ਦਿਨ ਰਾਤ ਕੀਤੀ ਮਿਹਨਤ ਦਾ ਫਲ ਮਿਲਿਆ – ਪ੍ਰਿੰਸੀਪਲ ਦਰਸ਼ਨ ਸੋਹੀ ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਝਬਾਲ ਰੋਡ ਸਥਿਤ ਚੀਫ ਖਾਲਸਾ ਦੀਵਾਨ ਨਰਸਿੰਗ ਕਾਲਜ ਵਿਖੇ ਜੀ. ਐਨ. ਐਮ ਪਹਿਲੇ ਸਮੈਸ਼ਟਰ ਦੀ ਵਿਦਿਆਰਥਣ ਸੰਗੀਤਾ ਨੇ ਪੂਰੇ ਕਾਲਜ ਵਿਚੋ ਪਹਿਲੇ ਸਮੈਸ਼ਟਰ ਚੋ 398 ਨੰਬਰ ਪ੍ਰਾਪਤ ਕਰਕੇ ਪੰਜਾਬ ਵਿੱਚ ਤੀਸਰੇ ਨੰਬਰ ‘ਤੇ ਆਈ ਹੈ, ਜਦਕਿ ਕਾਲਜ ‘ਚ ਫਸਟ ਰਹੀ।ਜਿਥੇ …

Read More »

ਰਣਜੀਤ ਐਵੀਨਿਊ ਵਿਖੇ ਏ.ਟੀ.ਐਮ ਸੜ ਕੇ ਹੋਇਆ ਸੁਆਹ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਸਥਾਨਕ ਰਣਜੀਤ ਐਵੀਨਿਊ ਈ ਬਲਾਕ ਵਿਖੇ ਸਟੇਟ ਬੈਂਕ ਦੇ ਏ.ਟੀ.ਐੱਮ ਨੂੰ ਅਚਾਨਕ ਅੱਗ ਲੱਗ ਜਾਣ ਨਾਲ ਸੜ ਕੇ ਸੁਆਹ ਹੋ ਗਿਆ।ਮੋਕਾ ਵੇਖਣ ਪਹੁੰਚੇ ਐਸ.ਆਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਪੈਟਰੋਲਿੰਗ ਵਾਲਿਆਂ ਨੇ 11.00 ਵਜੇ ਰਾਤ ਨੂੰ ਦੇਖਿਆ ਕਿ ਏ.ਟੀ.ਐੱਮ ਨੂੰ ਅੱਗ ਲੱਗੀ ਹੋਈ ਸੀ।ਉਨ੍ਹਾਂ ਨੇ ਇਸ ਦੀ ਜਾਣਕਾਰੀ ਰਣਜੀਤ ਸਿੰਘ ਐਵੀਨਿਊ ਚੋਂਕੀ …

Read More »

ਅੰਮ੍ਰਿਤਸਰ ਸ਼ਹਿਰ ਦੀ ਸੁਰੱਖਿਆ ਦੇ ਪ੍ਰਬੰਧ ਕੀਤੇ ਮਜ਼ਬੂਤ ਏ.ਸੀ.ਪੀ ਸਿੰਗਲਾ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਮਾਨਯੋਗ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਅੋਲਖ ਅਤੇ ਏ.ਡੀ.ਸੀ.ਪੀ ਸਿਟੀ-2 ਚੇਤਨ ਬਲੀ ਰਾਮ ਪਾਟਿਲ ਦੀਆਂ ਹਦਾਇਤਾਂ ਅਨੁਸਾਰ ਏ.ਸੀ.ਪੀ. ਟਰੈਫਿਕ ਬਾਲ ਕਿਸ਼ਨ ਸਿੰਗਲਾ ਨੇ ਟ੍ਰੈਫਿਕ ਪੁਲਿਸ ਦੇ ਸਾਰੇ ਐਨ.ਜੀ.ਓ, ਏ.ਐਸ.ਆਈ ਰੈਂਕ, ਇੰਸਪੈਕਟ ਰੈਂਕ ਅਤੇ ਸਬ-ਇੰਸਪੈਕਟਰ ਰੈਂਕ ਦੀ ਇੱਕ ਮੀਟਿੰਗ ਭੰਡਾਰੀ ਪੁੱਲ ਵਿਖੇ ਕੀਤੀ।ਜਿਸ ਵਿੱਚ ਉਨ੍ਹਾਂ ਨੁੇ ਸਾਰੇ ਐਨ.ਜੀ.ਓ ਨੂੰ ਨਿਰਦੇਸ਼ ਦਿੱਤੇ ਕਿ ਦੀਨਾਨਗਰ ਅੱਤਵਾਦੀ ਹਮਲੇ ਅਤੇ …

Read More »

ਸ੍ਰੀ ਹਰਿਮੰਦਰ ਸਾਹਿਬ ਦਾ ਚੌਗਿਰਦਾ ਤੇ ਰਸਤਿਆਂ ਦੀ ਸਫਾਈ ਪਹਿਲ ਦੇ ਆਧਾਰ ‘ਤੇ ਹੋਵੇ – ਡਾ. ਰੂਪ ਸਿੰਘ

ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਨਾਲ ਕਾਰਪੋਰੇਸ਼ਨ ਦੇ ਅਫਸਰਾਂ ਕੀਤੀ ਬੈਠਕ ਅੰਮ੍ਰਿਤਸਰ, 5 ਅਗਸਤ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਆਤ ਦਾ ਘਰ ਹੈ।ਤਕਰੀਬਨ ਹਰ ਰੋਜ਼ 75 ਹਜ਼ਾਰ ਦੇ ਕਰੀਬ ਵੱਖ-ਵੱਖ ਧਰਮਾਂ ਦੇ ਲੋਕ ਦੇਸ਼-ਵਿਦੇਸ਼ਾਂ ਤੋਂ ਇਸ ਮੁਕੱਦਸ ਅਸਥਾਨ ਦੇ ਦਰਸ਼ਨਾਂ ਲਈ ਆਉਂਦੇ ਹਨ।ਇਸ ਅਸਥਾਨ ਦੇ ਪ੍ਰਬੰਧਕ ਹੋਣ ਦੇ ਨਾਤੇ ਸਾਡਾ ਨੈਤਿਕ ਫਰਜ ਹੈ ਕਿ ਇਥੇ ਆਉਣ ਵਾਲੇ ਯਾਤਰੂਆਂ ਨੂੰ ਆਉਂਦੀਆਂ …

Read More »

ਸਿੱਖੀ ਦੇ ਪ੍ਰਸਾਰ-ਪ੍ਰਚਾਰ ਲਈ ਪ੍ਰਚਾਰਕ ਵੱਧ ਤੋਂ ਵੱਧ ਯੋਗਦਾਨ ਪਾਉਣ – ਵਧੀਕ ਸਕੱਤਰ

ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਕੱਤਰਤਾ ਅੰਮ੍ਰਿਤਸਰ, 5 ਅਗਸਤ (ਗੁਰਪ੍ਰੀਤ ਸਿੰਘ) – ਸਿੱਖੀ ਦੇ ਪ੍ਰਸਾਰ-ਪ੍ਰਚਾਰ ਲਈ ਪ੍ਰਚਾਰਕ ਵੱਧ ਤੋਂ ਵੱਧ ਯੋਗਦਾਨ ਪਾਉਣ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਨਾਲ ਇਕੱਤਰਤਾ ਸਮੇਂ ਕੀਤਾ। ਇਕੱਤਰਤਾ ਸਮੇਂ ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ …

Read More »

ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਫੁੱਲਤ ਕਰਨ ਲਈ ਬ’ਚਿਆਂ ਦੇ ਧਾਰਮਿਕ ਮੁਕਾਬਲੇ ਕਰਾਉਣੇ ਜ਼ਰੂਰੀ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 5 ਅਗਸਤ (ਗੁਰਪ੍ਰੀਤ ਸਿੰਘ) – ਗੁਰਮਤਿ ਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਫੁੱਲਤ ਕਰਨ ਲਈ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਾਉਣੇ ਬਹੁਤ ਜ਼ਰੂਰੀ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਬਾਬਾ ਪੱਲ੍ਹਾ ਜੀ ਦੇ ਮਾਤਾ ਬੀਬੀ ਸੰਤੀ ਜੀ ਦੀ ਸਲਾਨਾ ਯਾਦ ਵਿੱਚ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਦਾ ਪਹਿਲਾ ਈ- ਨਿਊਜ਼ਲੈਟਰ ਜਾਰੀ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ ਸ’ਗੂ) – ਅੱਜ ਦੇ ਆਧੁਨਿਕ ਅਤੇ ਤਕਨੀਕੀ ਯੁਗ ਨਾਲ ਕਦਮ ਮਿਲਾਉਂਦੇ ਹੋਏ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵੱਲੋਂ ਸਕੂਲ ਦੀਆਂ ਗਤੀਵਿਧੀਆਂ ਨਾਲ ਸੰਬੰਧਿਤ ਪਹਿਲਾ ਈ- ਨਿਊਜ਼ਲੈਟਰ ਰਿਲੀਜ਼ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ, ਸ. ਨਵਪ੍ਰੀਤ ਸਿੰਘ ਅਤੇ ਪਿ੍ਰੰਸੀਪਲ/ਡਾਇਰੈਕਟਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਕਾਵਿ-ਉਚਾਰਨ ਮੁਕਾਬਲੇ ਦਾ ਆਯੋਜਨ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵੱਲੋਂ ਅੰਤਰ ਗੁਰੂ ਹਰਿਕ੍ਰਿਸ਼ਨ ਕਾਵਿ-ਉਚਾਰਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਇਹ ਮੁਕਾਬਲਾ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਅਵਤਾਰਪੁਰਬ ਨੂੰ ਸਮਰਪਿਤ ਸੀ। ਇਸ ਕਾਵਿ ਉਚਾਰਨ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜ …

Read More »

ਵਾਇਸ ਆਫ ਪੰਜਾਬ ਛੋਟਾ ਚੈਂਪ-2 ਵਿਚ ਧੁੰਮਾਂ ਮਚਾ ਰਹੀ ਹੈ ਖਿਯਾਤੀ ਮਹਿਰਾ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਸ਼ਹਿਰ ਦਾ ਮਾਣ ਖਿਯਾਤੀ ਮਹਿਰਾ ਅੱਜਕਲ ਵਾਇਸ ਆਫ ਪੰਜਾਬ ‘ਛੋਟਾ ਚੈਂਪ-2’ ਵਿੱਚ ਪੂਰੀ ਧੁੰਮ ਮਚਾ ਰਹੀ ਹੈ। ਹੁਣ ਤੱਕ ਸੈਂਕੜੇ ਸਟੇਜ ਸ਼ੋਅ ਕਰ ਚੁੱਕੀ ਅਤੇ ਸੈਂਕੜੇ ਹੀ ਸਨਮਾਨ ਪ੍ਰਾਪਤ ਕਰ ਚੁੱਕੀ ਖਿਯਾਤੀ ਮਹਿਰਾ ਸਿਰਫ ਗਾਇਕੀ ਹੀ ਨਹੀਂ,ਬਲਕਿ ਹਰ ਖੇਤਰ ਵਿਚ ਮੋਹਰੀ ਰਹਿੰਦੀ ਹੈ। ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਵਿਚ ਅੱਠਵੀਂ ਕਲਾਸ ਦੀ ਇਸ …

Read More »

ਦੀਨਾਨਗਰ ਵਿਖੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਪੰਜਾਬ ਹੋਮ ਗਾਰਡ ਦੇ ਸੁਖਦੇਵ ਸਿੰਘ ਨੂੰ ਸ਼ਰਧਾਂਜਲੀ ਭੇਟ

ਪਠਾਨਕੋਟ, 5 ਅਗਸਤ (ਪ.ਪ) – ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ, ਸ਼ਹੀਦਾਂ ਅਤੇ ਇਨ੍ਹਾਂ ਦੇ ਪਰਿਵਾਰਾਂ ਦਾ ਮਾਣ ਸਤਿਕਾਰ ਕਰਨਾ ਹਰ ਵਿਅਕਤੀ ਦਾ ਫਰਜ ਹੈ।ਇਹ ਵਿਚਾਰ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਬੀਤੇ ਦਿਨੀ ਦੀਨਾਨਗਰ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਪੰਜਾਬ ਹੋਮ ਗਾਰਡ ਦੇ ਜਵਾਨ ਸ਼੍ਰੀ ਸੁਖਦੇਵ ਸਿੰਘ ਦੀ ਅੰਤਿਮ ਅਰਦਾਸ ਮੌਕੇ ਪਿੰਡ ਅੱਤੇਪੁਰ ਵਿਖੇ ਆਯੋਜਿਤ …

Read More »