Daily Archives: October 30, 2015
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ
ਅੰਮ੍ਰਿਤਸਰ, 29 ਅਕਤੂਬਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਰੂਹਾਨੀਅਤ ਦੇ ਕੇਂਦਰ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ।ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਵੱਖ-ਵੱਖ ਮੁਕਾਬਲਿਆਂ ‘ਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ
ਅੰਮ੍ਰਿਤਸਰ 29 ਅਕਤੂਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਪੰਜਾਬ ਭਰ ਤੋਂ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਬੱਚਿਆਂ ਦੇ ਕਰਵਾਏ ਗਏ ਸ਼ਬਦ ਗਾਇਨ, ਪੇਂਟਿੰਗ, ਕੁਇਜ਼ ਤੇ ਕਵੀਸ਼ਰੀ ਪ੍ਰਤੀਯੋਗਤਾ ਆਦਿ ਸਬੰਧੀ ਕਰਵਾਏ ਗਏ ਮੁਕਾਬਲਿਆਂ ਦੌਰਾਨ ਜਿਹੜੇ ਬੱਚਿਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਸੀ, ਉਨ੍ਹਾਂ ਬੱਚਿਆਂ ਨੂੰ ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਅਤੇ ਸ੍ਰ: …
Read More »ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ੁਪੁਰਬ ਨੂੰ ਸਮਰਪਿਤ ਰਾਗ ਦਰਬਾਰ ਕਰਵਾਇਆ
ਅੰਮ੍ਰਿਤਸਰ, 29 ਅਕਤੂਬਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਸ਼ਾਮ 7 ਵਜੇ ਤੋਂ ਦੇਰ ਰਾਤ 1 ਵਜੇ ਤੀਕ ਅਲੌਕਿਕ ਕੀਰਤਨ ਸਮਾਗਮ (ਰਾਗ ਦਰਬਾਰ) ਕਰਵਾਇਆ ਗਿਆ।ਜਿਸ ਵਿੱਚ ਸੈਂਟਰਲ ਖਾਲਸਾ ਯਤੀਮਖਾਨਾ ਦੇ ਇਲਾਵਾ, ਬੀਬੀ ਪ੍ਰਭਜੋਤ ਕੌਰ ਬਟਾਲਾ, …
Read More »ਗੋਲਡੀ ਨੇ ਭਰੂਣ ਹੱਤਿਆ ਖਿਲਾਫ ਹਸਤਾਖਰ ਮੁਹਿੰਮ ਦੇ 7ਵੇਂ ਪੜਾਅ ਦਾ ਕੀਤਾ ਆਗਾਜ਼
ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ ਸੱਗੂ) – ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਦੀ ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਵਲੋਂ ਅੋਰਤਾਂ ਦੇ ਖਿਲਾਫ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਤੇ ਮੁਕੰਮਲ ਰੋਕ ਲਗਾਉਣ ਅਤੇ ਸਮਾਜ ਨੂੰ ਭਰੂਣ ਹੱਤਿਆ ਖਿਲਾਫ ਜਾਗਰੂਕ ਕਰਨ ਲਈ ਭਲਾਈ ਹਸਤਾਖਰ ਮੁਹਿੰਮ ਦੇ ਸਿਲਸਿਲੇ ਦੇ 7ਵੇਂ ਪੜਾਅ ਦਾ ਆਗਾਜ਼ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਆਗੂ ਸ੍ਰੀ ਨਵਦੀਪ …
Read More »ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ: ਅਟਾਰੀ ਸਾਹਿਬ ਤੋਂ ਵਿਸ਼ਾਲ ਪ੍ਰਭਾਤ ਫੇਰੀ ਅਯੋਜਿਤ
ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ ਸੱਗੂ) ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਇੱਕ ਵਿਸ਼ਾਲ ਪ੍ਰਭਾਤ ਫੇਰੀ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ ਹੋਈ।ਇਸ ਪ੍ਰਭਾਤ ਫੇਰੀ ਵਿੱਚ ਵੱਡੀ ਗਿਣਤੀ ‘ਚ ਇਲਾਕਾ ਵਾਸੀ ਸੰਗਤਾਂ ਅਤੇ ਸ਼ਬਦੀ …
Read More »ਵਧ ਰਹੀ ਫਿਰਕੂ ਅਸਹਿਣਸ਼ੀਲਤਾ ਦੇ ਵਿਰੋਧ ਵਿੱਚ ਤਰਕਸ਼ੀਲ ਸੁਸਾਇਟੀ ਵਲੋਂ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ ਸੱਗੂ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਦੇਸ਼ ਵਿਚ ਵਿਗਿਆਨਕ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਵਿਰੁੱਧ ਵਧ ਰਹੀ ਫਿਰਕੂ ਅਸਹਿਣਸ਼ੀਲਤਾ ਅਤੇ ਤਰਕਸ਼ੀਲ ਸਾਹਿਤਕਾਰਾਂ ਦੇ ਦਾਦਰੀ ਕਾਂਡ ਦੀਆਂ ਹੱਤਿਆਵਾਂ ਦੇ ਵਿਰੋਧ ਵਿਚ ਹਾਲ ਗੇਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਨੇ ਮੌਜੂਦਾ ਫਿਰਕੂ ਅਤੇ ਫਾਸ਼ੀਵਾਦੀ ਹਮਲਿਆਂ ਪ੍ਰਤੀ ਮੋਦੀ …
Read More »ਕਹਾਣੀਕਾਰ ਨੇਤਰ ਸਿੰਘ ਮੁੱਤੋਂ ਦੇ ਘਰ ਪੋਤੀ ਦੀ ਦਾਤ -ਪੰਜਾਬੀ ਸਾਹਿਤ ਸਭਾ ਵੱਲੋਂ ਵਧਾਈਆਂ
ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਸਿਹਤਯਾਬੀ ਦੀ ਕਾਮਨਾ ਸਮਰਾਲਾ, 29 ਅਕਤੂਬਰ (ਪ.ਪ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਸਰਗਰਮ ਮੈਂਬਰ ਕਹਾਣੀਕਾਰ ਨੇਤਰ ਸਿੰਘ ਮੁੱਤੋਂ ਦੇ ਘਰ ਪ੍ਰਮਾਤਮਾ ਦੀ ਅਪਾਰ ਕ੍ਰਿਪਾ ਸਦਕਾ ਪੋਤੀ ਦੀ ਬਖਸ਼ਿਸ਼ ਹੋਈ ਹੈ। ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਨੇ ਨੰਨੀ ਬੱਚੀ ਨੂੰ ਅਸ਼ੀਰਵਾਦ ਅਤੇ ਨੇਤਰ ਮੁੱਤੋਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਡੇ ਸਮਾਜ ਵਿੱਚ ਜਿਸ …
Read More »ਪਿੰਡ ਰਾਣੀਪੁਰ ਝਿੱਕਲਾ ਵਿਖੇ ਇੱਕ ਰੋਜਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ
ਪਠਾਨਕੋਟ, 29 ਅਕਤੂਬਰ (ਪ.ਪ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ. ਹਰਦੀਪ ਸਿੰਘ ਬੋਪਾਰਾਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਦੀ ਪ੍ਰਧਾਨਗੀ ਹੇਠ ਪਿੰਡ ਰਾਣੀਪੁਰ ਝਿੱਕਲਾ ਵਿਖੇ ਇੱਕ ਰੋਜਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਨੇ ਇਸ ਮੌਕੇ ਕਿਸਾਨਾਂ ਨੂੰ ਹਰੇ ਚਾਰੇ ਵਿੱਚ ਖੁਰਾਕੀ ਤੱਤਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨਸਲ …
Read More »ਅਸ਼ਵਨੀ ਸ਼ਰਮਾ 56ਵੀਂ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਓਪਨ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਦੂਜੇ ਦਿਨ ਦੇ ਮੁਕਾਬਲਿਆਂ ਦਾ ਉਦਘਾਟਨ
ਪਠਾਨਕੋਟ, 29 ਅਕਤੂਬਰ (ਪ.ਪ) – ਚੱਕਰਧਾਰੀ ਵੈਲਫੇਅਰ ਅਤੇ ਚੈਰੀਟੇਬਲ ਕਲੱਬ (ਰਜਿ:) ਪਠਾਨਕੋਟ ਵੱਲੋਂ ਸਥਾਨਕ ਆਰ.ਆਰ.ਐਮ.ਕੇ. ਆਰੀਆ ਗਰਲਜ਼ ਕਾਲਜ ਵਿਖੇ ਕਰਵਾਈ ਜਾ ਰਹੀ 56ਵੀਂ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਓਪਨ ਟੇਬਲ ਟੈਨਿਸ ਚੈਂਪੀਅਨਸ਼ਿੱਪ ਦੇ ਦੂਜੇ ਦਿਨ ਦੇ ਮੁਕਾਬਲਿਆਂ ਦਾ ਉਦਘਾਟਨ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਰਾਕੇਸ਼ ਗੁਪਤਾ ਪ੍ਰਧਾਨ ਚੱਕਰਧਾਰੀ ਵੈਲਫੇਅਰ ਐਂਡ ਚੈਰੀਟੇਬਲ ਕਲੱਬ …
Read More »
Punjab Post Daily Online Newspaper & Print Media